Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 12, 2025

    11:45:08 PM

  • water and blood cannot flow together

    'ਪਾਣੀ ਤੇ ਖੂਨ ਇਕੱਠੇ ਨਹੀਂ ਵਹਿ ਸਕਦੇ', ਅੱਤਵਾਦ...

  • drones spotted in jalandhar

    ਜਲੰਧਰ 'ਚ ਦੇਖੇ ਗਏ ਡਰੋਨ! ਹੋ ਗਿਆ ਬਲੈਕਆਊਟ

  • new schedule of ipl 2025 announced

    IPL 2025 ਦੇ ਨਵੇਂ ਸ਼ਡਿਊਲ ਦਾ ਐਲਾਨ, ਇਸ ਤਰੀਕ ਨੂੰ...

  • blackout again in border area bamiyal

    ਸਰਹੱਦੀ ਖੇਤਰ ਬਮਿਆਲ 'ਚ ਫੇਰ ਹੋਇਆ ਬਲੈਕਆਊਟ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਜੁਲਾਈ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਜੁਲਾਈ, 2022)

  • Edited By Babita,
  • Updated: 02 Jul, 2022 08:22 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴਸਤਿਗੁਰ ਪ੍ਰਸਾਦਿ ॥

ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ ਗੁਣ ਵਿਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ ਅਗੋਚਰ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਗੁਰਮਤਿ ਮਿਲੀਐ ਮੀਤ ॥੧੭॥ ਕਾਮੁ ਕ੍ਰੋਧੁੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥ ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥ ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ ਸਹਜਿ ਨਿਵਾਸੁ ॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥

ਸ਼ਨਿੱਚਰਵਾਰ, ੧੮ ਹਾੜ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੯੩੧)

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥

(ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ? (ਗੋਪਾਲ ਦਾ) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ । (ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ ਹੀ ਇਥੋਂ) ਤੁਰ ਜਾਂਦਾ ਹੈ, (ਨਾਮ ਦੀ ਕਮਾਈ ਤੋਂ) ਸੱਖਣਾ ਹੀ ਇਥੇ ਆਉਂਦਾ ਹੈ ਤੇ (ਇਥੇ ਰਹਿ ਕੇ ਭੀ) ਕੋਈ ਆਤਮਕ ਖੱਟੀ ਨਹੀਂ ਖੱਟਦਾ । ਨਾਮ ਤੋਂ ਵਾਂਜੇ ਰਿਹਾਂ ਹਰ ਥਾਂ ਘਾਟਾ ਹੀ ਘਾਟਾ ਹੁੰਦਾ ਹੈ (ਭਾਵ, ਮਨੁੱਖ ਪ੍ਰਭੂ ਨੂੰ ਵਿਸਾਰ ਕੇ ਜੋ ਭੀ ਕਿਰਤ-ਕਾਰ ਕਰਦਾ ਹੈ ਉਹ ਖੋਟੀ ਹੋਣ ਕਰ ਕੇ ਉੱਚੇ ਜੀਵਨ ਵਲੋਂ ਹੋਰ ਹੋਰ ਪਰੇ ਲੈ ਜਾਂਦੀ ਹੈ) । ਪਰ ਮਨੁੱਖ ਨੂੰ ਪ੍ਰਭੂ ਦੇ ਨਾਮ ਦੀ ਖੱਟੀ ਤਦੋਂ ਹੀ ਪ੍ਰਾਪਤ ਹੁੰਦੀ ਹੈ ਜਦੋਂ ਗੋਪਾਲ ਆਪ ਇਹ ਸੂਝ ਬਖ਼ਸ਼ਦਾ ਹੈ । ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ, ਤੇ (ਪਰਮਾਤਮਾ ਦੀ ਹਜ਼ੂਰੀ ਵਿਚ) ਇਸ ਦੀ ਚੰਗੀ ਸਾਖ ਨਹੀਂ ਬਣਦੀ ।੧੬। (ਹੇ ਪਾਂਡੇ!) ਉਹੀ ਮਨੁੱਖ ਗੋਪਾਲ-ਪ੍ਰਭੂ ਨਾਲ ਸਾਂਝ ਵਾਲਾ ਹੁੰਦਾ ਹੈ ਜੋ ਉਸ ਦੇ ਗੁਣਾਂ ਨੂੰ ਆਪਣੇ ਮਨ ਵਿਚ ਥਾਂ ਦੇਂਦਾ ਹੈ; ਗੋਪਾਲ ਦੇ ਗੁਣਾਂ ਵਿਚ (ਚਿੱਤ ਜੋੋੜਿਆਂ ਹੀ) ਗੋਪਾਲ ਨਾਲ ਸਾਂਝ ਬਣਦੀ ਹੈ । ਪਰ ਜਗਤ ਵਿਚ ਕੋਈ ਵਿਰਲਾ (ਮਹਾ ਪੁਰਖ ਜੀਵ ਦੀ) ਗੋਪਾਲ ਦੇ ਗੁਣਾਂ ਨਾਲ ਜਾਣ-ਪਛਾਣ ਕਰਾਂਦਾ ਹੈ; ਗੋਪਾਲ ਦੇ ਗੁਣ ਯਾਦ ਕਰਨ ਦਾ ਸੱਚਾ ਕਰਤੱਬ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਹੀ ਹੋ ਸਕਦਾ ਹੈ । (ਹੇ ਪਾਂਡੇ!) ਉਹ ਗੋਪਾਲ ਅਪਹੁੰਚ ਹੈ, ਜੀਵ ਦੇ ਗਿਆਨ-ਇੰਦ੍ਰੇ ਉਸ ਤਕ ਨਹੀਂ ਅੱਪੜ ਸਕਦੇ, (ਸਤਿਗੁਰੂ ਦੀ ਦਿੱਤੀ ਸੂਝ ਤੋਂ ਬਿਨਾ) ਉਸ ਦੇ ਗੁਣਾਂ ਦੀ ਕਦਰ ਨਹੀਂ ਪੈ ਸਕਦੀ । ਉਸ ਪ੍ਰਭੂ ਨੂੰ ਤਦੋਂ ਹੀ ਮਿਲ ਸਕੀਦਾ ਹੈ ਜੇ ਉਹ (ਸਤਿਗੁਰੂ ਦੀ ਰਾਹੀਂ) ਆਪ ਮਿਲਾ ਲਏ । ਹੇ ਨਾਨਕ! ਕੋਈ ਭਾਗਾਂ ਵਾਲੀ ਜੀਵ-ਇਸਤ੍ਰੀ ਗੋਪਾਲ ਦੇ ਗੁਣ ਸਦਾ ਚੇਤੇ ਰੱਖਦੀ ਹੈ, ਸਤਿਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਹੀ ਮਿਤ੍ਰ-ਪ੍ਰਭੂ ਨੂੰ ਮਿਲ ਸਕੀਦਾ ਹੈ ।੧੭। ਜਿਵੇਂ ਸੋਹਾਗਾ (ਕੁਠਾਲੀ ਵਿਚ ਪਾਏ) ਸੋਨੇ ਨੂੰ ਨਰਮ ਕਰ ਦੇਂਦਾ ਹੈ, (ਤਿਵੇਂ) ਕਾਮ ਅਤੇ ਕੋ੍ਰਧ (ਮਨੁੱਖ ਦੇ) ਸਰੀਰ ਨੂੰ ਨਿਰਬਲ ਕਰ ਦੇਂਦਾ ਹੈ । ਉਹ (ਢਲਿਆ ਹੋਇਆ) ਸੋਨਾ (ਕੁਠਾਲੀ ਵਿਚ) ਸੇਕ ਸਹਿੰਦਾ ਹੈ, ਫਿਰ ਕਸਵੱਟੀ ਦੀ ਕੱਸ ਸਹਾਰਦਾ ਹੈ (ਭਾਵ, ਕਸਵੱਟੀ ਤੇ ਘਸਾ ਕੇ ਪਰਖਿਆ ਜਾਂਦਾ ਹੈ), ਤੇ, ਸੋਹਣੇ ਰੰਗ ਵਾਲਾ ਉਹ ਸੋਨਾ ਸਰਾਫ਼ ਦੀ ਨਜ਼ਰ ਵਿਚ ਕਬੂਲ ਪੈਂਦਾ ਹੈ । (ਕਾਮ ਕੋ੍ਰਧ ਨਾਲ ਨਿਰਬਲ ਹੋਇਆ ਜੀਵ ਭੀ ਪ੍ਰਭੂ ਦੀ ਮਿਹਰ ਨਾਲ ਜਦੋਂ ਗੁਰੂ ਦੇ ਦੱਸੇ ਰਾਹ ਦੀ ਘਾਲ-ਕਮਾਈ ਕਰਦਾ ਹੈ, ਤੇ ਗੁਰੂ ਦੀ ਦੱਸੀ ਸਿੱਖਿਆ ਉਤੇ ਪੂਰਾ ਉਤਰਦਾ ਹੈ ਤਾਂ ਉਹ ਸੋਹਣੇ ਆਤਮਾ ਵਾਲਾ ਪ੍ਰਾਣੀ ਅਕਾਲ ਪੁਰਖ ਦੀ ਨਜ਼ਰ ਵਿਚ ਕਬੂਲ ਹੁੰਦਾ ਹੈ) । ਜਗਤ (ਸੁਆਰਥ ਵਿਚ) ਪਸ਼ੂ ਬਣਿਆ ਪਿਆ ਹੈ, ਹਉਮੈ-ਮੌਤ ਇਸ ਦੇ ਆਤਮਕ ਜੀਵਨ ਦਾ ਸੱਤਿਆਨਾਸ ਕਰਦੀ ਹੈ । ਕਰਤਾਰ ਨੇ ਸ੍ਰਿਸ਼ਟੀ ਰਚ ਕੇ ਇਹ ਮਰਯਾਦਾ ਹੀ ਬਣਾ ਦਿੱਤੀ ਹੈ ਕਿ ਜਿਹੋ ਜਿਹੀ ਕਰਤੂਤ ਕੋਈ ਜੀਵ ਕਰਦਾ ਹੈ ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਪਰ ਜਿਸ ਕਰਤਾਰ ਨੇ ਇਹ ਮਰਯਾਦਾ ਬਣਾਈ ਹੈ ਇਸ ਦੀ ਕਦਰ ਉਹ ਆਪ ਹੀ ਜਾਣਦਾ ਹੈ । ਇਸ ਮਰਯਾਦਾ ਵਿਚ ਕੋਈ ਉਕਾਈ ਨਹੀਂ ਦੱਸੀ ਜਾ ਸਕਦੀ ।੧੮। (ਸਤਿਗੁਰੂ ਦੀ ਮਤਿ ਦੀ ਸਹੈਤਾ ਨਾਲ) ਜੋ ਮਨੁੱਖ ਮੁੜ ਮੁੜ (ਆਪਣਾ ਆਪ) ਖੋਜ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਉਹ ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਪਕਾ ਲੈਂਦਾ ਹੈ, ਤੇ, ਆਪਣਾ ਮਨ ਆਪਣੇ ਸਤਿਗੁਰੂ ਵਿਚ ਲੀਨ ਕਰ ਦੇਂਦਾ ਹੈ । ਹਰੇਕ ਜੀਵ ਉਸ ਦੇ ਖਰੇ (ਸੁੱਚੇ) ਜੀਵਨ ਦੀ ਸਲਾਘਾ ਕਰਦਾ ਹੈ, ਉਹ ਸਦਾ ਲਈ ਸੁੱਚਾ ਸ੍ਰੇਸ਼ਟ ਬਣ ਜਾਂਦਾ ਹੈ । ਪਰ ਜੋ ਜੀਵ ਦੁਨੀਆ ਦੇ ਭੋਗ ਭੋਗਦੇ ਰਹਿੰਦੇ ਹਨ ਉਹ ਆਤਮਕ ਜੀਵਨ ਵਲੋਂ ਮਰ ਜਾਂਦੇ ਹਨ, ਉਹਨਾਂ ਨੂੰ (ਨਾਮ-ਅੰਮ੍ਰਿਤ ਦੀ) ਸੂਝ ਨਹੀਂ ਪੈਂਦੀ । (ਉਹੀ ਬੰਦੇ) ਜਦ ਸਤਿਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾਂਦੇ ਹਨ, ਤਾਂ ਉਹ ਇਕ ਪਲਕ ਵਿਚ ਹਉਮੈ ਨੂੰ ਮਾਰ ਮੁਕਾਂਦੇ ਹਨ । ਉਹਨਾਂ ਦਾ ਮਨ (ਕਾਮ ਕੋ੍ਰਧ ਆਦਿਕ ਵਲੋਂ) ਅਡੋਲ ਹੋ ਜਾਂਦਾ ਹੈ, ਤੇ ਆਪਾ-ਭਾਵ ਵਲੋਂ ਮਰਨ ਵਿਚ ਖ਼ੁਸ਼ ਹੁੰਦਾ ਹੈ । ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਦੇ ਨਾਮ ਨਾਲ ਉਹਨਾਂ ਦੀ ਡੂੰਘੀ ਸਾਂਝ ਪੈ ਜਾਂਦੀ ਹੈ ।੧੯। (ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ, ਉਹ ਗੋਪਾਲ) ਸਰਬ-ਵਿਆਪਕ ਹੈ ਤੇ ਜੀਵਾਂ ਦੇ ਔਗੁਣ ਵੇਖ ਕੇ ਛਿੱਥਾ ਨਹੀਂ ਪੈਂਦਾ । ਜਿਸ ਮਨੁੱਖ ਦਾ ਮਨ ਉਸ ਸਰਬ ਵਿਆਪਕ ਗੋਪਾਲ ਵਿਚ ਟਿਕਦਾ ਹੈ, ਜੋ ਮਨੁੱਖ ਉਸ ਦੇ ਗੁਣ ਗਾਂਦਾ ਹੈ, ਉਹ ਸ਼ਾਂਤੀ ਅਤੇ ਅਡੋਲਤਾ ਵਿਚ ਟਿਕ ਜਾਂਦਾ ਹੈ; ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਸਤਿਗੁਰੂ ਦੀ ਕਿਰਪਾ ਨਾਲ ਉਹ (ਸਰਬ-ਵਿਆਪਕ ਗੋੋਪਾਲ ਵਿਚ) ਸੁਰਤਿ ਜੋੜੀ ਰੱਖਦਾ ਹੈ । ਉਹ ਸਰਬ-ਵਿਆਪਕ ਗੋਪਾਲ ਅਪਹੁੰਚ ਹੈ (ਭਾਵ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ), ਉਸ ਦੇ ਸਿਰ ਉਤੇ ਕਿਸੇ ਦਾ ਕੁੰਡਾ ਨਹੀਂ ਹੈ, ਉਹ ਜੰਮਣ-ਮਰਨ ਤੋਂ ਰਹਿਤ ਹੈ । ਉਸ ਵਿਚ ਜੋੜੀ ਹੋਈ ਸੁਰਤਿ ਮਨੁੱਖ ਦੇ ਅੰਦਰ ਗੁਣ ਪੈਦਾ ਕਰਦੀ ਹੈ, ਤੇ ਮਨ ਨੂੰ ਮਾਇਆ ਵਿਚ ਡੋਲਣ ਤੋਂ ਬਚਾ ਲੈਂਦੀ ਹੈ । (ਹੇ ਪਾਂਡੇ!) ਤੂੰ (ਭੀ) ਉਸ ਹਰਿ-ਗੋਪਾਲ ਦਾ ਨਾਮ ਸਿਮਰ, (ਸਿਮਰਨ ਦੀ ਬਰਕਤਿ ਨਾਲ) ਫਿਰ ਜਨਮ-ਮਰਨ ਵਿਚ ਨਹੀਂ ਪਏਂਗਾ । (ਹੇ ਪਾਂਡੇ!) ਸਤਿਗੁਰੂ ਦੀ ਮਤਿ ਹੀ (ਜੀਵਨ ਲਈ) ਸੇ੍ਰਸ਼ਟ ਰਸਤਾ ਹੈ, ਹੋਰ ਮਤਿ ਉਸ ਦੇ ਨਾਮ ਤੋਂ ਵਾਂਜਿਆ ਰੱਖਦੀ ਹੈ ।੨੦।

RAAMKALEE, FIRST MEHL, DAKHANEE, ONGKAAR:
ONE UNIVERSAL CREATOR GOD. BY THE GRACE OF THE TRUE GURU:

Without the Name, even one’s own body is an enemy. Why not meet the Lord, and take away the pain of your mind? The traveller comes and goes along the highway. What did he bring when he came, and what will he take away when he goes? Without the Name, one loses everywhere. The profit is earned, when the Lord grants understanding. In merchandise and trade, the merchant is trading. Without the Name, how can one find honor and nobility? || 16 || One who contemplates the Lord’s Virtues is spiritually wise. Through His Virtues, one receives spiritual wisdom. How rare in this world, is the Giver of virtue. The True way of life comes through contemplation of the Guru. The Lord is inaccessible and unfathomable. His worth cannot be estimated. They alone meet Him, whom the Lord causes to meet. The virtuous soul bride continually contemplates His Virtues. O Nanak, following the Guru’s Teachings, one meets the Lord, the true friend. || 17 || Unfulfilled sexual desire and unresolved anger waste the body away, as gold is dissolved by borax. The gold is touched to the touchstone, and tested by fire; when its pure color shows through, it is pleasing to the eye of the assayer. The world is a beast, and arrogent Death is the butcher. The created beings of the Creator receive the karma of their actions. What else can be said? There is nothing at all to say. || 18 || Searching, searching, I drink in the Ambrosial Nectar. I have adopted the way of tolerance, and given my mind to the True Guru. Everyone calls himself true and genuine. He alone is true, who obtains the jewel throughout the four ages. Eating and drinking, one dies, but still does not know. He dies in an instant, when he realizes the Word of the Shabad. His consciousness becomes permanently stable, and his mind accepts death. By Guru’s Grace, he realizes the Naam, the Name of the Lord. || 19 || The Profound Lord dwells in the sky of the mind, the Tenth Gate; singing His Glorious Praises, one dwells in intuitive poise and peace. He does not go to come, or come to go. By Guru’s Grace, he remains lovingly focused on the Lord. The Lord of the mind-sky is inaccessible, independent and beyond birth. The most worthy Samaadhi is to keep the consciousness stable, focused on Him. Remembering the Lord’s Name, one is not subject to reincarnation. The Guru’s Teachings are the most Excellent; all other ways lack the Naam, the Name of the Lord. || 20 ||

Saturday, 18th Assaar (Samvat 554 Nanakshahi)    (Page: 931)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਜੁਲਾਈ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2025)
  • drones spotted in jalandhar
    ਜਲੰਧਰ 'ਚ ਦੇਖੇ ਗਏ ਡਰੋਨ! ਹੋ ਗਿਆ ਬਲੈਕਆਊਟ
  • holiday in border area
    ਪੰਜਾਬ ਦੇ ਇਨ੍ਹਾਂ ਜ਼ਿਲਿਆਂ ਦੇ ਸਕੂਲ-ਕਾਲਜ਼ ਹਾਲੇ ਰਹਿਣਗੇ ਬੰਦ, ਜਾਰੀ ਹੋਏ ਹੁਕਮ
  • bus service in punjab remains suspended even after indo pak ceasefire
    ਭਾਰਤ-ਪਾਕਿ ਜੰਗਬੰਦੀ ਮਗਰੋਂ ਵੀ ਪੰਜਾਬ 'ਚ ਬੱਸ ਸੇਵਾ ਬੰਦ! ਯਾਤਰੀਆਂ ਲਈ ਖੜ੍ਹੀ...
  • thunderstorm and rain warning in punjab today
    ਪੰਜਾਬ ’ਚ ਅੱਜ ਤੂਫਾਨ ਅਤੇ ਮੀਂਹ ਦੀ ਚਿਤਾਵਨੀ
  • jalandhar residents have warned of the rail stop movement
    ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ
  • missile found in this area of punjab panicked people and caused panic
    ਪੰਜਾਬ ਦੇ ਇਸ ਇਲਾਕੇ 'ਚੋਂ ਮਿਲੀ ਮਿਜ਼ਾਈਲ, ਸਹਿਮੇ ਲੋਕ ਤੇ ਪਈਆਂ ਭਾਜੜਾਂ
  • more than 5 lakh metric tonnes of wheat procured in jalandhar
    ਜਲੰਧਰ ਜ਼ਿਲ੍ਹੇ ’ਚ ਕਣਕ ਦੀ ਬੰਪਰ ਪੈਦਾਵਾਰ, 5 ਲੱਖ ਮੀਟ੍ਰਿਕ ਟਨ ਤੋਂ ਵੱਧ ਹੋਈ...
  • solid waste management project not completed
    15 ਸਾਲ ਪਹਿਲਾਂ ਜਲੰਧਰ ਆਈ ਸੀ ਜਿੰਦਲ ਕੰਪਨੀ, ਸਾਲਿਡ ਵੇਸਟ ਮੈਨੇਜਮੈਂਟ ਦਾ...
Trending
Ek Nazar
complete ban on flying drones in hoshiarpur district

ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ

big related to petrol pumps in punjab after india pakistan ceasefire

ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ

bangladesh bans propaganda of accused person

ਬੰਗਲਾਦੇਸ਼ ਦਾ ਅਹਿਮ ਕਦਮ, ਦੋਸ਼ੀ ਵਿਅਕਤੀ ਜਾਂ ਸੰਗਠਨ ਦੇ ਪ੍ਰਚਾਰ 'ਤੇ ਲਾਈ ਪਾਬੰਦੀ

jalandhar residents have warned of the rail stop movement

ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ

gaza at risk of famine

ਗਾਜ਼ਾ 'ਚ ਅਕਾਲ ਦਾ ਖ਼ਤਰਾ!

nepal pm oli thanks india  pak

ਨੇਪਾਲੀ PM ਓਲੀ ਨੇ ਫੌਜੀ ਕਾਰਵਾਈ ਰੋਕਣ ਲਈ ਭਾਰਤ-ਪਾਕਿ ਦਾ ਕੀਤਾ ਧੰਨਵਾਦ

ammunition explosion in indonesia

ਇੰਡੋਨੇਸ਼ੀਆ 'ਚ ਗੋਲਾ ਬਾਰੂਦ ਧਮਾਕੇ 'ਚ 13 ਲੋਕਾਂ ਦੀ ਮੌਤ

us uk discuss tensions between india and pakistan

US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ

pope leo xiv  journalists

ਪੋਪ ਲੀਓ XIV ਨੇ ਜੇਲ੍ਹ 'ਚ ਬੰਦ ਪੱਤਰਕਾਰਾਂ ਪ੍ਰਤੀ ਜਤਾਈ ਇਕਜੁੱਟਤਾ

drones strike after rejects ceasefire offer

ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ

pak army official statement

ਭਾਰਤ ਨਾਲ ਟਕਰਾਅ 'ਚ ਫੌਜੀ ਜਹਾਜ਼ ਨੂੰ "ਮਾਮੂਲੀ ਨੁਕਸਾਨ"

trump promises cheaper medicines

ਅਮਰੀਕਾ 'ਚ ਸਸਤੀਆਂ ਹੋਣਗੀਆਂ ਦਵਾਈਆਂ, Trump ਨੇ ਕੀਤਾ ਵਾਅਦਾ

strict orders issued in jalandhar district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ...

important news for electricity consumers big problem has arisen

Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!

important news for railway passengers

ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਸ਼ੁਰੂ ਹੋਈਆਂ ਸਪੈਸ਼ਲ ਟਰੇਨਾਂ

pierre poilivere running for by election

ਪਿਅਰੇ ਪੋਇਲੀਵਰੇ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!

government pakistani firing property damage border

ਸਰਕਾਰ ਨੇ ਪਾਕਿਸਤਾਨੀ ਗੋਲੀਬਾਰੀ ਕਾਰਨ ਹੋਏ ਜਾਇਦਾਦ ਦੇ ਨੁਕਸਾਨ ਦਾ ਮੁਲਾਂਕਣ ਕਰਨ...

big weather forecast for punjab storm and heavy rain will come

ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, ਇਨ੍ਹਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +