Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    2:28:36 AM

  • major accident in pakistan

    ਪਾਕਿਸਤਾਨ ਦੇ ਲਾਹੌਰ 'ਚ ਵੱਡਾ ਹਾਦਸਾ: ਟਿਊਸ਼ਨ ਸੈਂਟਰ...

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ, 2020)

  • Updated: 09 May, 2020 06:34 AM
Amritsar
today  s hukamnama from sri darbar sahib  may 9th  2020
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੧ ॥
ਜਿਨੀ ਸਤਿਗੁਰੁ ਸੇਵਿਆ ਪਿਆਰੇ ਤਿਨੁ ਕੇ ਸਾਥ ਤਰੇ ॥ਤਿਨਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿੁ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੀ ਸੋ ਸਾਲਾਹਿਆ ਪਿਆਰੇ ਹਉ ਤਿਨੁ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥
ਸ਼ਨਿਚਰਵਾਰ, ੨੭ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੯ ਮਈ, ੨੦੨੦ (ਅੰਗ: ੬੩੬)
 

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੧ ॥

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ । ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ । ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ । (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ । ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ । ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ । (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ । ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ । ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ । (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ । ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ । ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ।੬। ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ । (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ।੭। ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ । ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ।੮।੩।

 

English Translation:

SORAT’H, FIRST MEHL: Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Saturday, 27th Vaisaakh (Samvat 552 Nanakshahi) 9th May 2020 (Page: 636)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ, 2020)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +