Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 15, 2025

    1:43:31 PM

  • punjab canada husband wife

    ਪਤਨੀ ਪਿੱਛੇ ਪੰਜਾਬ ਤੋਂ ਕੈਨੇਡਾ ਗਏ ਪਤੀ ਨੂੰ ਮਿਲਿਆ...

  • rahul gandhi reached gurdaspur listened to the problems of the people

    ਗੁਰਦਾਸਪੁਰ ਪਹੁੰਚੇ ਰਾਹੁਲ ਗਾਂਧੀ, ਸੁਣੀਆਂ ਲੋਕਾਂ...

  • itr filing date extended it department gives clarification via tweet

    ਵਧ ਗਈ ITR ਭਰਨ ਦੀ ਮਿਤੀ! ਆਮਦਨ ਕਰ ਵਿਭਾਗ ਨੇ...

  • these teachers of punjab ordered to resign immediately

    ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਤੁਰੰਤ ਫ਼ਾਰਗ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2023)

  • Edited By Anmol Tagra,
  • Updated: 10 Sep, 2023 05:50 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ 1 ॥

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥1॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥2॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥3॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥4॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥5॥2॥

ਐਤਵਾਰ, 25 ਭਾਦੋਂ (ਸੰਮਤ 555 ਨਾਨਕਸ਼ਾਹੀ) 10 ਸਤੰਬਰ, 2023   (ਅੰਗ: 688)

ਧਨਾਸਰੀ ਮਹਲਾ 1 ॥

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦਿ®ਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।1। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।2। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।3। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ® ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।4। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤਿ®ਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤਿ®ਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤਿ®ਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤਿ®ਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ।5।2।

DHANAASAREE, FIRST MEHL:

I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name.  || 1 ||   No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name.  || 2 ||   You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized.  || 3 ||   Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth.  || 4 ||   I am hungry and thirsty for wealth; how will I be able to go to the Lord’s Court?  I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled.  || 5 || 2 ||

Sunday, 25th Bhaadon (Samvat 555 Nanakshahi) 10th September 2023          (Page: 688) 
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਸਤੰਬਰ 2025)
  • meeting held occasion of the birth anniversary of bhagwan maharishi valmiki ji
    ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੀਤੀ ਮੀਟਿੰਗ
  • major restrictions imposed in some districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ ਵੱਡੀਆਂ ਪਾਬੰਦੀਆਂ,...
  • punjab government hand over garbage management work of jalandhar private hands
    ਜਲੰਧਰ ਦੇ ਕੂੜੇ ਦਾ ਸਾਰਾ ਕੰਮ ਨਿੱਜੀ ਹੱਥਾਂ ’ਚ ਦੇਵੇਗੀ ਪੰਜਾਬ ਸਰਕਾਰ, 143 ਕਰੋੜ...
  • pargat singh strongly condemns not allowing sikh pilgrims to go to pakistan
    ਜੇ ਭਾਰਤ ਤੇ ਪਾਕਿ ਵਿਚਾਲੇ ਕ੍ਰਿਕਟ ਮੈਚ ਹੋ ਸਕਦੈ ਤਾਂ ਸਿੱਖ ਸ਼ਰਧਾਲੂ ਨਨਕਾਣਾ...
  • boy murdered by drug overdose
    ਦੋਸਤਾਂ ਨੇ ਕੀਤੀ ਗੱਦਾਰੀ, ਨਸ਼ੇ ਦੀ ਓਵਰਡੋਜ਼ ਦੇ ਕੇ ਨੌਜਵਾਨ ਦਾ ਕੀਤਾ ਕਤਲ
  • surprising revelations in the death case of mahendra singh kp s son
    ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਸ...
  • punjab bus stand
    ਬੱਸ ਸਟੈਂਡ 'ਚ ਮਿਲਣਗੀਆਂ ਖੇਡ ਸਹੂਲਤਾਂ, ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ...
  • punjab new orders
    ਪੰਜਾਬ 'ਚ ਨਵੇਂ ਹੁਕਮ ਜਾਰੀ! 19 ਸਤੰਬਰ ਤਕ...
Trending
Ek Nazar
safe school vehicle policy

ਵਿਦਿਆਰਥੀਆਂ ਦੀ ਜਾਨ ਨਾਲ ਖਿਲਵਾੜ, ਸੇਫ ਸਕੂਲ ਵਾਹਨ ਪਾਲਿਸੀ ਦੀ ਸ਼ਰੇਆਮ ਹੋਰ ਰਹੀ...

actress who won people s hearts with her simplicity has become extremely bold

ਸਾਦਗੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਹੋਈ ਬੇਹੱਦ ਬੋਲਡ, Latest...

hotels and resorts are evading gst in catering

ਕੈਟਰਿੰਗ ’ਚ ਕਈ ਮੈਰਿਜ ਪੈਲੇਸ, ਹੋਟਲ ਤੇ ਰਿਜ਼ੋਰਟ ਕਰ ਰਹੇ GST ਦੀ ਚੋਰੀ!

office women men cold ac

ਦਫ਼ਤਰਾਂ 'ਚ ਔਰਤਾਂ ਨੂੰ ਕਿਉਂ ਲੱਗਦੀ ਹੈ ਪੁਰਸ਼ਾਂ ਨਾਲੋਂ ਵਧੇਰੇ ਠੰਡ ? ਸਾਹਮਣੇ...

dr oberoi takes 8 youths deported from dubai home

ਦੁਬਈ ਤੋਂ ਡਿਪੋਰਟ ਕੀਤੇ 8 ਨੌਜਵਾਨਾਂ ਨੂੰ ਡਾ. ਓਬਰਾਏ ਨੇ ਘਰੀਂ ਪਹੁੰਚਾਇਆ

patiala magistrate issues new orders regarding burning of crop residues

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪਟਿਆਲਾ ਵਧੀਕ ਜ਼ਿਲ੍ਹਾ...

father daughters mother

ਦੁਖਦ ਘਟਨਾ, ਚਾਰ ਧੀਆਂ ਦੇ ਪਿਓ ਦੀ ਹਾਦਸੇ 'ਚ ਮੌਤ, ਮਾਂ ਪਹਿਲਾਂ ਹੀ ਛੁੱਡ ਚੁੱਕੀ...

b tech student dies suspicious circumstances at private university in phagwara

ਫਗਵਾੜਾ ਦੀ ਮਸ਼ਹੂਰ ਨਿੱਜੀ ਯੂਨੀਵਰਸਿਟੀ ਤੋਂ ਵੱਡੀ ਖ਼ਬਰ, ਇਸ ਹਾਲ 'ਚ ਬੀ-ਟੈੱਕ ਦੇ...

floods have also taken a heavy animals

ਬੇਜ਼ੁਬਾਨ ਪਸ਼ੂਆਂ ’ਤੇ ਵੀ ਪਈ ਹੜ੍ਹਾਂ ਦੀ ਵੱਡੀ ਮਾਰ , ਦੁੱਧ ਉਤਪਾਦਨ ’ਚ 20...

issues challan on ambulances parked in guru nanak dev hospital complex

ਪੰਜਾਬ ਪੁਲਸ ਵੱਡੀ ਕਾਰਵਾਈ, ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ 'ਚ ਲੱਗੀਆਂ...

people in flood affected areas are beset by diseases

ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਬੀਮਾਰੀਆਂ ਨੇ ਪਾਇਆ ਘੇਰਾ, 3 ਹਾਜ਼ਰ ਲੋਕਾਂ...

a terrible accident happened on the dav flyover in jalandhar

ਜਲੰਧਰ 'ਚ DAV ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਤੜਫ਼-ਤੜਫ਼...

women accounts pension

ਔਰਤਾਂ ਲਈ ਵੱਡੀ ਖੁਸ਼ਖ਼ਬਰੀ, ਖਾਤਿਆਂ ਵਿੱਚ ਆਉਣਗੇ 2500 ਰੁਪਏ, ਬਕਾਇਆ ਵੀ ਮਿਲੇਗਾ

driving license holders in punjab should pay attention new orders issued

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਨਵੇਂ ਹੁਕਮ ਹੋ ਗਏ ਜਾਰੀ

punjab police big action against granthi and sevadar

ਗ੍ਰੰਥੀ ਤੇ ਸੇਵਾਦਾਰ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਕਾਰਨਾਮਾ ਜਾਣ ਹੋਵੋਗੇ...

new orders issued in punjab from 10 am to 6 pm

ਪੰਜਾਬ 'ਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲਈ ਨਵੇਂ ਹੁਕਮ ਜਾਰੀ

brother in law  sister in law  sister  police

ਪੰਜਾਬ 'ਚ ਸ਼ਰਮਨਾਕ ਘਟਨਾ! ਹਵਸ 'ਚ ਅੰਨ੍ਹੇ ਜੀਜੇ ਨੇ ਸਾਲੀ ਨਾਲ...

delhi  s tis hazari court grants bail to actor ashish kapoor

ਬਲਾਤਕਾਰ ਮਾਮਲੇ 'ਚ ਗ੍ਰਿਫਤਾਰ ਅਦਾਕਾਰ ਆਸ਼ਿਸ਼ ਕਪੂਰ ਨੂੰ ਮਿਲੀ ਜ਼ਮਾਨਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)
    • hukamnama sri darbar sahib  1 september 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
    • hukamnama sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +