Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 13, 2025

    12:16:05 AM

  • professor used to harass

    ਪ੍ਰੋਫੈਸਰ ਕਰਦਾ ਸੀ ਤੰਗ, ਫਿਰ ਵਿਦਿਆਰਥਣ ਨੇ ਕਾਲਜ...

  • air india crash  15 page preliminary investigation report reveals

    Air India Crash : 15 ਪੰਨਿਆਂ ਦੀ ਮੁੱਢਲੀ ਜਾਂਚ...

  • neet ug counselling schedule released for mbbs admission

    ਐੱਮਬੀਬੀਐੱਸ 'ਚ ਦਾਖ਼ਲੇ ਲਈ NEET UG ਕਾਊਂਸਲਿੰਗ ਦਾ...

  • dragon has imprisoned 1 million tibetan children tai claims

    'ਡ੍ਰੈਗਨ' ਨੇ 10 ਲੱਖ ਤਿੱਬਤੀ ਬੱਚਿਆਂ ਨੂੰ ਕੀਤਾ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ, 2023)

  • Edited By Anmol Tagra,
  • Updated: 27 Apr, 2023 05:30 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੫ ਘਰੁ ੨ ਛੰਤ

ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥

ਵੀਰਵਾਰ, ੧੪ ਵੈਸਾਖ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੭੦੪)

ਜੈਤਸਰੀ ਮਹਲਾ ੫ ਘਰੁ ੨ ਛੰਤ

ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।੪। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੁੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।

JAITSREE, FIFTH MEHL, SECOND HOUSE, CHHANT:

ONE UNIVERSAL CREATOR GOD. BY THE GRACE OF THE TRUE GURU: SHALOK:

God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. || 2 || CHHANT: There is no other place at all - where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 ||

Thursday, 14th Vaisaakh (Samvat 555 Nanakshahi)    (Page: 704)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
  • sewage water overflows in city areas due to rain
    ਬਾਰਿਸ਼ ਕਾਰਨ ਸ਼ਹਿਰ ਦੇ ਇਲਾਕਿਆਂ 'ਚ ਭਰਿਆ ਸੀਵਰੇਜ ਦਾ ਪਾਣੀ, ਬਿਮਾਰੀਆਂ ਫੈਲਣ...
  • commissionerate police jalandhar arrests 1 accused
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 1 ਮੁਲਜ਼ਮ ਗ੍ਰਿਫ਼ਤਾਰ, 3 ਗੈਰ-ਕਾਨੂੰਨੀ ਪਿਸਤੌਲ...
  • former sgpc chief bibi jagir kaur demanded to call a special general session
    SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਜਨਰਲ ਇਜਲਾਸ ਬੁਲਾਉਣ ਦੀ ਕੀਤੀ...
  • new orders issued for owners of vacant plots in punjab
    ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ...
  • farmers fear damage to corn crop due to rain
    ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ
  • punjab big announcement made on july 24
    Punjab: 24 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਝਲਣੀ ਪਵੇਗੀ ਵੱਡੀ ਮੁਸੀਬਤ
  • punjab maid takes a shocking step
    Punjab:ਕੋਠੀ 'ਚ ਕੰਮ ਕਰਦੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਮਰੇ ਦੇ ਅੰਦਰਲਾ...
  • an 8 km long green corridor built from patel chowk to bidhipur phatak
    ਜਲੰਧਰ ਦੇ ਇਸ ਮੇਨ ਚੌਂਕ ਵੱਲ ਆਉਣ ਵਾਲੇ ਦੇਣ ਧਿਆਨ! ਚੁੱਕਿਆ ਜਾ ਰਿਹੈ ਵੱਡਾ ਕਦਮ
Trending
Ek Nazar
new orders issued for owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ...

farmers fear damage to corn crop due to rain

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ

punjab big announcement made on july 24

Punjab: 24 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਝਲਣੀ ਪਵੇਗੀ ਵੱਡੀ ਮੁਸੀਬਤ

former sgpc chief bibi jagir kaur demanded to call a special general session

SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਜਨਰਲ ਇਜਲਾਸ ਬੁਲਾਉਣ ਦੀ ਕੀਤੀ...

pakistani actress  humaira asghar  s last rites performed

ਪਾਕਿਸਤਾਨੀ ਅਦਾਕਾਰਾ-ਮਾਡਲ ਹੁਮੈਰਾ ਅਸਗਰ ਦਾ ਕੀਤਾ ਗਿਆ ਅੰਤਿਮ ਸੰਸਕਾਰ

trump announces tariffs on eu  mexico

Trump ਨੇ ਈਯੂ, ਮੈਕਸੀਕੋ 'ਤੇ ਲਗਾਇਆ 30 ਪ੍ਰਤੀਸ਼ਤ ਟੈਰਿਫ, 1 ਅਗਸਤ ਤੋਂ ਲਾਗੂ

action taken against 302 plot owners

ਪੰਜਾਬ: 302 ਖਾਲੀ ਪਲਾਟ ਮਾਲਕਾਂ 'ਤੇ ਹੋ ਗਈ ਕਾਰਵਾਈ, ਨੋਟਿਸ ਜਾਰੀ

important news regarding punjab s suvidha kendras

ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ

russia signs deal steel mill project in pakistan

ਰੂਸ ਨੇ ਪਾਕਿਸਤਾਨ 'ਚ ਸਟੀਲ ਮਿੱਲ ਪ੍ਰੋਜੈਕਟ ਸਬੰਧੀ ਸਮਝੌਤੇ 'ਤੇ ਕੀਤੇ ਦਸਤਖ਼ਤ

israeli air strikes on gaza

ਗਾਜ਼ਾ 'ਤੇ ਇਜ਼ਰਾਇਲੀ ਹਵਾਈ ਹਮਲੇ ਜਾਰੀ, ਬੱਚਿਆਂ ਸਮੇਤ 28 ਫਲਸਤੀਨੀਆਂ ਦੀ ਮੌਤ

canada added 83 000 jobs

Canada 'ਚ ਵਧੇ ਰੁਜ਼ਗਾਰ ਦੇ ਮੌਕੇ, 83 ਹਜ਼ਾਰ ਨਵੀਆਂ ਨੌਕਰੀਆਂ ਸ਼ਾਮਲ

sentenced who looted indian community in uk

UK 'ਚ ਭਾਰਤੀ ਭਾਈਚਾਰੇ ਨੂੰ ਲੁੱਟਣ ਵਾਲਿਆਂ ਨੂੰ ਸੁਣਾਈ ਗਈ ਸਜ਼ਾ

us sanctions cuban president diaz canel

ਅਮਰੀਕਾ ਦਾ ਸਖ਼ਤ ਕਦਮ, ਇਸ ਦੇਸ਼ ਦੇ ਰਾਸ਼ਟਰਪਤੀ ਸਮੇਤ ਹੋਰ ਅਧਿਕਾਰੀਆਂ 'ਤੇ ਲਾਈ...

big incident in jalandhar

ਜਲੰਧਰ 'ਚ ਵੱਡੀ ਵਾਰਦਾਤ! ਅਹਾਤਾ ਬਣਿਆ ਜੰਗ ਦਾ ਮੈਦਾਨ, ਸ਼ਰਾਬ ਪੀਣ ਮਗਰੋਂ ਦੋਸਤ...

punjabis arrested in us gang related case

ਅਮਰੀਕਾ 'ਚ ਗੈਂਗ ਨਾਲ ਸਬੰਧਤ ਮਾਮਲੇ 'ਚ 8 ਪੰਜਾਬੀ ਗ੍ਰਿਫ਼ਤਾਰ

shopkeepers warn of jalandhar closure

...ਤਾਂ ਬੰਦ ਕਰ ਦਿੱਤਾ ਜਾਵੇਗਾ ਪੂਰਾ ਜਲੰਧਰ, ਫਗਵਾੜਾ ਗੇਟ ਤੋਂ ਸ਼ੁਰੂਆਤ, ਜਾਣੋ ਕੀ...

nasa  s axiom mission return to earth next week

NASA ਦੀ ਐਕਸੀਓਮ ਮਿਸ਼ਨ 4 ਟੀਮ ਅਗਲੇ ਹਫ਼ਤੇ ਆਵੇਗੀ ਵਾਪਸ

trump administration ordered to halt immigration related arrests

ਟਰੰਪ ਪ੍ਰਸ਼ਾਸਨ ਨੂੰ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ ਰੋਕਣ ਦਾ ਹੁਕਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +