Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    6:07:31 PM

  • warning issued for heavy rain and strong storms in punjab for two days

    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ...

  • gst council  s big decisions  fine amount reduced  rules changed

    GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ...

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • nobel prize in literature

    ਕੈਨੇਡੀਅਨ ਕਵਿੱਤਰੀ ਅਤੇ ਲੇਖਿਕਾ ਐਨ ਕਾਰਸਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2024)

  • Edited By Anmol Tagra,
  • Updated: 06 Jul, 2024 08:39 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ 

ੴ ਸਤਿਗੁਰ ਪ੍ਰਸਾਦਿ ॥ 

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +