Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    9:27:36 PM

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

  • relief for mp amritpal singh  permission granted grandmother video call

    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (03-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (03-09-2019)

  • Updated: 03 Sep, 2019 08:30 AM
Jalandhar
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੪ ॥
ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ ਏਕ ਦ੍ਰਿਸਿ੍ਟ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰੳ ੁ ਗੁਰ ਬਿਨੁ ਖਰੀ ਨਿਮਾਣੀ ॥੧॥ ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧ੍ਹਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥ ਹੰੳ ੁ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥ ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹ ੋਈ ਰਾਮ ॥ ਜੋ ਹਰਿ ਪ੍ਰਭ ਭਾਵੈ ਸੋਈ ਹ ੋਵੈ ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆਮੈ ਹਰਿ ਬਿਨੁ ਅਵਰੁ ਨ ਕੋਈ ॥ ਹਰਿ ਆਪੇ ਹਰਿ ਆਪੇ ਪ ੁਰਖੁ ਨਿਰੰਜਨੁ ਸੋਈ ॥੪॥੨॥

ਮੰਗਲਵਾਰ, ੧੮ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੩ ਸਤੰਬਰ, ੨੦੧੯ (ਅੰਗ: ੫੭੨)

ਪੰਜਾਬੀ ਵਿਆਖਿਆ :
ਗੁਰੂ ਤੋਂ ਬਿਨਾ ਮੈਂ ਬਹੁਤ ਹੀ ਆਜਿਜ਼ ਸਾਂ । (ਜਦੋਂ ਗੁਰੂ ਮਿਲ ਪਿਆ, ਤਦੋਂ ਮੈਨੂੰ) ਜਗਤ ਦਾ ਜੀਵਨ ਦਾਤਾਰ ਪ੍ਰਭੂ (ਮਿਲ ਪਿਆ), ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਮੈਂ (ਜਗ-ਜੀਵਨ ਪ੍ਰਭੂ ਵਿਚ) ਲੀਨ ਹੋ ਗਈ । (ਜਦੋਂ) ਗੁਰੂ (ਮਿਲਿਆ), ਤਦੋਂ ਮੈਂ ਪਰਮਾਤਮਾ ਦੇ ਮਿਲਾਪ ਵਿਚ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਗਈ, ਮੈਂ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ, ਨਾਮ ਆਰਾਧਨਾ ਸ਼ੁਰੂ ਕਰ ਦਿੱਤਾ । ਜਿਸ ਸੱਜਣ-ਪ੍ਰਭੂ ਨੂੰ ਮਿਲਣ ਦੀ ਖ਼ਾਤਰ ਮੈਂ ਇਤਨੀ ਭਾਲ ਕਰ ਰਹੀ ਸਾਂ ਉਹ ਸੱਜਣ-ਹਰੀ ਮੈਂ ਆਪਣੇ ਹਿਰਦੇ ਵਿਚ ਲੱਭ ਲਿਆ । ਮੈਂ ਇਕ ਨਿਗਾਹ ਨਾਲ ਇਕ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਸਮਝ ਲਿਆ, ਮੈਂ ਸਰਬ-ਵਿਆਪਕ ਰਾਮ ਨੂੰ ਪਛਾਣ ਲਿਆ । ਗੁਰੂ ਤੋਂ ਬਿਨਾ ਮੈਂ (ਪਹਿਲਾਂ) ਬਹੁਤ ਹੀ ਆਜਿਜ਼ ਸਾਂ ।੧।ਹੇ ਭਾਈ! ਜਿਨ੍ਹਾਂ (ਵਡਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ਨੂੰ ਹਰਿ-ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ । ਮੈਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਨ ਨੂੰ ਤਿਆਰ ਹਾਂ, ਉਹਨਾਂ ਦੀ ਚਰਨੀਂ ਲੱਗਣ ਨੂੰ ਤਿਆਰ ਹਾਂ । ਹੇ ਹਰੀ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ (ਤੈਨੂੰ) ਪ੍ਰਭੂ ਨੂੰ ਹਿਰਦੇ ਵਿਚ ਟਿਕਾ ਲਿਆ ਹੈ, ਮੈਂ ਉਹਨਾਂ ਦੀ ਸੇਵਾ ਕਰਨੀ ਚਾਹੁੰਦਾ ਹਾਂ । ਹੇ ਪ੍ਰਭੂ ਪਾਤਸ਼ਾਹ! ਤੂੰ ਵੱਡਾ ਦਾਤਾਰ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ, ਮੇਰੀ ਇਹ ਤਾਂਘ ਪੂਰੀ ਕਰ ।ਹੇ ਭਾਈ! ਮੇਰੀ ਇਹ ਤਾਂਘ ਗੁਰਸਿੱਖਾਂ ਦੀ ਸੰਗਤਿ ਵਿਚ ਹੀ ਪੂਰੀ ਹੋ ਸਕਦੀ ਹੈ (ਜਿਸ ਨੂੰ ਗੁਰਸਿੱਖਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ) ਹਰ ਵੇਲੇ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦਾ ਹੈ । ਜਿਨ੍ਹਾਂ (ਵਡ-ਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ਨੂੰ ਹਰਿ-ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੨।ਮੈਂ ਉਸ ਪਿਆਰੇ ਮਿੱਤਰ ਗੁਰ-ਸਿੱਖ ਤੋਂ ਸਦਕੇ ਜਾਂਦਾ ਹਾਂ ਸਦਕੇ ਜਾਂਦਾ ਹਾਂ, ਜੇਹੜਾ ਮੈਨੂੰ ਸਦਾ ਪਰਮਾਤਮਾ ਦਾ ਨਾਮ ਸੁਣਾਂਦਾ ਰਹੇ ।

ਪਰਮਾਤਮਾ ਦਾ ਨਾਮ ਹੀ ਮੇਰਾ ਮਿੱਤਰ ਹੈ, (ਮੇਰੀ ਜ਼ਿੰਦਗੀ ਦਾ) ਆਸਰਾ ਹੈ ਪਰਮਾਤਮਾ ਦਾ ਨਾਮ ਮੇਰੀ ਜਿੰਦ ਦਾ ਸਾਥੀ ਹੈ, ਉਸ (ਨਾਮ) ਤੋਂ ਬਿਨਾ ਮੈਂ ਇਕ ਘੜੀ ਭਰ ਅੱਖ ਦੇ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦਾ । ਸੁਖਾਂ ਦੇ ਦੇਣ ਵਾਲਾ ਪ੍ਰਭੂ ਜੇ ਮੇਹਰ ਕਰੇ, ਤਾਂ ਹੀ ਮੈਂ ਗੁਰੂ ਦੇ ਸਨਮੁਖ ਰਹਿ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਸਕਦਾ ਹਾਂ ।ਹੇ ਭਾਈ! ਪਰਮਾਤਮਾ ਆਪ ਹੀ ਆਪਣੇ (ਮਿਲਾਪ ਦੀ) ਤਾਂਘ ਪੈਦਾ ਕਰਦਾ ਹੈ ਆਪ ਹੀ (ਆਪਣੇ ਚਰਨਾਂ ਵਿਚ) ਜੋੜਦਾ ਹੈ । ਪਰਮਾਤਮਾ ਆਪ ਹੀ (ਆਪਣਾ ਨਾਮ ਦੇ ਕੇ ਮਨੁੱਖ ਦਾਜੀਵਨ) ਸੋਹਣਾ ਬਣਾਂਦਾ ਹੈ । ਮੈਂ ਗੁਰੂ ਦੇ ਸਿੱਖ ਤੋਂ ਪਿਆਰੇ ਮਿੱਤਰ ਤੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ।੩।ਹੇ ਭਾਈ! ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪਰਮਾਤਮਾ (ਸਭ ਕੁਝ ਕਰਨ ਜੋਗਾ) ਆਪਹੀ ਆਪ ਹੈ । ਉਹ ਪਰਮਾਤਮਾ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਵਰਤਦਾ ਹੈ । ਹੇ ਭਾਈ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, (ਉਸ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ ।ਹੇ ਦਾਸ ਨਾਨਕ! (ਆਖ—) ਮੈਂ ਗੁਰੂ ਦੀ ਕਿਰਪਾ ਨਾਲ (ਉਸ ਪਰਮਾਤਮਾ ਦਾ) ਦਰਸਨ ਕੀਤਾ ਹੈ । ਮੈਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਹਾਰਾ) ਨਹੀਂ (ਦਿੱਸਦਾ) । ਹੇ ਭਾਈ! ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪਰਮਾਤਮਾ ਆਪ ਹੀ (ਸਭ ਕੁਝ ਕਰਨ ਜੋਗਾ) ਹੈ।੪।੨। 

 

English Translation :

Without the Guru, I am — without the Guru, I am totally dishonored. The Life of the world, the Life of the world, the Great Giver has led me to meet and merge with the Guru. Meeting the True Guru, I have merged into the Naam, the Name of the Lord. I chant the Name of the Lord, Har, Har, and meditate on it. I was seeking and searching for Him, for the Lord, my best friend; I found Him within the home of my own being. I see the One Lord, and I know the One Lord; I realize the Lord within my soul. Without the Guru, I am — without the Guru, I am totally dishonored. || 1 || Those who have found the True Guru, the True Guru — the Lord God unites them in His Union. Their feet, their feet, I adore; I fall at their feet. O Lord, Har, Har, I adore the feet of those who meditate on the True Guru, and the Almighty Lord God. You are the Great Giver, the Inner-knower, the Searcher of hearts; please, reward my faith, O Lord King. Meeting the Gursikhs, my faith is rewarded; night and day, I sing the Glorious Praises of the Lord. Those who have found the True Guru, the True Guru — the Lord God unites them in His Union. || 2 || I am a sacrifice, I am a sacrifice to the Gursikhs, my dear friends. They chant the Lord’s Name, the Lord’s Name; the Beloved Naam, the Name of the Lord, is my only Support. The Name of the Lord, Har, Har, is the companion of my breath of life; without it, I cannot live for an instant or a moment. The Lord, Har, Har, the Giver of peace, grants His Grace, and the Gurmukhs drink in the Ambrosial Nectar. The Lord blesses them with faith, and unites them in His Union; the Lord Himself adorns them. I am a sacrifice, I am a sacrifice to the Gursikhs, my dear friends. || 3 || The Lord Himself, the Lord Himself — He is the Immaculate Almighty Lord God. The Lord Himself, the Lord Himself, unites us with Himself; that which He does, comes to pass. Whatever is pleasing to the Lord God, that alone comes to pass; nothing else can be done. Even by all sorts of clever tricks, He cannot be obtained; all have grown weary of practicing cleverness. By Guru’s Grace, servant Nanak beholds Him; without the Lord, I have no other at all. The Lord Himself, the Lord Himself — He is the Immaculate Almighty Lord God. || 4 || 2 || Tuesday, 18th Bhaadon (Samvat 551 Nanakshahi)

3rd September, 2019 (Page: 572)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (02-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +