ਆਸਾ ॥
ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
ਮੰਗਲਵਾਰ, ੩ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੧੯ ਸਤੰਬਰ, ੨੦੨੩ (ਅੰਗ: ੪੭੯)
ਆਸਾ ॥
(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ।੧। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ।੧।ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ) । ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ।੨। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ—ਇਹ ਧਨ ਮੇਰਾ ਹੈ । (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩। ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ), ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ”—ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ); (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬।
AASAA:
To some, the Lord has given silks and satins, and to some, beds decorated with cotton ribbons. Some do not even have a poor patched coat, and some live in thatched huts. || 1 || Do not indulge in envy and bickering, O my mind. By continually doing good deeds, these are obtained, O my mind. || 1 || Pause || The potter works the same clay, and colors the pots in different ways. Into some, he sets pearls, while to others, he attaches filth. || 2 || God gave wealth to the miser for him to preserve, but the fool calls it his own. When the Messenger of Death strikes him with his club, in an instant, everything is settled. || 3 || The Lord’s humble servant is called the most exalted Saint; he obeys the Command of the Lord’s Order, and obtains peace. Whatever is pleasing to the Lord, he accepts as True; he enshrines the Lord’s Will within his mind. || 4 || Says Kabeer, listen, O Saints — it is false to call out, “Mine, mine.” Breaking the bird cage, death takes the bird away, and only the torn threads remain. || 5 || 3 || 16 ||
Tuesday, 3rd Assu (Samvat 555 Nanakshahi) 19th September, 2023 (Page: 479)
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ, 2023)
NEXT STORY