Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    9:54:05 AM

  • most precious tear in world

    'ਦੁਨੀਆ ਦਾ ਸਭ ਤੋਂ ਕੀਮਤੀ ਹੰਝੂ', ਇਕ ਬੂੰਦ ਨਾਲ...

  • major accident averted in bengaluru delhi flight

    ਬੈਂਗਲੁਰੂ ਤੋਂ ਦਿੱਲੀ ਦੀ ਫਲਾਈਟ 'ਚ ਵੱਡਾ ਹਾਦਸਾ...

  • complete ban on this medicine in punjab

    ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ...

  • flash floods in texas

    ਟੈਕਸਾਸ 'ਚ ਅਚਾਨਕ ਹੜ੍ਹ; 50 ਤੋਂ ਵਧੇਰੇ ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ, 2022)

  • Edited By Babita,
  • Updated: 21 May, 2022 08:31 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥

ਇਹੁ ਸਰੀਰੁ ਜਜਰੀ ਹੈ ਇਸੁ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

ਸ਼ਨਿਚਰਵਾਰ, ੮ ਜੇਠ (ਸੰਮਤ ੫੫੪ ਨਾਨਕਸ਼ਾਹੀ)  ਅੰਗ: ੫੮੪

ਵਡਹੰਸੁ ਮਹਲਾ ੩ ॥ ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਜਰੂਰ ਆ ਦਬਾਉਂਦਾ ਹੈ, ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਜਿੰਨੑਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ ਮੋਹ ਵਿਚ ਗ਼ਰਕ ਹੋਣ ਤੋਂ ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਨਹੀਂ ਆਉਂਦਾ ਉਹ ਇਸ ਸਰੀਰ ਦੇ ਮੋਹ ਵਿਚ ਫਸ ਕੇ ਮਰਦਾ ਹੈ, ਜੰਮਦਾ ਹੈ, ਮਰਦਾ ਹੈ। ਗੁਰੂ ਦੀ ਸ਼ਰਨ ਨਾਹ ਪੈਣ ਵਾਲੇ ਮਨੁੱਖ ਸਰੀਰਕ ਮੋਹ ਵਿਚ ਫਸ ਕੇ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾਂ ਉਹਨਾਂ ਨੂੰ ਕਦੇ ਸੁਖ ਨਸੀਬ ਨਹੀਂ ਹੁੰਦਾ। ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਉਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਇਸ ਲੋਕ ਵਿਚ ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ, ਪਰਲੋਕ ਵਿਚ ਭੀ, ਉਸ ਦੇ ਆਤਮਕ ਜੀਵਨ ਵਾਸਤੇ ਘੁੱਪ ਹਨੇਰਾ, ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, ਇਸ ਦੁਨੀਆ ਵਾਲਾ ਕੋਈ ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ। ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਜ਼ਰੂਰ ਆ ਜਾਂਦਾ ਹੈ, ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ।੧। ਹੇ ਭਾਈ! ਮੁਨੱਖ ਦਾ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। ਤਦੋਂ ਮਨੁੱਖ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਹੇ ਭਾਈ! ਜਿੰਨੑਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਮਨੁੱਖ ਦਾ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨। ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ ਸਿਫ਼ਤਿ ਸਾਲਾਹ ਕਰਨ ਦੀ ਅਕਲ ਦੇ ਦੇਵੇ। ਗੁਰੂ ਦੀ ਸ਼ਰਨ ਤੋਂ ਬਿਨਾਂ ਜੀਵ-ਇਸਤ੍ਰੀਆਂ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ ਮਸਤ ਰਹਿੰਦੀਆਂ ਹਨ। ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ ਜਗਤ ਵਿਚ ਕੋਈ ਨਹੀਂ ਦਿੱਸਦਾ ਇਸ ਵਾਸਤੇ ਪਰਮਾਤਮਾ ਤੋਂ ਬਿਨਾਂ ਕਿਸੇ ਹੋਰ ਅੱਗੇ ਕੋਈ ਦੁਖ ਸੁਖ ਦੱਸਿਆ ਨਹੀਂ ਜਾ ਸਕਦਾ। ਪਰ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ ਸਿਫ਼ਤਿ ਸਾਲਾਹ ਕਰਨ ਦੀ ਸਮਝ ਬਖ਼ਸ਼ ਦੇਵੇ।੩। ਜਿੰਨੑਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ ਵਿਕਾਰਾਂ ਦੀ ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ ਵਿਕਾਰਾਂ ਦੀ ਸਾਰੀ ਮੈਲ ਲਹਿ ਜਾਂਦੀ ਹੈ। ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ ਕਰਨ ਵਾਲਾ ਹੈ, ਪਰ ਪ੍ਰਭੂ ਸਿਆਣਪ ਚਤੁਰਾਈ ਦੇ ਰਾਹੀਂ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਜਿੰਨੑਾਂ ਨੂੰ ਗੁਰੂ ਨੇ ਪ੍ਰਭੂ ਦੀ ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ। ਹੇ ਭਾਈ! ਜਿਨੑਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ।੪।੪।

WADAHANS, THIRD MEHL: This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart with regret. Without the Name, there is no peace. According to one’s actions here, so are the rewards received; the self-willed manmukhs lose their honor. In the City of Death, there is pitch darkness and huge clouds of dust; neither sister nor brother is there. This body is frail; old age is overtaking it. || 1 || The body becomes golden, when one unites with the True Guru. Doubt and Maya have been removed from within me, and I am merged in the True Name. Merged in the True Name, I sing the Glorious Praises of the Lord; meeting my Beloved, I have found peace. I am in constant bliss, day and night; egotism has been dispelled from within me. I fall at the feet of those persons who enshrine the Naam within their consciousness. The body becomes golden, when one unites with the True Guru. || 2 || We truly praise the True Lord, when the True Guru imparts understanding. Without the True Guru, they are deluded by doubt; going to the world hereafter, what face will they show? What face will they show, when they go there? They will regret and repent for their sins — their actions will bring them only pain and suffering. Those who are imbued with the Naam are dyed in the deep crimson color of the Lord’s Love; they merge into the Being of their Husband Lord. I cannot conceive of any other as great as the Lord; unto whom should I go and speak? We truly praise the True Lord, when the True Guru imparts understanding. || 3 || I fall at the feet of those who praise the Truest of the True. Those humble beings are true and immaculately pure; meeting them, all filth is washed off. Meeting them, all filth is washed off; bathing in the Pool of Truth, one becomes truthful, with intuitive ease. The True Guru has given me the realization of the Naam, the Name of the immaculate, unfathomable, imperceptible Lord. Those who worship the Lord with devotion night and day are attuned to His Love; O Nanak, they are absorbed in the True Lord. I fall at the feet of those who meditate on the Truest of the True. || 4 || 4 ||

Saturday, 8th Jayt’h (Samvat 554 Nanakshahi) Page: 584

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +