Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 22, 2025

    7:20:33 AM

  • this government bank will now become private

    ਇਹ ਸਰਕਾਰੀ ਬੈਂਕ ਹੁਣ ਹੋ ਜਾਵੇਗਾ ਪ੍ਰਾਈਵੇਟ, ਕੀ...

  • kulbir singh zira

    ਰਾਵਣ ਵਰਗਾ ਹੰਕਾਰੀ ਹੈ ਰਾਣਾ ਗੁਰਜੀਤ : ਕੁਲਬੀਰ...

  • epfo   doubles death relief fund

    ਵੱਡੀ ਰਾਹਤ: EPFO ​​ਨੇ ਮੌਤ ਰਾਹਤ ਫੰਡ ਨੂੰ ਕਰ'ਤਾ...

  • heavy rains landslides

    ਭਾਰੀ ਬਾਰਿਸ਼ ਨੇ ਮਚਾਈ ਤਬਾਹੀ, ਲੈਂਡਸਲਾਈਡ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ, 2023)

  • Edited By Anmol Tagra,
  • Updated: 06 May, 2023 05:35 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ 5 ॥

ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸਰੁ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥1॥ ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥2॥ ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥ ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥ ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥3॥ ਗਿਆਨ ਧਿਆਨ ਪੂਰਨ ਪਰਮੇਸਰੁ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥ ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥ ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥ ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੁੋਨੀਐ ॥ ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥4॥6॥9॥

ਸ਼ਨਿਚਰਵਾਰ, 23 ਵੈਸਾਖ (ਸੰਮਤ 555 ਨਾਨਕਸ਼ਾਹੀ)    (ਅੰਗ: 783)

ਸੂਹੀ ਮਹਲਾ 5 ॥

ਹੇ ਭਾਈ! (ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਸਭ ਤੋਂ ਵੱਡੇ ਗੋਬਿੰਦ ਦਾ ਨਾਮ ਜਪਦਿਆਂ ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਹਨਾਂ ਦਾ ਸਰੀਰ) ਅਬਿਨਾਸੀ ਪਰਮਾਤਮਾ ਦੇ ਰਹਿਣ ਲਈ ਸ਼ਹਰ ਬਣ ਗਿਆ । ਕਰਤਾਰ ਨੇ (ਉਸ ਸਰੀਰ-ਸ਼ਹਰ ਨੂੰ) ਆਪ ਵਸਾ ਦਿੱਤਾ (ਆਪਣੇ ਵੱਸਣ ਲਈ ਤਿਆਰ ਕਰ ਲਿਆ) ਉਹਨਾਂ ਮਨੁੱਖਾਂ ਨੇ ਮਨ-ਮੰਗੀਆਂ ਮੁਰਾਦਾਂ ਸਦਾ ਹਾਸਲ ਕੀਤੀਆਂ ।ਹੇ ਭਾਈ! ਕਰਤਾਰ ਨੇ (ਜਿਨ੍ਹਾਂ ਮਨੁੱਖਾਂ ਦੇ ਸਰੀਰ ਨੂੰ) ਆਪਣੇ ਵੱਸਣ ਲਈ ਤਿਆਰ ਕਰ ਲਿਆ, ਉਹਨਾਂ ਨੇ ਸਾਰੇ ਸੁਖ-ਆਨੰਦ ਮਾਣੇ, (ਗੁਰੂ ਕੇ ਉਹ) ਸਿੱਖ (ਗੁਰੂ ਕੇ ਉਹ) ਪੁੱਤਰ (ਗੁਰੂ ਕੇ ਉਹ) ਭਰਾ ਸਦਾ ਖਿੜੇ-ਮੱਥੇ ਰਹਿੰਦੇ ਹਨ । (ਉਹ ਵਡ-ਭਾਗੀ ਮਨੁੱਖ) ਸਰਬ-ਵਿਆਪਕ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, (ਉਹਨਾਂ ਮਨੁੱਖਾਂ ਦਾ) ਜੀਵਨ ਮਨੋਰਥ ਸਿਰੇ ਚੜ੍ਹ ਜਾਂਦਾ ਹੈ ।ਹੇ ਭਾਈ! (ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਿਨ੍ਹਾਂ ਦੇ ਸਰੀਰ ਨੂੰ ਪਰਮਾਤਮਾ ਨੇ ਆਪਣੇ ਵੱਸਣ ਲਈ ਸ਼ਹਰ ਬਣਾ ਲਿਆ) ਮਾਲਕ-ਪ੍ਰਭੂ (ਉਹਨਾਂ ਦੇ ਸਿਰ ਉੱਤੇ) ਸਦਾ ਆਪ ਹੀ ਰਾਖਾ ਬਣਿਆ ਰਹਿੰਦਾ ਹੈ (ਜਿਵੇਂ ਮਾਪੇ ਆਪਣੇ ਪੁੱਤਰ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਉਹਨਾਂ ਮਨੁੱਖਾਂ ਲਈ) ਆਪ ਹੀ ਪਿਉ ਆਪ ਹੀ ਮਾਂ ਬਣਿਆ ਰਹਿੰਦਾ ਹੈ । ਹੇ ਨਾਨਕ! ਆਖ—(ਹੇ ਭਾਈ!) ਉਸ ਗੁਰੂ ਤੋਂ ਸਦਾ ਕੁਰਬਾਨ ਹੁੰਦਾ ਰਹੁ, ਜਿਸ ਨੇ (ਹਰਿ-ਨਾਮ-ਸਿਮਰਨ ਦੀ ਦਾਤਿ ਦੇ ਕੇ ਕਿਸੇ ਵਡ-ਭਾਗੀ ਦੇ) ਇਸ ਸਰੀਰ-ਥਾਂ ਨੂੰ ਸੁੰਦਰ ਬਣਾ ਦਿੱਤਾ ।1।ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ (ਸਰੀਰ-ਨਗਰ) ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, (ਉਸ ਸਰੀਰ ਦੇ) ਸਾਰੇ ਹੀ ਗਿਆਨ-ਇੰਦ੍ਰੇ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ । (ਉਸ ਸਰੀਰ-ਨਗਰ ਵਿਚ ਬੈਠੇ) ਸੰਤ-ਜਨ ਭਗਤ-ਜਨ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ । (ਨਾਮ-ਸਿਮਰਨ ਦੀ ਬਰਕਤਿ ਨਾਲ) ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ ।ਹੇ ਭਾਈ! (ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਅਬਿਨਾਸੀ ਪ੍ਰਭੂ ਨੇ ਉਹਨਾਂ ਦੀ ਆਤਮਕ ਮੌਤ ਦੀ ਫਾਹੀ ਕੱਟ ਦਿੱਤੀ । (ਆਤਮਕ ਮੌਤ ਦੀ ਫਾਹੀ ਕੱਟਣ ਲਈ ਉਹਨਾਂ ਦੇ ਅੰਦਰ) ਸਾਰੇ ਲੋੜੀਂਦੇ ਆਤਮਕ ਗੁਣ ਮੁਕੰਮਲ ਹੋ ਗਏ, ਉਹਨਾਂ ਦੀਆਂ ਮਨ-ਬਾਂਛਤ ਮੁਰਾਦਾਂ ਪੂਰੀਆਂ ਹੋ ਗਈਆਂ ।ਹੇ ਭਾਈ! (ਗੁਰੂ ਦੀ ਰਾਹੀਂ ਨਾਮ ਸਿਮਰ ਕੇ) ਸੰਤ-ਜਨ ਭਗਤ-ਜਨ ਸੁਖ ਵਿਚ (ਟਿਕ ਕੇ) ਆਤਮਕ ਆਨੰਦ ਮਾਣਦੇ ਹਨ । (ਉਹਨਾਂ ਦੇ ਅੰਦਰੋਂ) ਸਾਰੇ ਦੁੱਖ ਦਰਦ ਤੇ ਭਰਮ ਨਾਸ ਹੋ ਜਾਂਦੇ ਹਨ । ਹੇ ਨਾਨਕ! (ਆਖ—ਮੈਂ) ਉਸ ਪੂਰੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਆਪਣੇ) ਸ਼ਬਦ ਦੀ ਰਾਹੀਂ (ਸਰਨ-ਪਏ ਮਨੁੱਖ ਦੇ) ਜੀਵਨ ਸੋਹਣੇ ਬਣਾ ਦਿੱਤੇ ।2।ਹੇ ਭਾਈ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਉਤੇ ਨਾਮ ਸਿਮਰਨ ਦੀ) ਪੂਰਨ ਬਖ਼ਸ਼ਸ਼ ਪਰਮਾਤਮਾ ਵਲੋਂ ਹੁੰਦੀ ਹੈ (ਉਸ ਦੇ ਅੰਦਰ ਇਹ ਬਖ਼ਸ਼ਸ਼) ਸਦਾ ਵਧਦੀ ਰਹਿੰਦੀ ਹੈ, ਕਿਉਂਕਿ ਜਿਸ ਪਰਮਾਤਮਾ ਦੀ ਬੇਅੰਤ ਸਮਰਥਾ ਹੈ ਉਸ ਨੇ ਆਪ ਉਸ ਮਨੁੱਖ ਦੇ ਸਿਰ ਉੱਤੇ ਆਪਣਾ ਹੱਥ ਰੱਖਿਆ ਹੁੰਦਾ ਹੈ ।ਹੇ ਭਾਈ! ਜਗਤ ਦੇ ਸ਼ੁਰੂ ਤੋਂ ਹੀ ਪਰਮਾਤਮਾ ਆਪਣੇ ਭਗਤਾਂ ਦਾ ਰਾਖਾ ਬਣਿਆ ਆ ਰਿਹਾ ਹੈ, ਭਗਤਾਂ ਉਤੇ ਦਇਆਵਾਨ ਹੁੰਦਾ ਆ ਰਿਹਾ ਹੈ । ਉਸ ਪ੍ਰਭੂ ਨੇ ਆਪ ਹੀ ਸਭ ਜੀਵਾਂ ਦੀ ਪਾਲਣਾ ਕੀਤੀ, ਉਸ ਨੇ ਆਪ ਹੀ ਸਾਰੇ ਜੀਵਾਂ ਨੂੰ ਸੁਖੀ ਵਸਾਇਆ ਹੋਇਆ ਹੈ । ਸਾਰੇ ਹੀ ਜਗਤ ਵਿਚ ਉਸ ਦੀ ਸੋਭਾ ਖਿਲਰੀ ਹੋਈ ਹੈ, (ਉਸ ਦੀ ਵਡਿਆਈ ਦਾ) ਮੁੱਲ ਨਹੀਂ ਦੱਸਿਆ ਜਾ ਸਕਦਾ ।ਹੇ ਨਾਨਕ! ਆਖ—ਹੇ ਭਾਈ! ਉਸ ਗੁਰੂ ਤੋਂ ਸਦਾ ਕੁਰਬਾਨ ਹੋ, ਜਿਸ ਨੇ ਕਦੇ ਨਾਹ ਹਿੱਲਣ ਵਾਲੀ (ਹਰਿ-ਨਾਮ ਸਿਮਰਨ ਦੀ) ਨੀਂਹ ਰੱਖੀ ਹੈ (ਜਿਹੜਾ ਗੁਰੂ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਸਿਮਰਨ ਦੀ ਅਹਿੱਲ ਨੀਂਹ ਰੱਖ ਦੇਂਦਾ ਹੈ) ।3।ਹੇ ਭਾਈ! (ਉਸ ‘ਅਬਿਚਲ ਨਗਰ’ ਵਿਚ) ਸਰਬ-ਵਿਆਪਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਦੀ, ਪਰਮਾਤਮਾ ਵਿਚ ਸੁਰਤਿ ਜੋੜਨ ਦੀ ਕਥਾ-ਵਿਚਾਰ ਹੁੰਦੀ ਸੁਣੀਦੀ ਰਹਿੰਦੀ ਹੈ । (ਸੰਤ ਜਨਾਂ ਦੇ ਉਸ ਸਰੀਰ ਨਗਰ ਵਿਚ) ਭਗਤਾਂ ਦੇ ਜਨਮ ਮਰਨ ਦੇ ਗੇੜ ਨਾਸ ਕਰਨ ਵਾਲੇ ਪਰਮਾਤਮਾ ਦੇ ਚੋਜ-ਤਮਾਸ਼ਿਆਂ ਅਤੇ ਸਿਫ਼ਤਿ-ਸਾਲਾਹ ਦੀ ਇਕ-ਰਸ ਪ੍ਰਬਲ ਧੁਨੀ ਉਠਦੀ ਰਹਿੰਦੀ ਹੈ ।ਹੇ ਭਾਈ! (ਉਸ ‘ਅਬਿਚਲ ਨਗਰ’ ਵਿਚ, ਸੰਤ ਜਨਾਂ ਦੇ ਉਸ ਸਰੀਰ-ਨਗਰ ਵਿਚ) ਪਰਮਾਤਮਾ ਦੀ ਇਕ-ਰਸ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ, ਜਗਤ-ਦੇ-ਮੂਲ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਸੰਤ-ਜਨਾਂ ਦੀ ਪਰਸਪਰ ਰੱਬੀ ਵਿਚਾਰ ਹੁੰਦੀ ਰਹਿੰਦੀ ਹੈ । (ਸੰਤ-ਜਨ ਉਸ ‘ਅਬਿਚਲ ਨਗਰ’ ਵਿਚ) ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ, (ਇਸ ਤਰ੍ਹਾਂ ਆਪਣੇ ਅੰਦਰੋਂ ਵਿਕਾਰਾਂ ਦੀ) ਸਾਰੀ ਮੈਲ ਦੂਰ ਕਰਦੇ ਰਹਿੰਦੇ ਹਨ, (ਪਰਮਾਤਮਾ ਦਾ ਨਾਮ ਉਹਨਾਂ ਦੇ) ਸਾਰੇ ਪਾਪ ਦੂਰ ਕਰਦਾ ਰਹਿੰਦਾ ਹੈ ।ਹੇ ਭਾਈ! ਉਸ (‘ਅਬਿਚਲ ਨਗਰ’) ਵਿਚ ਟਿਕਿਆਂ ਜਨਮ-ਮਰਨ ਦਾ ਗੇੜ ਨਹੀਂ ਰਹਿ ਜਾਂਦਾ, ਮੁੜ ਮੁੜ ਜੂਨਾਂ ਵਿਚ ਨਹੀਂ ਪਈਦਾ । ਹੇ ਨਾਨਕ, (ਆਖ—ਹੇ) ਭਾਈ!) ਜਿਸ ਗੁਰੂ ਦੀ ਕਿਰਪਾ ਨਾਲ ਜਿਸ ਪ੍ਰਭੂ ਦੀ ਮਿਹਰ ਨਾਲ (ਮਨੁੱਖ ਦੀ) ਹਰੇਕ ਇੱਛਾ ਪੂਰੀ ਹੁੰਦੀ ਜਾਂਦੀ ਹੈ, ਉਹ ਗੁਰੂ ਉਹ ਪਰਮੇਸਰ (ਉਸ ‘ਅਬਿਚਲ ਨਗਰ’ ਵਿਚ ਟਿਕਿਆਂ) ਮਿਲ ਪੈਂਦਾ ਹੈ ।4।6।9।

SOOHEE, FIFTH MEHL:

Eternal and immovable is the City of God and Guru; chanting His Name, I have found peace. I have obtained the fruits of my mind’s desires; the Creator Himself established it. The Creator Himself established it. I have found total peace; my children, siblings and Sikhs have all blossomed forth in bliss. Singing the Glorious Praises of the Perfect Transcendent Lord, my affairs have come to be resolved. God Himself is my Lord and Master. He Himself is my Saving Grace; He Himself is my father and mother. Says Nanak, I am a sacrifice to the True Guru, who has embellished and adorned this place. || 1 || Homes, mansions, stores and markets are beautiful, when the Lord’s Name abides within. The Saints and devotees worship the Lord’s Name in adoration, and the noose of Death is cut away. The noose of Death is cut away, meditating on the Name of the Eternal, Unchanging Lord, Har, Har. Everything is perfect for them, and they obtain the fruits of their mind’s desires. The Saints and friends enjoy peace and pleasure; their pain, suffering and doubts are dispelled. The Perfect True Guru has embellished them with the Word of the Shabad; Nanak is forever a sacrifice to them. || 2 || The gift of our Lord and Master is perfect; it increases day by day. The Supreme Lord God has made me His own; His Glorious Greatness is so great! From the very beginning, and throughout the ages, He is the Protector of His devotees; God has become merciful to me. All beings and creatures now dwell in peace; God Himself cherishes and cares for them. The Praises of the Lord and Master are totally pervading in the ten directions; I cannot express His worth. Says Nanak, I am a sacrifice to the True Guru, who has laid this eternal foundation. || 3 || The spiritual wisdom and meditation of the Perfect Transcendent Lord, and the Sermon of the Lord, Har, Har, are continually heard there. The devotees of the Lord, the Destroyer of fear, play endlessly there, and the unstruck melody resounds and vibrates there. The unstruck melody resounds and resonates, and the Saints contemplate the essence of reality; this discourse is their daily routine. They worship the Lord’s Name, and all their filth is washed away; they rid themselves of all sinful residues. There is no birth or death there, no coming or going, and no entering into the womb of reincarnation again. Nanak has found the Guru, the Transcendent Lord; by His Grace, desires are fulfilled. || 4 || 6 || 9 ||

Saturday, 23rd Vaisaakh (Samvat 555 Nanakshahi)    (Page: 783)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2025)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18-08-2025)
  • today hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)
  • at the peak of dictatorship  bjp will not bow down  chugh
    ਤਾਨਾਸ਼ਾਹੀ ਸਿਖਰਾਂ ’ਤੇ, ਭਾਜਪਾ ਨਹੀਂ ਝੁਕੇਗੀ : ਚੁੱਘ
  • jalandhar police arrests 5 persons with 220 grams of heroin
    ਯੁੱਧ ਨਸ਼ਿਆਂ ਵਿਰੁੱਧ: ਜਲੰਧਰ ਪੁਲਸ ਵੱਲੋਂ 220 ਗ੍ਰਾਮ ਹੈਰੋਇਨ ਸਣੇ 5 ਵਿਅਕਤੀ...
  • fire breaks out in this bank in jalandhar
    ਜਲੰਧਰ ਦੇ ਇਸ ਬੈਂਕ 'ਚ ਲੱਗੀ ਅੱਗ, ਪਈਆਂ ਭਾਜੜਾਂ
  • agreement reached in uppal farm girl s private video leak case
    Uppal Farm ਵਾਲੀ ਕੁੜੀ ਤੇ ਮੁੰਡੇ ਦਾ ਹੋ ਗਿਆ ਸਮਝੌਤਾ, ਸਾਹਮਣੇ ਆਈਆਂ ਨਵੀਆਂ...
  • new twist in uppal farm girl s private video leak case big action taken
    Uppal Farm ਵਾਲੀ ਕੁੜੀ ਦੀ Private Video Leak ਮਾਮਲੇ 'ਚ ਨਵਾਂ ਮੋੜ! ਹੋ ਗਿਆ...
  • big for the next 4 days in punjab
    ਪੰਜਾਬ 'ਚ ਆਉਣ ਵਾਲੇ 4 ਦਿਨਾਂ ਦੀ Big Update, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • navjot singh sidhu arrives in england for family vacation
    ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ...
  • local train stalled at dav halt for 2 hours due to technical fault in engine
    ਇੰਜਣ ’ਚ ਤਕਨੀਕੀ ਖਰਾਬੀ ਨਾਲ ਡੀ. ਏ. ਵੀ. ਹਾਲਟ ’ਤੇ 2 ਘੰਟੇ ਖੜ੍ਹੀ ਰਹੀ ਲੋਕਲ...
Trending
Ek Nazar
agreement reached in uppal farm girl s private video leak case

Uppal Farm ਵਾਲੀ ਕੁੜੀ ਤੇ ਮੁੰਡੇ ਦਾ ਹੋ ਗਿਆ ਸਮਝੌਤਾ, ਸਾਹਮਣੇ ਆਈਆਂ ਨਵੀਆਂ...

new twist in uppal farm girl s private video leak case big action taken

Uppal Farm ਵਾਲੀ ਕੁੜੀ ਦੀ Private Video Leak ਮਾਮਲੇ 'ਚ ਨਵਾਂ ਮੋੜ! ਹੋ ਗਿਆ...

demand for holiday on september 1st in punjab too

ਪੰਜਾਬ 'ਚ 1 ਸਤੰਬਰ ਨੂੰ ਵੀ ਛੁੱਟੀ ਦੀ ਮੰਗ!

big for the next 4 days in punjab

ਪੰਜਾਬ 'ਚ ਆਉਣ ਵਾਲੇ 4 ਦਿਨਾਂ ਦੀ Big Update, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

the girl and boy were living in a live in relationship for four years

ਚਾਰ ਸਾਲਾਂ ਤੋਂ 'live-in relationship' 'ਚ ਰਹਿ ਰਹੇ ਸੀ ਕੁੜੀ-ਮੁੰਡਾ,...

strict orders issued regarding schools in punjab

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ

rainfall in july august broke previous records

ਜੁਲਾਈ-ਅਗਸਤ ਮਹੀਨੇ ’ਚ ਪਏ ਮੀਂਹ ਨੇ ਤੋੜੇ ਪਿਛਲੇ ਰਿਕਾਰਡ

navjot singh sidhu arrives in england for family vacation

ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ...

floods cause massive destruction in 16 villages in mand area

ਪੰਜਾਬ ਦੇ ਇਨ੍ਹਾਂ ਪਿੰਡਾਂ ਨੂੰ ਪਈ ਹੜ੍ਹਾਂ ਦੀ ਮਾਰ! ਹੋਈ ਭਾਰੀ ਤਬਾਹੀ, NDRF...

new twist in the case of businessman shot dead in dera baba nanak

ਡੇਰਾ ਬਾਬਾ ਨਾਨਕ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਾਰੋਬਾਰੀ ਦੇ ਮਾਮਲੇ 'ਚ ਨਵਾਂ...

girl raped by two boys in punjab jalandhar

Punjab : ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ Private Video Leak ਹੋਣ ਮਗਰੋਂ...

ropar jawan gurdeep singh dies while on duty in kolkata

ਪੰਜਾਬ ਦੇ ਜਵਾਨ ਦੀ ਕੋਲਕਾਤਾ 'ਚ ਡਿਊਟੀ ਦੌਰਾਨ ਮੌਤ, 10 ਦਿਨ ਪਹਿਲਾਂ ਛੁੱਟੀ ਕੱਟ...

heavy rain in punjab weather department be warning for 20th 22nd 23rd 24th

ਪੰਜਾਬ 'ਚ 20, 22, 23, 24 ਤਾਰੀਖ਼ਾਂ ਲਈ ਵੱਡੀ ਚਿਤਾਵਨੀ! ਸੋਚ ਸਮਝ ਕੇ ਨਿਕਲਣਾ...

heavy rain in punjab jalandhar

ਪੰਜਾਬ 'ਚ ਭਾਰੀ ਮੀਂਹ! ਜਲ ਦੇ ਅੰਦਰ ਡੁੱਬਾ ਜਲੰਧਰ, ਸੜਕਾਂ 'ਤੇ ਕਈ-ਕਈ ਫੁੱਟ ਭਰਿਆ...

these actresses gave intimate scenes even after marriage

ਵਿਆਹ ਤੋਂ ਬਾਅਦ ਵੀ ਇਨ੍ਹਾਂ ਅਭਿਨੇਤਰੀਆਂ ਨੇ ਦਿੱਤੇ ਇਕ ਤੋਂ ਵੱਧ ਇਕ ਇੰਟੀਮੇਟ...

famous actress loses control during intimate scene

ਇੰਟੀਮੇਟ ਸੀਨ ਦੌਰਾਨ ਬੇਕਾਬੂ ਹੋਈ ਮਸ਼ਹੂਰ ਅਦਾਕਾਰਾ, ਆਪਣੇ ਤੋਂ ਵੱਡੇ ਅਦਾਕਾਰ...

two congress councilors from amritsar join aap

ਕਾਂਗਰਸ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦੇ ਦੋ ਕੌਂਸਲਰ 'ਆਪ' 'ਚ ਹੋਏ ਸ਼ਾਮਲ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਪੜ੍ਹੋ ਮੌਸਮ ਵਿਭਾਗ ਦੀ latest update

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)
    • hukamnama  sri darbar sahib  11 august 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +