Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 01, 2025

    12:54:43 PM

  • registries  punjab government

    Punjab : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ Good...

  • travel advisory

    ਹਵਾਈ ਯਾਤਰੀ ਦੇਣ ਧਿਆਨ ! ਜਾਰੀ ਹੋ ਗਈ ਐਡਵਾਈਜ਼ਰੀ,...

  • electricity consumers can get this work done for free

    ਬਿਜਲੀ ਖ਼ਪਤਕਾਰ FREE 'ਚ ਕਰਵਾ ਲੈਣ ਇਹ ਕੰਮ, ਨਵੀਂ...

  • punjab husband wife

    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ, 2021)

  • Edited By Babita,
  • Updated: 25 Sep, 2021 08:20 AM
Amritsar
today hukamnama from sri darbar sahib 25 09 2021
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ਮਹਲਾ ਤੀਜਾ
ੴਸਤਿਗੁਰ ਪ੍ਰਸਾਦਿ ॥

ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥

ਸ਼ਨਿਚਰਵਾਰ, ੧੦ ਅੱਸੂ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੫੮੨)

ਵਡਹੰਸੁ ਮਹਲਾ ੩ ਮਹਲਾ ਤੀਜਾ
ੴਸਤਿਗੁਰ ਪ੍ਰਸਾਦਿ ॥

ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ । ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ । ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ । ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ ।੧। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ । ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ । ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ, ਗੁਰੂ ਦੀ ਸਰਨ ਪੈ ਕੇ ਉਹ ਜੀਵ-ਇਸਤ੍ਰੀ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦੀ ਹੈ, ਉਸ ਜੀਵ-ਇਸਤ੍ਰੀ ਦੀ (ਚਿਰਾਂ ਦੀ ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ । ਹੇ ਭਾਈ! ਜੇਹੜੀ ਜੀਵ-ਇਸਤ੍ਰੀ ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ । ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ । ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ ।੨। ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ । ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ । ਹੇ ਸਖੀ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ । ਸਦਾ-ਥਿਰ ਪ੍ਰਭੂ ਆ ਕੇ ਉਸ ਜੀਵ-ਇਸਤ੍ਰੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਸਦਾ ਸੁਹਾਗ-ਵਾਲੀ ਰਹਿੰਦੀ ਹੈ, ਉਹ ਕਦੇ ਨਿ-ਖਸਮੀ ਨਹੀਂ ਹੁੰਦੀ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ । ਹੇ ਸਖੀ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਵੇਖ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰੇਮ ਵਿਚ ਜੁੜ ਕੇ ਉਸ ਦੇ ਮਿਲਾਪ ਦਾ ਆਨੰਦ ਮਾਣ । ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਉਸ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ) ।੩। ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ । ਹੇ ਸਖੀ! ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ) ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ । (ਹੇ ਸਖੀ! ਗੁਰੂ ਸਰਨ ਪਿਆਂ ਦੇ ਔਗੁਣ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ । (ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਹੀ ਰੱਤੀ ਰਹਿੰਦੀ ਹੈ । ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ ਆਨੰਦ ਮਾਣਦੀ ਹੈ, ਉਸ ਦੀ ਹਉਮੈ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ । ਹੇ ਨਾਨਕ! ਪ੍ਰਭੂ-ਪਤੀ ਪਵਿਤ੍ਰ ਕਰਨ ਵਾਲਾ ਹੈ, ਸਦਾ ਸੁਖ ਦੇਣ ਵਾਲਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ ਉਸ ਨਾਲ ਮਿਲਾ ਦੇਂਦਾ ਹੈ । ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ, ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ ।੪।੧।

WADAHANS, THIRD MEHL:
ONE UNIVERSAL CREATOR GOD. BY THE GRACE OF THE TRUE GURU:

Praise God, the True Lord; He is all-powerful to do all things. The soul-bride shall never be a widow; she shall never suffer sorrow. She shall never suffer — night and day, she enjoys pleasures; that soul-bride merges in the Mansion of the Lord’s Presence. She knows her Beloved, the Architect of karma, and she speaks words of ambrosial sweetness. The virtuous soul-brides dwell on the virtues of God; they keep their Husband Lord in their remembrance, and they never suffer separation from Him. So praise your True Husband Lord, who is all-powerful to do all things. || 1 || The True Lord and Master is realized through the Word of His Shabad; He blends all with Himself. That soul-bride is imbued with the Love of her Husband Lord, who banishes her self-conceit from within. Eradicating self-conceit from within, death shall not consume her again; as Gurmukh, she knows the One. The desires of the soul-bride are fulfilled; deep within, she is drenched in His Love. She meets the Great Giver, the Life of the World. Imbued with love for the Shabad, she is intoxicated with youth; she merges into the very being of her Husband Lord. The True Lord and Master is realized through the Word of His Shabad. He blends all with Himself. || 2 || Those who have realized their Husband Lord — I go and ask those Saints about Him. Renouncing ego, I serve them; thus I meet my True Husband Lord with intuitive ease. The True Husband Lord comes to meet the soul-bride who practices Truth; she is attuned to the True Word of the Shabad. She shall never become a widow; she shall always be a happy bride. Deep within her being, she dwells in the celestial bliss of Samaadhi. Her Husband Lord is permeating and pervading everywhere; beholding Him ever-present, she enjoys His Love with intuitive ease. Those who have realized their Husband Lord — I go and ask those Saints about Him. || 3 || The separated ones also meet with their Husband Lord, if they fall at the feet of the True Guru. The True Guru is forever merciful; through the Word of His Shabad, demerits are burnt away. Burning away her demerits through the Shabad, the soul-bride eradicates her love of duality; she is attuned to the True, True Lord. Through the True Shabad, everlasting peace is obtained, and egotism and doubt are dispelled. The Immaculate Husband Lord is forever the Giver of peace; O Nanak, through the Word of His Shabad, He is met. The separated ones also meet with their Husband Lord, if they fall at the feet of the True Guru. || 4 || 1 ||

Saturday, 10th Assu (Samvat 553 Nanakshahi)    (Page: 582)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
Trending
Ek Nazar
indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • today s hukamnama from sri darbar sahib 16 june 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +