ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
ਬੁੱਧਵਾਰ, ੧੭ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੩੨)
ਸੋਰਠਿ ਮਹਲਾ ੯ ॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ । ੩।੪।
SORAT’H, NINTH MEHL:
O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||
Wednesday, 17th Katak (Samvat 554 Nanakshahi) (Page: 632)
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਨਵੰਬਰ, 2022)
NEXT STORY