Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    1:56:49 PM

  • new twist youtuber nancy murder case big revelation khalistani terrorist pannu

    ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ...

  • partap singh bajwa big statement

    ਵਿਧਾਨ ਸਭਾ ਬਾਹਰ ਪੰਜਾਬ ਸਰਕਾਰ 'ਤੇ ਵਰ੍ਹੇ ਪ੍ਰਤਾਪ...

  • former granthi shoots at contract worker in amritsar

    ਅੰਮ੍ਰਿਤਸਰ 'ਚ ਸਾਬਕਾ ਗ੍ਰੰਥੀ ਨੇ ਠੇਕਾ ਕਰਮਚਾਰੀ...

  • punjab families ration cards

    ਪੰਜਾਬ ਦੇ 20 ਲੱਖ ਤੋਂ ਵੱਧ ਪਰਿਵਾਰਾਂ ਨੂੰ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (09-03-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (09-03-2020)

  • Updated: 09 Mar, 2020 08:16 AM
Jalandhar
today  s hukamnama  09 03 2020
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥
ਸੋਮਵਾਰ, ੨੬ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੯ ਮਾਰਚ, ੨੦੨੦ (ਅੰਗ: ੬੮੬)
ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧।ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨।ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪।ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫।ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭।ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮।(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ ਦੂਜਾ ।੧।੩।

English Translation:

DHANAASAREE, FIFTH MEHL, SIXTH HOUSE, ASHTAPADEES: ONE UNIVERSAL CREATOR GOD. BY THE GRACE OF THE TRUE GURU: Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with me, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 ||

Monday, 26th Phalgun (Samvat 551 Nanakshahi) 9th March, 2020 (Page: 686)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (08-03-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2026)
  • new twist youtuber nancy murder case big revelation khalistani terrorist pannu
    ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
  • celebrations held in jalandhar on india  s historic victory in the t20 world cup
    ਟੀ-20 ਵਰਲਡ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ ’ਤੇ ਜਲੰਧਰ ਦੀਆਂ ਸੜਕਾਂ 'ਤੇ...
  • jalandhar industrialists  iran israel war return home safely
    ਈਰਾਨ-ਇਜ਼ਰਾਈਲ ਜੰਗ ਦੌਰਾਨ ਦੋਹਾ ’ਚ ਫਸੇ ਜਲੰਧਰ ਦੇ ਉਦਯੋਗਪਤੀ ਸੁਰੱਖਿਅਤ ਘਰ ਪਰਤੇ
  • partap singh bajwa s big question to the aap government
    'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?', ਪ੍ਰਤਾਪ ਸਿੰਘ ਬਾਜਵਾ ਦਾ 'ਆਪ'...
  • not a single major budget promise has been fulfilled in four years pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
  • arjun goyal of goraya scores 323 marks in ca intermediate
    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ ਹਾਸਲ ਕੀਤੇ 323 ਅੰਕ, ਖੇਤਰ ਦਾ...
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
Trending
Ek Nazar
bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !...

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +