Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    10:46:30 PM

  • punjab government preparing for special session

    ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਦੀ ਤਿਆਰੀ! 7...

  • england for 407 runs siraj took 6 akashdeep 4 wickets

    IND VS ENG TEST : 407 ਦੌੜਾਂ 'ਤੇ ਇੰਗਲੈਂਡ ਦੀ...

  • food will be available for 80 in train and 70 at station

    ਹੁਣ ਟ੍ਰੇਨ 'ਚ 80 ਰੁਪਏ ਤੇ ਸਟੇਸ਼ਨ 'ਤੇ 70 ਰੁਪਏ...

  • liquor being openly served outside the shops

    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (18-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (18-09-2019)

  • Updated: 18 Sep, 2019 08:36 AM
Jalandhar
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥
ਬੁੱਧਵਾਰ, ੨ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੧੮ ਸਤੰਬਰ, ੨੦੧੯ (ਅੰਗ: ੬੮੬)
ਪੰਜਾਬੀ ਵਿਆਖਿਆ:


ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧।ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨।ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪।ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫।ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭।ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮।(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ ਦੂਜਾ ।੧।੩।

 

English Translation:

Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with me, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 ||

Wednesday, 2nd Assu (Samvat 551 Nanakshahi) 18th September, 2019 (Page: 686)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (17-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +