Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    9:58:29 AM

  • most precious tear in world

    'ਦੁਨੀਆ ਦਾ ਸਭ ਤੋਂ ਕੀਮਤੀ ਹੰਝੂ', ਇਕ ਬੂੰਦ ਨਾਲ...

  • major accident averted in bengaluru delhi flight

    ਬੈਂਗਲੁਰੂ ਤੋਂ ਦਿੱਲੀ ਦੀ ਫਲਾਈਟ 'ਚ ਵੱਡਾ ਹਾਦਸਾ...

  • complete ban on this medicine in punjab

    ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ...

  • flash floods in texas

    ਟੈਕਸਾਸ 'ਚ ਅਚਾਨਕ ਹੜ੍ਹ; 50 ਤੋਂ ਵਧੇਰੇ ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2022)

  • Edited By Babita,
  • Updated: 23 May, 2022 08:47 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੧ ॥
ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿ ਜਾਣਾ ਰੋਵਹਿ ਸਚੁ ਸਮਾਲੇ ॥੪॥੫॥

ਸੋਮਵਾਰ, ੧੦ ਜੇਠ (ਸੰਮਤ ੫੫੪ ਨਾਨਕਸ਼ਾਹੀ)    ਅੰਗ : ੫੮੧

ਵਡਹੰਸੁ ਮਹਲਾ ੧ ॥
ਹੇ ਭਾਈ! (ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ ਹੈ ਉਸ ਨੇ (ਆਖ਼ਰ ਇਥੋਂ) ਕੂਚ ਕਰ ਜਾਣਾ ਹੈ (ਕਿਸੇ ਨੇ ਇਥੇ ਸਦਾ ਨਹੀਂ ਬੈਠ ਰਹਿਣਾ) ਇਹ ਜਗਤ ਹੈ ਹੀ ਨਾਸਵੰਤ ਖਿਲਾਰਾ । ਜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰੀਏ ਤਾਂ ਸਦਾ-ਥਿਰ ਰਹਿਣ ਵਾਲਾ ਟਿਕਾਣਾ ਮਿਲ ਜਾਂਦਾ ਹੈ । ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ । ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੁੰਦਾ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ । ਜਿਵੇਂ ਸੁੰਞੇ ਘਰ ਵਿਚ ਗਏ ਕਾਂ ਨੂੰ (ਕਿਸੇ ਨੇ ਰੋਟੀ ਦੀ ਗਰਾਹੀ ਆਦਿਕ ਨਹੀਂ ਪਾਣੀ) (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਕਿਸੇ ਨੇ ਇਹ ਨਹੀਂ ਆਖਣਾ—ਆਓ ਜੀ, ਅੰਦਰ ਲੰਘ ਆਵੋ ਤੇ ਬੈਠ ਜਾਵੋ । ਉਸ ਮਨੁੱਖ ਨੂੰ ਜਨਮ ਮਰਨ ਦਾ ਗੇੜ ਭੁਗਤਣਾ ਪੈ ਜਾਂਦਾ ਹੈ, ਉਸ ਨੂੰ (ਇਸ ਗੇੜ ਦੇ ਕਾਰਨ ਪ੍ਰਭੂ-ਚਰਨਾਂ ਨਾਲੋਂ) ਲੰਮਾ ਵਿਛੋੜਾ ਹੋ ਜਾਂਦਾ ਹੈ । (ਮਾਇਆ ਦੇ ਮੋਹ ਵਿਚ ਫਸ ਕੇ) ਜਗਤ ਆਤਮਕ ਮੌਤ ਸਹੇੜ ਰਿਹਾ ਹੈ (ਜੇਹੜੇ ਭੀ ਮੋਹ ਵਿਚ ਫਸਦੇ ਹਨ ਉਹ) ਸਾਰੇ (ਆਤਮਕ ਮੌਤ ਮਰਦੇ ਹਨ) । ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ । ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ ।੧। ਹੇ ਭਾਈ! ਹੇ ਭਰਾਵੋ! ਆਓ, ਅਸੀ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ (ਉਸ ਦੇ ਵਾਸਤੇ ਪ੍ਰਭੂ-ਦਰ ਤੇ ਅਰਦਾਸਾਂ ਕਰੀਏ) ਪ੍ਰੀਤਮ-ਪ੍ਰਭੂ ਨਾਲ ਮਿਲਣ ਦੀਆਂ ਅਸੀਸਾਂ ਦੇਈਏ (ਅਰਦਾਸਾਂ ਕਰੀਏ । ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੁੰਦਾ ਹੈ ਤੇ ਅਰਦਾਸ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ । (ਹੇ ਸਤਸੰਗੀ ਭਰਾਵੋ! ਰਲ ਕੇ ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ (ਭਗਤੀ ਦੀ ਬਰਕਤਿ ਨਾਲ ਪਰਮਾਤਮਾ ਦੇ ਚਰਨਾਂ ਵਿਚ ਮਿਲਾਪ ਹੋ ਜਾਂਦਾ ਹੈ) ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੁੰਦਾ । ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ । ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਸਹੀ ਜੀਵਨ-ਖੇਡ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਖੇਡੀ ਜਾ ਸਕਦੀ ਹੈ । ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ (ਵੇਸ) ਸਦਾ ਲਈ ਅਟੱਲ ਹੈ । ਹੇ ਸੱਜਣ ਮਿੱਤ੍ਰ ਸਤਸੰਗੀਓ! ਸਤਸੰਗ ਵਿਚ ਰਲ ਬੈਠੋ । ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ ।੨। ਹੇ ਭਾਈ! (ਜੀਵ ਆਪਣੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਨਵੇਂ ਜੀਵਨ ਵਿਚ ਭੋਗਣ ਵਾਸਤੇ) ਦੁੱਖ ਅਤੇ ਸੁਖ-ਰੂਪ ਲੇਖ (ਪਰਮਾਤਮਾ ਦੀ ਦਰਗਾਹ ਵਿਚੋਂ ਆਪਣੇ ਮੱਥੇ ਤੇ) ਲਿਖਾ ਕੇ ਜਗਤ ਵਿਚ ਨੰਗਾ ਹੀ ਆਉਂਦਾ ਹੈ (ਜਨਮ ਸਮੇ ਹੀ ਉਹ ਸਮਾ ਭੀ ਨਿਯਤ ਕੀਤਾ ਜਾਂਦਾ ਹੈ ਜਦੋਂ ਜੀਵ ਨੇ ਜਗਤ ਤੋਂ ਵਾਪਸ ਤੁਰ ਪੈਣਾ ਹੁੰਦਾ ਹੈ) ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ । (ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੁੰਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ । (ਪਿਛਲੇ ਕੀਤੇ ਅਨੁਸਾਰ ਹੀ ਪ੍ਰਭੂ ਦੀ ਰਜ਼ਾ ਵਿਚ) ਜਿਧਰ ਜੀਵ ਨੂੰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ । (ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ) । (ਇਸ ਮੋਹਣੀ ਮਾਇਆ ਦੇ ਪ੍ਰਭਾਵ ਹੇਠ ਹੀ) ਜੀਵ ਦੀ ਮਤਿ ਥੋੜ੍ਹ-ਵਿਤੀ ਹੋ ਜਾਂਦੀ ਹੈ, ਜੀਵ ਦਾ ਮਨ ਥੋੜ੍ਹ-ਵਿਤਾ ਹੋ ਜਾਂਦਾ ਹੈ (ਭਾਵ, ਇਸ ਵਿਚ ਵਿਤਕਰਾ ਤੇ ਮੇਰ-ਤੇਰ ਆ ਜਾਂਦੇ ਹਨ, ਆਪਣੇ ਨਿੱਕੇ ਜਿਹੇ ਸੁਅਰਥ ਤੋਂ ਬਾਹਰ ਵੇਖ ਸੋਚ ਨਹੀਂ ਸਕਦਾ), ਜਿਵੇਂ ਮੱਖੀ ਗੁੜ ਖਾਂਦੀ ਹੈ (ਤੇ ਗੁੜ ਨਾਲ ਚੰਬੜ ਕੇ ਹੀ ਮਰ ਜਾਂਦੀ ਹੈ, ਤਿਵੇਂ ਜੀਵ ਮਾਇਆ ਨਾਲ ਚੰਬੜ ਕੇ ਆਤਮਕ ਮੌਤੇ ਮਰ ਜਾਂਦਾ ਹੈ) । ਜੀਵ ਜਗਤ ਵਿਚ ਨੰਗਾ ਹੀ ਆਉਂਦਾ ਹੈ ਤੇ ਨੰਗਾ ਹੀ ਬੰਨ੍ਹ ਕੇ ਅੱਗੇ ਲਾ ਲਿਆ ਜਾਂਦਾ ਹੈ ।੩। ਹੇ ਭਾਈ! (ਜਿਸ ਜੀਵ ਦੇ ਇਥੋਂ ਚਲਾਣੇ ਦਾ ਸੱਦਾ ਆ ਜਾਂਦਾ ਹੈ, ਰੋ ਰੋ ਕੇ ਉਸ ਸੱਦੇ ਨੂੰ ਟਾਲ ਨਹੀਂ ਸਕੀਦਾ, ਇਹ ਅਟੱਲ ਨਿਯਮ ਹੈ, ਪਰ ਫਿਰ ਭੀ) ਜੇ ਕਿਸੇ ਨੇ (ਇਸ ਸੱਦੇ ਨੂੰ ਟਾਲਣ ਲਈ) ਰੋਣਾ ਹੀ ਹੈ ਤਾਂ ਰੋ ਕੇ ਵੇਖ ਲਵੋ । ਪਿਆਰਾ ਸੰਬੰਧੀ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ । (ਉਸ ਦੇ ਇਥੋਂ ਕੂਚ ਵਾਸਤੇ ਪਰਮਾਤਮਾ ਦੀ ਦਰਗਾਹ ਦਾ) ਲਿਖਿਆ ਹੁਕਮ ਮਿਟਾ ਨਹੀਂ ਸਕੀਦਾ, ਪ੍ਰਭੂ ਦੇ ਦਰ ਤੋਂ ਸੱਦਾ ਆ ਜਾਂਦਾ ਹੈ (ਉਹ ਸੱਦਾ ਅਮਿੱਟ ਹੈ) । ਜਦੋਂ ਪਰਮਾਤਮਾ ਨੂੰ (ਆਪਣੀ ਰਜ਼ਾ ਵਿਚ) ਚੰਗਾ ਲੱਗਦਾ ਹੈ, ਤਾਂ (ਜੀਵ ਵਾਸਤੇ ਕੂਚ ਦਾ) ਸੱਦਾ ਆ ਜਾਂਦਾ ਹੈ, ਰੋਣ ਵਾਲੇ ਸੰਬੰਧੀ ਰੋਂਦੇ ਹਨ । ਪੁੱਤਰ, ਭਰਾ, ਭਤੀਜੇ, ਬੜੇ ਪਿਆਰੇ ਸੰਬੰਧੀ (ਸਭੇ ਹੀ) ਰੋਂਦੇ ਹਨ । ਜੀਵ (ਕੂਚ ਕਰ ਜਾਣ ਵਾਲੇ ਆਪਣੇ ਸੰਬੰਧੀ ਦੇ ਪਿੱਛੇ ਦੁਨੀਆ ਵਿਚ ਵਾਪਰਨ ਵਾਲੇ ਦੁੱਖਾਂ ਦੇ) ਸਹਮ ਵਿਚ ਰੋਂਦਾ ਹੈ, ਤੇ ਉਸ ਦੇ ਗੁਣਾਂ (ਸੁਖਾਂ) ਨੂੰ ਮੁੜ ਮੁੜ ਚੇਤੇ ਕਰਦਾ ਹੈ, ਪਰ ਕਦੇ ਭੀ ਕੋਈ ਜੀਵ ਮੁਏ ਪ੍ਰਾਣੀਆਂ ਦੇ ਨਾਲ ਮਰਦਾ ਨਹੀਂ ਹੈ (ਜੀਊਣਾ ਹਰੇਕ ਨੂੰ ਪਿਆਰਾ ਲੱਗਦਾ ਹੈ, ਆਈ ਤੋਂ ਬਿਨਾ ਕੋਈ ਮਰ ਭੀ ਨਹੀਂ ਸਕਦਾ) । ਹੇ ਨਾਨਕ! (ਇਹ ਮਰਨ ਤੇ ਜੰਮਣ ਦਾ ਸਿਲਸਿਲਾ ਤਾਂ ਜਾਰੀ ਹੀ ਰਹਿਣਾ ਹੈ) ਉਹ ਬੰਦੇ ਸਦਾ ਹੀ ਮਹਾ ਸਿਆਣੇ ਹਨ ਜੋ ਸਦਾ-ਥਿਰ-ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾ ਕੇ ਮਾਇਆ ਦੇ ਮੋਹ ਵਲੋਂ ਉਪਰਾਮ ਹੁੰਦੇ ਹਨ ।੪।੫।

WADAHANS, FIRST MEHL:
O Baba, whoever has come, will rise up and leave; this world is a false show. One’s true home is obtained by serving the True One; real Truth comes by being truthful. By falsehood and greed, no place of rest is found, and no place in the world hereafter is obtained. No one invites him to come in and sit down — he is like a crow in a deserted house. Caught in birth and death, separated from God for such a long time, the whole world is wasting away. Greed, worldly entanglements and Maya deceive the world. Death hovers over its head, and makes it cry. || 1 || Come, O Baba, and Siblings of Destiny — let’s join together; take me in your arms, and bless me with your prayers. O Baba, union with the True One cannot be broken; bless me with your prayers for union with my Beloved. Bless me with your prayers, that I may worship God with devotion; for those already united with Him, what more is there to unite? Some have wandered away from the Name of God — they have lost the Path. The Word of the Guru’s Shabad is the true game. Do not go on the path of Death; remain absorbed in the Shabad, the true form throughout the ages. Through good fortune, we meet such friends and relatives, who meet with the Guru, and escape the noose of Death. || 2 || O Baba, we come into the world naked, into pain and pleasure, according to the record of our account. The call of our pre-ordained destiny cannot be altered; it follows from our past actions. The True Lord sits and writes of ambrosial nectar and bitter poison; as the Lord attaches us, so are we attached. The charmer, Maya, has worked her charms, and the multi-colored thread is around everyone’s neck. Through shallow intellect, the mind becomes shallow, and one eats the fly, along with the sweets. Contrary to custom, he comes into the Dark Age of Kali Yuga naked, and naked he is bound down and sent away again. || 3 || O Baba, weep and mourn if you must; the beloved soul is bound and driven off. The pre-ordained record of destiny cannot be erased; the summons has come from the Lord’s Court. The messenger comes, when it pleases God, and the mourners begin to mourn. Sons, brothers, nephews and very dear friends weep and wail. Let him weep, who weeps in the Fear of God, cherishing the virtues of God — no one dies with the dead. O Nanak, throughout the ages, they are known as wise, who weep, remembering the True One. || 4 || 5 ||

Monday, 10th Jayt’h (Samvat 554 Nanakshahi)    Page: 581
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +