Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 10, 2025

    12:08:02 AM

  • burqa and niqab will be banned in this country

    ਇਸ ਦੇਸ਼ 'ਚ ਬੁਰਕਾ ਤੇ ਨਕਾਬ 'ਤੇ ਲੱਗੇਗੀ ਪਾਬੰਦੀ,...

  • mankirt aulakh

    ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਦੇਹਾਂਤ 'ਤੇ...

  • pm modi spoke to president trump

    PM ਮੋਦੀ ਨੇ ਰਾਸ਼ਟਰਪਤੀ ਟਰੰਪ ਨਾਲ ਕੀਤੀ ਗੱਲ,...

  • hmd touch 4g launch price specs nokia asha

    4000 ਰੁਪਏ ਤੋਂ ਵੀ ਘੱਟ ਕੀਮਤ 'ਚ ਲਾਂਚ ਹੋਇਆ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ, 2023)

  • Updated: 14 Aug, 2023 05:20 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੪ ॥

ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥ 

ਸੋਮਵਾਰ, ੩੦ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੧੪ ਅਗਸਤ, ੨੦੨੩   (ਅੰਗ: ੮੩੫)

ਬਿਲਾਵਲੁ ਮਹਲਾ ੪ ॥

ਹੇ ਭਾਈ! ਗੁਰੂ ਦੇ ਬਚਨ ਸੁਣ ਕੇ (ਇਉਂ ਹੋਇਆ ਹੈ ਜਿਵੇਂ ਮੇਰੇ) ਮਨ ਵਿਚ (ਬਿਰਹੋਂ ਦੇ) ਤੀਰ ਵੱਜ ਗਏ ਹਨ  ਮੇਰੇ ਅੰਦਰ ਪ੍ਰਭੂ ਦੇ ਦਰਸਨ ਦੀ ਤਾਂਘ ਪੈਦਾ ਹੋ ਗਈ ਹੈ । ਹੇ ਭਾਈ! (ਮੇਰੇ) ਮਨ ਦੀ (ਇਸ ਵੇਲੇ ਦੀ) ਪੀੜਾ ਨੂੰ (ਮੇਰਾ ਆਪਣਾ) ਮਨ ਹੀ ਜਾਣਦਾ ਹੈ । ਕੋਈ ਹੋਰ ਪਰਾਈ ਪੀੜ ਨੂੰ ਕੀਹ ਜਾਣ ਸਕਦਾ ਹੈ ।੧।ਹੇ (ਮੇਰੇ) ਰਾਮ! ਪਿਆਰੇ ਗੁਰੂ ਨੇ (ਮੇਰਾ) ਮਨ ਆਪਣੇ ਵੱਸ ਵਿਚ ਕਰ ਲਿਆ ਹੈ । ਗੁਰੂ ਦਾ ਦਰਸਨ ਕਰ ਕੇ (ਹੁਣ) ਮੈਂ ਆਪਣੀ ਚਤੁਰਾਈ-ਸਿਆਣਪ ਗਵਾ ਬੈਠੀ ਹਾਂ  ਮੇਰਾ ਆਪਣਾ ਆਪ ਮੇਰੇ ਆਪਣੇ ਵੱਸ ਵਿਚ ਨਹੀਂ ਰਿਹਾ (ਮੇਰਾ ਮਨ ਅਤੇ ਮੇਰੇ ਗਿਆਨ-ਇੰਦ੍ਰੇ ਗੁਰੂ ਦੇ ਵੱਸ ਵਿਚ ਹੋ ਗਏ ਹਨ) ।੧।ਰਹਾਉ।ਹੇ ਭਾਈ! (ਮੇਰੇ) ਮਨ ਵਿਚ ਪ੍ਰਭੂ ਦਾ ਦਰਸਨ ਕਰਨ ਦਾ ਬਹੁਤ ਚਾਉ ਪੈਦਾ ਹੋ ਚੁਕਾ ਹੈ ਮੈਂ ਸਾਰੇ ਦੇਸਾਂ ਦੇਸਾਂਤਰਾਂ ਵਿਚ (ਉਸ ਨੂੰ) ਭਾਲਦੀ ਫਿਰਦੀ ਹਾਂ (ਸਾਂ) । ਜਿਸ (ਗੁਰੂ) ਨੇ (ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਵਿਖਾਲ ਦਿੱਤਾ ਹੈ ਉਸ ਗੁਰੂ ਦੇ ਅੱਗੇ ਮੈਂ ਆਪਣਾ ਤਨ ਕੱਟ ਕੇ ਭੇਟਾ ਕਰ ਰਹੀ ਹਾਂ (ਆਪਣਾ ਆਪ ਗੁਰੂ ਦੇ ਹਵਾਲੇ ਕਰ ਰਹੀ ਹਾਂ) ।੨।ਹੇ ਭਾਈ! (ਹੁਣ ਜੇ) ਕੋਈ ਪ੍ਰਭੂ ਦਾ ਸੁਨੇਹਾ ਲਿਆ ਕੇ (ਮੈਨੂੰ) ਦੇਂਦਾ ਹੈ ਤਾਂ ਉਹ ਮੇਰੇ ਹਿਰਦੇ ਵਿਚ ਮੇਰੇ ਮਨ ਵਿਚ ਮੇਰੇ ਤਨ ਵਿਚ ਪਿਆਰਾ ਲੱਗਦਾ ਹੈ । ਹੇ ਭਾਈ! ਜਿਹੜਾ ਕੋਈ ਸੱਜਣ ਮੈਨੂੰ ਪ੍ਰਭੂ ਮਿਲਾਂਦਾ ਹੈ ਮੈਂ ਆਪਣਾ ਸਿਰ ਕੱਟ ਕੇ ਉਸ ਦੇ ਪੈਰਾਂ ਹੇਠ ਰੱਖਣ ਨੂੰ ਤਿਆਰ ਹਾਂ ।੩।ਹੇ ਸਖੀ! ਆ ਤੁਰ ਹੇ ਸਖੀ! ਆ ਤੁਰ ਅਸੀ (ਚੱਲ ਕੇ) ਪ੍ਰਭੂ (ਦੇ ਪਿਆਰ) ਨੂੰ ਹਿਲੂਣਾ ਦੇਈਏ (ਆਤਮਕ) ਗੁਣਾਂ ਦੇ ਕਾਮਣ ਪਾ ਕੇ ਉਸ ਪ੍ਰਭੂ-ਪਤੀ ਨੂੰ ਵੱਸ ਵਿਚ ਕਰੀਏ । ਭਗਤੀ ਨਾਲ ਪਿਆਰ ਕਰਨ ਵਾਲਾ—ਇਹ ਉਸ ਦਾ ਨਾਮ ਕਿਹਾ ਜਾਂਦਾ ਹੈ (ਹੇ ਸਖੀ! ਆ) ਉਸ ਦੀ ਸਰਨ ਪੈ ਜਾਈਏ ਉਸ ਦੇ ਦਰ ਤੇ ਡਿੱਗ ਪਈਏ ।੪।ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਖਿਮਾ ਵਾਲੇ ਸੁਭਾਵ ਨੂੰ ਆਪਣੇ ਆਤਮਕ ਜੀਵਨ ਦੀ ਸਜਾਵਟ ਬਣਾਂਦੀ ਹੈ ਜਿਹੜੀ ਆਪਣੇ ਮਨ ਵਿਚ ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ (ਦਾ) ਦੀਵਾ ਜਗਾਂਦੀ ਹੈ ਪ੍ਰਭੂ-ਪਤੀ ਉਸ ਉਤੇ ਪ੍ਰਸੰਨ ਹੋ ਜਾਂਦਾ ਹੈ । ਪ੍ਰਭੂ ਉਸ ਦੇ ਆਤਮਕ ਮਿਲਾਪ ਨੂੰ ਬੜੇ ਆਨੰਦ ਨਾਲ ਮਾਣਦਾ ਹੈ । ਹੇ ਸਹੇਲੀ! ਮੈਂ ਉਸ ਪ੍ਰਭੂ-ਪਤੀ ਦੇ ਅੱਗੇ ਆਪਣੀ ਜਿੰਦ ਮੁੜ ਮੁੜ ਵਾਰਨੇ ਕਰਨ ਨੂੰ ਤਿਆਰ ਹਾਂ ।੫।ਹੇ ਸਹੇਲੀਏ! ਪਰਮਾਤਮਾ ਦੇ ਨਾਮ (ਦੀ ਸੁਆਸ ਸੁਆਸ ਯਾਦ) ਦਾ ਹਾਰ ਮੈਂ (ਆਪਣੇ) ਗਲ ਵਿਚ ਪਾ ਲਿਆ ਹੈ (ਯਾਦ ਦੀ ਬਰਕਤ ਨਾਲ ਸੁੰਦਰ ਹੋ ਚੁਕਿਆ ਆਪਣਾ) ਮਨ ਮੈਂ ਸਭ ਤੋਂ ਵੱਡਾ ਮੋਤੀਚੁੂਰ ਗਹਿਣਾ ਬਣਾ ਲਿਆ ਹੈ । ਹਰਿ-ਨਾਮ ਦੀ ਸਰਧਾ ਦੀ ਮੈਂ (ਆਪਣੇ ਹਿਰਦੇ ਵਿਚ) ਸੇਜ ਵਿਛਾ ਦਿੱਤੀ ਹੈ ਮੇਰੇ ਮਨ ਵਿਚ ਉਹ ਪ੍ਰਭੂ-ਪਤੀ ਬਹੁਤ ਪਿਆਰਾ ਲੱਗ ਰਿਹਾ ਹੈ (ਹੁਣ ਤੈਨੂੰ ਯਕੀਨ ਹੈ ਕਿ ਉਹ) ਪ੍ਰਭੂ-ਪਤੀ ਮੈਨੂੰ ਛੱਡ ਨਹੀਂ ਸਕਦਾ ।੬।ਹੇ ਸਹੇਲੀਏ! (ਜੇ) ਪ੍ਰਭੂ-ਪਤੀ ਕੁਝ ਹੋਰ ਆਖਦਾ ਰਹੇ ਤੇ (ਜੀਵ-ਇਸਤ੍ਰੀ) ਕੁਝ ਹੋਰ ਕਰਦੀ ਰਹੇ ਤਾਂ (ਉਸ ਜੀਵ-ਇਸਤ੍ਰੀ ਦਾ) ਸਾਰਾ ਸਿੰਗਾਰ (ਸਾਰਾ ਧਾਰਮਿਕ ਉੱਦਮ) ਵਿਅਰਥ ਚਲਾ ਜਾਂਦਾ ਹੈ ਬਿਲਕੁਲ ਫੋਕਾ ਬਣ ਜਾਂਦਾ ਹੈ । (ਉਸ ਦੇ) ਮੂੰਹ ਉਤੇ ਤਾਂ ਥੁੱਕਾਂ ਹੀ ਪਈਆਂ ਉਸ ਪ੍ਰਭੂ ਨੇ ਤਾਂ (ਕਿਸੇ ਹੋਰ) ਸੁਹਾਗਣ ਨੂੰ ਆਪਣੀ ਬਣਾ ਲਿਆ ।੭।ਹੇ ਪ੍ਰਭੂ! ਅਸੀ ਤੇਰੀਆਂ ਦਾਸੀਆਂ ਹਾਂ ਤੂੰ ਅਪਹੁੰਚ ਤੇ ਧਰਤੀ ਦਾ ਖਸਮ ਹੈਂ । ਅਸੀ ਜੀਵ-ਇਸਤ੍ਰੀਆਂ (ਤੇਰੇ ਹੁਕਮ ਤੋਂ ਬਾਹਰ) ਕੁਝ ਨਹੀਂ ਕਰ ਸਕਦੀਆਂ ਅਸੀ ਤਾਂ ਸਦਾ ਤੇਰੇ ਵੱਸ ਵਿਚ ਹਾਂ । ਹੇ ਨਾਨਕ! (ਆਖ—) ਹੇ ਹਰੀ! ਅਸਾਂ ਕੰਗਾਲਾਂ ਉਤੇ ਮਿਹਰ ਕਰ ਸਾਨੂੰ ਆਪਣੇ ਚਰਨਾਂ ਵਿਚ ਰੱਖ ਸਾਨੂੰ ਗੁਰੂ ਦੀ ਸਰਨ ਵਿਚ ਸਮਾਈ ਦੇਈ ਰੱਖ ।੮।੫।

BILAAVAL, FOURTH MEHL:

The thirst for God has welled up deep within me; hearing the Word of the Guru’s Teachings, my mind is pierced by His arrow. The pain of my mind is known only to my own mind; who can know the pain of another?  || 1 ||   The Lord, the Guru, the Enticer, has enticed my mind. I am stunned and amazed, gazing upon my Guru; I have entered the realm of wonder and bliss.  || 1 ||  Pause  ||   I wander around, exploring all lands and foreign countries; within my mind, I have such a great longing to see my God. I sacrifice my mind and body to the Guru, who has shown me the Way, the Path to my Lord God.  || 2 ||   If only someone would bring me news of God; He seems so sweet to my heart, mind and body. I would cut off my head and place it under the feet of that one who leads me to meet and unite with my Lord God.  || 3 ||   Let us go, O my companions, and understand our God; with the spell of virtue, let us obtain our Lord God. He is called the Lover of His devotees; let us follow in the footsteps of those who seek God’s Sanctuary.  || 4 ||   If the soul-bride adorns herself with compassion and forgiveness, God is pleased, and her mind is illumined with the lamp of the Guru’s wisdom. With happiness and ecstasy, my God enjoys her; I offer each and every bit of my soul to Him.  || 5 ||   I have made the Name of the Lord, Har, Har, my necklace; my mind tinged with devotion is the intricate ornament of crowning glory. I have spread out my bed of faith in the Lord, Har, Har. I cannot abandon Him — my mind is filled with such a great love for Him.  || 6 ||   If God says one thing, and the soul-bride does something else, then all her decorations are useless and false. She may adorn herself to meet her Husband Lord, but still, only the virtuous soul-bride meets God, and the other’s face is spat upon.  || 7 ||   I am Your hand-maiden, O Inaccessible Lord of the Universe; what can I do by myself? I am under Your power. Be merciful, Lord, to the meek, and save them; Nanak has entered the Sanctuary of the Lord, and the Guru.  || 8 || 5 || 8 ||   

Monday, 30th Saawan (Samvat 555 Nanakshahi) 14th August 2023   (Page:  835)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਕਤੂਬਰ 2025)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ, 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਕਤੂਬਰ 2025)
  • mankirt aulakh
    ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਦੇਹਾਂਤ 'ਤੇ ਮਨਕੀਰਤ ਔਲਖ ਨੇ ਜਤਾਇਆ ਦੁੱਖ,...
  • famous vegetarian bodybuilder virinder singh ghuman passes away
    ਮਸ਼ਹੂਰ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਮੌਤ
  • cold weather has begun in punjab
    ਪੰਜਾਬ 'ਚ ਸਰਦੀਆਂ ਦੀ ਹੋ ਗਈ ਸ਼ੁਰੂਆਤ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • sodal chowk jalandhar
    ਜਲੰਧਰ ਦੇ ਸੋਢਲ ਚੌਕ 'ਚੋਂ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • shameful act of police officer charges dropped in rape case against girl
    ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ ਕਰੇਗਾ ਹੈਰਾਨ, ਡਿੱਗੀ ਗਾਜ, ਕੁੜੀ ਨਾਲ...
  • major terrorist plot foiled in punjab 2 5 kg ied and rdx seized from jalandhar
    ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ! ਜਲੰਧਰ 'ਚੋਂ...
  • food safety team inspects sweet shops ahead of festive season
    ਤਿਉਹਾਰੀ ਸੀਜ਼ਨ ਨੂੰ ਵੇਖਦਿਆਂ ਫੂਡ ਸੇਫਟੀ ਟੀਮ ਨੇ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ...
  • manish sisodia announement
    ਪੰਜਾਬ ਦੇ ਨੌਜਵਾਨਾਂ ਲਈ ਮਨੀਸ਼ ਸਿਸੋਦੀਆ ਦਾ ਵੱਡਾ ਐਲਾਨ
Trending
Ek Nazar
important news for the residents of amritsar

ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ

firecracker market to be set up in vacant plot near pathankot chowk in jalandhar

ਜਲੰਧਰ 'ਚ ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਨਿਗਮ ਵੱਲੋਂ NOC ਜਾਰੀ

jayanagar police station karnataka domestic violence mental harassment

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਸੀ ਪਤੀ! ਫੇਰ ਹੋ ਗਿਆ ਫੇਸਬੁੱਕ 'ਤੇ...

this rule of online transactions will change  rbi

ਬਦਲ ਜਾਵੇਗਾ Online ਲੈਣ-ਦੇਣ ਦਾ ਇਹ ਨਿਯਮ, RBI ਨੇ ਕੀਤਾ ਵੱਡਾ ਐਲਾਨ

son killed mother

'ਮੈਂ ਬੋਰ ਹੋ ਰਿਹਾ ਸੀ, ਇਸ ਲਈ ਮਾਂ ਨੂੰ ਮਾਰ 'ਤਾ...', ਪੁੱਤ ਦੇ ਖ਼ੌਫ਼ਨਾਕ...

grandmother got angry when she had girls

ਕੁੜੀਆਂ ਜੰਮਣ 'ਤੇ ਸੱਸ ਤੇ ਨਨਾਣਾਂ ਮਾਰਦੀਆਂ ਸੀ ਮੇਹਣੇ, ਤੰਗ ਆਈ ਔਰਤ ਨੇ ਗਲ ਲਾਈ...

winter body fitness healthy tips

Health Tips: ਸਰਦੀਆਂ 'ਚ ਸਰੀਰ ਨੂੰ ਫਿੱਟ ਤੇ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ...

punjab granthi singh trapped after seeing mobile add becomes victim of fraud

Punjab: ਲਾਟਰੀ ਦੇ ਲਾਲਚ 'ਚ ਫਸਿਆ ਗ੍ਰੰਥੀ ਸਿੰਘ, ਮੋਬਾਇਲ ਦੀ ਐਡ ਕਰਕੇ ਹੋ ਗਈ...

advisory issued for farmers in view of heavy rain in punjab

ਪੰਜਾਬ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

spurious liquor continues in tarn taran

ਤਰਨਤਾਰਨ 'ਚ 'ਪਹਿਲੇ ਤੋੜ ਦੀ ਲਾਲ ਪਰੀ' ਦਾ ਸਿਲਸਿਲਾ ਜਾਰੀ, ਕਿਸੇ ਵੇਲੇ ਵੀ ਹੋ...

major orders issued in amritsar shops will remain closed

ਅੰਮ੍ਰਿਤਸਰ 'ਚ 6, 7 ਤੇ 8 ਅਕਤੂਬਰ ਤੱਕ ਜਾਰੀ ਹੋਏ ਵੱਡੇ ਹੁਕਮ, ਇਹ ਦੁਕਾਨਾਂ...

boyfriend called her to his room 3 friends

ਫੋਨ ਕਰ ਕਮਰੇ 'ਚ ਬੁਲਾਈ ਟੀਚਰ Girlfriend, ਮਗਰੇ ਸੱਦ ਲਏ ਤਿੰਨ ਯਾਰ ਤੇ ਫਿਰ...

dharma s murder case exposed

ਧਰਮਾ ਦੇ ਕਤਲ ਮਾਮਲੇ ਦਾ ਪਰਦਾਫਾਸ਼, ਆਸਟ੍ਰੇਲੀਆ ਬੈਠੇ ਗੈਂਗਸਟਰ ਦੇ ਇਸ਼ਾਰਿਆਂ ’ਤੇ...

human skeleton found during excavation of 50 year old house

50 ਸਾਲ ਪੁਰਾਣੇ ਘਰ ਦੀ ਖੁਦਾਈ ਦੌਰਾਨ ਮਿਲਿਆ ਮਨੁੱਖੀ ਕੰਕਾਲ, ਇਲਾਕੇ 'ਚ ਫੈਲੀ...

gym  exercise  home  health

ਜਿਮ ਨਹੀਂ ਜਾ ਸਕਦੇ ਤਾਂ ਘਰ 'ਚ ਹੀ ਕਰ ਸਕਦੇ ਹੋ ਇਹ ਵਰਕਆਊਟ, ਜੁਆਇੰਟ ਹੋਣਗੇ...

nit student commits suicide in jalandhar

ਜਲੰਧਰ 'ਚ NIT ਵਿਦਿਆਰਥੀ ਨੂੰ ਹੋਸਟਲ ਦੇ ਕਮਰੇ 'ਚ ਇਸ ਹਾਲ 'ਚ ਵੇਖ ਸਹਿਮੇ ਲੋਕ,...

i love mohammad controversy bjp leaders protest

ਜਲੰਧਰ 'ਚ ਵਧਿਆ ਧਾਰਮਿਕ ਵਿਵਾਦ, ਮਸ਼ਹੂਰ ਚੌਕ 'ਚ ਹਿੰਦੂ ਜਥੇਬੰਦੀਆਂ ਨੇ ਲਗਾਇਆ...

a matter of concern for security agencies

ਚਿੱਟੇ ਤੋਂ ਬਾਅਦ ਹੁਣ ਅੰਮ੍ਰਿਤਸਰ ’ਚ ਗਾਂਜੇ ਦੀ ਐਂਟਰੀ, ਸੁਰੱਖਿਆ ਏਜੰਸੀਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ, 2025)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ, 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +