Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    7:27:12 AM

  • lsg vs rcb ipl 2026

    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ...

  • lsg vs rcb

    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • west bengal assembly dissolved

    ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਜਨਵਰੀ, 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਜਨਵਰੀ, 2024)

  • Edited By Babita,
  • Updated: 01 Jan, 2024 08:47 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੫ ਘਰੁ ੨ ਛੰਤ
 ਸਤਿਗੁਰ ਪ੍ਰਸਾਦਿ॥ ਸਲੋਕੁ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥

ਜੈਤਸਰੀ ਮਹਲਾ ੫ ਘਰੁ ੨ ਛੰਤ
 ਸਤਿਗੁਰ ਪ੍ਰਸਾਦਿ॥ ਸਲੋਕੁ॥

ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।੪। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੁੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।

JAITSREE, FIFTH MEHL, SECOND HOUSE, CHHANT:
ONE UNIVERSAL CREATOR GOD. BY THE GRACE OF THE TRUE GURU: SHALOK:

God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. Gods Name is lofty and exalted. This is Nanaks humble prayer, to bless the homeless with a home. || 2 || CHHANT: There is no other place at all - where else should I go? Twenty-four hours a day, with my palms pressed together, I meditate on God. Meditating forever on my God, I receive the fruits of my minds desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lords Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lords Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 ||

Monday, 17th Poh (Samvat 555 Nanakshahi)    (Page: 704)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਦਸੰਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2026)
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਪ੍ਰੈਲ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +