Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 19, 2025

    4:32:45 AM

  • if children beg in punjab  parents will be punished

    ਬੱਚਿਆਂ ਨੇ ਪੰਜਾਬ ’ਚ ਭੀਖ ਮੰਗੀ ਤਾਂ ਮਾਪਿਆਂ ਨੂੰ...

  • bhakhariana firing case police get big success

    ਭਾਖੜੀਆਣਾ ਫਾਇਰਿੰਗ ਮਾਮਲਾ: ਪੁਲਸ ਨੂੰ ਮਿਲੀ ਵੱਡੀ...

  • tax department launches online facility for filing itr 2

    ਟੈਕਸ ਵਿਭਾਗ ਨੇ ITR-2 ਦਾਖਲ ਕਰਨ ਲਈ ਆਨਲਾਈਨ ਸਹੂਲਤ...

  • children  s feat  people were stunned to see a rocket made from coke bottles

    ਬੱਚਿਆਂ ਦਾ ਕਾਰਨਾਮਾ: ਕੋਕ ਦੀਆਂ ਬੋਤਲਾਂ ਨਾਲ ਬਣਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ, 2022)

  • Edited By Babita,
  • Updated: 27 Jun, 2022 08:39 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥

ਸੋਮਵਾਰ, ੧੩ ਹਾੜ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੩੪)

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ । ਮਾਇਆ ਦੀ ਤਿ੍ਰਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤਿ੍ਰਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ । ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ । ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧। ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ । ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ । ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ।੧।ਰਹਾਉ। ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ । ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ । ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੨। ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤਿ੍ਰਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ । ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ । ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ । (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ । ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪। ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ । ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ । ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ । ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ । (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ।੫। ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) । ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ । (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ । (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ । ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ । ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ ।੬। ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ—ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ । ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ । ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ । (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ । ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ।੭। ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) । ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ । ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ । ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ । ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ । ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ।੮।੧।

SORAT’H, FIRST MEHL, FIRST HOUSE, ASHTAPADEES, CHAU-TUKAS:
ONE UNIVERSAL CREATOR GOD. BY THE GRACE OF THE TRUE GURU:

I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. || 1 || My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. || Pause || Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. || 2 || The mind is like the wind, but if it comes to rest in peace, even for an instant, then he shall abide in the peace of the Name, O Siblings of Destiny. His tongue, eyes and ears are imbued with Truth; O Lord, You quench the fires of desire. In hope, the renunciate remains free of hopes; in the home of his own inner self, he is absorbed in the trance of deep meditation. He remains content, satisfied with the charity of the Naam; he drinks in the Ambrosial Amrit with ease. || 3 || There is no renunciation in duality, as long as there is even a particle of duality. The whole world is Yours, Lord; You alone are the Giver. There is not any other, O Siblings of Destiny. The self-willed manmukh dwells in misery forever, while the Lord bestows greatness upon the Gurmukh. God is infinite, endless, inaccessible and unfathomable; His worth cannot be described. || 4 || The consciousness in deep Samaadhi, the Supreme Being, the Lord of the three worlds — these are Your Names, Lord. The creatures born into this world have their destiny inscribed upon their foreheads; they experience according to their destinies. The Lord Himself causes them to do good and bad deeds; He Himself makes them steadfast in devotional worship. The filth of their mind and mouth is washed off when they live in the Fear of God; the inaccessible Lord Himself blesses them with spiritual wisdom. || 5 || Only those who taste it know its sweet taste, like the mute, who eats the candy, and only smiles. How can I describe the indescribable, O Siblings of Destiny? I shall follow His Will forever. If one meets with the Guru, the Generous Giver, then he understands; those who have no Guru cannot understand this. As the Lord causes us to act, so do we act, O Siblings of Destiny. What other clever tricks can anyone try? || 6 || Some are deluded by doubt, while others are imbued with devotional worship; Your play is infinite and endless. As You engage them, they receive the fruits of their rewards; You alone are the One who issues Your Commands. I would serve You, if anything were my own; my soul and body are Yours. One who meets with the True Guru, by His Grace, takes the Support of the Ambrosial Naam. || 7 || He dwells in the heavenly realms, and his virtues radiantly shine forth; meditation and spiritual wisdom are found in virtue. The Naam is pleasing to his mind; he speaks it, and causes others to speak it as well. He speaks the essential essence of wisdom. The Word of the Shabad is his Guru and spiritual teacher, profound and unfathomable; without the Shabad, the world is insane. He is a perfect renunciate, naturally at ease, O Nanak, whose mind is pleased with the True Lord. || 8 || 1 ||

Monday, 13th Assaar (Samvat 554 Nanakshahi)    (Page: 634)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
  • if children beg in punjab  parents will be punished
    ਬੱਚਿਆਂ ਨੇ ਪੰਜਾਬ ’ਚ ਭੀਖ ਮੰਗੀ ਤਾਂ ਮਾਪਿਆਂ ਨੂੰ ਮਿਲੇਗੀ ਸਜ਼ਾ
  • bjp is starting to turn back towards hindu vote bank in punjab
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਐਕਸਪੈਰੀਮੈਂਟਸ ਪਿੱਛੋਂ ਕੀ ਹਿੰਦੂ ਵੋਟ ਬੈਂਕ...
  • important news for those taking the driving test
    Punjab: ਡਰਾਈਵਿੰਗ ਟੈਸਟ ਦੇਣ ਵਾਲੇ ਪੜ੍ਹ ਲੈਣ ਇਹ ਖ਼ਬਰ, ਹੋਵੇਗਾ ਟੋਕਨ ਸਿਸਟਮ...
  • schools closed in adampur electricity supply also stopped
    ਵੇਖਦੇ ਹੀ ਵੇਖਦੇ ਪੰਜਾਬ ਦੇ ਇਸ ਇਲਾਕੇ 'ਚ ਸਕੂਲ ਕਰ 'ਤੇ ਬੰਦ, ਬਿਜਲੀ ਸਪਲਾਈ ਵੀ...
  • big weather forecast in punjab
    ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ! 22 ਤਾਰੀਖ਼ ਤੱਕ ਲਗਾਤਾਰ ਭਾਰੀ ਮੀਂਹ,...
  • brother attacked for helping sister in agricultural work at home
    ਭੈਣ ਦੇ ਘਰ ਖੇਤੀਬਾੜੀ ਦੇ ਕੰਮ 'ਚ ਮਦਦ ਕਰਨ ਗਏ ਭਰਾ 'ਤੇ ਜਾਨਲੇਵਾ ਹਮਲਾ
  • punjab government five districts projects
    ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਵੱਡਾ ਐਲਾਨ, ਪੰਜਾਬ ਸਰਕਾਰ ਨੇ ਇਸ ਵੱਡੇ ਪ੍ਰੋਜੈਕਟ...
  • jalandhar municipal corporation sets new record in swachhata survey 2025
    ਜਲੰਧਰ ਨਗਰ ਨਿਗਮ ਨੇ ਸਵੱਛਤਾ ਸਰਵੇਖਣ ’ਚ ਬਣਾਇਆ ਨਵਾਂ ਰਿਕਾਰਡ, ਹਾਸਲ ਕੀਤਾ 82ਵਾਂ...
Trending
Ek Nazar
bjp is starting to turn back towards hindu vote bank in punjab

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਐਕਸਪੈਰੀਮੈਂਟਸ ਪਿੱਛੋਂ ਕੀ ਹਿੰਦੂ ਵੋਟ ਬੈਂਕ...

schools closed in adampur electricity supply also stopped

ਵੇਖਦੇ ਹੀ ਵੇਖਦੇ ਪੰਜਾਬ ਦੇ ਇਸ ਇਲਾਕੇ 'ਚ ਸਕੂਲ ਕਰ 'ਤੇ ਬੰਦ, ਬਿਜਲੀ ਸਪਲਾਈ ਵੀ...

big weather forecast in punjab

ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ! 22 ਤਾਰੀਖ਼ ਤੱਕ ਲਗਾਤਾਰ ਭਾਰੀ ਮੀਂਹ,...

the leave of these employees of punjab has been cancelled

ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ...

2 arrested for running a prostitution business

ਦੇਹ ਵਪਾਰ ਦਾ ਧੰਦਾ ਚਲਾਉਣ ਵਾਲਿਆਂ 'ਤੇ ਪੁਲਸ ਦੀ ਵੱਡੀ ਕਾਰਵਾਈ, 2 ਜਣੇ...

china issues safety warning to its students

ਚੀਨ ਨੇ ਆਪਣੇ ਵਿਦਿਆਰਥੀਆਂ ਲਈ ਸੁਰੱਖਿਆ ਚੇਤਾਵਨੀ ਕੀਤੀ ਜਾਰੀ

trump decides to give relief to coal  chemical industries

Trump ਨੇ ਕੋਲਾ, ਲੋਹਾ ਧਾਤ, ਰਸਾਇਣਕ ਉਦਯੋਗਾਂ ਨੂੰ ਰਾਹਤ ਦੇਣ ਦਾ ਕੀਤਾ ਫੈਸਲਾ

north korea bans foreign tourists

ਉੱਤਰੀ ਕੋਰੀਆ ਨੇ ਨਵੇਂ ਰਿਜ਼ੋਰਟ 'ਚ ਵਿਦੇਸ਼ੀ ਸੈਲਾਨੀਆਂ ਦੇ ਦਾਖਲੇ 'ਤੇ ਲਾਈ...

security forces arrest is suspects

ਸੁਰੱਖਿਆ ਬਲਾਂ ਨੇ ਹਿਰਾਸਤ 'ਚ ਲਏ 153 ਆਈ.ਐਸ ਸ਼ੱਕੀ

afghan citizens taliban

ਹਜ਼ਾਰਾਂ ਅਫਗਾਨ ਨਾਗਰਿਕਾਂ ਨੂੰ ਰਾਹਤ, ਤਾਲਿਬਾਨ ਨਹੀਂ ਚਲਾਏਗਾ ਮੁਕੱਦਮਾ

man hijacked plane

ਹੈਰਾਨੀਜਨਕ! ਵਿਅਕਤੀ ਨੇ ਹਾਈਜੈਕ ਕਰ ਲਿਆ ਜਹਾਜ਼ ਤੇ ਫਿਰ....

wreckage of missing plane found

ਲਾਪਤਾ ਜਹਾਜ਼ ਦਾ ਮਲਬਾ ਮਿਲਿਆ, ਪਾਇਲਟ ਦਾ ਕੋਈ ਸੁਰਾਗ ਨਹੀਂ

big news gas leaked in adampur jalandhar

ਵੱਡੀ ਖ਼ਬਰ: ਜਲੰਧਰ ਦੇ ਆਦਮਪੁਰ 'ਚ ਗੈਸ ਹੋਈ ਲੀਕ, ਸਕੂਲ ਕੀਤੇ ਗਏ ਬੰਦ, ਬਿਜਲੀ...

indian navy to participate in simbex exercise

ਭਾਰਤੀ ਜਲ ਸੈਨਾ ਸਿੰਗਾਪੁਰ 'ਚ SIMBEX ਅਭਿਆਸ 'ਚ ਲਵੇਗੀ ਹਿੱਸਾ

chinese university expels female student

ਮਾਮੂਲੀ ਜਿਹੀ ਗੱਲ 'ਤੇ ਯੂਨੀਵਰਸਿਟੀ ਨੇ ਵਿਦਿਆਰਥਣ ਨੂੰ ਕੱਢਿਆ

important news for those getting registries in punjab big decision taken

ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਲਿਆ ਗਿਆ ਵੱਡਾ ਫ਼ੈਸਲਾ

indian origin man arrested in canada

ਕੈਨੇਡਾ 'ਚ ਭਾਰਤੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ, ਬਰੈਂਪਟਨ ਮੇਅਰ ਨੂੰ ਦਿੱਤੀ ਸੀ...

indian doctor convicted of drug offense in us

ਅਮਰੀਕਾ 'ਚ ਭਾਰਤੀ ਡਾਕਟਰ ਸੰਜੇ ਮਹਿਤਾ ਸੰਘੀ ਡਰੱਗ ਅਪਰਾਧ ਦਾ ਦੋਸ਼ੀ ਕਰਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +