Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    10:22:56 AM

  • saturday sunday holiday cancelled

    ਸ਼ਨੀਵਾਰ-ਐਤਵਾਰ ਦੀ ਛੁੱਟੀ ਰੱਦ, ਪੈਂਡਿੰਗ ਸਰਟੀਫਿਕੇਟ...

  • us diesel

    135 ਰੁਪਏ ਲੀਟਰ ਹੋ ਗਿਆ ਡੀਜ਼ਲ ! ਹੁਣ ਅਮਰੀਕਾ ਵੀ...

  • benefited from long spells in the duleep trophy  siraj

    ਸ਼੍ਰੀਲੰਕਾ ’ਚ ਲੈਅ ਨਹੀਂ ਬਣ ਪਾ ਰਹੀ ਸੀ, ਦਲੀਪ...

  • iran us escalation

    ਇਰਾਨ ਦਾ ਬਹਿਰੀਨ 'ਤੇ ਭਿਆਨਕ ਹਮਲਾ ! ਅਮਰੀਕੀ ਨੇਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (05-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (05-01-2020)

  • Updated: 05 Jan, 2020 08:52 AM
Jalandhar
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੧ ॥
ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥
ਐਤਵਾਰ, ੨੧ ਪੋਹ (ਸੰਮਤ ੫੫੧ ਨਾਨਕਸ਼ਾਹੀ) ੫ ਜਨਵਰੀ, ੨੦੨੦ (ਅੰਗ: ੮੩੨)

 

ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੧ ॥

(ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁਨੰ ਕੀ ਹੈ ਤੇ ਪਾਪ ਕੀ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ।ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ।੧। ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ) ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ।੧। ਰਹਾਉ। ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿਂਦੀ।੨। (ਪ੍ਰਭੂ ਨਾਮ ਤੋਂ ਖੁੰਝ ਕੇ) ਮਨੁੱਖ ਅਨੇਕਾਂ ਕਿਸਮਾਂ ਦੇ ਗੀਤ ਰਾਗ ਤੇ ਤਾਲ ਆਦਿਕਾਂ ਵਿਚ ਮਨ ਪਰਚਾਂਦਾ ਹੈ ਪਰ ਇਹ ਸਭ ਝੂਠੇ ਉਦੱਮ ਹਨ (ਕਿਉਂਕਿ ਨਾਮ ਤੋਂ ਬਿਨਾ ਜੀਵ) ਤਿੰਨਾਂ ਗੁਣਾਂ ਦੇ ਅਸਰ ਹੇਠ ਜੰਮਦਾ ਮਰਦਾ ਰਹਿੰਦਾ ਹੈ ਤੇ (ਪ੍ਰਭੂ-ਚਰਨਾਂ ਤੋਂ) ਵਿਛੁੜਿਆ ਰਹਿੰਦਾ ਹੈ। (ਇਹਨਾਂ ਗੀਤਾਂ ਰਾਗਾਂ ਦੀ ਸਹਾਇਤਾ ਨਾਲ ਜੀਵ ਦੀ ) ਹੋਰ ਝਾਕ ਤੇ ਭੈੜੀ ਮਤਿ ਦੂਰ ਨਹੀਂ ਹੁੰਦੀ, ਆਤਮਕ ਰੋਗ ਨਹੀਂ ਜਾਂਦਾ। (ਇਸ ਦੂਜੀ ਝਾਕ ਤੋਂ,ਦੁਰਮਤਿ ਤੋਂ, ਆਤਮਕ ਰੋਗ ਤੋਂ ਉਹ ਮਨੁੱਖ) ਖਲਾਸੀ ਪਾਂਦਾ ਹੈ ਜੋ ਗੁਰੂ ਦੇ ਸਨ-ਮੁਖ ਹੋ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਇਹ ਸਿਫ਼ਤਿ ਸਲਾਹ ਹੀ ਇਹਨਾਂ ਰੋਗਾਂ ਦਾ) ਦਾਰੂ ਹੈ।੩। ਜੇਹੜੇ ਮਨੁੱਖ ਚਿੱਟੀ ਧੋਤੀ ਪਹਿਨਦੇ ਹਨ (ਮੱਥੇ ਉਤੇ) ਤਿਲਕ ਲਾਂਦੇ ਹਨ, ਗਲ ਵਿਚ ਮਾਲਾ ਪਾਂਦੇ ਹਨ ਤੇ (ਵੇਦ ਆਦਿਕਾਂ ਦੇ ਮੰਤ੍ਰ) ਪੜ੍ਹਦੇ ਹਨ ਪਰ ਉਹਨਾਂ ਦੇ ਅੰਦਰ ਕ੍ਰੋਧ ਪ੍ਰਬਲ ਹੈ ਉਹਨਾਂ ਦਾ ਉੱਦਮ ਇਉਂ ਹੀ ਹੈ ਜਿਵੇ ਕਿਸੇ ਨਾਟ-ਘਰ ਵਿਚ (ਨਾਟ-ਵਿੱਦਿਆ ਦੀ ਸਿਖਲਾਈ ਕਰ ਕਰਾ ਰਹੇ ਹਨ)।੪। ਜਿੰਨਾਂ ਮਨੁਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਕੇ ਮਾਇਆ (ਦੇ ਮੋਹ) ਦੀ ਸ਼ਰਾਬ ਪੀਤੀ ਹੋਈ ਹੋਵੇ, (ਉਹਨਾਂ ਨੂੰ ਸੁਖ ਨਹੀਂ ਹੋ ਸਕਦਾ)। ਗੁਰੂ ਤੋਂ ਬਿਨਾ ਪ੍ਰਭੂ ਦੀ ਭਗਤੀ ਨਹੀਂ ਹੋ ਸਕਦੀ, ਤੇ ਭਗਤੀ ਤੋਂ ਬਿਨਾ ਆਤਮਕਆਨੰਦ ਨਹੀਂ ਮਿਲਦਾ।੪। ਜਿੰਨਾਂ ਬੰਦਿਆਂ ਨੇ ਆਪਣਾ ਮੂੰਹ ਗੁਰੂ ਵਲੋਂ ਮੋੜਿਆ ਹੋਇਆ ਹੈ ਉਹਨਾਂ ਨੂੰ ਸੂਰ, ਕੁੱਤੇ, ਖੋਤੇ, ਬਿੱਲੇ, ਪਸ਼ੂ ਮਲੇਛ ਨੀਚ ਚੰਡਾਲ ਆਦਿਕਾਂ ਦੀਆਂ ਜੂਨਾਂ ਵਿਚ ਪਵਾਇਆ ਜਾਂਦਾ ਹੈ। ਮਾਇਆ ਦੇ ਮੋਹ ਦੇ ਬੰਧਨ ਵਿਚ ਬੱਝਾ ਹੋਇਆ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।੫। ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਹੀ ਮਨੁੱਖ ਨਾਮ-ਸਰਮਾਇਆ ਪ੍ਰਾਪਤ ਕਰਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਦਾ ਵੱਸਦਾ ਹੈ ਉਹ (ਜੀਵਨ-ਯਾਤਰਾ ਵਿਚ) ਸਫਲ ਹੋ ਗਿਆ ਹੈ। ਪਰਮਾਤਮਾ ਦੀ ਦਰਗਾਹ ਵਿਚ ਉਸ ਪਾਸੋਂ ਲੇਖਾ ਨਹੀਂ ਮੰਗਿਆ ਜਾਂਦਾ (ਕਿਉਂਕਿ ਉਸ ਦੇ ਜ਼ਿਮੇ ਕੋਈ ਬਾਕੀ ਨਹੀਂ ਨਿਕਲਦੀ) ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ) ਮੰਨਦਾ ਹੈ ਉਹ ਪਰਮਾਤਮਾ ਦੇ ਦਰ ਤੇ ਕਾਮਯਾਬ ਹੋ ਜਾਂਦਾ ਹੈ। ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਾਂ ਇਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ, ਪਰਮਾਤਮਾ ਦੀ ਰਜ਼ਾ ਨੂੰ ਸਮਝਦਾ ਹੈ ਤੇ ਰਜ਼ਾ ਵਿਚ (ਰਾਜ਼ੀ) ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਸ ਦੇ ਦਰ ਤੇ ਥਾਂ ਪ੍ਰਾਪਤ ਕਰ ਲੈਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ।੭। (ਸਿਮਰਨ ਦੀ ਬਰਕਤਿ ਨਾਲ) ਜੇਹੜਾ ਮਨੁੱਖ (ਅੰਤਰ ਆਤਮੇ ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦਾ ਹੈ ਉਹ ਹਰੇਕ ਚੀਜ਼ ਨੂੰ ਪਰਮਾਤਮਾ ਦੀ (ਦਿੱਤੀ ਹੋਈ) ਹੀ ਸਮਝਦਾ ਹੈ। ਜਿਸ ਪਰਮਾਤਮਾ ਨੇ ਇਹ ਸਰੀਰ ਤੇ ਮਨ ਦਿੱਤਾ ਹੈ ਉਸ ਦੇ ਹਵਾਲੇ ਕਰਦਾ ਹੈ। ਹੇ ਨਾਨਕ! ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ, ਉਹ ਸਦਾ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੮।੨।

 

English Translation:

BILAAVAL, FIRST MEHL: The human acts according to the wishes of the mind. This mind feeds on virtue and vice. Intoxicated with the wine of Maya, satisfaction never comes. Satisfaction and liberation come, only to one whose mind is pleasing to the True Lord. || 1 || Gazing upon his body, wealth, wife and all his possessions, he is proud. But without the Name of the Lord, nothing shall go along with him. || 1 || Pause || He enjoys tastes, pleasures and joys in his mind. But his wealth will pass on to other people, and his body will be reduced to ashes. The entire expanse, like dust, shall mix with dust. Without the Word of the Shabad, his filth is not removed. || 2 || The various songs, tunes and rhythms are false. Trapped by the three qualities, people come and go, far from the Lord. In duality, the pain of their evil-mindedness does not leave them. But the Gurmukh is emancipated by taking the medicine, and singing the Glorious Praises of the Lord. || 3 || He may wear a clean loin-cloth, apply the ceremonial mark to his forehead, and wear a mala around his neck; but if there is anger within him, he is merely reading his part, like an actor in a play. Forgetting the Naam, the Name of the Lord, he drinks in the wine of Maya. Without devotional worship to the Guru, there is no peace. || 4 || The human is a pig, a dog, a donkey, a cat, a beast, a filthy, lowly wretch, an outcast, if he turns his face away from the Guru. He shall wander in reincarnation. Bound in bondage, he comes and goes. || 5 || Serving the Guru, the treasure is found. With the Naam in the heart, one always prospers. And in the Court of the True Lord, you shall not called to account. One who obeys the Hukam of the Lord’s Command, is approved at the Lord’s Door. || 6 || Meeting the True Guru, one knows the Lord. Understanding the Hukam of His Command, one acts according to His Will. Understanding the Hukam of His Command, he dwells in the Court of the True Lord. Through the Shabad, death and birth are ended. || 7 || He remains detached, knowing that everything belongs to God. He dedicates his body and mind unto the One who owns them. He does not come, and he does not go. O Nanak, absorbed in Truth, he merges in the True Lord. || 8 || 2 ||

Sunday, 21st Poh (Samvat 551 Nanakshahi) 5th January, 2020 (Page: 832)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (04-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +