Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 28, 2025

    10:45:07 PM

  • does tattooing cause skin cancer

    ਕੀ ਟੈਟੂ ਬਣਾਉਣ ਨਾਲ ਹੁੰਦਾ ਹੈ ਸਕਿਨ ਕੈਂਸਰ ?

  • golden opportunity for a government job

    ਇਸ ਸੂਬੇ 'ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ,...

  • people with these blood groups are at greater risk of liver disease

    ਇਸ ਬਲੱਡ ਗਰੁੱਪ ਵਾਲਿਆਂ ਨੂੰ Liver ਦੀ ਬਿਮਾਰੀ ਦਾ...

  • can sit in court till midnight to get justice for poor petitioners

    ਗਰੀਬ ਪਟੀਸ਼ਨਰਾਂ ਨੂੰ ਇਨਸਾਫ ਦਿਵਾਉਣ ਲਈ ਅੱਧੀ ਰਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (25-02-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (25-02-2020)

  • Updated: 25 Feb, 2020 08:39 AM
Jalandhar
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੧ ॥
ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲੁ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥ ੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ
ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥
ਮੰਗਲਵਾਰ, ੧੩ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੨੫ ਫਰਵਰੀ, ੨੦੨੦ (ਅੰਗ: ੫੮੧)

ਪੰਜਾਬੀ ਵਿਆਖਿਆ:
ਵਡਹੰਸੁ ਮਹਲਾ ੧ ॥

(ਹੇ ਭਾਈ!) ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ । (ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ । ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ । (ਹੇ ਭਾਈ!) ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ ।ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ (ਤੇ ਵਿਕਾਰਾਂ ਦਾ ਜ਼ੋਰ ਭੀ ਇਸ ਉਤੇ ਨਹੀਂ ਪੈ ਸਕਦਾ, ਪਰ) ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਵਿਕਾਰਾਂ ਦੇ ਟਾਕਰੇ ਤੇ ਜਿੱਤਣ ਤੋਂ ਅਸਮਰਥ ਹੋ ਜਾਂਦੀ ਹੈ । ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਕੋਈ ਜੀਵ (ਉਸ ਦੇ ਉਲਟ) ਕੋਈ (ਹੋਰ) ਉਪਦੇਸ਼ ਨਹੀਂ ਕਰ ਸਕਦਾ । ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ (ਤੇ ਉਹੀ ਇਸ ਜਾਲ ਵਿਚੋਂ ਜੀਵਾਂ ਨੂੰ ਬਚਾਣ ਦੇ ਸਮਰੱਥ ਹੈ) ।੧। ਹੇ ਭਾਈ! ਜੇਹੜਾ ਭੀ ਜੀਵ (ਜਗਤ ਵਿਚ ਜਨਮ ਲੈ ਕੇ) ਆਇਆ ਹੈ ਉਸ ਨੇ ਜ਼ਰੂਰ (ਇਥੋਂ) ਚਲੇ ਜਾਣਾ ਹੈ (ਜੀਵ ਆਇਆ ਹੈ ਇਥੇ ਪ੍ਰਭੂ ਦਾ ਨਾਮ-ਧਨ ਵਿਹਾਝਣ । ਨਾਮ ਤੋਂ ਬਿਨਾ) ਜਗਤ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਹਰੇਕ ਜੀਵ ਦੇ ਸਿਰ ਉਤੇ ਉਸ ਦੇ ਪੂਰਬਲੇ ਸਮੇ ਵਿਚ ਕੀਤੇ ਕਰਮਾਂ ਦੇ ਵਿਚਾਰ ਅਨੁਸਾਰ ਦੁੱਖ ਅਤੇ ਸੁਖ (ਭੋਗਣ) ਦੇ ਲੇਖ ਲਿਖ ਦਿੱਤੇ ਹਨ । ਜਿਹੋ ਜਿਹਾ ਕਰਮ ਜੀਵ ਨੇ ਕੀਤਾ ਉਹੋ ਜਿਹਾ ਦੁੱਖ ਤੇ ਸੁਖ ਪਰਮਾਤਮਾ ਨੇ ਉਸ ਨੂੰ ਦੇ ਦਿੱਤਾ ਹੈ । ਹਰੇਕ ਜੀਵ ਦੇ ਕੀਤੇ ਕਰਮਾਂ ਦਾ ਸਮੂਹ ਉਸ ਦੇ ਨਾਲ ਹੀ ਨਿਭਦਾ ਹੈ । (ਪਰ ਜੀਵਾਂ ਦੇ ਭੀ ਕੀਹ ਵੱਸ?) ਕਰਤਾਰ ਆਪ ਹੀ ਜਿਹੋ ਜਿਹੇ ਕਰਮ ਜੀਵਾਂ ਪਾਸੋਂ ਕਰਾਂਦਾ ਹੈ (ਉਹੋ ਜਿਹੇ ਕਰਮ ਜੀਵ ਕਰਦੇ ਹਨ) ਕੋਈ ਭੀ ਜੀਵ (ਪ੍ਰਭੂ ਦੀ ਰਜ਼ਾ ਤੋਂ ਲਾਂਭੇ ਜਾ ਕੇ) ਕੋਈ ਹੋਰ ਕੰਮ ਨਹੀਂ ਕਰ ਸਕਦਾ । ਪਰਮਾਤਮਾ ਆਪ ਤਾਂ (ਕਰਮਾਂ ਤੋਂ) ਨਿਰਲੇਪ ਹੈ, ਲੁਕਾਈ (ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਮਾਇਆ ਦੇ) ਆਹਰ ਵਿਚ ਬੱਝੀ ਪਈ ਹੈ । (ਮਾਇਆ ਦੇ ਇਹਨਾਂ ਬੰਧਨਾਂ ਤੋਂ ਭੀ) ਪਰਮਾਤਮਾ ਆਪ ਹੀ ਹੁਕਮ ਕਰ ਕੇ ਛੁਡਾਣ ਦੇ ਸਮਰੱਥ ਹੈ । (ਜੀਵ ਮਾਇਆ ਦੇ ਪ੍ਰਭਾਵ ਵਿਚ ਨਾਮ ਸਿਮਰਨ ਵਲੋਂ ਆਲਸ ਕਰਦਾ ਰਹਿੰਦਾ ਹੈ) ਅੱਜ ਸਿਮਰਨ ਕਰਦਾ ਹਾਂ, ਭਲਕੇ ਕਰਾਂਗਾ (ਇਹੀ ਟਾਲ-ਮਟੋਲੇ) ਕਰਦੇ ਨੂੰ ਮੌਤ ਆ ਦਬਾਂਦੀ ਹੈ । (ਪ੍ਰਭੂ ਨੂੰ ਵਿਸਾਰ ਕੇ) ਹੋਰ ਦੇ ਮੋਹ ਵਿਚ ਫਸਿਆ ਵਿਅਰਥ ਕੰਮ ਕਰਦਾ ਰਹਿੰਦਾ ਹੈ ।੨। (ਸਾਰੀ ਉਮਰ ਮਾਇਆ ਦੀ ਦੌੜ-ਭੱਜ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਆਖ਼ਰ ਮੌਤ ਆਉਣ ਤੇ) ਜੀਵ ਜਮ ਵਾਲਾ ਰਸਤਾ ਫੜਦਾ ਹੈ (ਜੇਹੜਾ ਇਸ ਦੇ ਭਾ ਦਾ) ਉਜਾੜ ਹੀ ਉਜਾੜ ਹੈ ਜਿਥੇ ਇਸ ਨੂੰ ਘੁੱਪ ਹਨੇਰਾ ਜਾਪਦਾ ਹੈ, ਜੀਵ ਨੂੰ ਕੁਝ ਨਹੀਂ ਸੁੱਝਦਾ (ਕਿ ਇਸ ਬਿਪਤਾ ਵਿਚੋਂ ਕਿਵੇਂ ਨਿਕਲਾਂ) । (ਸਾਰੀ ਉਮਰ ਦੁਨੀਆ ਦੇ ਪਦਾਰਥ ਇਕੱਠੇ ਕਰਦਾ ਰਿਹਾ, ਪਰ ਜਮ ਦੇ ਰਸਤੇ ਪਏ ਨੂੰ) ਨਾਹ ਪਾਣੀ, ਨਾਹ ਲੇਫ, ਨਾਹ ਤੁਲਾਈ ਨਾ ਕਿਸੇ ਕਿਸਮ ਦਾ ਭੋਜਨ, ਨਾਹ ਠੰਢਾ ਪਾਣੀ, ਨਾਹ ਕੋਈ ਸੋਹਣਾ ਕੱਪੜਾ (ਇਹ ਸਾਰੇ ਪਦਾਰਥ ਮੌਤ ਨੇ ਖੋਹ ਲਏ, ਦੁਨੀਆ ਵਿਚ ਹੀ ਧਰੇ ਰਹਿ ਗਏ) । ਜਮਰਾਜ ਜੀਵ ਦੇ ਗਲ ਵਿਚ (ਮਾਇਆ ਦੇ ਮੋਹ ਦਾ) ਸੰਗਲ ਪਾ ਕੇ ਇਸ ਦੇ ਸਿਰ ਉਤੇ ਖਲੋਤਾ ਚੋਟਾਂ ਮਾਰਦਾ ਹੈ, (ਇਹਨਾਂ ਚੋਟਾਂ ਤੋਂ ਬਚਣ ਲਈ) ਇਸ ਨੂੰ ਕੋਈ ਆਸਰਾ ਨਹੀਂ ਦਿੱਸਦਾ । (ਜਦੋਂ ਜਮਾਂ ਦੀਆਂ ਚੋਟਾਂ ਪੈ ਰਹੀਆਂ ਹੁੰਦੀਆਂ ਹਨ) ਉਸ ਵੇਲੇ ਦੇ ਬੀਜੇ ਹੋਏ (ਸਿਮਰਨ ਸੇਵਾ ਆਦਿਕ ਦੇ ਬੀਜ) ਉੱਗ ਨਹੀਂ ਸਕਦੇ । ਤਦੋਂ ਪਛੁਤਾਂਦਾ ਹੈ, ਕੀਤੇ ਪਾਪਾਂ ਦਾ ਭਾਰ ਸਿਰ ਉਤੇ ਪਿਆ ਹੈ (ਜੋ ਲਹਿ ਨਹੀਂ ਸਕਦਾ) । ਹੇ ਭਾਈ! ਇਸ ਅਟੱਲ ਵਿਚਾਰ ਨੂੰ ਚੇਤੇ ਰੱਖੋ ਕਿ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਸਾਥੀ ਨਹੀਂ ਬਣਦਾ ।੩। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ ਤੇ ਵੈਰਾਗਵਾਨ ਹੁੰਦੇ ਹਨ ਉਹ (ਲੋਕ ਪਰਲੋਕ ਵਿਚ) ਆਦਰ ਪਾਂਦੇ ਹਨ । ਜੇਹੜਾ ਭੀ ਜੀਵ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾਂਦਾ ਹੈ ਤੇ ਵੈਰਾਗਵਾਨ ਹੁੰਦਾ ਹੈ (ਉਹ ਆਦਰ ਪਾਂਦਾ ਹੈ) । ਪਰ ਜਿਸ ਜੀਵ-ਇਸਤ੍ਰੀ ਨੂੰ ਮਾਇਆ ਦੇ ਮੋਹ ਨੇ ਲੁੱਟ ਲਿਆ ਹੈ ਉਹ ਦੁੱਖੀ ਹੁੰਦੀ ਹੈ । (ਮੋਹ-ਫਾਥੇ ਜੀਵ ਸਾਰੀ ਉਮਰ) ਧੰਧਾ ਹੀ ਪਿੱਟਦੇ ਹਨ ਤੇ ਦੁੱਖੀ ਹੁੰਦੇ ਹਨ । ਜੇਹੜਾ ਜੀਵ (ਸਾਰੀ ਉਮਰ) ਮਾਇਆ ਦਾ ਆਹਰ ਕਰਦਾ ਹੀ ਦੁੱਖੀ ਰਹਿੰਦਾ ਹੈ, ਤੇ ਕਦੇ (ਆਪਣੇ ਮਨ ਦੀ) ਮਾਇਆ ਦੀ ਮੈਲ ਨਹੀਂ ਧੋਂਦਾ, ਉਸ ਦੇ ਵਾਸਤੇ ਸੰਸਾਰ (ਭਾਵ, ਸਾਰੀ ਹੀ ਉਮਰ) ਇਕ ਸੁਪਨਾ ਹੀ ਬਣਿਆ ਰਿਹਾ (ਭਾਵ, ਉਸ ਨੇ ਇਥੋਂ ਖੱਟਿਆ ਕੁਝ ਵੀ ਨਾਹ, ਜਿਵੇਂ ਮਨੁੱਖ ਸੁਪਨੇ ਵਿਚ ਦੌੜ-ਭੱਜ ਤਾਂ ਕਰਦਾ ਹੈ ਪਰ ਜਾਗ ਆਉਣ ਤੇ ਉਸ ਦੇ ਪੱਲੇ ਕੁਝ ਭੀ ਨਹੀਂ ਹੁੰਦਾ) । ਜਿਵੇਂ ਬਾਜ਼ੀਗਰ (ਤਮਾਸ਼ਾ ਵਿਖਾਂਦਾ ਹੈ, ਵੇਖਣ ਵਾਲਾ ਜੀਵ ਉਸ ਦੇ ਤਮਾਸ਼ੇ ਵਿਚ ਰੁੱਝਾ ਰਹਿੰਦਾ ਹੈ, ਤਿਵੇਂ) ਕੂੜੇ ਮੋਹ ਦੀ ਠਗੀ ਹੋਈ ਜੀਵ-ਇਸਤ੍ਰੀ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ, (ਕੂੜੀ ਮਾਇਆ ਦਾ) ਮਾਣ ਕਰਦੀ ਹੈ । (ਪਰ ਜੀਵਾਂ ਦੇ ਕੀਹ ਵੱਸ?) ਪਰਮਾਤਮਾ ਆਪ ਹੀ (ਜੀਵਾਂ ਨੂੰ) ਸਹੀ ਰਸਤੇ ਤੇ ਪਾਣ ਵਾਲਾ ਹੈ, ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਕਰਮ ਕਰ ਰਿਹਾ ਹੈ । ਹੇ ਨਾਨਕ! ਜੇਹੜੇ ਬੰਦੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਪੂਰੇ ਗੁਰੂ ਨੇ (ਮਾਇਆ ਦੇ ਮੋਹ ਤੋਂ) ਬਚਾ ਲਿਆ ਹੈ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ, ਉਹ ਪ੍ਰਭੂ ਦੇ ਪ੍ਰੇਮ ਵਿਚ ਜੁੜੇ ਰਹਿੰਦੇ ਹਨ ।੪।੪।

 

English Translation:

WADAHANS, FIRST MEHL: The One who creates and dissolves the world — that Lord and Master alone knows His creative power. Do not search for the True Lord far away; recognize the Word of His Shabad in each and every heart. Recognize the True Word of the Shabad, and do not think that the Lord is far away; He created this creation. Meditating on the Naam, the Name of the Lord, peace is obtained; without the Naam, it is a losing game. The One who established the Universe — He alone knows the Way; what can anyone say? The One who established the world cast the net over it; accept Him as your Lord and Master. || 1 || O Baba, they have come, and now they must get up and depart; this world is only a way-station. Upon each and every head, the True Lord writes their destiny of pain and pleasure, according to their past actions. He bestows pain and pleasure, according to the deeds done; the record of these actions stays with the soul. They do those deeds which the Creator Lord causes them to do; they attempt no other actions. The Lord Himself is detached, while the world is entangled in conflict; by His Command, He emancipates it. They may put this off today, but tomorrow they are seized by death; in love with duality, they practice corruption. || 2 || The path of death is dark and dismal; the way cannot be seen. There is no water, no quilt or mattress, and no food there. There is no food there, no honor or water, no clothes or decorations. The chain is put around one’s neck, and the Messenger of Death standing over his head strikes him; he cannot see the door of his home. The seeds planted on this path do not sprout; bearing the load of sin on his head, he regrets and repents. Without the True Lord, no one is his friend; reflect upon this as true. || 3 || O Baba, they alone are known to weep and wail, who meet together and weep, chanting the Praises of the Lord. Defrauded by Maya and worldly affairs, the weepers weep. They weep for the sake of worldly affairs, and they do not wash off their own filth; the world is a dream. Like the juggler, deceiving by his tricks, one is deluded by egotism, falsehood and illusion. The Lord Himself reveals the Path; He Himself is the Doer of deeds. Those who are imbued with the Naam are protected by the Perfect Guru. O Nanak, they merge in celestial bliss. || 4 || 4 ||

Tuesday, 13th Phalgun (Samvat 551 Nanakshahi) 25th February, 2020 (Page: 581)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (24-02-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਨਵੰਬਰ 2025)
  • child thief gang busted in jalandhar
    ਜਲੰਧਰ 'ਚ ਬੱਚਾ ਚੋਰ ਗਿਰੋਹ ਦਾ ਪਰਦਾਫਾਸ਼! ਰੈਕੇਟ ਦੇ ਅੱਠ ਮੁਲਜ਼ਮ ਗ੍ਰਿਫ਼ਤਾਰ, ਦੋ...
  • punjab weather raining
    ਪੰਜਾਬ ਦੇ Weather ਦੀ ਪੜ੍ਹੋ ਨਵੀਂ ਅਪਡੇਟ! 2 ਦਸੰਬਰ ਤੱਕ ਵਿਭਾਗ ਨੇ ਕੀਤੀ ਵੱਡੀ...
  • long power cut to be imposed in punjab tomorrow saturday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
  • big news for property owners new orders issued regarding tax collection
    Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਸਬੰਧੀ ਨਵੇਂ ਹੁਕਮ...
  • pakistani connection of famous sweets businessman in punjab revealed
    ਪੰਜਾਬ 'ਚ ਮਸ਼ਹੂਰ ਮਠਿਆਈ ਕਾਰੋਬਾਰੀ ਦਾ ਪਾਕਿ ਕੁਨੈਕਸ਼ਨ ਆਇਆ ਸਾਹਮਣੇ! ਹੋਇਆ ਵੱਡਾ...
  • new twist in the case of girl raped and murdered in jalandhar
    ACP ਤੇ SHO ਧਮਕਾ ਰਹੇ, ਸਾਡੀ ਜਾਨ ਨੂੰ ਖ਼ਤਰਾ! ਜਲੰਧਰ 'ਚ ਰੇਪ ਮਗਰੋਂ ਕਤਲ ਕੀਤੀ...
  • bjp appoints district in charge and assembly in charge in punjab
    ਵੱਡੀ ਖ਼ਬਰ: ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ...
  • shameful 4 rape and gangrape incidents took place in jalandhar in a week
    ਸ਼ਰਮਨਾਕ! ਇਕ ਹਫ਼ਤੇ ਦੌਰਾਨ ਜਲੰਧਰ 'ਚ ਵਾਪਰੀਆਂ ਕਰੀਬ 4 ਜਬਰ-ਜ਼ਿਨਾਹ ਦੀਆਂ ਘਟਨਾਵਾਂ
Trending
Ek Nazar
contempt of court case filed against jalandhar dc dr himanshu agarwal

ਜਲੰਧਰ ਦੇ DC ਹਿਮਾਂਸ਼ੂ ਅਗਰਵਾਲ ਖ਼ਿਲਾਫ਼ ਦਾਖ਼ਲ ਹੋਇਆ ਕੰਟੈਂਪਟ ਆਫ਼ ਕੋਰਟ ਦਾ...

single women find the most attractive on men

Study : ਸਿਕਸ ਪੈਕ Abs ਨਹੀਂ ਸਗੋਂ ਕੁੜੀਆਂ ਨੂੰ ਮੁੰਡਿਆਂ 'ਚ ਪਸੰਦ ਆ ਰਹੀ ਇਹ...

stray and ferocious dogs spread terror in company bagh

ਕੰਪਨੀ ਬਾਗ ’ਚ ਅਵਾਰਾ ਤੇ ਖੂੰਖਾਰ ਕੁੱਤਿਆਂ ਨੇ ਫੈਲਾਈ ਦਹਿਸ਼ਤ, ਡਰ ਦੇ ਸਾਏ ਹੇਠ...

ashlesha and sandeep tied the knot after 23 years of being together

'ਕਿਉਂਕਿ ਸਾਸ ਭੀ ਕਭੀ...' ਫੇਮ ਦਿਓਰ-ਭਰਜਾਈ ਨੇ ਕਰਵਾਇਆ ਵਿਆਹ, 23 ਸਾਲ ਰਿਲੇਸ਼ਨ...

hackers are using new methods to commit fraud

ਹੈਕਰ ਨਵੇਂ-ਨਵੇਂ ਤਰੀਕਿਆਂ ਨਾਲ ਮਾਰ ਰਹੇ ਠੱਗੀ, ਸਾਈਬਰ ਕ੍ਰਾਈਮ ਤੇ ਆਨਲਾਈਨ...

avoid these 5 foods at night

ਸੌਣ ਤੋਂ ਪਹਿਲਾਂ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ! ਪੂਰੀ ਰਾਤ ਹੋ ਜਾਵੇਗੀ ਖਰਾਬ

mobile phone no recharge youth death

ਮੋਬਾਇਲ ਰਿਚਾਰਜ ਨਾ ਹੋਣ 'ਤੇ ਮੁੰਡੇ ਨੇ ਜੋ ਕੀਤਾ, ਕਿਸੇ ਨੂੰ ਨਾ ਹੋਇਆ ਯਕੀਨ,...

ruckus breaks out in hotel during ring ceremony in jalandhar

ਜਲੰਧਰ ਵਿਖੇ ਰਿੰਗ ਸੈਰੇਮਨੀ ਦੌਰਾਨ ਹੋਟਲ ’ਚ ਪੈ ਗਿਆ ਭੜਥੂ! ਹੋਇਆ ਕੁਝ ਅਜਿਹਾ ਜਿਸ...

traffic arrangements for 350th shaheedi shatabdi celebrations

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸੰਗਤ ਦੀ ਸਹੂਲਤ ਲਈ ਸੁਚਾਰੂ ਟ੍ਰੈਫਿਕ ਵਿਵਸਥਾ ਦੇ...

good news for gurdaspur residents

ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ,...

a leopard was spotted in the fields of gujjar katrala village in mukerian

ਪੰਜਾਬ ਦੇ ਇਸ ਇਲਾਕੇ 'ਚ ਤੇਂਦੂਏ ਨੇ ਪਾਇਆ ਭੜਥੂ! ਲੋਕਾਂ ਦੇ ਸੂਤੇ ਗਏ ਸਾਹ,...

several restrictions imposed in gurdaspur district

ਗੁਰਦਾਸਪੁਰ ਜ਼ਿਲ੍ਹੇ ਅੰਦਰ ਲੱਗੀਆਂ ਕਈ ਪਾਬੰਦੀਆਂ, 19 ਜਨਵਰੀ ਤੱਕ ਹੁਕਮ ਜਾਰੀ

young man was held hostage stripped and beaten in bhopal

ਸ਼ਰਮਸਾਰ ਕਰਨ ਵਾਲੀ ਘਟਨਾ! ਮੁੰਡੇ ਨੂੰ ਬੰਨ੍ਹ ਕਰ 'ਤਾ ਪੂਰਾ ਨੰ.* ਤੇ ਫਿਰ ਧੌਣ 'ਤੇ...

big revelation in the raid on a famous aggarwal vaishno dhaba jalandhar

ਜਲੰਧਰ ਦੇ ਮਸ਼ਹੂਰ ਢਾਬੇ 'ਤੇ ਹੋਈ ਰੇਡ ਦੇ ਮਾਮਲੇ 'ਚ ਖੁੱਲ੍ਹਣ ਲੱਗੀਆਂ ਪਰਤਾਂ,...

earthquake of magnitude 5 2 jolts pakistan

ਪਾਕਿਸਤਾਨ 'ਚ ਲੱਗੇ ਤੇਜ਼ ਭੂਚਾਲ ਦੇ ਝਟਕੇ, 5.2 ਰਹੀ ਤੀਬਰਤਾ

new facts come to light in the case of gst raid on a famous dhaba in jalandhar

ਜਲੰਧਰ ਦੇ ਮਸ਼ਹੂਰ ਢਾਬੇ 'ਤੇ ਕੀਤੀ ਗਈ GST ਰੇਡ ਦੇ ਮਾਮਲੇ 'ਚ ਨਵੇਂ ਤੱਥ ਆਏ...

police take major action in jalandhar in case suicide of boy

ਜਲੰਧਰ 'ਚ ਨੌਜਵਾਨ ਦੀ ਖ਼ੁਦਕੁਸ਼ੀ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ! ਮੰਗੇਤਰ ਤੋਂ...

donating a kidney to your boss and getting fired in return

ਮਹਿਲਾ ਨੇ Kidney ਦੇ ਕੇ ਬਚਾਈ Boss ਦੀ ਜਾਨ, ਕੰਪਨੀ ਨੇ ਅਜੀਬ ਕਾਰਨ ਦੱਸ ਕੱਢ'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਨਵੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +