Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:07:04 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (09-12-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (09-12-2019)

  • Updated: 09 Dec, 2019 08:30 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੩ ॥
ਕਾਇਆ ਕਾਮਣਿ ਅਤਿ ਸੁਆਲਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮਾਲੇ  ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ
ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮਾਲਾ ॥੨॥ ਕਾਇਆ ਅੰਦਰਿ
ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥
ਸੋਮਵਾਰ, ੨੪ ਮੱਘਰ (ਸੰਮਤ ੫੫੧ ਨਾਨਕਸ਼ਾਹੀ) ੯ ਦਸੰਬਰ, ੨੦੧੯ (ਅੰਗ: ੭੫੪)

ਪੰਜਾਬੀ ਵਿਆਖਿਆ:
ਸੂਹੀ ਮਹਲਾ ੩ ॥

ਹੇ ਭਾਈ! ਗੁਰੂ ਦੀ ਬਾਣੀ ਦੀ ਬਰਕਤਿ ਨਾਲ ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਉਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ । ਇਹ "ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹੈ ਉਸ ਨੂੰ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧। ਰਹਾਉ। ਹੇ ਭਾਈ! ਖੰਡਾਂ, ਮੰਡਲਾਂ, ਪਾਤਾਲਾਂ ਸਾਰੇ ਜਗਤ ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ, ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਉਂਦਾ ਹੈ ਉਸ ਦੀ ਕਾਂਇਆਂ-ਇਸਤ੍ਰੀ ਸਦਾ ਸੁਖੀ ਰਹਿੰਦੀ ਹੈ।੨। ਹੇ ਭਾਈ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ ਸਧਾਰਨ ਤੌਰ ਤੇ ਵੇਖਿਆ ਨਹੀਂ ਜਾ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਇਹ ਭੇਤ ਨਹੀਂ ਸਮਝਦਾ, ਉਸ ਪ੍ਰਭੂ ਨੂੰ ਬਾਹਰ ਜੰਗਲ ਆਦਿਕ ਵਿਚ ਲੱਭਣ ਤੁਰ ਪੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ ਕਿਉਂਕਿ ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ ਗੁਰੂ ਨੇ ਉਸ ਨੂੰ ਅਦ੍ਰਿਸ਼ਟ ਪਰਮਾਤਮਾ ਉਸ ਦੇ ਅੰਦਰ ਵੱਸਦਾ ਵਿਖਾ ਦਿੱਤਾ।੩। ਹੇ ਭਾਈ! ਪਰਮਾਤਮਾ ਦੀ ਭਗਤੀ ਮਾਨੋ ਰਤਨ ਪਦਾਰਥ ਹੈ ਇਹਨਾਂ ਰਤਨਾਂ ਪਦਾਰਥਾਂ ਦੇ ਖ਼ਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ। ਇਸ ਸਰੀਰ ਦੇ ਅੰਦਰ ਹੀ ਮਾਨੋ ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਿਰ ਵੱਸ ਰਹੇ ਹਨ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ। ਗੁਰੂ ਦੇ ਸ਼ਬਦ ਦੇ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ ਮਾਨੋ ਧਰਤੀ ਦੇ ਨੌ ਹੀ ਖ਼ਜ਼ਾਨੇ ਹੈ।੪। ਹੇ ਭਾਈ! ਇਸ ਮਨੁੱਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ, ਉਹ ਆਪ ਪਰਖ ਕਰ ਕੇ ਨਾਮ-ਰਤਨ ਦੀ ਪਰਖ ਦੀ ਜਾਚ ਸਿਖਾਉਂਦਾ ਹੈ, ਜਿਸ ਮਨੁੱਖ ਨੂੰ ਜਾਚ ਸਿਖਾ ਦੇਂਦਾ ਹੈ, ਉਸ ਦਾ ਇਹ ਮਨ ਮਾਨੋ ਰਤਨ ਵਰਗਾ ਜਵਾਹਰ ਮੋਤੀ ਵਰਗਾ ਕੀਮਤੀ ਬਣ ਜਾਂਦਾ ਹੈ। ਇਤਨਾ ਕੀਮਤੀ ਬਣ ਜਾਂਦਾ ਹੈ ਕਿ ਉਸ ਦਾ ਮੁੱਲ ਨਹੀਂ ਪੈ ਸਕਦਾ। ਉਸ ਮਨੁੱਖ ਨੂੰ ਸਮਝ ਪੈ ਜਾਂਦੀ ਹੈ ਕਿ ਪਰਮਾਤਮਾ ਦਾ ਨਾਮ ਕਿਸੇ ਦੁਨੀਆਵੀ ਕੀਮਤ ਨਾਲ ਨਹੀਂ ਮਿਲ ਸਕਦਾ।ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਮਿਲਦਾ ਹੈ।੫। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ ਆਪਣੇ ਸਰੀਰ ਨੂੰ ਹੀ ਖੋਜਦਾ ਹੈ। ਬਾਕੀ ਦੀ ਲ ੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ। ਪਰਮਾਤਮਾ ਆਪ ਜਿਸ ਮਨੁੱਖ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ। ਕੋਈ ਭੀ ਮਨੁੱਖ ਗੁਰੂ ਦੀ ਸ਼ਰਨ ਤੋਂ ਬਿਨਾ ਹੋਰ ਕੋਈ ਸਿਆਣਪ ਨਹੀਂ ਕਰ ਸਕਦਾ ਜਿਸ ਨਾਲ ਨਾਮ ਪ੍ਰਾਪਤ ਕਰ ਸਕੇ। ਗੁਰੂ ਦੀ ਕਿਰਪਾ ਨਾਲ ਹੀ ਨਾਮ ਪ੍ਰਾਪਤ ਹੁੰਦਾ ਹੈ। ਜਿਸ ਨੂੰ ਪ੍ਰਾਪਤ ਹੁੰਦਾ ਹੈ ਉਸ ਦੇ ਸਰੀਰ ਵਿਚ ਪਰਮਾਤਮਾ ਦਾ ਡਰ-ਅਦਬ ਅਤੇ ਪਿਆਰ ਆ ਵੱਸਦਾ ਹੈ।੬। ਹੇ ਭਾਈ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਬਿਸ਼ਨ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪੱਤੀ ਹੋਈ ਹੈ। ਸਦਾ-ਥਿਰ ਪ੍ਰਭੂ ਨੇ ਇਹ ਜਗਤ ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਇਹ ਅਸਲੀਅਤ ਵਿਖਾ ਦਿੱਤੀ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਮਨੁੱਖ ਦਾ ਪਾਰ-ਉਤਾਰਾ ਹੋ ਗਿਆ।੭। ਹੇ ਭਾਈ! ਉਹੀ ਸਰੀਰ ਸਫਲ ਹੈ ਜੇਹੜਾ ਗੁਰੂ ਦੀ ਸ਼ਰਨ ਪੈਂਦਾ ਹੈ। ਉਸ ਸਰੀਰ ਨੂੰ ਸਦਾ ਥਿਰ ਰਹਿਣ ਵਾਲੇ ਕਰਤਾਰ ਨੇ ਆਪ ਸੋਹਣਾ ਬਣਾ ਦਿੱਤਾ। ਪਰਮਾਤਮਾ ਦੇ ਨਾਮ ਤੋਂ ਬਿਨਾ ਪਰਮਾਤਮਾ ਦੇ ਦਰ ਤੇ ਖਲੋਣਾ ਨਹੀਂ ਮਿਲਦਾ। ਤਦੋਂ ਅਜੇਹੇ ਮਨੁੱਖ ਨੂੰ ਜਮਰਾਜ ਖ਼ੁਆਰ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ, ਉਸ ਨੂੰ ਆਪਣਾ ਸਦਾ-ਥਿਰ ਨਾਮ ਬਖ਼ਸ਼ਦਾ ਹੈ ਇਹੀ ਉਸ ਵਾਸਤੇ ਸਭ ਤੋਂ ਵਡੀ ਇੱਜ਼ਤ ਹੈ।੮।੨।

 

English Translation:

SOOHEE, THIRD MEHL: The body-bride is very beautiful; she dwells with her Husband Lord. She becomes the happy soul-bride of her True Husband Lord, contemplating the Word of the Guru’s Shabad. The Lord’s devotee is forever attuned to the Lord’s Love; her ego is burnt away from within. || 1 || Waaho! Waaho! Blessed, blessed is the Word of the Perfect Guru’s Bani. It wells up and springs forth from the Perfect Guru, and merges into Truth. || 1 || Pause || Everything is within the Lord — the continents, worlds and nether regions. The Life of the World, the Great Giver, dwells within the body; He is the Cherisher of all. The body-bride is eternally beautiful; the Gurmukh contemplates the Naam. || 2 || The Lord Himself dwells within the body; He is invisible and cannot be seen. The foolish self-willed manmukh does not understand; he goes out searching for the Lord externally. One who serves the True Guru is always at peace; the True Guru has shown me the Invisible Lord. || 3 || Within the body there are jewels and precious treasures, the over-flowing treasure of devotion. Within this body are the nine continents of the earth, its markets, cities and streets. Within this body are the nine treasures of the Naam; contemplating the Word of the Guru’s Shabad, it is obtained. || 4 || Within the body, the Lord estimates the weight; He Himself is the weigher. This mind is the jewel, the gem, the diamond; it is absolutely priceless. The Naam, the Name of the Lord, cannot be purchased at any price; the Naam is obtained by contemplating the Guru. || 5 || One who becomes Gurmukh searches this body; all others just wander around in confusion. That humble being alone obtains it, unto whom the Lord bestows it. What other clever tricks can anyone try? Within the body, the Fear of God and Love for Him abides; by Guru’s Grace, they are obtained. || 6 || Within the body, are Brahma, Vishnu and Shiva, from whom the whole world emanated. The True Lord has staged and contrived His own play; the expanse of the Universe comes and goes. The Perfect True Guru Himself has made it clear, that emancipation comes through the True Name. || 7 || That body, which serves the True Guru, is embellished by the True Lord Himself. Without the Name, the mortal finds no place of rest in the Court of the Lord; he shall be tortured by the Messenger of Death. O Nanak, true glory is bestowed, when the Lord showers His Mercy. || 8 || 2 ||

Monday, 24th Maghar (Samvat 551 Nanakshahi) 9th December 2019 (Page: 754)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (08-12-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +