Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, DEC 20, 2025

    6:12:39 PM

  • ludhiana case revelations

    ਪੰਜਾਬ: ਰੁੱਸ ਕੇ ਪੇਕੇ ਚਲੀ ਗਈ ਵਹੁਟੀ! ਭੜਕੇ ਜਵਾਈ...

  • be careful if you are fond of modified vehicles

    ਗੱਡੀਆਂ ਰੱਖਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਪੁਲਸ ਨੇ...

  • india s t20 series against sri lanka is about to begin

    ਭਾਰਤ ਦੀ ਸ਼੍ਰੀਲੰਕਾ ਖਿਲਾਫ T20 ਸੀਰੀਜ਼ ਦਾ ਹੋਣ ਜਾ...

  • rain in punjab yellow alert issued

    ਪੰਜਾਬ 'ਚ ਪਵੇਗਾ ਮੀਂਹ! Alert ਰਹਿਣ ਇਹ ਜ਼ਿਲ੍ਹੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ, 2022)

  • Edited By Rajwinder Kaur,
  • Updated: 25 Aug, 2022 08:57 AM
Amritsar
sri darbar sahib  hukamnama amritsar
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੧ ॥
ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥ ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥ ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥ ਪਉੜੀ ॥ ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥

ਵੀਰਵਾਰ, ੯ ਭਾਦੋਂ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੪੬੮)

ਸਲੋਕੁ ਮਃ ੧ ॥
ਹੇ ਪ੍ਰਭੂ। (ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ (ਭਾਵ, ਜਗਤ ਦਾ ਮੋਹ ਪਰਬਲ ਹੋ ਰਿਹਾ ਹੈ, ਜਗਤ ਦੇ ਸਾਜਣਹਾਰ ਨਾਲ ਸਾਂਝ ਬਣਾਣ ਦਾ ਖ਼ਿਆਲ ਜੀਵਾਂ ਦੇ ਹਿਰਦਿਆਂ ਵਿਚੋਂ ਦੂਰ ਹੋ ਰਿਹਾ ਹੈ, ਅਤੇ ਸਿਮਰਨ ਤੋਂ ਬਿਨਾ ਜੀਵ ਮਾਨੋ ਭੂਤਨੇ ਹਨ) । ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ । ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ (ਦੋ-ਫਾੜ ਹੋ ਰਹੇ ਹਨ, ਭਾਵ ਦੁਚਿੱਤਾ-ਪਨ ਦੇ ਕਾਰਨ ਜੀਵਾਂ ਦਾ ਮਨ ਨਾਮ ਵਿਚ ਨਹੀਂ ਜੁੜਦਾ) । ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, (ਇਸੇ ਤਰ੍ਹਾਂ ਰੱਬ ਦਾ ਨਾਮ-ਅੰਕੁਰ ਭੀ ਤਾਂ ਹੀ ਫੁਟਦਾ ਹੈ ਜੇ ਮਨ ਸਾਬਤ ਹੋਵੇ, ਜੇ ਪੂਰਨ ਤੌਰ ਤੇ ਰੱਬ ਵਲ ਲੱਗਾ ਰਹੇ ਅਤੇ ਸਮਾ ਅੰਮ੍ਰਿਤ ਵੇਲਾ ਭੀ ਖੁੰਝਾਇਆ ਨਾ ਜਾਏ) । ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ (ਜੋ ਲਾਗ ਵਰਤਿਆਂ ਚੜ੍ਹਦਾ ਹੈ । ਇਸੇ ਤਰ੍ਹਾਂ ਜੇ ਇਸ ਕੋਰੇ ਮਨ ਨੂੰ ਰੱਬ ਦੇ ਨਾਮ-ਰੰਗ ਵਿਚ ਸੋਹਣਾ ਰੰਗ ਦੇਣਾ ਹੋਵੇ, ਤਾਂ ਪਹਿਲਾਂ ਇਸ ਨੂੰ) ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ । (ਇਸ ਤੋਂ ਪਿਛੋਂ) ਹੇ ਨਾਨਕ! ਜੇ (ਇਸ ਮਨ ਨੂੰ) ਰੱਬ ਦੀ ਭਗਤੀ ਵਿਚ ਰੰਗਿਆ ਜਾਏ, ਤਾਂ ਮਾਇਆ-ਛਲ ਇਸ ਦੇ ਨੇੜੇ ਭੀ ਨਹੀਂ ਛੁਹ ਸਕਦਾ ।੧। (ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ, (ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੁੱਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ । (ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ), ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤਿ੍ਰਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ । ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ; ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ । ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ । (ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ) । (ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ । (ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ । ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ । ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ ।੨। ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ । ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ । ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ (ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ) । ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣੇ ਜਾਂਦੇ ਹਨ, ਜਿਨ੍ਹਾਂ ਨੂੰ ਕਰਮਾਂ ਦਾ ਲੇਖਾ ਹੋਣ ਵੇਲੇ ਆਦਰ ਮਿਲਦਾ ਹੈ (ਭਾਵ ਜਿਨ੍ਹਾਂ ਨੇ ਜਗਤ ਵਿਚ ਭਲੇ ਕੰਮ ਕੀਤੇ ਹੋਏ ਸਨ, ਤੇ ਇਸ ਕਰਕੇ ਉਹਨਾਂ ਨੂੰ ਰੱਬ ਦੇ ਦਰ ਤੇ ਆਦਰ ਮਿਲਦਾ ਹੈ) ।੩। (ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਉੱਤੇ ਤੂੰ ਧੁਰੋਂ ਬਖ਼ਸ਼ਸ਼ ਕੀਤੀ ਹੈ, ਉਹਨਾਂ ਨੇ ਹੀ ਮਾਲਕ ਨੂੰ (ਭਾਵ, ਤੈਨੂੰ) ਸਿਮਰਿਆ ਹੈ । ਇਹਨਾਂ ਜੀਵਾਂ ਦੇ ਆਪਣੇ ਇਖ਼ਤਿਆਰ ਕੁਝ ਨਹੀਂ ਹੈ (ਕਿ ਤੇਰਾ ਸਿਮਰਨ ਕਰ ਸਕਣ) । ਤੂੰ ਰੰਗਾ-ਰੰਗ ਦਾ ਜਗਤ ਪੈਦਾ ਕੀਤਾ ਹੈ; ਕਈ ਜੀਵਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈਂ, ਪਰ ਕਈ ਜੀਆਂ ਨੂੰ ਤਾਂ ਤੂੰ ਆਪਣੇ ਨਾਲੋਂ ਵਿਛੋੜਿਆ ਹੋਇਆ ਹੈ । ਜਿਸ (ਵਡਭਾਗੀ) ਮਨੁੱਖ ਦੇ ਹਿਰਦੇ ਵਿਚ ਤੂੰ ਆਪਣੇ ਆਪ ਦੀ ਸੂਝ ਪਾ ਦਿੱਤੀ ਹੈ, ਉਸ ਨੇ ਸਤਿਗੁਰੂ ਦੀ ਮਿਹਰ ਨਾਲ ਤੈਨੂੰ ਪਛਾਣ ਲਿਆ ਹੈ ਅਤੇ ਉਹ ਸਹਿਜ ਸੁਭਾਇ ਹੀ (ਆਪਣੇ) ਅਸਲੇ ਵਿਚ ਇਕ-ਮਿਕ ਹੋ ਗਿਆ ਹੈ ।੧੧।

 SHALOK, FIRST MEHL:
There is a famine of Truth; falsehood prevails, and the blackness of the Dark Age of Kali Yuga has turned men into demons. Those who planted their seed have departed with honor; now, how can the shattered seed sprout? If the seed is whole, and it is the proper season, then the seed will sprout. O Nanak, without treatment, the raw fabric cannot be dyed. In the Fear of God it is bleached white, if the treatment of modesty is applied to the cloth of the body. O Nanak, if one is imbued with devotional worship, his reputation is not false. || 1 || FIRST MEHL: Greed and sin are the king and prime minister; falsehood is the treasurer. Sexual desire, the chief advisor, is summoned and consulted; they all sit together and contemplate their plans. Their subjects are blind, and without wisdom, they try to please the will of the dead. The spiritually wise dance and play their musical instruments, adorning themselves with beautiful decorations. They shout out loud, and sing epic poems and heroic stories. The fools call themselves spiritual scholars, and by their clever tricks, they love to gather wealth. The righteous waste their righteousness, by asking for the door of salvation. They call themselves celibate, and abandon their homes, but they do not know the true way of life. Everyone calls himself perfect; none call themselves imperfect. If the weight of honor is placed on the scale, then, O Nanak, one sees his true weight. || 2 || FIRST MEHL: Evil actions become publicly known; O Nanak, the True Lord sees everything. Everyone makes the attempt, but that alone happens which the Creator Lord does. In the world hereafter, social status and power mean nothing; hereafter, the soul is new. Those few, whose honor is confirmed, are good. || 3 || PAUREE: Only those whose karma You have pre-ordained from the very beginning, O Lord, meditate on You. Nothing is in the power of these beings; You created the various worlds. Some, You unite with Yourself, and some, You lead astray. By Guru’s Grace You are known; through Him, You reveal Yourself. We are easily absorbed in You. || 11 ||


Thursday, 9th Bhaadon (Samvat 554 Nanakshahi)    (Page: 468)
 

  • Sri Darbar Sahib
  • Hukamnama
  • Amritsar
  • Today
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਦਸੰਬਰ 2025)
  • year ender 2025 youth of punjab returned as body
    Year Ender 2025: ਵੱਡੇ ਸੁਫ਼ਨੇ ਲੈ ਕੇ ਗਏ ਸੀ ਵਿਦੇਸ਼, ਲਾਸ਼ਾਂ ਬਣ ਕੇ ਮੁੜੇ...
  • rain in punjab yellow alert issued
    ਪੰਜਾਬ 'ਚ ਪਵੇਗਾ ਮੀਂਹ! Alert ਰਹਿਣ ਇਹ ਜ਼ਿਲ੍ਹੇ, ਮੌਸਮ ਵਿਭਾਗ ਨੇ 24 ਦਸੰਬਰ...
  • jalandhar police celebrated police veterans day at police lines
    ਜਲੰਧਰ ਪੁਲਸ ਵੱਲੋਂ ਪੁਲਸ ਲਾਈਨਜ਼ ਵਿਖੇ ਮਨਾਇਆ ਗਿਆ ਪੁਲਸ ਬਜ਼ੁਰਗ ਦਿਵਸ
  • big forecast for 20th 21st 22nd in punjab
    ਪੰਜਾਬ 'ਚ 20, 21, 22 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਦੀ ਵੱਡੀ ਅਪਡੇਟ
  • boy dead on road accident
    Punjab:ਕਹਿਰ ਓ ਰੱਬਾ! ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤ, ਤੜਫ਼-ਤੜਫ਼...
  • trains affected by fog
    ਧੁੰਦ ਨਾਲ ਟ੍ਰੇਨਾਂ ਪ੍ਰਭਾਵਿਤ : ਸਵਰਨ ਸ਼ਤਾਬਦੀ 3, ਸ਼ਾਨ-ਏ-ਪੰਜਾਬ 5, ਵੈਸ਼ਨੋ ਦੇਵੀ...
  • a parked car caught fire
    ਖੜ੍ਹੀ ਕਾਰ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ
  • ladowal toll plaza
    ਲਾਡੋਵਾਲ ਟੋਲ ਪਲਾਜ਼ਾ ਵੱਲ ਜਾਣ ਵਾਲੇ ਸਾਵਧਾਨ! ਦੁਪਹਿਰ 2 ਵਜੇ ਤਕ...
Trending
Ek Nazar
dense fog continues to wreak havoc in amritsar

ਅੰਮ੍ਰਿਤਸਰ 'ਚ ਸੰਘਣੀ ਧੁੰਦ ਦਾ ਕਹਿਰ ਜਾਰੀ, ਵਿਜ਼ੀਬਿਲਟੀ ਜ਼ੀਰੋ, ਹਾਈਵੇਅ ਮਾਰਗਾਂ...

be careful if you are fond of modified vehicles

ਗੱਡੀਆਂ ਰੱਖਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਪੁਲਸ ਨੇ ਦਿੱਤੀਆਂ ਸਖ਼ਤ ਹਦਾਇਤਾਂ

orders issued banning gathering of people around examination centers

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ 'ਚ ਲੋਕਾਂ ਦੇ ਇਕੱਠੇ ਹੋਣ...

increasing cold in punjab poses a major threat to health

ਪੰਜਾਬ 'ਚ ਵੱਧ ਰਹੀ ਸਰਦੀ ਕਾਰਣ ਸਿਹਤ ਨੂੰ ਵੱਡਾ ਖ਼ਤਰਾ, ਬਚਾਅ ਲਈ ਡਾਕਟਰਾਂ ਨੇ...

two sisters fought outside the police station

ਅੰਮ੍ਰਿਤਸਰ ਦੇ ਥਾਣੇ ਬਾਹਰ 2 ਭੈਣਾਂ ਦੀ ਹੋਈ ਆਪਸੀ ਤਕਰਾਰ, ਇਕ ਦੇ ਬੁਆਏਫ੍ਰੈਂਡ...

asking for leave proved costly intern fired for citing

Sick Leave ਮੰਗਣ 'ਤੇ ਕਰ'ਤੀ ਪੱਕੀ ਛੁੱਟੀ! ਕਿਹਾ-'ਤੁਹਾਡੇ 'ਚ...'

dry cold and pollution increase concerns

ਸੁੱਕੀ ਠੰਡ ਤੇ ਪ੍ਰਦੂਸ਼ਣ ਨੇ ਵਧਾਈ ਚਿੰਤਾ, ਫਸਲਾਂ ਤੇ ਸਿਹਤ ਦੋਵੇਂ ਪ੍ਰਭਾਵਿਤ

neck skin cosmetic liver metabolic health symptoms

Liver ਖਰਾਬ ਹੋਣ ਤੋਂ ਪਹਿਲਾਂ ਧੌਣ 'ਤੇ ਦਿਖਦੇ ਨੇ ਇਹ 4 ਸੰਕੇਤ! ਨਾ ਕਰਿਓ Ignore

baby  birth  crying  doctor  voice

ਆਖ਼ਿਰ ਜਨਮ ਵੇਲੇ ਕਿਉਂ ਰੋਂਦਾ ਹੈ ਬੱਚਾ ? ਵਜ੍ਹਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ

girl booked rapido to go to gym then driver did shameful

ਜਿੰਮ ਜਾਣ ਲਈ ਕੁੜੀ ਨੇ ਬੁੱਕ ਕਰਵਾਈ ਰੈਪਿਡੋ, ਮਗਰੋਂ ਚਾਲਕ ਨੇ ਇਕੱਲੀ ਨੂੰ ਦੇਖ...

arrival of exotic birds begins at harike

ਹਰੀਕੇ ਪੱਤਣ 'ਤੇ ਵਿਦੇਸ਼ੀ ਪੰਛੀਆਂ ਦੀ ਆਮਦ ਸ਼ੁਰੂ, ਸੈਲਾਨੀਆਂ ਦੀ ਗਿਣਤੀ ਵਧਣ ਦੀ...

amritpal keeps two falcons and a foreign lizard

ਅੰਮ੍ਰਿਤਪਾਲ ਨੂੰ ਅਲੋਪ ਹੋ ਰਹੇ ਪਸ਼ੂ-ਪੰਛੀਆਂ ਨੂੰ ਰੱਖਣਾ ਦਾ ਹੈ ਸ਼ੌਕ, ਰੱਖੇ ਦੋ...

preparation for successful landing in low visibility due to fog

ਧੁੰਦ ਕਾਰਨ ਘੱਟ ਵਿਜੀਬਿਲਟੀ ’ਚ ਸਫਲ ਲੈਂਡਿੰਗ ਦੀ ਤਿਆਰੀ, ਏਅਰਪੋਰਟ ਮੈਨੇਜਮੈਂਟ ਦਾ...

disadvantages of bathing with very cold water

ਠੰਡੇ ਪਾਣੀ ਨਾਲ ਨਹਾਉਣਾ ਨੁਕਸਾਨਦਾਇਕ! ਇਹ ਲੋਕ ਜ਼ਰੂਰ ਕਰਨ ਪਰਹੇਜ਼

shots fired at ex soldier  s house

ਸਾਬਕਾ ਫੌਜੀ ਦੇ ਘਰ ’ਤੇ ਚਲਾਈਆਂ ਗੋਲੀਆਂ, cctv 'ਚ ਕੈਦ ਹਮਲਾਵਰ

restrictions imposed in pathankot in view of elections

ਪਠਾਨਕੋਟ 'ਚ ਚੋਣਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ, 14 ਤੇ 15 ਦਸੰਬਰ ਨੂੰ Dry...

tarn taran district magistrate imposes various restrictions

ਤਰਨਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ...

dispute between two parties during bandgi on child  s birthday

ਜਲੰਧਰ ਵਿਖੇ ਜਨਮ ਦਿਨ ਮੌਕੇ ਬੰਦਗੀ ਕਰਨ ਦੌਰਾਨ ਪੈ ਗਿਆ ਭੜਥੂ! ਆਹਮੋ-ਸਾਹਮਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਦਸੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +