Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 15, 2025

    4:16:21 AM

  • indian national beheaded in us to be deported

    ਅਮਰੀਕਾ ’ਚ ਭਾਰਤੀ ਨਾਗਰਿਕ ਦਾ ਸਿਰ ਕਲਮ ਕਰਨ ਵਾਲੇ...

  • will the new waqf law be implemented or not

    ਨਵਾਂ ਵਕਫ਼ ਕਾਨੂੰਨ ਲਾਗੂ ਹੋਵੇਗਾ ਜਾਂ ਨਹੀਂ? ਅੱਜ...

  • nepal police arrest prisoners who escaped from jail

    ਨੇਪਾਲ ਪੁਲਸ ਨੇ ਜੇਲ ’ਚੋਂ ਭੱਜੇ 3,723 ਕੈਦੀ ਕੀਤੇ...

  • rahul gandhi will visit punjab today

    ਰਾਹੁਲ ਗਾਂਧੀ ਅੱਜ ਪੰਜਾਬ ਦਾ ਕਰਨਗੇ ਦੌਰਾ, ਹੜ੍ਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ, 2020)

  • Updated: 15 Jun, 2020 07:35 AM
Amritsar
today hukamnama from sri darbar sahib   june 15th  2020
  • Share
    • Facebook
    • Tumblr
    • Linkedin
    • Twitter
  • Comment

ਬਹਾਗੜਾ ਮਹਲਾ ੫ ਛੰਤ ॥
ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥ ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥ ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮੁ ਗਲਿ ਲਾਤਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁਪਛੁਤਾਪਿਆ ॥ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥ਤੁਝ ਬਿਨੁ ਕੋ ਨਾਹੀ ਪ੍ਰਭ  ਰਾਖਨਹਾਰਾ ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥ ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥ ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥
ਸੋਮਵਾਰ, ੨ ਹਾੜ (ਸੰਮਤ ੫੫੨ ਨਾਨਕਸ਼ਾਹੀ) ੧੫ ਜੂਨ, ੨੦੨੦ (ਅੰਗ : ੫੪੬)
 

ਪੰਜਾਬੀ ਵਿਅਖਿਆ :
ਬਿਹਾਗੜਾ ਮਹਲਾ ੫ ਛੰਤ ॥
ਹੇ
ਤੁੱਛ ਪਦਾਰਥਾਂ (ਦੇ ਮੋਹ) ਵਿਚ ਰੱਤੇ ਹੋਏ ਮਨੁੱਖ! (ਇਸ ਮੋਹ ਦੇ ਕਾਰਨ) ਤੇਰਾ ਜੀਵਨ-ਪੰਧ ਦੁੱਖਾਂ ਨਾਲ ਭਰਦਾ ਜਾ ਰਿਹਾਹੈ। ਹੇ ਪਾਪ ਕਮਾਣ ਵਾਲੇ ਕੋਈ ਭੀ ਤੇਰਾ (ਸਦਾ ਦਾ) ਸਾਥੀ ਨਹੀਂ । (ਕੀਤੇ ਪਾਪਾਂ ਦੀ ਸਜ਼ਾ ਵਿਚ ਭਾਈਵਾਲ ਬਣਨ ਲਈ) ਤੇਰਾ ਕੋਈ ਭੀ ਸਾਥੀ ਨਹੀਂ ਬਣੇਗਾ, ਤੂੰ ਸਦਾ ਹੱਥ ਮਲਦਾ ਰਹਿ ਜਾਏਂਗਾ । ਤੂੰ ਆਪਣੀ ਜੀਭ ਨਾਲ ਸ੍ਰਿਸ਼ਟੀ ਦੇ ਪਾਲਕ ਪ੍ਰਭੂ ਦੇ ਗੁਣ ਨਹੀਂ ਜਪਦਾ, ਜ਼ਿੰਦਗੀ ਦੇ ਇਹ ਦਿਨ ਫਿਰ ਕਦੇ ਵਾਪਸ ਨਹੀਂ ਆਉਣਗੇ (ਜਿਵੇਂ) ਰੁੱਖਾਂ ਨਾਲੋਂ ਵਿਛੁੜੇ ਹੋਏ ਪੱਤਰ (ਮੁੜ ਰੁੱਖਾਂ ਨਾਲ) ਨਹੀਂ ਜੁੜ ਸਕਦੇ । (ਕੀਤੇ ਪਾਪਾਂ ਦੇ ਕਾਰਨ ਮਨੁੱਖ ਦੀ ਜਿੰਦ) ਆਤਮਕ ਮੌਤ ਦੇ ਰਸਤੇ ਉੱਤੇ ਇਕੱਲੀ ਹੀ ਤੁਰੀ ਜਾਂਦੀ ਹੈ । ਨਾਨਕ ਬੇਨਤੀ ਕਰਦਾ ਹੈ—ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੀ ਜਿੰਦ ਸਦਾ ਦੁੱਖਾਂ ਨਾਲ ਘਿਰੀ ਹੋਈ ਭਟਕਦੀ ਰਹਿੰਦੀ ਹੈ ।੧।(ਹੇ ਪ੍ਰਾਣੀ!) ਤੂੰ (ਲੋਕਾਂ ਪਾਸੋਂ) ਲੁਕ ਲੁਕ ਕੇ ਵਲ-ਛਲ ਕਰਦਾ ਰਹਿੰਦਾ ਹੈਂ, ਪਰ ਅੰਤਰਜਾਮੀ ਪਰਮਾਤਮਾ ਤੇਰੀ ਹਰੇਕ ਕਰਤੂਤ ਨੂੰ ਜਾਣਦਾ ਹੈ । ਜਦੋਂ ਧਰਮਰਾਜ ਦਾ ਹਿਸਾਬ ਹੁੰਦਾ ਹੈ ਤਾਂ (ਮੰਦੇ ਕਰਮ ਕਰਨ ਵਾਲੇ ਇਉਂ) ਪੀੜੇ ਜਾਂਦੇ ਹਨ ਜਿਵੇਂ ਤਿਲ (ਘਾਣੀ ਵਿਚ) ਪੀੜੇ ਜਾਂਦੇ ਹਨ । ਹੇ ਪ੍ਰਾਣੀ! ਆਪਣੇ ਕੀਤੇ ਕਮਾਏ ਕਰਮਾਂ ਅਨੁਸਾਰ ਤੂੰ ਭੀ ਦੁੱਖ ਸਹਾਰ । (ਮੰਦ-ਕਰਮੀ-ਜੀਵ) ਅਨੇਕਾਂ ਜੂਨਾਂ ਵਿਚ ਭਵਾਇਆ ਜਾਂਦਾ ਹੈ । ਜੇਹੜਾ ਮਨੁੱਖ ਸਦਾ ਇਸ ਵੱਡੀ ਮੋਹ ਲੈਣ ਵਾਲੀ ਮਾਇਆ ਦੇ ਨਾਲ ਹੀ ਮਸਤ ਰਹਿੰਦਾ ਹੈ ਉਹ ਸ੍ਰੇਸ਼ਟ ਮਨੁੱਖਾ ਜਨਮ ਗਵਾ ਲੈਂਦਾ ਹੈ । ਨਾਨਕ ਬੇਨਤੀ ਕਰਦਾ ਹੈ—(ਹੇ ਜਿੰਦੇ!) ਇਕ ਪਰਮਾਤਮਾ ਦੇ ਨਾਮ ਤੋਂ ਬਗ਼ੈਰ ਤੂੰ ਹੋਰ ਸਾਰੇ ਕੰਮਾਂ ਵਿਚ ਸਿਆਣੀ (ਬਣੀ ਫਿਰਦੀ ਹੈਂ । ਤੇਰੇ ਮੱਥੇ ਉਤੇ ਮਾਇਆ ਦੇ ਮੋਹ ਦਾ ਹੀ) ਲੇਖ ਲਿਖਿਆ ਜਾ ਰਿਹਾ ਹੈ (ਤਾਹੀਏਂ ਤੂੰ) ਮਾਇਆ ਦੀ ਭਟਕਣਾ ਵਿਚ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈਂ ।੨।ਪਰਮਾਤਮਾ ਦੇ ਕੀਤੇ ਉਪਕਾਰਾਂ ਨੂੰ ਨਾਹ ਜਾਣਨ ਵਾਲਾ ਮਨੁੱਖ ਪਰਮਾਤਮਾ ਦੇ ਚਰਨਾਂ ਤੋਂ ਵਿਛੁੜਿਆ ਰਹਿੰਦਾ ਹੈ (ਪ੍ਰਭੂ ਨਾਲ ਮੁੜ ਮਿਲਾਣ ਵਾਸਤੇ) ਕੋਈ (ਉਸ ਦਾ) ਵਿਚੋਲਾ-ਪਨ ਨਹੀਂ ਕਰਦਾ । (ਉਸ ਦੀ ਸਾਰੀ ਉਮਰ ਇਸੇ ਤਰ੍ਹਾਂ ਲੰਘ ਜਾਂਦੀ ਹੈ, ਆਖ਼ਰ) ਬੜਾ ਨਿਰਦਈ ਜਮਦੂਤ ਉਸ ਨੂੰ ਆ ਫੜਦਾ ਹੈ । (ਜਮਦੂਤ ਉਸ ਨੂੰ) ਫੜ ਕੇ ਅੱਗੇ ਲਾ ਲੈਂਦਾ ਹੈ, ਸਾਰੀ ਉਮਰ ਡਾਢੀ ਮਾਇਆ ਵਿਚ ਮਸਤ ਰਹਿਣ ਕਰਕੇ ਉਹ ਆਪਣਾ ਕੀਤਾ ਪਾਂਦਾ ਹੈ । ਗੁਰੂ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਗੁਣ ਕਦੇ ਯਾਦ ਨਹੀਂ ਕਰਦਾ (ਉਸ ਦੀ ਸਾਰੀ ਉਮਰ ਵਿਕਾਰਾਂ ਦੀ ਸੜਨ ਵਿਚ ਇਉਂ ਬੀਤਦੀ ਹੈ, ਜਿਵੇਂ) ਸੜਦੇ-ਬਲਦੇ ਥੰਮਾਂ ਦੇ ਗਲ ਨਾਲ ਉਸ ਨੂੰ ਲਾਇਆ ਹੋਇਆ ਹੈ । ਕਾਮ ਵਿਚ, ਕ੍ਰੋਧ ਵਿਚ, ਅਹੰਕਾਰ ਵਿਚ (ਫਸੇ ਰਹਿ ਕੇ) ਆਪਣਾ ਆਤਮਕ ਜੀਵਨ ਲੁਟਾ ਬੈਠਦਾ ਹੈ, ਆਤਮਕ ਜੀਵਨ ਦੀ ਸੂਝ ਗਵਾ ਕੇ (ਆਖ਼ਰ) ਹੱਥ ਮਲਦਾੈ । ਨਾਨਕ ਬੇਨਤੀ ਕਰਦਾ ਹੈ—ਕਾਮਾਦਿਕ ਵਿਕਾਰਾਂ ਦੇ ਸੰਜੋਗ ਦੇ ਕਾਰਨ (ਸਾਰੀ ਉਮਰ ਮਨੁੱਖ) ਕੁਰਾਹੇ ਪਿਆ ਰਹਿੰਦਾ ਹੈ, ਕਦੇ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਨਹੀਂ ਜਪਦਾ {ਨੋਟ :—ਭੂਤ ਕਾਲ ਨੂੰ ਵਰਤਮਾਨ ਕਾਲ ਵਿਚ ਅਰਥਾਇਆ
ਗਿਆ ਹੈ} ।੩।ਹੇ ਪ੍ਰਭੂ! ਤੈਥੋਂ ਬਿਨਾ (ਵਿਕਾਰਾਂ ਦੀ ਤਪਸ਼ ਤੋਂ) ਬਚਾ ਸਕਣ ਵਾਲਾ ਹੋਰ ਕੋਈ ਨਹੀਂ ਹੈ, ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਵਿਚ ਡੁੱਬਣੋਂ) ਬਚਾਣਾ ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ । ਹੇ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਡੁੱਬਣੋਂ) ਬਚਾਣ ਵਾਲੇ! ਹੇ ਸੁਆਮੀ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਦਇਆ ਦੇ ਘਰ! ਹੇ ਕਰਤਾਰ! ਹੇ ਸਾਰੇ ਸਰੀਰਾਂ ਦੀ
ਪਾਲਣਾ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਨੂੰ (ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ (ਵਿਚ ਡੁੱਬਣ) ਤੋਂ ਬਚਾ ਲੈ । ਨਾਨਕ ਬੇਨਤੀ ਕਰਦਾ ਹੈ—ਹੇ ਗੋਬਿੰਦ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ; ਮੇਰੀ (ਮਾਇਆ ਦੇ ਮੋਹ ਦੀ) ਕਰੜੀ ਬੇੜੀ ਕੱਟ ਦੇ, ਮੈਨੂੰ ਆਪਣਾ ਨਾਮ-ਆਸਰਾ ਬਖ਼ਸ਼, ਆਪਣਾ ਹੱਥ ਦੇ ਕੇ ਮੈਨੂੰ (ਮਾਇਆ ਦੇ
ਮੋਹ ਵਿਚ ਡੁੱਬਣੋਂ) ਬਚਾ ਲੈ ।੪।ਹੇ ਭਾਈ! ਉਹ ਦਿਨ ਭਾਗਾਂ ਵਾਲਾ ਸਮਝਣਾ ਚਾਹੀਦਾ ਹੈ ਜਦੋਂ ਹਰਿ-ਪ੍ਰਭੂ (ਗੁਰੂ ਦਾ) ਮਿਲਾਇਆ (ਮਿਲ ਪੈਂਦਾ ਹੈ) । (ਹਿਰਦੇ ਵਿਚ) ਸਾਰੇ ਸੁਖ ਪਰਗਟ ਹੋ ਜਾਂਦੇ ਹਨ, ਤੇ, ਸਾਰੇ ਦੁੱਖ ਦੂਰ ਜਾ ਪੈਂਦੇ ਹਨ । ਹੇ ਭਾਈ! ਆਓ, ਜਗਤ-ਪਾਲ ਪ੍ਰਭੂ ਦੇ ਗੁਣ ਨਿੱਤ ਗਾਂਦੇ ਰਹੀਏ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹਿਰਦੇ ਵਿਚ) ਸਦਾ ਹੀ ਆਤਮਕ ਅਡੋਲਤਾ ਦੇ ਸੁਖ-ਆਨੰਦ ਬਣੇ ਰਹਿੰਦੇ ਹਨ, ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ । ਹੇ ਭਾਈ! ਗੁਰੂ ਦੀ ਸੰਗਤਿ ਵਿਚ ਪ੍ਰੇਮ ਨਾਲ ਮਿਲ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ) ਮੁੜ ਮੁੜ ਜੂਨਾਂ ਵਿਚ ਨਹੀਂ ਪਈਦਾ, ਪਰਮਾਤਮਾ (ਬਾਹੋਂ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਲੀਨ ਕਰ ਦੇਂਦਾ ਹੈ । ਹਿਰਦੇ ਵਿਚ ਭਗਤੀ ਦਾ) ਮੁੱਢਲਾ ਅੰਗੂਰ ਪੁੰਗਰ ਪੈਂਦਾ ਹੈ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਸਾਧ ਸੰਗਤਿ ਵਿਚ ਮਿਲਿਆਂ) ਪ੍ਰਭੂ ਆਪ ਆ ਮਿਲਦਾ ਹੈ, ਫਿਰ (ਉਸ ਦਾ ਦਰ ਛੱਡ ਕੇ) ਹੋਰ ਕਿਤੇ ਭੀ ਨਹੀਂ ਭਟਕੀਦਾ ।੫।੪।੭।

 

English Translation:

BIHAAGRAA, FIFTH MEHL, CHHANT: Why are you imbued with the love of another? That path is very dangerous. You are committing sins — no one is your friend. No one shall be your friend; you shall regret and repent forever. You have not chanted with your tongue the Praises of the Lord of the World; when will these days come again? The leaf, once separated from the branch, shall not join with it again; all alone, it falls on its way to death. Prays Nanak, without the Lord’s Name, the soul wanders in suffering forever. || 1 || You are practicing deception secretly, but the Lord, the Knower, knows all. When the Righteous Judge of Dharma reads your account, you shall be squeezed like a sesame seed in the oil-press. For the actions you committed, you shall suffer in pain, O mortal being; you shall be consigned to countless reincarnations. Emotionally attached to Maya, the great enticer, you shall lose this jewel of human life. Except for the Name of the One Lord, you are clever in everything else. Prays Nanak, those who have such pre-ordained destiny are attracted to doubt and emotional attachment. || 2 || No one advocates for the ungrateful person, who is separated from the Lord. The hard-hearted Messengers of Death come and seize him. They seize him, and lead him away, to pay for his evil deeds; he was imbued with Maya, the great enticer. He was not Gurmukh — he did not chant the Glorious Praises of the Lord of the Universe; and now, the hot irons are put to his chest. He is ruined by sexual desire, anger and egotism; deprived of spiritual wisdom, he comes to regret. Prays Nanak, by his cursed destiny he has gone astray; with his tongue, he does not chant the Name of the Lord. || 3 || Without You, God, no one is our savior and protector. It is Your Nature, Lord, to save the sinners. O Savior of sinners, I have entered Your Sanctuary, O Lord and Master, Compassionate Ocean of Mercy. Please, save me from the deep, dark pit, O Creator, Cherisher of all hearts. I seek Your Sanctuary; please, cut away these heavy bonds, and give me the Support of the One Name. Prays Nanak, please give me Your Hand and save me, O Lord of the Universe, Merciful to the meek. || 4 || That day is judged to be fruitful, when I met with the Lord God. Total happiness was revealed, and pain was taken far away. Intuitive peace and poise, joy and eternal happiness come from constantly singing the Glorious Praises of the Lord of the World. Joining the Saadh Sangat, the Company of the Holy, I lovingly worship the Lord; I shall not wander again in reincarnation. He has hugged me close in His Loving Embrace, with intuitive ease, and the seed of my primal destiny has sprouted. Prays Nanak, He Himself has met me; He shall never leave me again. || 5 || 4 || 7 ||

Monday, 2nd Assaar (Samvat 552 Nanakshahi) 15th June 2020 (Page: 546)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ 2025)
  • big weather forecast for punjab on 16th 17th and 18th rain will fall
    ਪੰਜਾਬ 'ਚ 16,17 ਤੇ 18 ਤਾਰੀਖ਼ਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਸਾਵਧਾਨ ਰਹਿਣ...
  • cm bhagwant mann action in view of danger of overflowing of the sutlej river
    ਸਤਲੁਜ ਦਰਿਆ ਦੇ ਓਵਰਫਲੋਅ ਹੋਣ ਦੇ ਖ਼ਤਰੇ ਨੂੰ ਵੇਖਦਿਆਂ CM ਭਗਵੰਤ ਮਾਨ ਦਾ ਐਕਸ਼ਨ
  • pratap bajwa expressed grief over the death of mahendra singh kp s son
    ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੇ ਦਿਹਾਂਤ 'ਤੇ ਪ੍ਰਤਾਪ ਬਾਜਵਾ ਨੇ ਜਤਾਇਆ ਦੁੱਖ਼...
  • announcement made in gurdwara sahib of punjab mand area in lohian
    ਪੰਜਾਬ ਦੇ ਇਸ ਗੁਰਦੁਆਰਾ ਸਾਹਿਬ ’ਚ ਹੋਈ ਅਨਾਊਂਸਮੈਂਟ! ਪਿੰਡ ਵਾਸੀਆਂ ਨੂੰ ਦਿੱਤੀ...
  • cctv footage horrific accident happened to mahendra kp s son has surfaced
    ਜਲੰਧਰ 'ਚ ਸਾਬਕਾ ਮੰਤਰੀ ਮਹਿੰਦਰ ਕੇ. ਪੀ. ਦੇ ਪੁੱਤਰ ਨਾਲ ਵਾਪਰੇ ਭਿਆਨਕ ਹਾਦਸੇ ਦੀ...
  • punjab police busts hawala racket operating from dubai
    ਨਾਕੇ 'ਤੇ ਪੁਲਸ ਨੇ ਰੋਕੀ Fortuner ਗੱਡੀ, ਅੰਦਰਲਾ ਨਜ਼ਾਰਾ ਵੇਖ ਉੱਡੇ ਹੋਸ਼, ...
  • powercom department big action electricity consumers in punjab
    ਪੰਜਾਬ 'ਚ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਵਿਭਾਗ ਕਰ ਰਿਹੈ ਵੱਡੀ ਕਾਰਵਾਈ
  • irregularities in tenders worth rs 5 crore in west constituency
    ਵੈਸਟ ਹਲਕੇ ਦੇ 5 ਕਰੋੜ ਦੇ ਟੈਂਡਰਾਂ ’ਚ ਗੜਬੜੀ ਕਰਨ ਵਾਲੇ ਠੇਕੇਦਾਰਾਂ ’ਤੇ ਨਿਗਮ...
Trending
Ek Nazar
patiala magistrate issues new orders regarding burning of crop residues

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪਟਿਆਲਾ ਵਧੀਕ ਜ਼ਿਲ੍ਹਾ...

father daughters mother

ਦੁਖਦ ਘਟਨਾ, ਚਾਰ ਧੀਆਂ ਦੇ ਪਿਓ ਦੀ ਹਾਦਸੇ 'ਚ ਮੌਤ, ਮਾਂ ਪਹਿਲਾਂ ਹੀ ਛੁੱਡ ਚੁੱਕੀ...

b tech student dies suspicious circumstances at private university in phagwara

ਫਗਵਾੜਾ ਦੀ ਮਸ਼ਹੂਰ ਨਿੱਜੀ ਯੂਨੀਵਰਸਿਟੀ ਤੋਂ ਵੱਡੀ ਖ਼ਬਰ, ਇਸ ਹਾਲ 'ਚ ਬੀ-ਟੈੱਕ ਦੇ...

floods have also taken a heavy animals

ਬੇਜ਼ੁਬਾਨ ਪਸ਼ੂਆਂ ’ਤੇ ਵੀ ਪਈ ਹੜ੍ਹਾਂ ਦੀ ਵੱਡੀ ਮਾਰ , ਦੁੱਧ ਉਤਪਾਦਨ ’ਚ 20...

issues challan on ambulances parked in guru nanak dev hospital complex

ਪੰਜਾਬ ਪੁਲਸ ਵੱਡੀ ਕਾਰਵਾਈ, ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ 'ਚ ਲੱਗੀਆਂ...

people in flood affected areas are beset by diseases

ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਬੀਮਾਰੀਆਂ ਨੇ ਪਾਇਆ ਘੇਰਾ, 3 ਹਾਜ਼ਰ ਲੋਕਾਂ...

a terrible accident happened on the dav flyover in jalandhar

ਜਲੰਧਰ 'ਚ DAV ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਤੜਫ਼-ਤੜਫ਼...

women accounts pension

ਔਰਤਾਂ ਲਈ ਵੱਡੀ ਖੁਸ਼ਖ਼ਬਰੀ, ਖਾਤਿਆਂ ਵਿੱਚ ਆਉਣਗੇ 2500 ਰੁਪਏ, ਬਕਾਇਆ ਵੀ ਮਿਲੇਗਾ

driving license holders in punjab should pay attention new orders issued

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਨਵੇਂ ਹੁਕਮ ਹੋ ਗਏ ਜਾਰੀ

punjab police big action against granthi and sevadar

ਗ੍ਰੰਥੀ ਤੇ ਸੇਵਾਦਾਰ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਕਾਰਨਾਮਾ ਜਾਣ ਹੋਵੋਗੇ...

new orders issued in punjab from 10 am to 6 pm

ਪੰਜਾਬ 'ਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲਈ ਨਵੇਂ ਹੁਕਮ ਜਾਰੀ

brother in law  sister in law  sister  police

ਪੰਜਾਬ 'ਚ ਸ਼ਰਮਨਾਕ ਘਟਨਾ! ਹਵਸ 'ਚ ਅੰਨ੍ਹੇ ਜੀਜੇ ਨੇ ਸਾਲੀ ਨਾਲ...

delhi  s tis hazari court grants bail to actor ashish kapoor

ਬਲਾਤਕਾਰ ਮਾਮਲੇ 'ਚ ਗ੍ਰਿਫਤਾਰ ਅਦਾਕਾਰ ਆਸ਼ਿਸ਼ ਕਪੂਰ ਨੂੰ ਮਿਲੀ ਜ਼ਮਾਨਤ

snake bites continue in gurdaspur

ਗੁਰਦਾਸਪੁਰ 'ਚ ਸੱਪਾਂ ਦੇ ਡੰਗਣ ਦਾ ਕਹਿਰ ਜਾਰੀ, ਹੈਰਾਨ ਕਰੇਗਾ ਅੰਕੜਾ

single mother becomes famous singer gives birth to son

ਕੁਆਰੀ ਮਾਂ ਬਣੀ ਮਸ਼ਹੂਰ ਸਿੰਗਰ, ਪੁੱਤਰ ਨੂੰ ਦਿੱਤਾ ਜਨਮ

man arrested for roaming suspiciously near border

ਪੰਜਾਬ ਦੀ ਸਰਹੱਦ ਨੇੜੇ ਸ਼ੱਕੀ ਹਾਲਾਤ 'ਚ ਘੁੰਮਦਾ ਵਿਅਕਤੀ ਕਾਬੂ

big trouble for the people of jalandhar these routes are closed

ਜਲੰਧਰ ਦੇ ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਹ ਰਸਤੇ ਹੋਏ ਬੰਦ

holidays announced in schools of jalandhar district dc issues orders

ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀਆਂ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)
    • hukamnama sri darbar sahib  1 september 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
    • hukamnama sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +