Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    9:59:31 PM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (09-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (09-01-2020)

  • Updated: 09 Jan, 2020 09:27 AM
Jalandhar
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ
ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਓ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥
ਵੀਰਵਾਰ, ੨੫ ਪੋਹ (ਸੰਮਤ ੫੫੧ ਨਾਨਕਸ਼ਾਹੀ) ੯ ਜਨਵਰੀ, ੨੦੨੦ (ਅੰਗ: ੭੭੩)
ਪੰਜਾਬੀ ਵਿਆਖਿਆ:

 

ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ । ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ । ਗੁਰੂ ਦੇ ਸ਼ਬਦ ਦੀ ਬਰਕਤਿ
ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ । ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ।੧। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ । ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ । ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ । (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ ।੨। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ । ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ । ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ । ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ ।੩। (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ । (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ । ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ । ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ । ਗੁਰਮੁਖ ਸਤਸੰਗੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ) । ਹੇ ਨਾਨਕ! ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ । ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ ।੪।੧।

 

English Translation:

RAAG SOOHEE, FOURTH MEHL, CHHANT, FIRST HOUSE: ONE UNIVERSAL CREATOR GOD. BY THE GRACE OF THE TRUE GURU: If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani. Gurbani always seems so sweet; I have eradicated the sinful residues from within. The disease of egotism is gone, fear has left, and I am absorbed in celestial peace. Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. || 1 || The soul-bride is lovingly embellished with truth and contentment; her Father, the Guru, has come to engage her in marriage to her Husband Lord. Joining with the humble Saints, I sing Gurbani. Singing the Guru’s Bani, I have obtained the supreme status; meeting with the Saints, the self-elect, I am blessed and adorned. Anger and attachment have left my body and run away; I have eradicated hypocrisy and doubt. The pain of egotism is gone, and I have found peace; my body has become healthy and free of disease. By Guru’s Grace, O Nanak, I have realized God, the ocean of virtue. || 2 || The self-willed manmukh is separated, far away from God; she does not obtain the Mansion of His Presence, and she burns. Egotism and falsehood are deep within her; deluded by falsehood, she deals only in falsehood. Practicing fraud and falsehood, she suffers terrible pain; without the True Guru, she does not find the way. The foolish soul-bride wanders along dismal pathways; each and every moment, she is bumped and pushed. God, the Great Giver, shows His Mercy, and leads her to meet the True Guru, the Primal Being. Those beings who have been separated for countless incarnations, O Nanak, are reunited with the Lord, with intuitive ease. || 3 || Calculating the most auspicious moment, the Lord comes into the bride’s home; her heart is filled with ecstasy. The Pandits and astrologers have come, to sit and consult the almanacs. They have consulted the almanacs, and the bride’s mind vibrates with bliss, when she hears that her Friend is coming into the home of her heart. The virtuous and wise men sat down and decided to perform the marriage immediately. She has found her Husband, the Inaccessible, Unfathomable Primal Lord, who is forever young; He is her Best Friend from her earliest childhood. O Nanak, he has mercifully united the bride with Himself. She shall never be separated again. || 4 || 1 ||

Thursday, 25th Poh (Samvat 551 Nanakshahi) 9th January, 2020 (Page: 773)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (08-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +