Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:33:34 PM

  • amritsar bandh punjab police

    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • government holiday declared on september 12

    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ...

  • sachin pilot s arrival will give new hope to punjab congress charanjit channi

    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (11-11-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (11-11-2019)

  • Updated: 11 Nov, 2019 09:31 AM
Jalandhar
  • Share
    • Facebook
    • Tumblr
    • Linkedin
    • Twitter
  • Comment

Mukhwak 11-11-2019

ਜੈਤਸਰੀ ਮਹਲਾ ੫ ਘਰੁ ੨ ਛੰਤ

ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥

ਸੋਮਵਾਰ, ੨੬ ਕੱਤਕ (ਸੰਮਤ ੫੫੧ ਨਾਨਕਸ਼ਾਹੀ) ੧੧ ਨਵੰਬਰ, ੨੦੧੯ (ਅੰਗ: ੭੦੪)

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੫ ਘਰੁ ੨ ਛੰਤ

ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੰੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।੪। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।

English Translation:

JAITSREE, FIFTH MEHL, SECOND HOUSE, CHHANT:

ONE UNIVERSAL CREATOR GOD.  BY THE GRACE OF THE TRUE GURU: SHALOK:

God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us.  || 1 ||   CHHANT:  Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean.  || 1 ||  SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home.  || 2 ||   CHHANT:  There is no other place at all – where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name.  || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 ||  CHHANT:  God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy – he alone obtains the Naam.  || 3 ||   SHALOK:  Whatever I wish for, that I receive. Meditating on the Naam, the Name of the Lord, Nanak has found total peace.  || 4 ||   CHHANT:  My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself.  || 4 || 2 ||

Monday, 26th Katak (Samvat 551 Nanakshahi) 11th November 2019          (Page: 704)

  • 11 ਨਵੰਬਰ 2019
  • 11 november 2019
  • ਅੱਜ ਦਾ ਹੁਕਮਨਾਮਾ
  • Today hukamnama

ਅੱਜ ਦਾ ਹੁਕਮਨਾਮਾ (10-11-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +