Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 11, 2025

    3:41:27 AM

  • vande mataram not right for muslims

    ‘ਵੰਦੇ ਮਾਤਰਮ’ ਮੁਸਲਮਾਨਾਂ ਲਈ ਜਾਇਜ਼ ਨਹੀਂ :...

  • delhi red fort blast  previous owner of i20 car identified

    Delhi Red Fort Blast: i20 ਕਾਰ ਦੇ ਪੁਰਾਣੇ ਮਾਲਕ...

  • girl seen eating food from garbage

    MP 'ਚ ਸ਼ਰਮਨਾਕ ਘਟਨਾ: ਕੂੜੇ ਦੇ ਢੇਰ ਤੋਂ ਖਾਣਾ...

  • britain issues travel advisory for india after delhi blast

    ਦਿੱਲੀ ਧਮਾਕੇ ਤੋਂ ਬਾਅਦ ਬ੍ਰਿਟੇਨ ਵੱਲੋਂ ਭਾਰਤ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (24-02-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (24-02-2020)

  • Updated: 24 Feb, 2020 08:09 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੩ ॥
ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭੁ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥
ਸੋਮਵਾਰ, ੧੨ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੨੪ ਫਰਵਰੀ, ੨੦੨੦ (ਅੰਗ: ੭੬੯)
 

ਪੰਜਾਬੀ ਵਿਆਖਿਆ:

ਸੂਹੀ ਮਹਲਾ ੩ ॥
ਹੇ ਭਾਈ! (ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ । ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ । ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ । ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ । ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ । ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ ।੧।ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ । ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ । ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ । ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ । ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ । ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ ।੨।ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ । ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ । ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ । ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ । ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ) । ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ।੩।ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ । ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ । ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ । ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ । ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ । ਹੇ ਨਾਨਕ! (ਆਖ—) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ।੪।੩।੪।

English Translation :

SOOHEE, THIRD MEHL: The soul-bride may wander throughout the four ages, but still, without the True Guru, she will not find her True Husband Lord. The Kingdom of the Lord is permanent, and forever unchanging; there is no other than Him. There is no other than Him — He is True forever; the Gurmukh knows the One Lord. That soul-bride, whose mind accepts the Guru’s Teachings, meets her Husband Lord. Meeting the True Guru, she finds the Lord; without the Lord’s Name, there is no liberation. O Nanak, the soul-bride ravishes and enjoys her Husband Lord; her mind accepts Him, and she finds peace. || 1 || Serve the True Guru, O young and innocent bride; thus you shall obtain the Lord as your Husband. You shall be the virtuous and happy bride of the True Lord forever; and you shall never again wear soiled clothes. Your clothes shall never again be soiled; how rare are those few, who, as Gurmukh, recognize this, and conquer their ego. So make your practice the practice of good deeds; merge into the Word of the Shabad, and deep within, come to know the One Lord. The Gurmukh enjoys God, day and night, and so obtains true glory. O Nanak, the soul-bride enjoys and ravishes her Beloved; God is pervading and permeating everywhere. || 2 || Serve the Guru, O young and innocent soul-bride, and he will lead to you meet your Husband Lord. The bride is imbued with the Love of her Lord; meeting with her Beloved, she finds peace. Meeting her Beloved, she finds peace, and merges in the True Lord; the True Lord is pervading everywhere. The bride makes Truth her decorations, day and night, and remains absorbed in the True Lord. The Lord, the Giver of peace, is realized through His Shabad; He hugs His bride close in His embrace. O Nanak, the bride obtains the Mansion of His Presence; through the Guru’s Teachings, she finds her Lord. || 3 || The Primal Lord, my God, has united His young and innocent bride with Himself. Through the Guru’s Teachings, her heart is illumined and enlightened; God is permeating and pervading everywhere. God is permeating and pervading everywhere; He dwells in her mind, and she realizes her preordained destiny. On his cozy bed, she is pleasing to my God; she fashions her decorations of Truth. The bride is immaculate and pure; she washes away the filth of egotism, and through the Guru’s Teachings, she merges in the True Lord. O Nanak, the Creator Lord blends her into Himself, and she obtains the nine treasure of the Naam. || 4 || 3 || 4 ||

Monday, 12th Phalgun (Samvat 551 Nanakshahi) 24th February, 2020 (Page: 769)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (23-02-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਨਵੰਬਰ 2025)
  • hansraj mahila college organizes event
    ਹੰਸਰਾਜ ਮਹਿਲਾ ਕਾਲਜ ‘ਚ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਭਾਵਪੂਰਣ...
  • powercom takes major action against electricity consumers in punjab
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਪਾਵਰਕਾਮ ਨੇ ਕਰ...
  • boy dead on road accident
    Punjab:ਸੜਕ ਹਾਦਸੇ ਨੇ ਉਜਾੜ 'ਤਾ ਘਰ! ਮਾਸੀ ਨੂੰ ਮਿਲਣ ਜਾ ਰਹੇ ਨੌਜਵਾਨ ਦੀ...
  • 3 railway phatak will be closed in jalandhar
    ਜਲੰਧਰ 'ਚ ਬੰਦ ਹੋ ਜਾਣਗੇ ਇਹ 3 ਰੇਲਵੇ ਫਾਟਕ! ਪੰਜਾਬ ਵਾਸੀਆਂ ਨੂੰ ਮਿਲੇਗੀ ਇਹ...
  • good news for those making passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ...
  • big weather forecast for punjab till the 15th
    ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ!
  • 11 people involved in drug network arrested in 2 days
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 2 ਦਿਨਾਂ ਅੰਦਰ ਡਰੱਗ ਨੈੱਟਵਰਕ ’ਚ ਸ਼ਾਮਲ 11 ਵਿਅਕਤੀ...
  • sports stadium to be built in every village of punjab
    ਪੰਜਾਬ ਦੇ ਹਰ ਪਿੰਡ 'ਚ ਬਣੇਗਾ ਖੇਡ ਸਟੇਡੀਅਮ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ...
Trending
Ek Nazar
wife had her own husband bitten by a dog

ਲਓ ਕਰ ਲੋ ਗੱਲ! Gold ਜਿਊਲਰੀ ਪਹਿਨਣ ਤੋਂ ਰੋਕਣ 'ਤੇ ਪਤੀ 'ਤੇ ਛੱਡ'ਤਾ ਕੁੱਤਾ...

cigarettes  alcohol  foods  lung cancer  health

ਸਿਗਰਟ ਤੇ ਸ਼ਰਾਬ ਨਾਲੋਂ ਜ਼ਿਆਦਾ ਖ਼ਤਰਨਾਕ ਹਨ ਇਹ ਫੂਡਜ਼, Lung Cancer ਦੀ ਸਭ ਤੋਂ...

actress shehnaaz gill

ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਕੈਨੇਡਾ ਥੀਏਟਰ 'ਚ ਪਏ ਧੱਕੇ ! ਲੋਕਾਂ...

bullet motorcycle riders be careful

ਪੰਜਾਬ: ਬੁਲਟ ਮੋਟਰਸਾਈਕਲ ਚਲਾਉਣ ਵਾਲੇ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ...

checking at half a dozen renowned hotels and resorts in amritsar

ਅੰਮ੍ਰਿਤਸਰ ਦੇ ਅੱਧਾ ਦਰਜਨ ਨਾਮਵਰ ਹੋਟਲਾਂ ਅਤੇ ਰਿਜ਼ੋਰਟਸ ’ਤੇ ਚੈਕਿੰਗ

punjab orders closure of liquor shops

ਪੰਜਾਬ ਦੇ ਇਸ ਜ਼ਿਲ੍ਹੇ 'ਚ 9, 10, 11 ਤੇ 14 ਤਰੀਖ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ...

restrictions imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਪਾਬੰਦੀਆਂ, 7 ਜਨਵਰੀ ਤੱਕ ਹੁਕਮ ਜਾਰੀ

the father along with his stepmother treated his son

ਮਤਰਾਈ ਮਾਂ ਨਾਲ ਮਿਲ ਕੇ ਪਿਓ ਨੇ ਆਪਣੇ ਹੀ ਪੁੱਤ ਨਾਲ ਕੀਤਾ ਅਜਿਹਾ ਸਲੂਕ, ਮਾਮਲਾ...

year 2026 107 days holidays schools closed

ਛੁੱਟੀਆਂ ਦੀ ਬਰਸਾਤ : ਛੱਤੀਸਗੜ੍ਹ 'ਚ ਸਾਲ 2026 'ਚ 107 ਦਿਨਾਂ ਦੀਆਂ ਹੋਣਗੀਆਂ...

a girl came to gurdaspur with her lover without thinking

ਬਿਨਾਂ ਸੋਚੇ-ਸਮਝੇ ਪ੍ਰੇਮੀ ਨਾਲ ਗੁਰਦਾਸਪੁਰ ਆਈ ਕੁੜੀ, ਬਾਅਦ 'ਚ ਮੁੰਡੇ ਨੇ ਉਹ...

shehnaaz gill will get her eggs frozen at the age of 31

31 ਦੀ ਉਮਰ 'ਚ 'ਐਗਸ ਫ੍ਰੀਜ਼' ਕਰਵਾਏਗੀ ਸ਼ਹਿਨਾਜ਼ ਗਿੱਲ ! ਮਾਂ ਬਣਨ ਨੂੰ ਲੈ...

mobile theft ceir portal police recovery

ਕੀ ਚੋਰੀ ਹੋਇਆ Phone ਮਿਲ ਸਕਦੈ ਵਾਪਸ? ਗੁਆਚਦੇ ਸਾਰ ਕਰੋ ਬੱਸ ਛੋਟਾ ਜਿਹਾ ਕੰਮ

6 letters lucky lady

ਇਨ੍ਹਾਂ 6 ਅੱਖਰਾਂ ਤੋਂ ਨਾਮ ਵਾਲੀਆਂ ਔਰਤਾਂ ਆਪਣੇ ਪਤੀ ਲਈ ਹੁੰਦੀਆਂ ਨੇ ਬੇਹੱਦ...

big news jalandhar  a person train at phillaur railway station was burnt alive

ਜਲੰਧਰ ਤੋਂ ਵੱਡੀ ਖ਼ਬਰ! ਫਿਲੌਰ ਰੇਲਵੇ ਸਟੇਸ਼ਨ 'ਤੇ ਟਰੇਨ 'ਤੇ ਚੜ੍ਹਿਆ ਵਿਅਕਤੀ...

teacher wore club pants to school video goes viral

Video : Club ਟਾਈਟ ਪੈਂਟ ਪਾ ਕੇ ਸਕੂਲ ਪੁੱਜੀ ਮਹਿਲਾ Teacher ਤਾਂ...

master s house attacked twice with petrol bombs after refusing to pay ransom

ਅਧਿਆਪਕ ਦੇ ਘਰ 'ਤੇ 2 ਵਾਰ ਪੈਟਰੋਲ ਬੰਬ ਨਾਲ ਹਮਲਾ, ਮਾਮਲਾ ਕਰੇਗਾ ਹੈਰਾਨ

first glimpse daughter

ਇਕ ਸਾਲ ਬਾਅਦ ਮਸ਼ਹੂਰ ਜੋੜੇ ਨੇ ਪਹਿਲੀ ਵਾਰ ਦਿਖਾਈ ਧੀ ਦੀ ਝਲਕ, ਕਿਊਟਨੈੱਸ 'ਤੇ...

what are the requirements for opening petrol pump

ਕੀ ਹਨ Petrol Pump ਖੋਲ੍ਹਣ ਦੀਆਂ ਸ਼ਰਤਾਂ? ਮਹੀਨੇ ਦੀ ਮੋਟੀ ਕਮਾਈ ਜਾਣ ਰਹਿ ਜਾਓਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +