Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, DEC 30, 2025

    10:57:26 PM

  • amritsar tender scam seven engineers suspended

    ਅੰਮ੍ਰਿਤਸਰ ਟੈਂਡਰ ਘੁਟਾਲਾ ਮਾਮਲੇ 'ਚ ਪੰਜਾਬ ਸਰਕਾਰ...

  • sensational incident in tarn taran

    ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ...

  • uae says it is withdrawing its remaining forces in yemen

    ਸਾਊਦੀ ਅਰਬ ਦੇ ਅਲਟੀਮੇਟਮ ਮਗਰੋਂ ਜੰਗ ਤੋਂ ਪਿੱਛੇ...

  • saudi arabia uae yemen mukalla airstrike

    'ਅਸੀਂ ਕੋਈ ਹਥਿਆਰ ਨਹੀਂ ਭੇਜੇ...', UAE ਨੇ ਖਾਰਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (02-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (02-01-2020)

  • Updated: 02 Jan, 2020 09:58 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੧ ॥
ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥ ਮ; ੧ ॥ ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥ ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ ਖਾਇਆ ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥ ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ ਸਿਰਿ ਛਾਈ ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ ਜਾਣੈ ਫਿਰਿ ਪਛੁਤਾਣੀ ॥ ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥ ਪਉੜੀ ॥ ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੀ ਧਾਵਦੇ ॥ ਇਕਿ ਮੂਲੁ ਨ ਬੁਝਨਿ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨੁਮੰਗਾ ਜਿ ਤੁਝੈ ਧਿਆਇਦੇ ॥੯॥
ਵੀਰਵਾਰ, ੧੮ ਪੋਹ (ਸੰਮਤ ੫੫੧ ਨਾਨਕਸ਼ਾਹੀ) ੨ ਜਨਵਰੀ, ੨੦੨੦ (ਅੰਗ: ੪੬੭)
 

ਪੰਜਾਬੀ ਵਿਆਖਿਆ :
ਸਲੋਕੁ ਮ; ੧ ॥

ਜੇ ਇਤਨੀਆਂ ਪੋਥੀਆਂ ਪੜ੍ਹ ਲਈਏ, ਜਿਨ੍ਹਾਂ ਨਾਲ ਕਈ ਗੱਡੀਆਂ ਭਰ ਲਈਆਂ ਜਾ ਸਕਣ, ਜਿਨ੍ਹਾਂ ਦੇ ਢੇਰਾਂ ਦੇ ਢੇਰ ਲਗਾਏ ਜਾ ਸਕਣ; ਜੇ ਇਤਨੀਆਂ ਪੁਸਤਕਾਂ ਪੜ੍ਹ ਲਈਏ, ਜਿਨ੍ਹਾਂ ਨਾਲ ਇਕ ਬੇੜੀ ਭਰੀ ਜਾ ਸਕੇ, ਕਈ ਖਾਤੇ ਪੂਰੇ ਜਾ ਸਕਣ; ਜੇ ਪੜ੍ਹ ਪੜ੍ਹ ਕੇ ਸਾਲਾਂ ਦੇ ਸਾਲ ਗੁਜ਼ਾਰੇ ਜਾਣ, ਜੇ ਪੜ੍ਹ ਪੜ੍ਹ ਕੇ (ਸਾਲ ਦੇ) ਸਾਰੇ ਮਹੀਨੇ ਬਿਤਾ ਦਿੱਤੇ ਜਾਣ; ਜੇ ਪੁਸਤਕਾਂ ਪੜ੍ਹ ਪੜ੍ਹ ਕੇ ਸਾਰੀ ਉਮਰ ਗੁਜ਼ਾਰ ਦਿੱਤੀ ਜਾਏ, ਜੇ ਪੜ੍ਹ ਪੜ੍ਹ ਕੇ ਉਮਰ ਦੇ ਸਾਰੇ ਸੁਆਸ ਬਿਤਾਏ ਜਾਣ (ਤਾਂ ਭੀ ਰੱਬ ਦੀ ਦਰਗਾਹ ਵਿਚ ਇਸ ਵਿਚੋਂ ਕੁਝ ਭੀ ਪਰਵਾਨ ਨਹੀਂ ਹੁੰਦਾ) । ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਬੂਲ ਪੈਂਦੀ ਹੈ, (ਪ੍ਰਭੂ ਦੀ ਵਡਿਆਈ ਤੋਂ ਬਿਨਾ) ਕੋਈ ਹੋਰ ਉੱਦਮ ਕਰਨਾ, ਆਪਣੀ ਹਉਮੈ ਦੇ ਵਿਚ ਹੀ ਭਟਕਦੇ ਫਿਰਨਾ ਹੈ ।੧। ਜਿਤਨਾ ਕੋਈ ਮਨੁੱਖ (ਕੋਈ ਵਿੱਦਿਆ) ਲਿਖਣੀ ਪੜ੍ਹਨੀ ਜਾਣਦਾ ਹੈ, ਉਤਨਾ ਹੀ ਉਸ ਨੂੰ ਆਪਣੀ ਵਿੱਦਿਆ ਦਾ ਮਾਣ ਹੈ (ਸੋ ਇਹ ਜ਼ਰੂਰੀ ਨਹੀਂ ਕਿ ਰੱਬ ਦੇ ਦਰ ਤੇ ਪਰਵਾਨ ਹੋਣ ਲਈ ਵਿੱਦਿਆ ਦੀ ਲੋੜ ਹੈ); ਜਿਤਨਾ ਹੀ ਕੋਈ ਬਹੁਤੇ ਤੀਰਥਾਂ ਦੀ ਯਾਤ੍ਰਾ ਕਰਦਾ ਹੈ, ਉਤਨਾ ਹੀ ਥਾਂ ਥਾਂ ਤੇ ਦੱਸਦਾ ਫਿਰਦਾ ਹੈ (ਕਿ ਮੈਂ ਫਲਾਣੇ ਤੀਰਥ ਤੇ ਇਸ਼ਨਾਨ ਕਰ ਆਇਆ ਹਾਂ । ਸੋ ਤੀਰਥ-ਯਾਤ੍ਰਾ ਭੀ ਅਹੰਕਾਰ ਦਾ ਹੀ ਕਾਰਨ ਬਣਦੀ ਹੈ) । ਕਿਸੇ ਨੇ (ਲੋਕਾਂ ਨੂੰ ਪਤਿਆਉਣ ਵਾਸਤੇ, ਧਰਮ ਦੇ) ਕਈ ਚਿਹਨ ਧਾਰੇ ਹੋਏ ਹਨ, ਅਤੇ ਕੋਈ ਆਪਣੇ ਸਰੀਰ ਨੂੰ ਕਸ਼ਟ ਦੇ ਰਿਹਾ ਹੈ, (ਉਸ ਨੂੰ ਭੀ ਇਹੀ ਕਹਿਣਾ ਠੀਕ ਜਾਪਦਾ ਹੈ ਕਿ) ਹੇ ਭਾਈ! ਆਪਣੇ ਕੀਤੇ ਦਾ ਦੁੱਖ ਸਹਾਰ (ਭਾਵ, ਇਹ ਭੇਖ ਧਾਰਨੇ ਸਰੀਰ ਨੂੰ ਦੁੱਖ ਦੇਣੇ ਭੀ ਰੱਬ ਦੇ ਦਰ ਤੇ ਕਬੂਲ ਨਹੀਂ ਹਨ) । (ਹੋਰ ਤੱਕੋ, ਜਿਸ ਨੇ) ਅੰਨ ਛੱਡਿਆ ਹੋਇਆ ਹੈ (ਪ੍ਰਭੂ ਦਾ ਸਿਮਰਨ ਤਾਂ ਨਹੀਂ ਕਰਦਾ, ਸਿਮਰਨ ਤਿਆਗ ਕੇ) ਉਸ ਨੂੰ ਇਹ ਹੋਰ ਹੀ ਕੰਮ ਚੰਗਾ ਲੱਗਾ ਹੋਇਆ ਹੈ । ਉਸ ਨੇ ਭੀ ਆਪਣੀ ਜ਼ਿੰਦਗੀ ਤਲਖ਼ ਬਣਾਈ ਹੋਈ ਹੈ ਅਤੇ ਦੁੱਖ ਸਹਾਰ ਰਿਹਾ ਹੈ । ਕੱਪੜੇ ਨਹੀਂ ਪਾਂਦਾ ਤੇ ਦਿਨ ਰਾਤ ਔਖਾ ਹੋ ਰਿਹਾ ਹੈ । (ਇੱਕਲਵਾਂਝੇ) ਚੁੱਪ ਵੱਟ ਕੇ (ਅਸਲੀ ਰਾਹ ਤੋਂ) ਖੁੰਝਿਆ ਹੋਇਆ ਹੈ, ਭਲਾ, ਦੱਸੋ (ਮਾਇਆ ਦੀ ਨੀਂਦਰ ਵਿਚ) ਸੁੱਤਾ ਹੋਇਆ ਮਨੁੱਖ ਗੁਰੂ ਤੋਂ ਬਿਨਾ ਕਿਵੇਂ ਜਾਗ ਸਕਦਾ ਹੈ? (ਇਕ) ਪੈਰਾਂ ਤੋਂ ਨੰਗਾ ਫਿਰਦਾ ਹੈ ਅਤੇ ਆਪਣੀ ਇਸ ਕੀਤੀ ਹੋਈ ਭੁੱਲ ਦਾ ਦੁੱਖ ਸਹਿ ਰਿਹਾ ਹੈ । (ਸੁੱਚਾ ਚੰਗਾ ਭੋਜਨ ਛੱਡ ਕੇ) ਜੂਠਾ ਮਿੱਠਾ ਖਾਂਦਾ ਹੈ ਅਤੇ ਸਿਰ ਵਿਚ ਸੁਆਹ ਪਾ ਰੱਖੀ ਹੈ, ਅਗਿਆਨੀ ਮੂਰਖ ਨੇ (ਇਸ ਤਰ੍ਹਾਂ) ਆਪਣੀ ਪੱਤ ਗਵਾ ਲਈ ਹੈ । ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਉੱਦਮ ਪਰਵਾਨ ਨਹੀਂ ਹੈ । ਅੰਨ੍ਹਾ (ਮੂਰਖ) ਉਜਾੜਾਂ ਵਿਚ, ਮੜ੍ਹੀਆਂ ਵਿਚ, ਮਸਾਣਾਂ ਵਿਚ ਜਾ ਰਹਿੰਦਾ ਹੈ, (ਰੱਬ ਵਾਲਾ ਰਸਤਾ) ਨਹੀਂ ਸਮਝਦਾ ਤੇ ਸਮਾਂ ਵਿਹਾ ਜਾਣ ਤੇ ਪਛਤਾਂਦਾ ਹੈ । ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਹੈ (ਅਸਲੀ) ਸੁਖ ਉਹੀ ਮਾਣਦਾ ਹੈ, ਉਹ (ਵਡਭਾਗੀ) ਰੱਬ ਦਾ ਨਾਮ ਆਪਣੇ ਹਿਰਦੇ ਵਿਚ (ਟਿਕਾਂਦਾ) ਹੈ । (ਪਰ) ਹੇ ਨਾਨਕ! ਗੁਰੂ ਭੀ ਉਸੇ ਨੂੰ ਹੀ ਮਿਲਦਾ ਹੈ ਜਿਸ ਉੱਤੇ ਆਪ ਦਾਤਾਰ ਮਿਹਰ ਦੀ ਨਜ਼ਰ ਕਰਦਾ ਹੈ । ਉਸ ਸੰਸਾਰ ਦੀਆਂ ਆਸਾਂ ਤੇ ਫ਼ਿਕਰਾਂ ਤੋਂ ਨਿਰਲੇਪ ਹੋ ਕੇ ਗੁਰੂ ਦੇ ਸ਼ਬਦ ਦੁਆਰਾ ਆਪਣੀ ਹਉਮੈ ਨੂੰ ਸਾੜ ਦੇਂਦਾ ਹੈ ।੨। (ਹੇ ਪ੍ਰਭੂ!) ਤੈਨੂੰ ਆਪਣੇ ਮਨ ਵਿਚ ਭਗਤ ਪਿਆਰੇ ਲਗਦੇ ਹਨ, ਜੋ ਤੇਰੀ ਸਿਫ਼ਤਿ-ਸਾਲਾਹ ਕਰ ਰਹੇ ਹਨ ਤੇ ਤੇਰੇ ਦਰ ਉੱਤੇ ਸੋਭ ਰਹੇ ਹਨ । ਹੇ ਨਾਨਕ! ਭਾਗ-ਹੀਣ ਮਨੁੱਖ ਭਟਕਦੇ ਫਿਰਦੇ ਹਨ, ਉਨ੍ਹਾਂ ਨੂੰ ਪ੍ਰਭੂ ਦੇ ਦਰ ਤੇ ਥਾਂ ਨਹੀਂ ਮਿਲਦੀ, (ਕਿਉਂਕਿ) ਇਹ (ਵਿਚਾਰੇ) ਆਪਣੇ ਅਸਲੇ ਨੂੰ ਨਹੀਂ ਸਮਝਦੇ, (ਰੱਬੀ ਗੁਣ ਦੀ ਪੂੰਜੀ ਆਪਣੇ ਅੰਦਰ) ਹੋਣ ਤੋਂ ਬਿਨਾ ਹੀ ਆਪਣੇ ਆਪ ਨੂੰ ਵੱਡਾ ਜਤਲਾਂਦੇ ਹਨ । (ਹੇ ਪ੍ਰਭੂ!) ਮੈਂ ਨੀਵੀਂ ਜਾਤ ਵਾਲਾ (ਤੇਰੇ ਦਰ ਦਾ) ਇਕ ਮਾੜਾ ਜਿਹਾ ਢਾਢੀ ਹਾਂ, ਹੋਰ ਲੋਕ (ਆਪਣੇ ਆਪ ਨੂੰ) ਉੱਤਮ ਜਾਤ ਵਾਲੇ ਅਖਵਾਂਦੇ ਹਨ । ਜੋ ਤੇਰਾ ਭਜਨ ਕਰਦੇ ਹਨ, ਮੈਂ ਉਹਨਾਂ ਪਾਸੋਂ (ਤੇਰਾ 'ਨਾਮ') ਮੰਗਦਾ ਹਾਂ ।੯।

 

English Translation:

SHALOK, FIRST MEHL: You may read and read loads of books; you may read and study vast multitudes of books. You may read and read boat-loads of books; you may read and read and fill pits with them. You may read them year after year; you may read them as many months are there are. You may read them all your life; you may read them with every breath. O Nanak, only one thing is of any account: everything else is useless babbling and idle talk in ego. || 1 || FIRST MEHL: The more one write and reads, the more one burns. The more one wanders at sacred shrines of pilgrimage, the more one talks uselessly. The more one wears religious robes, the more pain he causes his body. O my soul, you must endure the consequences of your own actions. One who does not eat the corn, misses out on the taste. One obtains great pain, in the love of duality. One who does not wear any clothes, suffers night and day. Through silence, he is ruined. How can the sleeping one be awakened without the Guru? One who goes barefoot suffers by his own actions. One who eats filth and throws ashes on his head — the blind fool loses his honor. Without the Name, nothing is of any use. One who lives in the wilderness, in cemetaries and cremation grounds — that blind man does not know the Lord; he regrets and repents in the end. One who meets the True Guru finds peace. He enshrines the Name of the Lord in his mind. O Nanak, when the Lord grants His Grace, He is obtained. He becomes free of hope and fear, and burns away his ego with the Word of the Shabad. || 2 || PAUREE: Your devotees are pleasing to Your Mind, Lord. They look beautiful at Your door, singing Your Praises. O Nanak, those who are denied Your Grace, find no shelter at Your Door; they continue wandering. Some do not understand their origins, and without cause, they display their self-conceit. I am the Lord’s minstrel, of low social status; others call themselves high caste. I seek those who meditate on You. || 9 ||

Thursday, 18th Poh (Samvat 551 Nanakshahi) 2nd January, 2020 (Page: 467)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (01-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਦਸੰਬਰ 2025)
  • jalandhar new orders new year
    ਕਰ ਰਹੇ ਓ New Year ਪਾਰਟੀ ਪਲਾਨ ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਆ ਗਏ ਨਵੇਂ ਹੁਕਮ
  • body of a person found near milap chowk
    ਜਲੰਧਰ 'ਚ ਠੰਡ ਨਾਲ ਵਿਅਕਤੀ ਦੀ ਮੌਤ, ਮਿਲਾਪ ਚੌਕ ਨੇੜੇ ਮਿਲੀ ਲਾਸ਼
  • rain will occur in punjab on january 1
    ਪੰਜਾਬ 'ਚ 1 ਜਨਵਰੀ ਨੂੰ ਪਵੇਗਾ ਮੀਂਹ, ਵਿਭਾਗ ਨੇ ਦਿੱਤੀ ਵੱਡੀ ਜਾਣਕਾਰੀ
  • jalandhar police achieves success in rama mandi murder case
    ਰਾਮਾ ਮੰਡੀ ਕਤਲ ਮਾਮਲੇ ’ਚ ਜਲੰਧਰ ਪੁਲਸ ਨੂੰ ਸਫਲਤਾ, ਦੋ ਦੋਸ਼ੀ ਗ੍ਰਿਫ਼ਤਾਰ
  • jalandhar big incident
    ਜਲੰਧਰ ਜ਼ਿਲ੍ਹੇ 'ਚ ਵੱਡਾ ਡਾਕਾ! ਹਥਿਆਰਾਂ ਦੇ ਜ਼ੋਰ 'ਤੇ ਫਾਈਨੈਂਸ ਕੰਪਨੀ ਦੇ...
  • mnrega ends mp charanjit channi
    ਮਨਰੇਗਾ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਨਾਲ ਖੋਹੀ ਜਾ ਰਹੀ ਗਰੀਬਾਂ ਦੀ ਰੋਟੀ: ਚਰਨਜੀਤ...
  • mahapanchayat of all political parties held in jalandhar west
    ਅਪਰਾਧਾਂ ਦੇ ਵਿਰੋਧ ’ਚ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਸਿਆਸੀ ਪਾਰਟੀਆਂ ਦੀ...
  • prtc bus accident near lamma pind chowk
    ਲੰਮਾ ਪਿੰਡ ਚੌਕ ਨੇੜੇ PRTC ਬੱਸ ਹਾਦਸਾਗ੍ਰਸਤ, ਮਚੀ ਭਾਜੜ
Trending
Ek Nazar
good news for commuters on new year s eve

ਨਵੇਂ ਸਾਲ ਮੌਕੇ ਮੁਸਾਫ਼ਰਾਂ ਲਈ ਖੁਸ਼ਖਬਰੀ! BC 'ਚ ਮਿਲੇਗੀ ਮੁਫਤ ਸਫਰ ਦੀ ਸਹੂਲਤ

fraud in the name of newly appointed dc dalwinderjit singh

ਅੰਮ੍ਰਿਤਸਰ: ਸਾਈਬਰ ਠੱਗੀ ਦੀ ਹੱਦ ਪਾਰ, ਨਵ-ਨਿਯੁਕਤ DC ਦਲਵਿੰਦਰਜੀਤ ਸਿੰਘ ਦੇ ਨਾਂ...

india  dhruv ng  helicopter  ram mohan naidu

ਭਾਰਤ ਦੀ ਸਵਦੇਸ਼ੀ ਤਾਕਤ 'ਧਰੁਵ ਐੱਨਜੀ' ਨੇ ਭਰੀ ਪਹਿਲੀ ਉਡਾਣ; ਕੇਂਦਰੀ ਮੰਤਰੀ...

mother daughter and mother in law created history on the international stage

ਮਾਂ, ਧੀ ਤੇ ਸੱਸ ਨੇ ਅੰਤਰਰਾਸ਼ਟਰੀ ਮੰਚ ’ਤੇ ਰਚਿਆ ਇਤਿਹਾਸ, ਹੁਣ ਸੁੰਦਰਤਾ...

new year heavy rain cold alert

ਨਵੇਂ ਸਾਲ 'ਤੇ ਪਵੇਗਾ ਭਾਰੀ ਮੀਂਹ! ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਸੂਬਿਆਂ 'ਚ...

government buses free travel women

ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਕਰ ਲੈਣ ਇਹ ਕੰਮ, ਨਹੀਂ...

kashi  mahakumbh  crowd  devotees  tourists

ਕਾਸ਼ੀ 'ਚ ਦਿੱਸਿਆ 'ਮਹਾਕੁੰਭ' ਵਰਗਾ ਨਜ਼ਾਰਾ, ਨਵੇਂ ਸਾਲ ਦੇ 2 ਦਿਨ ਪਹਿਲਾਂ ਤੋਂ...

man tied to electric post beaten over loan dispute in kerala two held

ਨਹੀਂ ਰਿਹਾ ਦਿਲਾਂ 'ਚ ਰਹਿਮ! ਕਰਜ਼ਾ ਨਾ ਦੇ ਸਕਣ 'ਤੇ ਬਿਜਲੀ ਦੇ ਖੰਭੇ ਨਾਲ ਬੰਨ੍ਹ...

malaika arora s restaurant menu

550 ਦੀ ਖਿਚੜੀ ਅਤੇ 350 ਦਾ 'ਜਵਾਨ' ਰੱਖਣ ਵਾਲਾ ਪਾਣੀ; ਚਰਚਾ ਦਾ ਵਿਸ਼ਾ ਬਣਿਆ...

punjabi sonu bakshi becomes a delivery boy

ਕਦੇ ਪੰਜਾਬੀ ਇੰਡਸਟਰੀ 'ਚ ਪਾਈ ਸੀ ਧੱਕ ! ਹੁਣ ਗਰੀਬੀ ਦਾ ਝੰਬਿਆ ਕਲਾਕਾਰ ਬਣ ਗਿਆ...

bus accident 7 passengers dead

ਦਰਦਨਾਕ ਹਾਦਸਾ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 7 ਦੀ ਮੌਤ, ਪਿਆ...

gangster jail clean toilet

ਹੁਣ ਨਹੀਂ ਚੱਲੇਗੀ ਬਦਮਾਸ਼ਾਂ ਦੀ ਬਦਮਾਸ਼ੀ! ਜੇਲ੍ਹਾਂ 'ਚ ਸਾਫ਼ ਕਰਨੇ ਪੈਣਗੇ...

husband comes home drunk wife beat a stick

'ਜੇ ਪਤੀ ਸ਼ਰਾਬ ਪੀ ਕੇ ਘਰ ਆਉਂਦਾ ਤਾਂ ਪਤਨੀ ਉਸ ਨੂੰ ਸੋਟੀ ਨਾਲ ਕੁੱਟੇ', ਸੁਰਖੀਆਂ...

tractor trolley car accident  tractor splits into two pieces

ਟਰੈਕਟਰ ਟਰਾਲੀ ਤੇ ਕਾਰ ਹਾਦਸੇ 'ਚ ਟਰੈਕਟਰ ਦੇ ਹੋਏ ਦੋ ਟੁਕੜੇ, ਵਾਲ-ਵਾਲ ਬਚੀ ਸੰਗਤ

ladki bahin scheme requires e kyc before dec 31

ਮਹਾਰਾਸ਼ਟਰ : ਔਰਤਾਂ ਦੇ ਖਾਤਿਆਂ 'ਚ ਆਉਂਦੇ ਰਹਿਣਗੇ ਹਰ ਮਹੀਨੇ 1500 ਰੁਪਏ! ਬੱਸ...

using water as a weapon india s hydroelectric project chenab river

'ਭਾਰਤ ਨੇ ਪਾਣੀ ਨੂੰ ਬਣਾਇਆ ਹਥਿਆਰ...', ਚਿਨਾਬ ਨਦੀ 'ਤੇ ਨਵੇਂ ਪ੍ਰੋਜੈਕਟ ਤੋਂ...

vehicles in dhirendra shastri  s convoy collided with each other in durg

ਬਾਬਾ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦਾ ਕਾਫਿਲਾ ਹਾਦਸੇ ਦਾ ਸ਼ਿਕਾਰ

amit shah assam speech himanta biswa sarma gopinath bangladeshi

'ਅਸਾਮ ਵਾਂਗ ਪੂਰੇ ਦੇਸ਼ 'ਚੋਂ ਘੁਸਪੈਠੀਆਂ ਨੂੰ ਭਜਾਵਾਂਗੇ...', ਕੇਂਦਰੀ ਗ੍ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਦਸੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +