Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    7:10:53 PM

  • punjab weather raining

    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ...

  • will get a firm response iran s big threat to us israe

    'ਮਿਲੇਗਾ ਕਰਾਰਾ ਜਵਾਬ...', ਈਰਾਨ ਦੀ US-ਇਜ਼ਰਾਈਲ...

  • partap bajwa statement

    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ,...

  • rahul gandhi  punjab congress  ravneet bittu

    ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਿਤੰਬਰ 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਿਤੰਬਰ 2021)

  • Edited By Harinder Kaur,
  • Updated: 05 Sep, 2021 09:49 AM
Amritsar
today s hukamnama from sri darbar sahib 5 september 2021
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ 1 ਘਰੁ 2 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥1॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥1॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥2॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥3॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥4॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥5॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥6॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥7॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥8॥1॥

ਐਤਵਾਰ, 21 ਭਾਦੋਂ (ਸੰਮਤ 553 ਨਾਨਕਸ਼ਾਹੀ)    ਅੰਗ: 685

ਧਨਾਸਰੀ ਮਹਲਾ 1 ਘਰੁ 2 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।1। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨਹਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।1।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।2। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।3। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।4। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।5। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।6। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।7। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।8।1।

DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||


Sunday, 21st Bhaadon (Samvat 553 Nanakshahi)    Page: 685
 

  • Sri Darbar Sahib
  • Todays Hukamnama
  • 5 September 2021
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ
  • 5 ਸਿਤੰਬਰ 2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
  • punjab weather raining
    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • beating of a person  attack with sharp weapons
    ਜ਼ਮੀਨ ਖਰੀਦਣ ਨੂੰ ਲੈ ਕੋ ਹੋਇਆ ਝਗੜਾ, ਚੱਲੇ ਤੇਜ਼ਧਾਰ ਹਥਿਆਰ
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
Trending
Ek Nazar
331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +