ਆਸਾ ਛੰਤ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੁੋ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥ ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥ ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੁੋ ਪੂਰਾ ॥੪॥੧॥੩॥
ਮੰਗਲਵਾਰ, ੧੫ ਜੇਠ (ਸੰਮਤ ੫੫੬ ਨਾਨਕਸ਼ਾਹੀ) ੨੮ ਮਈ, ੨੦੨੪ (ਅੰਗ: ੪੫੩)
ਆਸਾ ਛੰਤ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
(ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪੋ੍ਰਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ । ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ । ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ । ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ) । ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ ।੧। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਪੂਰੇ ਗੁਰੂ ਨੇ (ਹਰਿ-ਨਾਮ ਸਿਮਰਨ ਦਾ) ਉਪਦੇਸ਼ ਦੇ ਦਿੱਤਾ, ਉਹ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਇਉਂ ਮਸਤ ਰਹਿੰਦੇ ਹਨ ਜਿਵੇਂ (ਡੂੰਘੇ) ਪਾਣੀ ਵਿਚ ਮੱਛੀ ਖ਼ੁਸ਼ ਰਹਿੰਦੀ ਹੈ, ਉਹ ਮਨੁੱਖ ਆਤਮਕ-ਜੀਵਨ-ਦਾਤੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ । ਹੇ ਭਾਈ! ਆਤਮਕ ਜੀਵਨ ਦੇਣ ਵਾਲਾ ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ਉਹ ਉਹਨਾਂ ਮਨੁੱਖਾਂ ਨੂੰ ਆਪ ਹੀ ਆਪਣੇ ਲੜ ਲਾ ਲੈਂਦਾ ਹੈ, ਉਹ ਸਰਬ-ਵਿਆਪਕ ਪ੍ਰਭੂ ਉਹਨਾਂ ਦੇ ਅੰਦਰ ਆਪਣੇ ਸੇ੍ਰਸ਼ਟ ਨਾਮ-ਰਤਨ ਪਰਗਟ ਕਰ ਦੇਂਦਾ ਹੈ ਉਹਨਾਂ ਨੂੰ ਫਿਰ ਛੱਡ ਕੇ ਕਿਤੇ ਨਹੀਂ ਜਾਂਦਾ । ਹੇ ਨਾਨਕ! ਪਰਮਾਤਮਾ ਸੋਹਣੀ ਆਤਮਕ ਘਾੜਤ ਵਾਲਾ ਹੈ, ਸੋਹਣੇ ਰੂਪ ਵਾਲਾ ਹੈ, ਸਿਆਣਾ ਹੈ, (ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਉਪਦੇਸ਼ ਦਿੰਦਾ ਹੈ ਉਹਨਾਂ ਉਤੇ ਹੋਈ ਹੋਈ) ਉਸ ਪਰਮਾਤਮਾ ਦੀ ਬਖਸ਼ਸ਼ ਕਦੇ ਮਿਟਦੀ ਨਹੀਂ (ਇਸ ਵਾਸਤੇ ਉਹ ਮਨੁੱਖ) ਹਰਿ-ਨਾਮ ਵਿਚ ਇਉਂ ਮਸਤ ਰਹਿੰਦੇ ਹਨ ਜਿਵੇਂ ਮੱਛੀ (ਡੂੰਘੇ) ਪਾਣੀ ਦੀ ਸੰਗਤਿ ਵਿਚ ।੨। ਹੇ ਭਾਈ! ਜਿਵੇਂ ਪਪੀਹਾ (ਸਾਂ੍ਵਤ ਨਛੱਤ੍ਰ ਦੀ ਵਰਖਾ ਦੀ) ਕਣੀ ਮੰਗਦਾ ਹੈ (ਤਿਵੇਂ ਸੰਤ ਜਨ ਪਰਮਾਤਮਾ ਦੇ ਨਾਮ-ਜਲ ਦੀ ਬੂੰਦ ਮੰਗਦੇ ਹਨ, ਤਿਵੇਂ ਸੰਤ ਜਨਾਂ ਵਾਸਤੇ) ਪਰਮਾਤਮਾ ਦਾ ਨਾਮ-ਜਲ ਜ਼ਿੰਦਗੀ ਦਾ ਸਹਾਰਾ; ਦੁਨੀਆ ਦਾ ਧਨ-ਪਦਾਰਥ, ਖ਼ਜ਼ਾਨੇ, ਪੁੱਤਰ, ਭਰਾ, ਮਿੱਤਰ—ਇਹਨਾਂ ਸਭਨਾਂ ਨਾਲੋਂ ਉਹਨਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ । ਹੇ ਭਾਈ! ਜਿਸ ਪਰਮਾਤਮਾ ਦੀ ਉੱਚੀ ਆਤਮਕ ਅਵਸਥਾ ਜਾਣੀ ਨਹੀਂ ਜਾ ਸਕਦੀ ਉਹ (ਸਾਰੇ ਸੰਸਾਰ ਤੋਂ) ਨਿਰਾਲਾ ਤੇ ਸਰਬ-ਵਿਆਪਕ ਪ੍ਰਭੂ ਉਹਨਾਂ ਨੂੰ ਪਿਆਰਾ ਲੱਗਦਾ ਹੈ; ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ—ਕਦੇ ਭੀ ਪਰਮਾਤਮਾ ਉਹਨਾਂ ਨੂੰ ਭੁੱਲਦਾ ਨਹੀਂ । (ਪਰ, ਹੇ ਭਾਈ!) ਉਸ ਪਰਮਾਤਮਾ ਦੇ ਮਿਲਾਪ ਦਾ ਆਨੰਦ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਮਾਣਿਆ ਜਾ ਸਕਦਾ ਹੈ । ਹੇ ਭਾਈ! ਜੇਹੜਾ ਪਰਮਾਤਮਾ ਸਰਬ-ਵਿਆਪਕ ਹੈ ਸਾਰੇ ਜਗਤ ਦੀ ਜ਼ਿੰਦਗੀ (ਦਾ ਸਹਾਰਾ) ਹੈ, ਸੰਤ ਜਨ ਉਸ ਦੇ ਨਾਮ-ਜਲ ਦਾ ਰਸ ਪੀਂਦੇ ਹਨ, ਉਸ ਦਾ ਨਾਮ ਜਪ ਜਪ ਕੇ ਉਹ (ਆਪਣੇ ਅੰਦਰੋਂ) ਭਟਕਣਾ ਤੇ ਮੋਹ ਦੇ ਦੁੱਖ ਦੂਰ ਕਰ ਲੈਂਦੇ ਹਨ । ਹੇ ਭਾਈ! ਜਿਵੇਂ ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ ਤਿਵੇਂ ਸੰਤ ਜਨਾਂ ਵਾਸਤੇ ਪਰਮਾਤਮਾ ਦਾ ਨਾਮ-ਜਲ ਜੀਵਨ ਦਾ ਆਸਰਾ ਹੈ ।੩। (ਹੇ ਭਾਈ!) ਜੇਹੜੇ ਮਨੁੱਖ ਆਪਣੇ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਹੋ ਜਾਂਦੇ ਹਨ ਉਹਨਾਂ ਦਾ ਜ਼ਿੰਦਗੀ ਦਾ ਨਿਸ਼ਾਨਾ ਪੂਰਾ ਹੋ ਜਾਂਦਾ ਹੈ (ਪ੍ਰਭੂ-ਚਰਨਾਂ ਵਿਚ ਲੀਨ ਹੋਣਾ ਹੀ ਇਨਸਾਨੀ ਜੀਵਨ ਦਾ ਮਨੋਰਥ ਹੈ), ਸੂਰਮੇ ਗੁਰੂ ਨੂੰ ਮਿਲਿਆਂ (ਉਹਨਾਂ ਦੇ ਅੰਦਰੋਂ) ਭਟਕਣਾ ਦੀ ਕੰਧ ਢਹਿ ਜਾਂਦੀ ਹੈ (ਜੇਹੜੀ ਪਰਮਾਤਮਾ ਨਾਲੋਂ ਵਿਛੋੜੀ ਰੱਖਦੀ ਸੀ) । (ਪਰ, ਹੇ ਭਾਈ!) ਪੂਰਨ ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਮੱਥੇ ਉਤੇ ਪੂਰਬਲੇ ਜੀਵਨ ਅਨੁਸਾਰ ਸਾਰੇ ਸਾਰੇ ਗੁਣਾਂ ਦੇ ਖ਼ਜ਼ਾਨੇ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ (ਗੁਰੂ-ਮਿਲਾਪ ਦਾ ਲੇਖ) ਲਿਖਿਆ ਹੋਇਆ ਹੈ । (ਅਜੇਹੇ ਵਡ-ਭਾਗੀਆਂ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਉਹ ਸਭ ਤੋਂ ਵੱਡਾ ਤੇ ਸ੍ਰਿਸ਼ਟੀ ਦਾ ਪਾਲਣਹਾਰ ਪ੍ਰਭੂ ਹੀ ਜਗਤ ਦੇ ਸ਼ੁਰੂ ਵਿਚ (ਅਟੱਲ) ਸੀ, ਜਗਤ-ਰਚਨਾ ਦੇ ਵਿਚਕਾਰ (ਅਟੱਲ) ਹੈ, ਤੇ ਅਖ਼ੀਰ ਵਿਚ ਭੀ (ਅਟੱਲ) ਰਹੇਗਾ । ਹੇ ਭਾਈ! ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲੇ ਗੁਰੂ ਦੀ ਚਰਨ-ਧੂੜ ਜਿਸ ਮਨੁੱਖ ਨੂੰ ਪ੍ਰਾਪਤ ਹੋ ਜਾਂਦੀ ਹੈ ਉਸ ਨੂੰ ਆਤਮਕ ਅਡੋਲਤਾ ਦੇ ਅਨੇਕਾਂ ਸੁੱਖ-ਆਨੰਦ ਮਿਲ ਜਾਂਦੇ ਹਨ । ਹੇ ਨਾਨਕ! (ਆਖ—) ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਂਦਾ ਹੈ ਉਸ ਦਾ ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ ।੪।੧।੩।
AASAA, CHHANT, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the pains of birth and death are gone. Singing the Praises of the Lord, the treasure of virtue, all my pains are erased, and the knot of ego has been untied. My Beloved shall not leave me to go anywhere — this is His natural way; my mind is imbued with the lasting color of the Lord’s Love. The Lotus Feet of the Lord have pierced Nanak’s mind, and now, nothing else seems sweet to him. || 1 || Just like the fish which revels in water, I am intoxicated with the sublime essence of the Lord, my Lord King. The Perfect Guru has instructed me, and blessed me with salvation in my life; I love the Lord, my King. The Lord Master, the Searcher of hearts, blesses me with salvation in my life; He Himself attaches me to His Love. The Lord is the treasure of jewels, the perfect manifestation; He shall not forsake us to go anywhere else. God, the Lord Master, is so accomplished, beauteous, and all-knowing; His gifts are never exhausted. As the fish is enraptured by the water, so is Nanak intoxicated by the Lord. || 2 || As the song-bird yearns for the rain-drop, the Lord, the Lord my King, is the Support of my breath of life. My Lord King is more beloved than all wealth, treasure, children, siblings and friends. The absolute Lord, the Primal Being, is more beloved than all; His condition cannot be known. I shall never forget the Lord, for an instant, for a single breath; through the Word of the Guru’s Shabad, I enjoy His Love. The Primal Lord God is the Life of the Universe; His Saints drink in the Lord’s sublime essence. Meditating on Him, doubts, attachments and pains are shaken off. As the song-bird yearns for the rain-drop, so does Nanak love the Lord. || 3 || Meeting the Lord, my Lord King, my desires are fulfilled. The walls of doubt have been torn down, meeting the Brave Guru, O Lord King. The Perfect Guru is obtained by perfect pre-ordained destiny; God is the Giver of all treasures — He is merciful to the meek. In the beginning, in the middle, and in the end, is God, the most beautiful Guru, the Sustainer of the World. The dust of the feet of the Holy purifies sinners, and brings great joy, bliss and ecstasy. The Lord, the Infinite Lord, has met with Nanak, and his desires are fulfilled. || 4 || 1 || 3 ||
Tuesday, 15th Jayt’h (Samvat 556 Nanakshahi) 28th May, 2024 (Page: 453)
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ, 2024)
NEXT STORY