Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 27, 2025

    2:18:39 AM

  • acid attack on delhi university student college

    ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ 'ਤੇ ਐਸਿਡ ਅਟੈਕ,...

  • why is vande bharat express train running slowly

    ਕਿਉਂ ਹੌਲੀ ਦੌੜ ਰਹੀ ਹੈ ਵੰਦੇ ਭਾਰਤ ਐਕਸਪ੍ਰੈੱਸ...

  • not a single student

    ਹੈਰਾਨੀਜਨਕ ਅੰਕੜੇ : ਦੇਸ਼ ਦੇ 8,000 ਸਕੂਲਾਂ ’ਚ...

  • tyre factory explosion

    ਟਾਇਰ ਫੈਕਟਰੀ 'ਚ ਲੱਗੀ ਭਿਆਨਕ ਅੱਗ, 2 ਮਜ਼ਦੂਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (22-12-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (22-12-2019)

  • Updated: 22 Dec, 2019 08:55 AM
Jalandhar
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
ਐਤਵਾਰ, ੭ ਪੋਹ (ਸੰਮਤ ੫੫੧ ਨਾਨਕਸ਼ਾਹੀ) ੨੨ ਦਸੰਬਰ, ੨੦੧੯ (ਅੰਗ: ੭੦੪)

ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿ ੰਦ ਦੇ ਗੁਣਾਂ ਦਾ ਅ ੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬ ੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।੪। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।

 

English Translation:

JAITSREE, FIFTH MEHL, SECOND HOUSE, CHHANT: ONE UNIVERSAL CREATOR GOD. BY THE GRACE OF THE TRUE GURU: SHALOK: God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. || 2 || CHHANT: There is no other place at all - where else should I go? Twentyfour hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 ||

Sunday, 7th Poh (Samvat 551 Nanakshahi) 22nd December, 2019 (Page: 704)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (21-12-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2025)
  • long power cut jalandhar tomorrow
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • 2 youths enter jalandhar mosque  atmosphere deteriorates
    ਜਲੰਧਰ ਦੀ ਮਸਜਿਦ 'ਚ ਦਾਖਲ ਹੋਏ 2 ਨੌਜਵਾਨ, ਭੱਖ ਗਿਆ ਮਾਹੌਲ
  • wedding season coming auspicious times are opening weddings from november 1st
    ਲਓ ਜੀ! ਨਵੰਬਰ 'ਚ ਵੱਜਣਗੀਆਂ ਸ਼ਹਿਨਾਈਆਂ, ਇਨ੍ਹਾਂ ਤਾਰੀਖ਼ਾਂ ਤੋਂ ਖੁੱਲ੍ਹਣਗੇ ਵਿਆਹ...
  • jalandhar corporation officers on radar big action is going to happen
    ਰਾਡਾਰ 'ਤੇ ਪੰਜਾਬ ਦੇ ਇਹ ਅਫ਼ਸਰ! ਹੋਣ ਜਾ ਰਿਹੈ ਵੱਡਾ ਐਕਸ਼ਨ, ਡਿੱਗ ਸਕਦੀ ਹੈ ਗਾਜ
  • family of suspended sho bhushan kumar makes big revelations in punjab
    ਪੰਜਾਬ 'ਚ ਸਸਪੈਂਡ SHO ਭੂਸ਼ਣ ਦਾ ਪਰਿਵਾਰ ਆਇਆ ਸਾਹਮਣੇ, ਕਰ ਦਿੱਤੇ ਵੱਡੇ ਖ਼ੁਲਾਸੇ
  • robbers roaming around in jalandhar wearing police uniform
    ਸਾਵਧਾਨ: ਮਹਾਨਗਰ ’ਚ ਪੁਲਸ ਦੀ ਵਰਦੀ ਪਹਿਨ ਕੇ ਘੁੰਮ ਰਹੇ ਲੋਕ, ਤੁਹਾਡੇ ਨਾਲ ਹੋ...
  • bollywood actress and former student shehnaaz gill lpu old memories
    ਬਾਲੀਵੁੱਡ ਅਦਾਕਾਰਾ ਤੇ ਸਾਬਕਾ ਵਿਦਿਆਰਥਣ ਸ਼ਹਿਨਾਜ਼ ਗਿੱਲ ਦੀ ਪੁਰਾਣੀਆਂ ਯਾਦਾਂ...
  • case filed in ngt against dumping garbage at waryana dump site
    ਵਰਿਆਣਾ ਡੰਪ ਸਾਈਟ ’ਤੇ ਕੂੜਾ ਸੁੱਟਣ ਖ਼ਿਲਾਫ਼ NGT ’ਚ ਦਾਖ਼ਲ ਹੋਇਆ ਕੇਸ
Trending
Ek Nazar
alica schmidt worlds sexiest athlete bikini summer dress holiday photos

ਇਸ ਖਿਡਾਰਣ ਦੇ ਨਾਂ ਹੈ 'Worlds Hotest' ਐਥਲੀਟ ਦਾ ਖਿਤਾਬ, ਹਾਲੀਵੁੱਡ...

hoshiarpur s famous dabi bazaar for over 100 years know its special features

ਇਹ ਹੈ ਪੰਜਾਬ ਦਾ 100 ਸਾਲ ਤੋਂ ਵੀ ਪੁਰਾਣਾ 'ਡੱਬੀ ਬਾਜ਼ਾਰ', ਕਦੇ ਵਿਦੇਸ਼ਾਂ ਤੋਂ...

punjab  s central jail

ਚਰਚਾ 'ਚ ਪੰਜਾਬ ਦੀ ਹਾਈ ਸਕਿਓਰਟੀ ਕੇਂਦਰੀ ਜੇਲ੍ਹ, 19 ਮੋਬਾਈਲ, 5 ਸਿਮ ਸਮੇਤ ਤੇ...

woman falls while boarding train

ਰੇਲਗੱਡੀ ’ਚ ਚੜ੍ਹਦਿਆਂ ਅਚਾਨਕ ਡਿੱਗੀ ਔਰਤ, ਵੱਢੀਆਂ ਗਈਆਂ ਦੋਵੇਂ ਲੱਤਾਂ

bhai dooj  brother  tilak  shubh muhurat

Bhai Dooj 2025 : ‘ਭਾਈ ਦੂਜ’ ’ਤੇ ਕੋਲ ਨਹੀਂ ਹਨ ਭਰਾ ਤਾਂ ਵੀ ਕਰ ਸਕਦੇ ਹੋ...

husband commits suicide by jumping in front of the train

'Hello! ਸਾਰੇ ਸੁਣੋ, ਮੇਰੀ ਪਤਨੀ...', ਵਿਆਹ ਤੋਂ ਪੰਜ ਮਹੀਨੇ ਬਾਅਦ ਪਤੀ ਨੇ ਬਣਾਈ...

samman plan gives 30gb data free sim and calls offer

730GB ਡਾਟਾ ਤੇ ਰੋਜ਼ਾਨਾ 5 ਰੁਪਏ ਤੋਂ ਵੀ ਘੱਟ ਖਰਚ! 365 ਦਿਨਾਂ ਦਾ ਪੈਸਾ ਵਸੂਲ...

realme smartphone is selling like hot cakes

5000 mAh ਬੈਟਰੀ, 108MP ਦਾ ਕੈਮਰਾ ਤੇ ਕੀਮਤ ਸਿਰਫ...! ਧੜਾ-ਧੜ ਵਿਕ ਰਿਹਾ...

famous actress engulfed in fire

ਦੀਵਾਲੀ ਵਾਲੇ ਦਿਨ ਵੱਡੀ ਘਟਨਾ ! ਮਸ਼ਹੂਰ ਅਦਾਕਾਰਾ ਨੂੰ ਅੱਗ ਨੇ ਪਾਇਆ ਘੇਰਾ, ਪਿਤਾ...

wearing these 3 gemstones on diwali is extremely inauspicious

ਦੀਵਾਲੀ 'ਤੇ ਇਹ 3 ਰਤਨ ਪਾਉਣੇ ਬੇਹੱਦ ਅਸ਼ੁੱਭ! ਹੋ ਸਕਦੈ Money Loss

famous actress got pregnant after one night stand

'One Night Stand' ਤੋਂ ਬਾਅਦ ਗਰਭਵਤੀ ਹੋਈ ਮਸ਼ਹੂਰ ਅਦਾਕਾਰਾ! ਕਰਵਾਇਆ ਗਰਭਪਾਤ...

the thieves didn t even leave the junk shop

ਚੋਰਾਂ ਨੇ ਕਬਾੜੀਏ ਦੀ ਦੁਕਾਨ ਵੀ ਨਹੀਂ ਛੱਡੀ, ਪਹਿਲਾਂ cctv ਕੈਮਰੇ ਤੋੜੇ, ਫਿਰ...

dhanteras  gold  silver  cheap things

ਸੋਨੇ-ਚਾਂਦੀ ਦੀ ਜਗ੍ਹਾ ਧਨਤੇਰਸ 'ਤੇ ਘਰ ਲੈ ਆਓ ਇਹ 4 ਸਸਤੀਆਂ ਚੀਜ਼ਾਂ, ਪੂਰਾ ਸਾਲ...

post office scheme will provide an income of 9000 every month

ਹਰ ਮਹੀਨੇ 9000 ਰੁਪਏ Extra Income! ਬੜੇ ਕੰਮ ਦੀ ਹੈ Post office ਦੀ ਇਹ...

soldier ra ped woman for 6 years

ਫੌਜੀ ਨੇ 6 ਸਾਲ ਤੱਕ ਔਰਤ ਦੀ ਰੋਲੀ ਪੱਤ, ਵਿਆਹ ਦੀ ਗੱਲ ਕਰਨ 'ਤੇ ਦਿੱਤੀ ਧਮਕੀ,...

case registered against former sho for talking obscenely to women

ਔਰਤਾਂ ਨਾਲ ਅਸ਼ਲੀਲ ਗੱਲਾਂ ਕਰਨ ਵਾਲੇ ਸਾਬਕਾ SHO ਖਿਲਾਫ਼ ਮਾਮਲਾ ਦਰਜ

engineering student raped in kolkata  classmate arrested

ਮੈਡੀਕਲ ਕਾਲਜ ਮਾਮਲੇ ਮਗਰੋਂ ਇਕ ਹੋਰ ਵਿਦਿਆਰਥਣ ਨਾਲ ਗੰਦੀ ਹਰਕਤ, ਕਾਲਜ ਦੇ ਮੁੰਡੇ...

corporation action on building of former senior deputy mayor of akali dal

ਨਿਗਮ ਨੇ ਅਕਾਲੀ ਦਲ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਦੀ ਬਿਲਡਿੰਗ ’ਤੇ ਚਲਾਇਆ ਪੀਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਕਤੂਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +