Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 10, 2025

    1:26:25 PM

  • famous rapper

    ਵੱਡੀ ਖਬਰ; ਮਸ਼ਹੂਰ ਰੈਪਰ ਦਾ ਘਰ 'ਚ ਗੋਲੀਆਂ ਮਾਰ ਕੇ...

  • space travel cost time company rules

    ਪੁਲਾੜ ਦੀ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ...

  • 144 vande bharat trains running in the country

    ਦੇਸ਼ 'ਚ ਦੌੜ ਰਹੀਆਂ 144 ਵੰਦੇ ਭਾਰਤ ਟ੍ਰੇਨਾਂ,...

  • india endorses us russia summit

    ਭਾਰਤ ਨੇ ਅਮਰੀਕਾ-ਰੂਸ ਸੰਮੇਲਨ ਦਾ ਕੀਤਾ ਸਮਰਥਨ, PM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (16.03.2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (16.03.2019)

  • Updated: 16 Mar, 2019 08:27 AM
Hukamnama
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥
ਸ਼ਨਿਚਰਵਾਰ, ੩ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੭੮)

ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ । ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ । ਨਾਨਕ ਬੇਨਤੀ ਕਰਦਾ ਹੈ—ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਵਿਆਂ, ਉਹਨਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ । ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ । ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ ਸਰੀਰ ਪਵਿੱਤਰ ਹੋ ਜਾਂਦਾ ਹੈ । ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ । ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! (ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ ।੨। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਜਪਦਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕਦਾ ਹੈ । ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ਉਹ ਸਾਰੀਆਂ ਮੂੰਹ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਉਸ ਦੇ ਜਨਮ ਮਰਨ ਦੇ ਗੇੜ (ਭੀ) ਮਿਟ ਜਾਂਦੇ ਹਨ । ਪਿਆਰ ਦੀ ਰਾਹੀਂ ਭਗਤੀ ਵਾਲੇ ਸੁਭਾਉ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਅਦ੍ਰਿਸ਼ਟ ਬੇਅੰਤ ਅਤੇ ਸਰਬ-ਵਿਆਪਕ ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ—ਗੁਰੂ ਨੇ (ਮੇਰੀ) ਭਟਕਣਾ ਦੂਰ ਕਰ ਦਿੱਤੀ ਹੈ, (ਹੁਣ) ਮੈਂ ਜਿਧਰ ਵੇਖਦਾ ਹਾਂ, ਉਧਰ ਉਹ (ਪਰਮਾਤਮਾ) ਹੀ (ਦਿੱਸਦਾ ਹੈ) ।੩। ਹੇ ਭਾਈ! ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ ਅਤੇ ਸੰਤ ਜਨਾਂ ਦੇ ਸਾਰੇ ਕੰਮ ਸਿਰੇ ਚੜ੍ਹਾਨ ਵਾਲਾ ਹੈ । ਜਿਨ੍ਹਾਂ ਨੂੰ ਸੰਤ-ਗੁਰੂ ਮਿਲ ਪਿਆ, ਉਹਨਾਂ ਨੇ ਪ੍ਰਭੂ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਉਹਨਾਂ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋਣ ਲੱਗ ਪਈਆਂ, (ਉਹਨਾਂ ਦੇ ਅੰਦਰੋਂ) ਹਉਮੈ ਦੇ ਕਲੇਸ਼ ਨਾਸ ਹੋ ਗਏ, ਉਹ ਸਦਾ ਖਿੜੇ-ਮੱਥੇ ਰਹਿਣ ਲੱਗ ਪਏ, ਚਿਰਾਂ ਦੇ ਵਿੱਛੁੜੇ ਹੋਏ ਉਹ ਪ੍ਰਭੂ ਨੂੰ ਮਿਲ ਪਏ । ਉਹਨਾਂ ਦੇ ਮਨ ਵਿਚ (ਸਿਮਰਨ ਦੀ ਬਰਕਤਿ ਨਾਲ) ਠੰਢ ਪੈ ਗਈ, ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਪਰਮਾਤਮਾ ਦਾ ਨਾਮ ਉਹਨਾਂ ਨੂੰ ਕਦੇ ਨਹੀਂ ਭੁੱਲਦਾ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਗੁਰੂ ਨੇ (ਇਹ ਗੱਲ ਹਿਰਦੇ ਵਿਚ) ਪੱਕੀ ਕਰ ਦਿੱਤੀ ਹੈ ਕਿ ਸਦਾ ਜਗਤ ਦੇ ਮਾਲਕ ਦਾ ਨਾਮ ਜਪਦੇ ਰਿਹਾ ਕਰੋ ।੪।੧।੩।

RAAG SOOHEE, CHHANT, FIFTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

I sing the Glorious Praises of the Lord of the Universe. I am awake, night and day, in the Lord’s Love. Awake to the Lord’s Love, my sins have left me. I meet with the Beloved Saints. Attached to the Guru’s Feet, my doubts are dispelled, and all my affairs are resolved. Listening to the Word of the Guru’s Bani with my ears, I know celestial peace. By great good fortune, I meditate on the Lord’s Name. Prays Nanak, I have entered my Lord and Master’s Sanctuary. I dedicate my body and soul to God. || 1 || The unstruck melody of the Shabad, the Word of God is so very beautiful. True joy comes from singing the Lord’s Praises. Singing the Glorious Praises of the Lord, Har, Har, pain is dispelled, and my mind is filled with tremendous joy. My mind and body have become immaculate and pure, gazing upon the Blessed Vision of the Lord’s Darshan; I chant the Name of God. I am the dust of the feet of the Holy. Worshipping God in adoration, my God is pleased with me. Prays Nanak, please bless me with Your Mercy, that I may sing Your Glorious Praises forever. || 2 || Meeting with the Guru, I cross over the world-ocean. Meditating on the Lord’s Feet, I am emancipated. Meditating on the Lord’s Feet, I have obtained the fruits of all rewards, and my comings and goings have ceased. With loving devotional worship, I meditate intuitively on the Lord, and my God is pleased. Meditate on the One, Unseen, Infinite, Perfect Lord; there is no other than Him. Prays Nanak, the Guru has erased my doubts; wherever I look, there I see Him. || 3 || The Lord’s Name is the Purifier of sinners. It resolves the affairs of the humble Saints. I have found the Saintly Guru, meditating on God. All my desires have been fulfilled. The fever of egotism has been dispelled, and I am always happy. I have met God, from whom I was separated for so long. My mind has found peace and tranquility; congratulations are pouring in. I shall never forget Him from my mind. Prays Nanak, the True Guru has taught me this, to vibrate and meditate forever on the Lord of the Universe. || 4 || 1 || 3 ||
Saturday, 3rd Chayt (Samvat 551 Nanakshahi) (Page: 778)

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (15.03.2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2025)
  • jalandhar corporation officials 14 tenders for advertisements in 7 years
    7 ਸਾਲਾਂ ’ਚ ਇਸ਼ਤਿਹਾਰਾਂ ਦੇ 14 ਟੈਂਡਰ ਲਾ ਚੁੱਕੇ ਨੇ ਜਲੰਧਰ ਨਿਗਮ ਦੇ ਅਫ਼ਸਰ,...
  • sant balbir singh seechewal statement
    ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗ਼ਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ...
  • hi tech checkpoints set up in punjab 71 entry exit points sealed
    ਪੰਜਾਬ 'ਚ ਲੱਗੇ ਹਾਈਟੈੱਕ ਨਾਕੇ! ਵਧਾਈ ਗਈ ਸੁਰੱਖਿਆ, ਐਂਟਰੀ/ਐਗਜ਼ਿਟ ਪੁਆਇੰਟ ਕੀਤੇ...
  • long power cut in punjab today
    ਪੰਜਾਬ 'ਚ ਅੱਜ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਛੁੱਟੀ...
  • punjab 14 august
    ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
  • water level of beas river rises
    ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਿਆ, ਲੋਕਾਂ ’ਚ ਦਹਿਸ਼ਤ
  • water released from pong dam
    ਪੌਂਗ ਡੈਮ ਤੋਂ ਛੱਡਿਆ 51781 ਕਿਊਸਿਕ ਪਾਣੀ, ਇਲਾਕੇ ’ਚ ਹਾਈ ਅਲਰਟ ਜਾਰੀ
  • arvind kejriwal and cm bhagwant mann launch anti drone in punjab
    ਪੰਜਾਬ 'ਚ ਐਂਟੀ ਡਰੋਨ ਸਿਸਟਮ ਦੀ ਸ਼ੁਰੂਆਤ, ਕੇਜਰੀਵਾਲ ਨੇ ਕਿਹਾ ਹੁਣ ਨਸ਼ਾ ਮੁਕਤ...
Trending
Ek Nazar
hi tech checkpoints set up in punjab 71 entry exit points sealed

ਪੰਜਾਬ 'ਚ ਲੱਗੇ ਹਾਈਟੈੱਕ ਨਾਕੇ! ਵਧਾਈ ਗਈ ਸੁਰੱਖਿਆ, ਐਂਟਰੀ/ਐਗਜ਼ਿਟ ਪੁਆਇੰਟ ਕੀਤੇ...

long power cut in punjab today

ਪੰਜਾਬ 'ਚ ਅੱਜ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਛੁੱਟੀ...

explosion in lebanon

ਹਥਿਆਰ ਡਿਪੂ 'ਚ ਧਮਾਕਾ, ਮਾਰੇੇ ਗਏ ਛੇ ਸੈਨਿਕ

imran khan pak supreme court

12 ਅਗਸਤ ਨੂੰ ਹੋਵੇਗੀ ਇਮਰਾਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

bajwa farmer statement

ਕਿਸਾਨਾਂ ਦੇ ਖ਼ੁਸ਼ਹਾਲ ਅਤੇ ਟਿਕਾਊ ਭਵਿੱਖ ਨੂੰ ਚਲਾਉਣ ਲਈ ਗਲੋਬਲ ਐਗਰੋਟੈੱਕ ਦੀ ਲੋੜ:...

bajwa and auckland mayor discussion

ਬਾਜਵਾ ਤੇ ਆਕਲੈਂਡ ਮੇਅਰ ਨੇ ਆਈਟੀ ਵਿਕਾਸ ਅਤੇ ਪੰਜਾਬ ਲਈ ਨਵੇਂ ਮੌਕਿਆਂ ਬਾਰੇ ਕੀਤਾ...

hurricane henriette regains strength

ਤੂਫਾਨ 'ਹੈਨਰੀਏਟ' ਫਿਰ ਤੋਂ ਸ਼ਕਤੀਸ਼ਾਲੀ, ਜ਼ਮੀਨੀ ਖੇਤਰਾਂ ਲਈ ਨਿਰਦੇਸ਼ ਜਾਰੀ

two punjab soldiers martyred in jammu and kashmir

ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨ, ਰੱਖੜੀ ਮੌਕੇ ਪਰਿਵਾਰਾਂ 'ਚ...

cm mann announces rs 1 crore to families of 2 soldiers martyred in jammu

CM ਮਾਨ ਨੇ ਜੰਮੂ ਕਸ਼ਮੀਰ 'ਚ ਸ਼ਹੀਦ ਹੋਏ 2 ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ...

new zealand australian leaders announce partnership

ਨਿਊਜ਼ੀਲੈਂਡ-ਆਸਟ੍ਰੇਲੀਆਈ ਨੇਤਾਵਾਂ ਨੇ ਵਪਾਰਕ ਸਾਂਝੇਦਾਰੀ ਦਾ ਕੀਤਾ ਐਲਾਨ

pak security forces kill 47 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 47 ਅੱਤਵਾਦੀ ਕੀਤੇ ਢੇਰ

indo canadian trucker caught at canada us border

ਡਰੱਗ ਤਸਕਰੀ ਮਾਮਲੇ 'ਚ ਇੰਡੋ-ਕੈਨੇਡੀਅਨ ਟਰੱਕ ਡਰਾਈਵਰ ਗ੍ਰਿਫ਼ਤਾਰ

antonio guterres statement

ਹਥਿਆਰਾਂ ਦੀ ਦੌੜ ਰਾਹੀਂ ਸ਼ਾਂਤੀ ਅਤੇ ਸੁਰੱਖਿਆ ਪ੍ਰਾਪਤ ਨਹੀਂ ਕੀਤੀ ਜਾ ਸਕਦੀ

80th anniversary atomic attack in nagasaki

ਨਾਗਾਸਾਕੀ 'ਚ ਪ੍ਰਮਾਣੂ ਹਮਲੇ ਦੀ 80ਵੀਂ ਵਰ੍ਹੇਗੰਢ 'ਤੇ ਯਾਦਗਾਰੀ ਸਮਾਗਮ ਆਯੋਜਿਤ

wildfire  in california

ਕੈਲੀਫੋਰਨੀਆ 'ਚ ਫੈਲੀ ਜੰਗਲੀ ਅੱਗ, ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਜਾਣ ਦੇ ਹੁਕਮ

a holiday in punjab schools on raksha bandhan know the latest update

ਰੱਖੜੀ ਵਾਲੇ ਦਿਨ ਪੰਜਾਬ ਦੇ ਸਕੂਲਾਂ 'ਚ ਰਹੇਗੀ ਛੁੱਟੀ ? ਜਾਣੋ ਕੀ ਹੈ ਤਾਜ਼ਾ ਅਪਡੇਟ

latest on punjab weather heavy rains expected

ਪੰਜਾਬ ਦੇ ਮੌਸਮ ਦੀ ਜਾਣੋ  Latest Update, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

jalandhar improvement trust chairperson rajwinder kaur thiari transferred

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਬਦਲੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +