Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    4:13:58 AM

  • now mobile recharges will also be expensive

    ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ...

  • kolkata knight riders beat gujarat titans

    ਕੋਲਕਾਤਾ ਨਾਈਟ ਰਾਈਡਰਜ਼ ਨੇ ਗੁਜਰਾਤ ਟਾਈਟਨਸ ਨੂੰ...

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • kolkata set gujarat a target of 248 runs

    KKR vs GT : ਕੋਲਕਾਤਾ ਨੇ ਗੁਜਰਾਤ ਨੂੰ 248 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (09-10-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (09-10-2019)

  • Updated: 09 Oct, 2019 08:52 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੧ ॥
ਜਿਨੀ ਸਤਿਗੁਰੁ ਸੇਵਿਆ ਪਿਆਰੇ ਤਿਨੀ ਕੇ ਸਾਥ ਤਰੇ ॥ਤਿਨਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੀ ਸੋ ਸਾਲਾਹਿਆ ਪਿਆਰੇ ਹਉ ਤਿਨ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥
ਬੁੱਧਵਾਰ, ੨੩ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੯ ਅਕਤੂਬਰ, ੨੦੧੯ (ਅੰਗ: ੬੩੬)

ਪੰਜਾਬੀ ਵਿਆਖਿਆ:

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ । ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ । ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ  ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉਸਾਗਰ ਵਿਚ ਡੁੱਬ ਜਾਈਦਾ ਹੈ । (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ । ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ । ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ । (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ ।

ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ । ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ । (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ । ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ)ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ । ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ)  ਵਡਿਆਈ ਹੁੰਦੀ ਹੈ ।੬। ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿਸਾਲਾਹ ਕੀਤੀ ਹੈ । (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ।੭। ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ । ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ।੮।੩।

 

English Translation:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Wednesday, 23rd Assu (Samvat 551 Nanakshahi) 9th October, 2019 (Page: 636)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (08-10-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2026)
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +