Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    9:10:25 PM

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

  • relief for mp amritpal singh  permission granted grandmother video call

    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ, 2021)

  • Edited By Rajwinder Kaur,
  • Updated: 15 Oct, 2021 08:11 AM
Amritsar
sri darbar sahib amritsar hukamnama today
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥

ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥ ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥ ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥ ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥ ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥ ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥ ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥ ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥ ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥ ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥ ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥ ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥ ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥ ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥ ਪਾਧਾ ਪੜਿਆ ਆਖੀਐ ਬਿਦਿਆ ਬਿਚਰੈ ਸਹਜਿ ਸੁਭਾਇ ॥ ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥ ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥ ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥


ਸ਼ੁੱਕਰਵਾਰ, ੩੦ ਅੱਸੂ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੯੩੭)


ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥

ਕੋਈ ਜੀਵ ਸਿਰਜਣਹਾਰ-ਪ੍ਰਭੂ ਦਾ ਭੇਤ ਨਹੀਂ ਪਾ ਸਕਦਾ (ਤੇ, ਕੋਈ ਉਸ ਦੀ ਰਜ਼ਾ ਵਿਚ ਦਖ਼ਲ ਨਹੀਂ ਦੇ ਸਕਦਾ, ਕਿਉਂਕਿ ਜਗਤ ਵਿਚ) ਜ਼ਰੂਰ ਉਹੀ ਹੁੰਦਾ ਹੈ ਜੋ ਸਿਰਜਣਹਾਰ-ਕਰਤਾਰ ਕਰਦਾ ਹੈ। (ਸਿਰਜਣਹਾਰ ਦੀ ਇਹ ਇਕ ਅਜਬ ਖੇਡ ਹੈ ਕਿ ਆਮ ਤੌਰ ’ਤੇ ਮਨੁੱਖ) ਧਨ ਦੀ ਖ਼ਾਤਰ ਹੀ ਪਰਮਾਤਮਾ ਨੂੰ ਧਿਆਉਂਦਾ ਹੈ, ਤੇ ਹੁਣ ਤਕ ਦੀ ਕੀਤੀ ਮਿਹਨਤ ਦੇ ਲਿਖੇ ਅਨੁਸਾਰ ਧਨ ਮਿਲ (ਭੀ) ਜਾਂਦਾ ਹੈ। ਧਨ ਦੀ ਖ਼ਾਤਰ ਮਨੁੱਖ ਦੂਜਿਆਂ ਦੇ ਨੌਕਰ (ਭੀ) ਬਣਦੇ ਹਨ, ਚੋਰ (ਭੀ) ਬਣਦੇ ਹਨ (ਭਾਵ, ਚੋਰੀ ਭੀ ਕਰਦੇ ਹਨ)। ਪਰ ਧਨ ਕਿਸੇ ਦੇ ਨਾਲ ਨਹੀਂ ਨਿਭਦਾ, (ਮਰਨ ਤੇ) ਹੋਰਨਾਂ ਦਾ ਬਣ ਜਾਂਦਾ ਹੈ। ਸਦਾ-ਥਿਰ ਰਹਿਣ ਵਾਲਾ ਗੋਪਾਲ (ਦੇ ਨਾਮ) ਤੋਂ ਬਿਨਾ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ। ਜੋ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ, ਉਹ (ਸੰਪੈ-ਧਨ ਦੇ ਮੋਹ ਤੋਂ) ਅੰਤ ਨੂੰ ਬਚ ਜਾਂਦਾ ਹੈ ।੫੦। ਹੇ ਸਖੀ! (ਇਹ ਗੱਲ) ਵੇਖ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ ਕਿ (ਮੇਰੇ ਅੰਦਰੋਂ) ‘ਹਉਂ ਹਉਂ’ ਕਰਨ ਵਾਲੀ ‘ਮੈਂ’ ਮਰ ਗਈ ਹੈ (ਭਾਵ, ‘ਹਉਮੈ’ ਕਰਨ ਵਾਲੀ ਆਦਤ ਮੁੱਕ ਗਈ ਹੈ)।(ਹੁਣ ਮੇਰੀ ਸੁਰਤਿ) ਗੁਰ-ਸ਼ਬਦ ਵਿਚ ਜੁੜ ਰਹੀ ਹੈ, ਤੇ (ਮੇਰੇ) ਮਨ ਵਿਚ ਪ੍ਰਭੂ ਨਾਲ ਜਾਣ-ਪਛਾਣ ਬਣ ਗਈ ਹੈ। ਮੈਂ ਬਥੇਰੇ ਹਾਰ ਹਮੇਲਾਂ ਕੰਙਣ (ਪਾ ਪਾ ਕੇ) ਸ਼ਿੰਗਾਰ ਕਰ ਕੇ ਥੱਕ ਚੁਕੀ ਸਾਂ (ਪਰ ਪ੍ਰੀਤਮ ਪ੍ਰਭੂ ਦੇ ਮਿਲਾਪ ਦਾ ਸੁਖ ਨਾਹ ਮਿਲਿਆ, ਭਾਵ, ਬਾਹਰਲੇ ਧਾਰਮਿਕ ਉੱਦਮਾਂ ਤੋਂ ਆਨੰਦ ਨਾਹ ਲੱਭਾ, ਹੁਣ ਜਦੋਂ ‘ਹਉਮੈ’ ਮੁਈ) ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਸੁਖ ਲੱਭਾ ਹੈ (ਉਸ ਦੇ ਗੁਣ ਮੇਰੇ ਹਿਰਦੇ ਵਿਚ ਆ ਵੱਸੇ ਹਨ, ਇਹੀ ਉਸ ਦੇ) ਸਾਰੇ ਗੁਣਾਂ ਦਾ ਮੇਰੇ ਗਲ ਵਿਚ ਹਾਰ ਹੈ (ਕਿਸੇ ਹੋਰ ਹਾਰ ਸਿੰਗਾਰ ਦੀ ਲੋੜ ਨਹੀਂ ਰਹੀ) । ਹੇ ਨਾਨਕ! ਪ੍ਰਭੂ ਨਾਲ ਪ੍ਰੀਤ, ਪ੍ਰਭੂ ਨਾਲ ਪਿਆਰ, ਸਤਿਗੁਰੂ ਦੀ ਰਾਹੀਂ ਹੀ ਪੈ ਸਕਦਾ ਹੈ; ਤੇ, (ਬੇਸ਼ਕ) ਮਨ ਵਿਚ ਵਿਚਾਰ ਕੇ ਵੇਖ ਲਵੋ, (ਭਾਵ, ਤੁਹਾਨੂੰ ਆਪਣੀ ਹੱਡ-ਬੀਤੀ ਹੀ ਦੱਸ ਦੇਵੇਗੀ ਕਿ) ਪ੍ਰਭੂ ਦੇ ਮੇਲ ਤੋਂ ਬਿਨਾ ਕਦੇ ਕਿਸੇ ਨੇ ਸੁਖ ਨਹੀਂ ਲੱਭਾ। (ਸੋ, ਹੇ ਪਾਂਡੇ! ਜੇ ਸੁਖ ਲੱਭਦਾ ਹੈ ਤਾਂ) ਪ੍ਰਭੂ ਦਾ ਨਾਮ ਪੜ੍ਹ, ਪ੍ਰਭੂ ਦਾ ਨਾਮ ਹੀ ਵਿਚਾਰ, ਪ੍ਰਭੂ ਨਾਲ ਹੀ ਪਿਆਰ ਪਾ, (ਜੀਭ ਨਾਲ) ਪ੍ਰਭੂ ਦਾ ਨਾਮ ਜਪੀਏ, (ਮਨ ਵਿਚ) ਪ੍ਰਭੂ ਨੂੰ ਹੀ ਸਿਮਰੀਏ, ਤੇ ਪ੍ਰਭੂ ਦਾ ਨਾਮ ਹੀ (ਜ਼ਿੰਦਗੀ ਦਾ) ਆਸਰਾ (ਬਣਾਈਏ) ।੫੧। ਹੇ ਸਖੀ! (ਸਾਡੇ ਕੀਤੇ ਕਰਮਾਂ ਅਨੁਸਾਰ, ਹਉਮੈ ਦਾ) ਜੋ ਲੇਖ ਕਰਤਾਰ ਨੇ (ਸਾਡੇ ਮੱਥੇ ਉੱਤੇ) ਲਿਖ ਦਿੱਤਾ ਹੈ ਉਹ (ਸਾਡੀ ਆਪਣੀ ਚਤੁਰਾਈ ਜਾਂ ਹਿੰਮਤ ਨਾਲ) ਮਿਟ ਨਹੀਂ ਸਕਦਾ। (ਇਹ ਲੇਖ ਤਦੋਂ ਮਿਟਦਾ ਹੈ, ਜਦੋਂ) ਜਿਸ ਪ੍ਰਭੂ ਨੇ ਆਪ (ਇਸ ਹਉਮੈ ਦੇ ਲੇਖ ਦਾ) ਸਬੱਬ (ਭਾਵ, ਵਿਛੋੜਾ) ਬਣਾਇਆ ਹੈ ਉਹ ਮਿਹਰ ਕਰ ਕੇ (ਸਾਡੇ ਅੰਦਰ) ਆ ਵੱਸੇ । ਕਰਤਾਰ ਦੇ ਗੁਣ ਗਾਵਣ ਦੀ ਦਾਤਿ ਕਰਤਾਰ ਦੇ ਆਪਣੇ ਹੱਥ ਵਿਚ ਹੈ; ਗੁਰੂ ਦੇ ਸ਼ਬਦ ਦੀ ਵਿਚਾਰ ਦੀ ਰਾਹੀਂ ਸਮਝਣ ਦਾ ਜਤਨ ਕਰੋ (ਤਾਂ ਸਮਝ ਆ ਜਾਇਗੀ)। (ਹੇ ਪ੍ਰਭੂ! ਹਉਮੈ ਦੇ) ਜੋ ਸੰਸਕਾਰ (ਸਾਡੇ ਮਨ ਵਿਚ ਸਾਡੇ ਕਰਮਾਂ ਅਨੁਸਾਰ) ਉਕਰੇ ਜਾਂਦੇ ਹਨ ਉਹ (ਸਾਡੀ ਆਪਣੀ ਚਤੁਰਾਈ ਨਾਲ) ਬਦਲੇ ਨਹੀਂ ਜਾ ਸਕਦੇ; ਜਿਵੇਂ ਤੈਨੂੰ ਚੰਗਾ ਲੱਗੇ ਤੂੰ ਆਪ (ਸਾਡੀ) ਸੰਭਾਲ ਕਰ । ਹੇ ਨਾਨਕ! (ਆਖ—) ਗੁਰੂ ਦੇ ਸ਼ਬਦ ਨੂੰ ਵਿਚਾਰ ਕੇ (ਵੇਖ ਲਿਆ ਹੈ ਕਿ ਹੇ ਪ੍ਰਭੂ!) ਤੇਰੀ ਮਿਹਰ ਦੀ ਨਜ਼ਰ ਨਾਲ ਹੀ ਸੁਖ ਮਿਲਦਾ ਹੈ । ਜਿਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰੇ ਉਹ (ਇਸ ਹਉਮੈ ਦੇ ਗੇੜ ਵਿਚ ਫਸ ਕੇ) ਦੁਖੀ ਹੋਏ। ਬਚੇ ਉਹ ਜੋ ਗੁਰ-ਸ਼ਬਦ ਦੀ ਵਿਚਾਰ ਵਿਚ (ਜੁੜੇ) । (ਮਨੁੱਖ ਦੀ ਆਪਣੀ ਚਤੁਰਾਈ ਕਰੇ ਭੀ ਕੀਹ? ਕਿਉਂਕਿ) ਜੋ ਪ੍ਰਭੂ (ਇਹਨਾਂ ਅੱਖਾਂ ਨਾਲ) ਦਿੱਸਦਾ ਹੀ ਨਹੀਂ, ਉਸ ਦੇ ਗੁਣ ਗਾਏ ਨਹੀਂ ਜਾ ਸਕਦੇ । (ਤਾਹੀਏਂ) ਮੈਂ ਆਪਣੇ ਗੁਰੂ ਤੋਂ ਸਦਕੇ ਹਾਂ ਜਿਸ ਨੇ (ਮੈਨੂੰ ਮੇਰੇ) ਹਿਰਦੇ ਵਿਚ ਹੀ (ਪ੍ਰਭੂ) ਵਿਖਾ ਦਿੱਤਾ ਹੈ ।੫੨। ਉਸ ਪਾਂਧੇ ਨੂੰ ਵਿਦਵਾਨ ਆਖਣਾ ਚਾਹੀਦਾ ਹੈ, ਜਿਹੜਾ ਵਿੱਦਿਆ ਦੀ ਰਾਹੀਂ ਸ਼ਾਂਤੀ ਵਾਲੇ ਸੁਭਾਵ ਵਿਚ ਜੀਵਨ ਬਤੀਤ ਕਰਦਾ ਹੈ, ਜਿਹੜਾ ਵਿੱਦਿਆ ਦੀ ਰਾਹੀਂ ਆਪਣੇ ਅਸਲੇ ਦੀ ਵਿਚਾਰ ਕਰਦਾ ਹੈ, ਅਤੇ ਪਰਮਾਤਮਾ ਦੇ ਨਾਮ ਨਾਲ ਸੁਰਤਿ ਜੋੜ ਕੇ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ। (ਪਰ) ਜਿਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਉਹ ਵਿੱਦਿਆ ਨੂੰ (ਸਿਰਫ਼) ਵੇਚਦਾ ਹੀ ਹੈ (ਭਾਵ, ਸਿਰਫ਼ ਆਜੀਵਕਾ ਲਈ ਵਰਤਦਾ ਹੈ । ਵਿਦਿਆ ਦੇ ਵੱਟੇ ਆਤਮਕ ਮੌਤ ਲਿਆਉਣ ਵਾਲੀ) ਮਾਇਆ-ਜ਼ਹਿਰ ਹੀ ਖੱਟਦਾ ਕਮਾਂਦਾ ਹੈ । ਉਹ ਮੂਰਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦਾ, ਸ਼ਬਦ ਦੀ ਸੁਧ-ਬੁਧ ਉਸ ਨੂੰ ਰਤਾ ਭੀ ਨਹੀਂ ਹੁੰਦੀ ।੫੩। ਉਹ ਪਾਂਧਾ ਗੁਰਮੁਖਿ ਆਖਣਾ ਚਾਹੀਦਾ ਹੈ, (ਉਹ ਪਾਂਧਾ) ਦੁਨੀਆ ਵਿਚ (ਅਸਲ) ਨਫ਼ਾ ਖੱਟਦਾ ਹੈ ਜੋ ਆਪਣੇ ਸ਼ਾਗਿਰਦਾਂ ਨੂੰ ਇਹ ਸਿੱਖਿਆ ਦੇਂਦਾ ਹੈ ਕਿ (ਹੇ ਵਿੱਦਿਆਰਥੀਓ!) ਪ੍ਰਭੂ ਦਾ ਨਾਮ ਜਪੋ ਅਤੇ ਨਾਮ-ਧਨ ਇਕੱਠਾ ਕਰੋ । ਸੱਚਾ ਪ੍ਰਭੂ ਮਨ ਵਿਚ ਵੱਸ ਪੈਣਾ—ਇਹੀ ਸੱਚੀ ਪੱਟੀ ਹੈ (ਜੋ ਪਾਂਧਾ ਆਪਣੇ ਚਾਟੜਿਆਂ ਨੂੰ ਪੜ੍ਹਾਏ) । (ਪ੍ਰਭੂ ਨੂੰ ਹਿਰਦੇ ਵਿਚ ਵਸਾਣ ਲਈ) ਸਤਿਗੁਰੂ ਦਾ ਸ੍ਰੇਸ਼ਟ ਸ਼ਬਦ ਪੜ੍ਹਨਾ ਚਾਹੀਦਾ ਹੈ । ਹੇ ਨਾਨਕ! ਉਹੀ ਮਨੁੱਖ ਵਿਦਵਾਨ ਹੈ ਉਹੀ ਪੰਡਿਤ ਹੈ ਤੇ ਸਿਆਣਾ ਹੈ ਜਿਸ ਦੇ ਗਲ ਵਿਚ ਪ੍ਰਭੂ ਦਾ ਨਾਮ-ਰੂਪ ਹਾਰ ਹੈ (ਭਾਵ, ਜੋ ਹਰ ਵੇਲੇ ਪ੍ਰਭੂ ਨੂੰ ਚੇਤੇ ਰੱਖਦਾ ਹੈ ਤੇ ਹਰ ਥਾਂ ਵੇਖਦਾ ਹੈ) ।੫੪।੧।

 RAAMKALEE, FIRST MEHL, DAKHANEE, ONGKAAR:
ONE UNIVERSAL CREATOR GOD. BY THE GRACE OF THE TRUE GURU:
No one knows the mystery of the Creator of the World. Whatever the Creator of the World does, is certain to occur. For wealth, some meditate on the Lord. By pre-ordained destiny, wealth is obtained. For the sake of wealth, some become servants or thieves. Wealth does not go along with them when they die; it passes into the hands of others. Without Truth, honor is not obtained in the Court of the Lord. Drinking in the subtle essence of the Lord, one is emancipated in the end. || 50 || Seeing and perceiving, O my companions, I am wonder-struck and amazed. My egotism, which proclaimed itself in possessiveness and self-conceit, is dead. My mind chants the Word of the Shabad, and attains spiritual wisdom. I am so tired of wearing all these necklaces, hair-ties and bracelets, and decorating myself. Meeting with my Beloved, I have found peace; now, I wear the necklace of total virtue. O Nanak, the Gurmukh attains the Lord, with love and affection. Without the Lord, who has found peace? Reflect upon this in your mind, and see. Read about the Lord, understand the Lord, and enshrine love for the Lord. Chant the Lord’s Name, and meditate on the Lord; hold tight to the Support of the Name of the Lord. || 51 || The inscription inscribed by the Creator Lord cannot be erased, O my companions. He who created the universe, in His Mercy, installs His Feet within us. Glorious greatness rests in the Hands of the Creator; reflect upon the Guru, and understand this. This inscription cannot be challenged. As it pleases You, You care for me. By Your Glance of Grace, I have found peace; O Nanak, reflect upon the Shabad. The self-willed manmukhs are confused; they rot away and die. Only by reflecting upon the Guru can they be saved. What can anyone say, about that Primal Lord, who cannot be seen? I am a sacrifice to my Guru, who has revealed Him to me, within my own heart. || 52 || That Pandit, that religious scholar, is said to be well-educated, if he contemplates knowledge with intuitive ease. Considering his knowledge, he finds the essence of reality, and lovingly focuses his attention on the Name of the Lord. The self-willed manmukh sells his knowledge; he earns poison, and eats poison. The fool does not think of the Word of the Shabad. He has no understanding, no comprehension. || 53 || That Pandit is called Gurmukh, who imparts understanding to his students. Contemplate the Naam, the Name of the Lord; gather in the Naam, and earn the true profit in this world. With the true notebook of the true mind, study the most sublime Word of the Shabad. O Nanak, he alone is learned, and he alone is a wise Pandit, who wears the necklace of the Lord’s Name. || 54 || 1 ||


Friday, 30th Assu (Samvat 553 Nanakshahi)    (Page: 937)
 

  • Sri Darbar Sahib
  • Amritsar
  • Hukamnama
  • Today
  • ਸ੍ਰੀ ਦਰਬਾਰ ਸਾਹਿਬ
  • ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +