Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    9:11:50 PM

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ...

  • lpg cylinder prices

    1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG...

  • keralam bill

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨ ਬਾਰੇ ਬਿੱਲ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ, 2023)

  • Edited By Anmol Tagra,
  • Updated: 30 Jun, 2023 05:35 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥

ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੇ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੇ ਪਤਿ ਗਵਾਈ ॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥ ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥

ਸ਼ੁੱਕਰਵਾਰ, ੧੬ ਹਾੜ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੫੬੯)

ਵਡਹੰਸੁ ਮਹਲਾ ੩ ॥

ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ । ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ । (ਇਸ ਵਾਸਤੇ) ਨਾਨਕ ਆਖਦਾ ਹੈ ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ ।੧। ਹੇ ਮੇਰੇ ਮਨ! (ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ । ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ । ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) । ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ । ਹੇ ਨਾਨਕ! (ਆਖ ) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ । (ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ ।੨। ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ । ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ । ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪੇ੍ਰਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ ।੩।ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ, ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ । (ਪਰ, ਹੇ ਮਨ!) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ । ਹੇ ਨਾਨਕ! (ਆਖ ) ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ ।੪।੩।

WADAHANS, THIRD MEHL:

O my mind, contemplate the True Lord forever. Dwell in peace in the home of your own being, and the Messenger of Death will not be able to touch you. The noose of the Messenger of Death will not be able to touch you, when you embrace love for the True Word of the Shabad. Forever imbued with the True Lord, the mind becomes immaculate, and its comings and goings are ended. The love of duality and doubt have ruined the self-willed manmukh, who is lured away by the Messenger of Death. Says Nanak, listen, O my mind: contemplate the True Lord forever. || 1 || O my mind, the treasure is deep within you; do not search for it on the outside. Eat only that which is pleasing to the Lord; as Gurmukh, receive the blessing of His Glance of Grace. As Gurmukh, receive the blessing of His Glance of Grace, O my mind; the Name of the Lord, your help and support, is deep within you. The self-willed manmukhs are blind and devoid of wisdom; they are ruined by the love of duality. Without the Name, no one is emancipated. All are bound by the Messenger of Death. O Nanak, the treasure is deep within you; do not search for it on the outside. || 2 || O my mind, obtaining the blessing of this human birth, some are engaged in the trade of Truth. They serve their True Guru, and the Infinite Word of the Shabad resounds deep within. Deep within is the Infinite Shabad, and the Beloved Naam, the Name of the Lord; through the Naam, the nine treasures are obtained. The self-willed manmukhs are engrossed in emotional attachment to Maya; they suffer in pain, and through duality, they lose their honor. But those who conquer their ego, and merge in the True Shabad, are totally imbued with Truth. O Nanak, it is so difficult to obtain this human life; the True Guru imparts this understanding. || 3 || O my mind, those who serve their True Guru are the most fortunate beings. Those who conquer their minds are beings of renunciation and detachment. They are beings of renunciation and detachment they are lovingly focused on the True One; they realize and understand themselves. Their intellect is steady, deep and profound; as Gurmukh, they naturally chant the Naam, the Name of the Lord. Some are lovers of beautiful young women; infatuation with Maya is very dear to them. The unfortunate self-willed manmukhs remain asleep. O Nanak, those who intuitively serve their Guru have perfect destiny. || 4 || 3 ||

Friday, 16th Assaar (Samvat 555 Nanakshahi)    (Page: 569)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +