Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JAN 13, 2026

    3:16:27 PM

  • after amritsar  now sit reaches chandigarh sgpc office

    ਅੰਮ੍ਰਿਤਸਰ ਮਗਰੋਂ ਹੁਣ ਚੰਡੀਗੜ੍ਹ SGPC ਦਫ਼ਤਰ...

  • visa free transit for indians transiting through germany announced

    ਭਾਰਤੀਆਂ ਲਈ ਵੱਡੀ ਖੁਸ਼ਖਬਰੀ! Germany ਵੱਲੋਂ...

  • atishi delhi assembly speaker

    ਪੰਜਾਬ ਪੁਲਸ ਨੂੰ ਦਿੱਲੀ ਸਪੀਕਰ ਦੀ ਦੋ ਟੁੱਕ: '3...

  • makar sankranti

    ਮਕਰ ਸੰਕ੍ਰਾਂਤੀ ’ਤੇ ਕਦੋਂ ਖਾਣੀ ਹੈ ਖਿਚੜੀ? ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (12-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (12-09-2019)

  • Updated: 12 Sep, 2019 08:39 AM
Jalandhar
  • Share
    • Facebook
    • Tumblr
    • Linkedin
    • Twitter
  • Comment

ੴਸਤਿਗੁਰ ਪ੍ਰਸਾਦਿ॥
ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨ੍ਹ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ਼ ਕੋਈ ॥ ਆਖਣ ਤਾ ਕਉ ਜਾਈਐ ਜੇ ਭ ੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥
ਵੀਰਵਾਰ, ੨੭ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੧੨ ਸਤੰਬਰ, ੨੦੧੯ (ਅੰਗ: ੭੬੫)
ਪੰਜਾਬੀ ਵਿਆਖਿਆ:


ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। ਪਰ ਹੇ ਪ੍ਰਭੂ! ਤੇਰੀ ਬਖਸ਼ਸ਼ ਨਾਲ ਕਿਸੇ ਸੁਭਾਗ ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, ਕਿਸੇ ਸੁਭਾਗ ਸਰੀਰ ਵਿਚ ਚੰਦ ਚਮਕਦਾ ਹੈ, ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ ਪ੍ਰਭੂ ਨਾਮ ਦੀ ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ ਅਗਿਆਨਤਾ ਦਾ ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, ਲੋਕ ਪਰਲੋਕ ਵਿਚ ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧। ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿੰਨ੍ਹਾਂ ਦੀ ਸੰਗਤਿ ਕਰਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿੰਨ੍ਹਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ ਆਪਣੇ ਸਤਸੰਗੀਆਂ ਨੂੰ ਆਪਣੀ ਜਾਨ ਨਾਲ ਲਾ ਰੱਖਦੇ ਹਨ, ਜਿੰਦ ਤੋਂ ਪਿਆਰਾ ਸਮਝਦੇ ਹਨ। ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗਣ ਉਹਨਾਂ ਦੇ ਨੇੜੇ ਨਹੀਂ ਢੁਕਦੇ। ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿੰਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ।੨। ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤ ਗੁਣਾਂ ਦਾ ਡੱਬਾ ਹੈ, ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ ਡੱਬੇ ਵਿਚਲੀ ਸੁਗੰਧੀ ਲੈਣੀ ਚਾਹੀਦੀ ਹੈ। ਹੇ ਭਾਈ! ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। ਗੁਰਮੁਖਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ ਅੰਦਰੇਂ ਔਗਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰਕੇ ਤੇ ਭਲਾਈ ਦੇ ਸੋਹਣੇ ਉੱਦਮ ਕਰਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ। ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ। ਹੇ ਭਾਈ! ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ ਡੱਬੇ ਵਿਚਲੀ ਸੁਗੰਧੀ ਲੈਣੀ ਚਾਹੀਦੀ ਹੈ।੩। ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ, ਪਰਮਾਤਮਾ ਆਪ ਹੀ ਇਹ ਸਭ ਕੁਝ ਕਰ ਰਿਹਾ ਹੈ, ਉਸ ਤੋਂ ਬਿਨਾਂ ਹੋਰ ਕੋਈ ਨਹੀਂ ਕਰ ਸਕਦਾ, ਤਾਹੀਏਂ ਕਿਸੇ ਹੋਰ ਦੇ ਪਾਸ ਇਸ ਦੇ ਸੰਬੰਧ ਵਿਚ ਕੋਈ ਗਿਲ੍ਹਾ ਆਦਿਕ ਨਹੀਂ ਕੀਤਾ ਜਾ ਸਕਦਾ। ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ, ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ ਕਿਸੇ  ਖੁੰਝਾਈ ਬਾਰੇ ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਤੇ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾਂ ਹੀ ਸਭ ਨੂੰ ਦਾਨ ਦੇਂਦਾ ਹੈ। ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਇਹ ਸਿਰਜਣ-ਹਾਰ ਹੀ ਸਦਾ ਥਿਰ ਰਹਿਣ ਵਾਲਾ ਹੈ। ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ ਉਸ ਤੋਂ ਆਕੀ ਹੋ ਕੇ ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲ੍ਹਾ ਨਹੀਂ ਕੀਤਾ ਜਾ ਸਕਦਾ।੪।੧।੪।

 

English Translation: 

The One who created the world, watches over it; He enjoins the people of the world to their tasks. Your gifts, O Lord, illuminate the heart, and the moon casts its light on the body. The moon glows, by the Lord’s gift, and the darkness of suffering is taken away. The marriage party of virtue looks beautiful with the Groom; He chooses His enticing bride with care. The wedding is performed with glorious splendor; He has arrived, accompanied by the vibrations of the Panch Shabad, the Five Primal Sounds. The One who created the world, watches over it; He enjoins the people of the world to their tasks. || 1 || I am a sacrifice to my pure friends, the immaculate Saints. This body is attached to them, and we have shared our minds. We have shared our minds — how could I forget those friends? Seeing them brings joy to my heart; I keep them clasped to my soul. They have all virtues and merits, forever and ever; they have no demerits or faults at all. I am a sacrifice to my pure friends, the immaculate Saints. || 2 || One who has a basket of fragrant virtues, should enjoy its fragrance. If my friends have virtues, I will share in them. Let us form a partnership, and share our virtues; let us abandon our faults, and walk on the Path. Let us wear our virtues like silk clothes; let us decorate ourselves, and enter the arena. Let us speak of goodness, wherever we go and sit; let us skim off the Ambrosial Nectar, and drink it in. One who has a basket of fragrant virtues, should enjoy its fragrance. || 3 || He Himself acts; unto whom should we complain? No one else does anything. Go ahead and complain to Him, if He makes a mistake. If He makes a mistake, go ahead and complain to Him; but how can the Creator Himself make a mistake? He sees, He hears, and without our asking, without our begging, He gives His gifts. The Great Giver, the Architect of the Universe, gives His gifts. O Nanak, He is the True Lord. He Himself acts; unto whom should we complain? No one else does anything.|| 4 || 1 || 4 ||

Thursday, 27th Bhaadon (Samvat 551 Nanakshahi) 12th September, 2019 (Page: 765)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (11-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜਨਵਰੀ 2026)
  • atishi delhi assembly speaker
    ਪੰਜਾਬ ਪੁਲਸ ਨੂੰ ਦਿੱਲੀ ਸਪੀਕਰ ਦੀ ਦੋ ਟੁੱਕ: '3 ਦਿਨਾਂ 'ਚ ਦਿਓ ਜਵਾਬ, ਨਹੀਂ ਤਾਂ...
  • red alert in punjab
    ਪੰਜਾਬ 'ਚ RED ALERT! ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ...
  • tera tera hatti celebrated dhian di lohri
    'ਤੇਰਾ ਤੇਰਾ ਹੱਟੀ' ਨੇ ਧੂਮਧਾਮ ਨਾਲ ਮਨਾਈ ਧੀਆਂ ਦੀ ਲੋਹੜੀ, 13 ਲੜਕੀਆਂ ਨੂੰ ਭੇਟ...
  • important 48 hours in punjab red alert issued by meteorological department
    ਪੰਜਾਬ 'ਚ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ Red Alert, 16 ਜਨਵਰੀ ਤੱਕ...
  • dubai visa security guard
    ਬਾਰਵੀਂ ਪਾਸ ਲਈ ਦੁਬਈ ਜਾਣ ਦਾ ਸੁਨਹਿਰੀ ਮੌਕਾ, ਕਮਾਓ 60 ਹਜ਼ਾਰ ਤਨਖ਼ਾਹ, ਵੀਜ਼ਾ...
  • two shooters arrested in rana balachauria murder case
    Big Breaking: ਗੋਲ਼ੀਆਂ ਮਾਰ ਕਤਲ ਕੀਤੇ ਰਾਣਾ ਬਲਾਚੌਰੀਆ ਦੇ ਮਾਮਲੇ 'ਚ ਦੋ ਸ਼ੂਟਰ...
  • interlocking tiles being made at railway gates are the cause of accidents
    ਰੇਲਵੇ ਫਾਟਕਾਂ ਵਿਚਾਲੇ 'ਉਬੜ-ਖਾਬੜ' ਇੰਟਰਲਾਕਿੰਗ ਟਾਈਲਾਂ ਬਣ ਰਹੀਆਂ ਹਾਦਸਿਆਂ...
  • cm bhagwant mann attends start up punjab conclave at lpu phagwara jalandhar
    LPU 'ਚ ਸਟਾਰਟ-ਅੱਪ ਪੰਜਾਬ ਕਨਕਲੇਵ 'ਚ ਪੁੱਜੇ CM ਮਾਨ, ਆਖੀਆਂ ਇਹ ਗੱਲਾਂ
Trending
Ek Nazar
kite flying enthusiast sounkina bought a kite for rs 300

ਐਸੀ ਦੀਵਾਨਗੀ ਦੇਖੀ ਨਾ ਕਹੀਂ: 300 ਰੁਪਏ ਦੀ ਖਰੀਦੀ ਪਤੰਗ, ਘਰ ਲਿਜਾਣ ਲਈ ਦੇਣਾ...

is bloating and heaviness in the stomach a sign of fatty liver

ਕੀ ਤੁਹਾਨੂੰ ਵੀ ਪੇਟ ਦੇ ਉੱਪਰਲੇ ਹਿੱਸੇ 'ਚ ਮਹਿਸੂਸ ਹੁੰਦਾ ਹੈ ਭਾਰੀਪਣ? ਨਾ ਕਰੋ...

china being sold on lohri

ਹੁਣ ਅੰਮ੍ਰਿਤਸਰ ’ਚ 'ਕੋਡ ਵਰਡ' ਨਾਲ ਵਿਕਣ ਲੱਗਾ ਮੌਤ ਦਾ ਸਾਮਾਨ

gym shooting police social media

Gym 'ਚ ਤਾੜ-ਤਾੜ ਚੱਲੀਆਂ ਗੋਲ਼ੀਆਂ ! ਦਿੱਲੀ 'ਚ ਹੋਈ ਵਾਰਦਾਤ ਦੀ ਲਾਰੈਂਸ ਗੈਂਗ ਨੇ...

drug addict youth woman beating kill

ਰੂਹ ਕਬਾਊ ਵਾਰਦਾਤ: ਬੀੜੀ ਲਈ ਕੀਤਾ ਇਨਕਾਰ, ਕੁੱਟ-ਕੁੱਟ ਮੌਤ ਦੇ ਘਾਟ ਉਤਾਰ 'ਤੀ...

himachal bazaar fire 10 people dead

ਹਿਮਾਚਲ ਦੇ ਬਾਜ਼ਾਰ ’ਚ ਭਿਆਨਕ ਅੱਗ, 5 ਬੱਚਿਆਂ ਸਣੇ 10 ਲੋਕਾਂ ਦੀ ਦਰਦਨਾਕ ਮੌਤ

big success of thana vairo police

ਥਾਣਾ ਵੈਰੋ ਕਾ ਪੁਲਸ ਦੀ ਵੱਡੀ ਕਾਮਯਾਬੀ! ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 4...

murder cannibalism case

ਪਾਣੀ ਨਾਲ ਧੋਂਦਾ ਲਾਸ਼ ਤੇ ਫਿਰ ਖਾ ਜਾਂਦਾ...! ਬੰਗਾਲ 'ਚ ਦਿਲ ਦਹਿਲਾਉਣ ਵਾਲੀ...

6 policemen killed in ied blast in northwest pakistan

ਪਾਕਿ 'ਚ ਵੱਡਾ ਅੱਤਵਾਦੀ ਹਮਲਾ! IED ਧਮਾਕੇ 'ਚ SHO ਸਣੇ 6 ਪੁਲਸ ਕਰਮਚਾਰੀ ਹਲਾਕ

thousands of nurses go on strike new york city hospitals

New York ਦੇ ਹਸਪਤਾਲਾਂ 'ਚ ਮਚੀ ਹਾਹਾਕਾਰ! ਸੜਕਾਂ 'ਤੇ ਉਤਰੇ 15,000 ਸਿਹਤ...

frequent urination in men is an early symptom of prostate cancer

ਸਾਵਧਾਨ! ਪੁਰਸ਼ਾਂ ਲਈ ਖ਼ਤਰੇ ਦੀ ਘੰਟੀ, ਵਾਰ-ਵਾਰ ਪਿਸ਼ਾਬ ਆਉਣਾ ਹੋ ਸਕਦਾ ਹੈ...

pakistan afghanistan border closure causes billions in losses

ਪਾਕਿ-ਅਫ਼ਗਾਨ ਸਰਹੱਦ ਬੰਦ ਹੋਣ ਕਾਰਨ ਅਰਬਾਂ ਦਾ ਨੁਕਸਾਨ, ਖੈਬਰ ਪਖਤੂਨਖਵਾ ਦੀ...

public holiday on january 15th for makar sankranti

14 ਦੀ ਬਜਾਏ 15 ਜਨਵਰੀ ਨੂੰ ਹੋਵੇਗੀ ਮਕਰ ਸੰਕ੍ਰਾਂਤੀ ਦੀ ਸਰਕਾਰੀ ਛੁੱਟੀ! ਯੋਗੀ...

makar sankranti woman accounts rs 3000

ਮਕਰ ਸੰਕ੍ਰਾਂਤੀ 'ਤੇ 'ਲਾਡਲੀਆਂ ਭੈਣਾਂ' ਨੂੰ ਵੱਡਾ ਤੋਹਫ਼ਾ, ਖਾਤੇ 'ਚ ਆਉਣਗੇ 3000...

punjab girl s shameful act obscene video made by an elderly man

ਪੰਜਾਬ: ਕੁੜੀ ਦਾ ਸ਼ਰਮਨਾਕ ਕਾਰਾ! ਬਜ਼ੁਰਗ ਦੀ ਬਣਾਈ ਅਸ਼ਲੀਲ ਵੀਡੀਓ ਤੇ ਫ਼ਿਰ...

school closed   15 january

UP : 15 ਜਨਵਰੀ ਤੱਕ ਬੰਦ ਰਹਿਣਗੇ ਇਸ ਜ਼ਿਲ੍ਹੇ ਦੇ ਸਾਰੇ ਸਕੂਲ !

red alert of severe cold wave for next 48 hours

ਠੰਡ ਨੇ ਤੋੜੇ ਰਿਕਾਰਡ: ਅਗਲੇ 48 ਘੰਟਿਆਂ ਲਈ ‘ਰੈੱਡ ਅਲਰਟ’

chinese tourist caught desecrating sacred objects in tibetan monastery

ਚੀਨੀ ਸੈਲਾਨੀ ਦੀ ਸ਼ਰਮਨਾਕ ਕਰਤੂਤ: ਤਿੱਬਤੀ ਮੱਠ ਦੀ ਪਵਿੱਤਰਤਾ ਕੀਤੀ ਭੰਗ, ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +