Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    5:31:14 PM

  • harmeet singh pathanmajra  bjp  punjab

    ਭਾਜਪਾ 'ਚ ਸ਼ਾਮਲ ਹੁੰਦਿਆਂ ਬੋਲੇ ਪਠਾਣਮਾਜਰਾ, ਦੱਸਿਆ...

  • dinesh auluck honey singh  divit auluck tears

    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ...

  • government will keep a close eye on ordinary shops  gst department

    ਹੁਣ ਆਮ ਦੁਕਾਨਾਂ 'ਤੇ ਵੀ ਰਹੇਗੀ ਸਰਕਾਰ ਦੀ ਤਿੱਖੀ...

  • many punjabi artists came to dinesh auluck s house

    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਪ੍ਰੈਲ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਪ੍ਰੈਲ, 2023)

  • Edited By Anmol Tagra,
  • Updated: 13 Apr, 2023 05:48 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥

ਵੀਰਵਾਰ, ੩੧ ਚੇਤ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੫੬੧)

ਵਡਹੰਸੁ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ । (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ । ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ । ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ।੧। ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ । ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ । ਹੇ ਨਾਨਕ! (ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ।੨। ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ । ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ । ਹੇ ਨਾਨਕ! (ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ ।੩। ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ । ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ । ਹੇ ਨਾਨਕ! (ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ ।੪। ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ । (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ । ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ । ਹੇ ਨਾਨਕ! (ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ ।੫। ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ । ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ । ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ ।੬।੧।੩।

WADAHANS, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Within my mind there is such a great yearning; how will I attain the Blessed Vision of the Lord�s Darshan? I go and ask my True Guru; with the Guru�s advice, I shall teach my foolish mind. The deluded mind is instructed in the Word of the Guru�s Shabad, and meditates forever on the Lord, Har, Har. O Nanak, one whom my Beloved blesses with His Glance of Grace, focuses his consciousness on the Lord�s Feet. || 1 || I dress myself in all sorts of robes for the sake of my Husband, so that my True Lord God will be pleased. But my Beloved Husband Lord does not even cast a glance in my direction; how can I be consoled? For His sake, I adorn myself with adornments, but my Husband is imbued with another. O Nanak, blessed, blessed, blessed is that soul-bride, who enjoys her True, Sublime Husband Lord. || 2 || I go and ask the blessed, happy soul-bride, �How did you attain Him � your Husband Lord, my God?� She answers, �My True Husband blessed me with His Glance of Grace; I abandoned the distinction between mine and yours. Dedicate everything � mind, body and soul to the Lord God; this is the way to meet Him, O sister.� If her God gazes upon her with favor, O Nanak, her light merges into the Light. || 3 || I dedicate my mind and body to the one who brings me a message from my Lord God. I wave the fan over him every day, serve him and carry water for him. Constantly and continuously, I serve the Lord�s humble servant, who recites the sermon of the Lord, Har, Har. Hail, hail unto the Guru, the Guru, the Perfect True Guru, who fulfills the desires of Nanak�s mind. || 4 || Let me meet the Guru, my best friend, O Lord; meeting Him, I meditate on the Lord�s Name. I seek the Lord�s sermon from the Guru, the True Guru; joining with Him, I sing the Glorious Praises of the Lord. Each and every day, forever, I sing the Lord�s Praises; my mind lives by hearing Your Name. O Nanak, that moment when I forget my Lord and Master � at that moment, my soul dies. || 5 || Everyone longs to see the Lord, but he alone sees Him, whom the Lord causes to see Him. One upon whom my Beloved bestows His Glance of Grace cherishes the Lord, Har, Har forever. He alone cherishes the Lord, Har, Har, forever and ever, who meets my Perfect True Guru. O Nanak, the Lord�s humble servant and the Lord become One; meditating on the Lord, he blends with the Lord. || 6 || 1 || 3 ||

Thursday, 31st Chayt (Samvat 555 Nanakshahi)    (Page: 561)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਪ੍ਰੈਲ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
Trending
Ek Nazar
incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +