Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 08, 2025

    5:07:48 PM

  • punjab government employees cabinet meeting

    ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ,...

  • sensational news from bathinda district

    ਬਠਿੰਡਾ ਜ਼ਿਲ੍ਹੇ ਤੋਂ ਸਨਸਨੀਖ਼ੇਜ਼ ਖ਼ਬਰ : ਪੁਲਸ ਨੇ...

  • using chatgpt can cause brain freeze

    ChatGPT ਦੀ ਵਰਤੋਂ ਕਰਨ ਵਾਲੇ ਸਾਵਧਾਨ! ਦਿਮਾਗ ਦੇ...

  • punjab s son created history in china

    ਪੰਜਾਬ ਦੇ ਪੁੱਤ ਨੇ ਰਚਿਆ ਇਤਿਹਾਸ, 29 ਦੇਸ਼ਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (01-10-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (01-10-2019)

  • Updated: 01 Oct, 2019 08:54 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੩ ॥
ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨ ਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮ; ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥
ਮੰਗਲਵਾਰ, ੧੫ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੧ ਅਕਤੂਬਰ, ੨੦੧੯ (ਅੰਗ: ੫੪੯)

ਪੰਜਾਬੀ ਵਿਆਖਿਆ :

ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ।੧। ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ । ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ । ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ । ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ!ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) a ੁੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ । (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ।੨। ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ । ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ । ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁੱਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ । ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ । ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ । (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ) ।੪।

English Translation:

O mind, you have no faith, and you have not embraced love for the Celestial Lord. You do not enjoy the sublime taste of the Shabad — what Praises of the Lord will you stubborn-mindedly sing? O Nanak, one’s coming into the world is approved, if, as Gurmukh, he merges into the True Lord. || 1 || THIRD MEHL: The fool does not understand his own self; he annoys others with his speech. His underlying nature does not leave him; separated from the Lord, he is beaten. He has not changed and reformed himself in Fear of the True Guru, so that he might merge in the lap of God. Night and day, his doubts never stop; without the Word of the Shabad, he suffers in pain. Sexual desire, anger and greed are very powerful within; he passes his life constantly entangled in worldly affairs. His feet, hands, eyes and ears are exhausted; his days are numbered, and death is approaching. The True Name does not seem sweet to him — the Name by which the nine treasures are obtained. But if he remains dead while yet alive, then by so dying, he truly lives; thus, he attains liberation. But if he is not blessed with such pre-destined karma, then without this karma, what can he obtain? Meditate on the Word of the Guru’s Shabad, you fool; through the Shabad, you shall obtain salvation and wisdom. O Nanak, he alone finds the True Guru, who eradicates self-conceit from within. || 2 || PAUREE: One whose consciousness is filled with my Lord and Master — why should he feel anxious about anything? The Lord is the Giver of peace, the Lord of all things; why would we turn our faces away from His meditation, for a moment, even for an instant? One who meditates on the Lord obtains all pleasures and comforts; let’s go, each and every day, to sit in the Society of the Saints. All the pain, hunger and disease of the Lord’s servant are eradicated; the bonds of all the humble beings are torn away. By the Lord’s Grace, one becomes the Lord’s devotee; beholding the face of the Lord’s humble devotee, the whole world is saved and carried across. || 4 ||

Tuesday, 15th Assu (Samvat 551 Nanakshahi) 1st October, 2019 (Page: 549)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (30-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • commissionerate police conducted a special caso operation at the bus stand
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਬੱਸ ਸਟੈਂਡ 'ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ...
  • the district magistrate has banned bathing in canals and rivers
    ਮੰਦਭਾਗੇ ਹਾਦਸੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਨਹਿਰਾਂ ਤੇ ਨਦੀਆਂ ’ਚ...
  • highway accident phillaur goraya
    ਫਿਲੌਰ-ਗੁਰਾਇਆ ਹਾਈਵੇਅ 'ਤੇ ਵੱਡਾ ਹਾਦਸਾ, ਤਿੰਨ ਲੋਕਾਂ ਦੀ ਮੌਤ, ਮੰਜ਼ਰ ਦੇਖ...
  • mystery revealed in kabaddi player  s death case
    ਕਬੱਡੀ ਖਿਡਾਰੀ ਦੀ ਮੌਤ ਦੇ ਮਾਮਲੇ 'ਚ ਖੁੱਲਿਆ ਭੇਤ
  • challan issued for school bus packed with children in jalandhar
    ਜਲੰਧਰ 'ਚ ਬੱਚਿਆਂ ਨਾਲ ਖਚਾਖਚ ਭਰੀ ਸਕੂਲ ਬੱਸ ਦਾ ਚਲਾਨ
  • young man upset
    ਸਾਲੀਆਂ ਤੋਂ ਦੁਖੀ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ
  • a major conspiracy of target killing in punjab has been foiled
    ਪੰਜਾਬ 'ਚ ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਨਾਕਾਮ, ਖ਼ਤਰਨਾਕ ਗੈਂਗ ਦਾ ਮੁੱਖ...
  • punjab weather update
    ਪੰਜਾਬ 'ਚ ਮੀਂਹ-ਹਨੇਰੀ ਨੂੰ ਲੈ ਕੇ ਵੱਡੀ ਅਪਡੇਟ! ਮੌਸਮ ਵਿਭਾਗ ਨੇ ਜਾਰੀ ਕੀਤਾ...
Trending
Ek Nazar
jassi sohal and jasmine akhtar perform at teej festival

ਮੈਲਬੌਰਨ 'ਚ ਤੀਆਂ ਦਾ ਮੇਲਾ, ਜੱਸੀ ਸੋਹਲ ਅਤੇ ਜੈਸਮੀਨ ਅਖ਼ਤਰ ਬੰਨ੍ਹਣਗੇ ਰੰਗ

brazilian president tells trump bluntly

'ਦੁਨੀਆ ਨੂੰ ਸਮਰਾਟ ਨਹੀਂ ਚਾਹੀਦਾ', ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਟਰੰਪ ਨੂੰ...

zardari appoints chief justices of four high courts

ਪਾਕਿਸਤਾਨ ਦੇ ਰਾਸ਼ਟਰਪਤੀ ਜ਼ਰਦਾਰੀ ਨੇ ਹਾਈ ਕੋਰਟਾਂ 'ਚ ਮੁੱਖ ਜੱਜ ਕੀਤੇ ਨਿਯੁਕਤ

kochi bazaar blaze fire

ਪਾਕਿਸਤਾਨ: ਕੋਚੀ ਬਾਜ਼ਾਰ 'ਚ ਲੱਗੀ ਅੱਗ, 4 ਦੀ ਮੌਤ, 3 ਜ਼ਖਮੀ

bridge collapsed due to flood in nepal

ਨੇਪਾਲ 'ਚ ਨਦੀ 'ਚ ਆਏ ਹੜ੍ਹ ਨਾਲ ਟੁੱਟਿਆ ਪੁਲ, ਵਾਹਨ ਰੁੜੇ ਤੇ ਕਈ ਲੋਕ ਲਾਪਤਾ

trump administration big step regarding syria

ਸੀਰੀਆ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਦਾ ਵੱਡਾ ਕਦਮ, ਕੀਤਾ ਇਹ ਐਲਾਨ

death toll rises in israeli attacks

ਇਜ਼ਰਾਈਲੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 1,100 ਹੋਈ

trump send more weapons to ukraine

ਟਰੰਪ ਦੇ ਬਦਲੇ ਸੁਰ, ਯੂਕ੍ਰੇਨ ਨੂੰ ਹੋਰ ਹਥਿਆਰ ਭੇਜਣ ਦਾ ਕੀਤਾ ਐਲਾਨ

shooting in usa

ਅਮਰੀਕਾ 'ਚ ਮੁੜ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ, 10 ਜ਼ਖਮੀ

home loot in jalandhar

ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ...

death penalties reach record high in saudi arabia

ਸਾਊਦੀ ਅਰਬ 'ਚ ਮੌਤ ਦੀ ਸਜ਼ਾ 'ਚ ਰਿਕਾਰਡ ਵਾਧਾ, ਅੰਕੜੇ ਆਏ ਸਾਹਮਣੇ

a big danger is looming in hoshiarpur of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾ ਰਿਹੈ ਵੱਡਾ ਖ਼ਤਰਾ! ਕਦੇ ਵੀ ਹੋ ਸਕਦੀ ਹੈ ਭਾਰੀ...

alarm bell for punjab a sudden big trouble has arisen for farmers

ਪੰਜਾਬ ਲਈ ਖ਼ਤਰੇ ਦੀ ਘੰਟੀ! ਉੱਡੀ ਕਿਸਾਨਾਂ ਦੀ ਨੀਂਦ, ਅਚਾਨਕ ਆ ਖੜ੍ਹੀ ਹੋਈ ਵੱਡੀ...

rain in punjab from july 7 to 11

ਪੰਜਾਬ 'ਚ 7 ਤੋਂ 11 ਜੁਲਾਈ ਤੱਕ ਵੱਡੀ ਚਿਤਾਵਨੀ, ਮੀਂਹ ਨਾਲ...

flood threat in punjab

ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ

woman feeds poisoned food to three relatives

ਔਰਤ ਨੇ ਸਾਬਕਾ ਪਤੀ ਦੇ ਤਿੰਨ ਰਿਸ਼ਤੇਦਾਰਾਂ ਨੂੰ ਖੁਆ 'ਤਾ ਜ਼ਹਿਰੀਲਾ ਖਾਣਾ, ਹੁਣ...

unique bribery scheme in brazil  3 ways to kiss

ਬ੍ਰਾਜ਼ੀਲ 'ਚ ਰਿਸ਼ਵਤਖੋਰੀ ਦਾ ਅਨੋਖਾ ਜੁਗਾੜ, ਕਿੱਸ ਕਰਨ ਦੇ ਵੀ 3 ਤਰੀਕੇ

major accident in punjab terrible collision between bus and car

ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 10 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +