Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    6:33:10 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (15-03-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (15-03-2020)

  • Updated: 15 Mar, 2020 09:03 AM
Jalandhar
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੪ ॥
ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤ ਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ@ਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

ਐਤਵਾਰ, ੨ ਚੇਤ (ਸੰਮਤ ੫੫੨ ਨਾਨਕਸ਼ਾਹੀ) ਅੰਗ: ੮੩੩
 

ਪੰਜਾਬੀ ਵਿਆਖਿਆ-
ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ । ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧।ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ । ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ ।੧।ਰਹਾਉ।ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ ।੨।ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ । (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ) । ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ ।੩।ਹੇ ਭਾਈ! (ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ । (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ ।੪।ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ । ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ । ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ ।੫।ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ ।੬।ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ । (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ । (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ । ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ।੭।ਹੇ ਨਾਨਕ! (ਆਖ—ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ । ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ । ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ । ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ ।੮।੨।

English Translation-
BILAAVAL, FOURTH MEHL:Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. || 3 || The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. || 4 || I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. || 5 || The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. || 6 || So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. || 7 || This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. || 8 || 2 || 5 ||
 

Sunday, 2nd Chayt (Samvat 552 Nanakshahi)  15th March 2020  (Page: 833)

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (14-03-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +