Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    12:02:08 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ, 2020)

  • Updated: 22 May, 2020 06:23 AM
Amritsar
today hukamnama from sri darbar sahib   may 22nd  2020
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਸ਼ੁੱਕਰਵਾਰ, ੯ ਜੇਠ (ਸੰਮਤ ੫੫੨ ਨਾਨਕਸ਼ਾਹੀ) ਅੰਗ: ੬੪੧

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ ।(ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ । ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ।੧।੩।

 

English Translation:

SORAT’H, FIFTH MEHL, SECOND HOUSE, ASHTAPADEES: ONE UNIVERSAL CREATOR GOD. BY THE GRACE OF THE TRUE GURU: They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3 ||

Friday, 9th Jayt’h (Samvat 552 Nanakshahi) 22nd May 2020 (Page: 641)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +