Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 08, 2025

    5:22:08 PM

  • major police encounter in abohar murder case

    ਅਬੋਹਰ ਕਤਲ ਮਾਮਲੇ 'ਚ ਪੁਲਸ ਨੇ ਕਾਤਲਾਂ ਦਾ ਕੀਤਾ...

  • lottery  luck  woman

    Punjab : ਸਲਾਈ-ਕਢਾਈ ਕਰਨ ਵਾਲੀ ਬੀਬੀ ਦੀ ਕਿਸਮਤ ਨੇ...

  • sensational news from bathinda district

    ਬਠਿੰਡਾ ਜ਼ਿਲ੍ਹੇ ਤੋਂ ਸਨਸਨੀਖ਼ੇਜ਼ ਖ਼ਬਰ : ਪੁਲਸ ਨੇ...

  • airport scene

    ਜਹਾਜ਼ ਨੇ ਖਿੱਚ ਲਿਆ ਬੰਦਾ ! ਪੱਖੇ 'ਚ ਆਉਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2024)

  • Edited By Inder Prajapati,
  • Updated: 25 Jul, 2024 05:39 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਆਸਾ ਮਹਲਾ 5 ਛੰਤ ਘਰੁ 7
ੴ ਸਤਿਗੁਰ ਪ੍ਰਸਾਦਿ ॥

ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥1॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥1॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥2॥ ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥3॥ ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥4॥1॥10॥
ਵੀਰਵਾਰ, 10 ਸਾਵਣ (ਸੰਮਤ 556 ਨਾਨਕਸ਼ਾਹੀ) 25 ਜੁਲਾਈ, 2024        (ਅੰਗ: 459)

ਆਸਾ ਮਹਲਾ 5 ਛੰਤ ਘਰੁ 7
ੴ ਸਤਿਗੁਰ ਪ੍ਰਸਾਦਿ ॥

ਹੇ ਨਾਨਕ! (ਆਖ—) ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ, ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ® ਸੰਗਤਿ ਕਰਦਾ ਰਹਾਂ ।1। (ਹੇ ਭਾਈ!) ਤੇ®ਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ) । ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ । ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ । ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ—) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ । ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ।1।ਹੇ ਸਖੀ! ਜਦੋਂ ਮੈਂ ਪ੍ਰਭੂ ਨੂੰ (ਆਪਣੇ ਵਲ) ਆਉਂਦਾ ਸੁਣਿਆ, ਤਾਂ ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ, ਮੇਰੇ ਹਿਰਦੇ ਦੀ ਸੋਹਣੀ ਸੇਜ ਉੱਤੇ ਸਜਾਵਟ ਬਣ ਗਈ । ਹੇ ਸਖੀ! ਜਿਨ੍ਹਾਂ ਵਡ-ਭਾਗੀਆਂ ਨੂੰ ਸੁਖ ਦੇਣ ਵਾਲੇ ਮਾਲਕ-ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਚਾਵਾਂ ਨਾਲ ਖ਼ੁਸ਼ੀਆਂ ਨਾਲ ਆਨੰਦ ਨਾਲ ਭਰ ਜਾਂਦੇ ਹਨ । ਉਹ ਪ੍ਰਭੂ ਦੇ ਅੰਗ (ਚਰਨਾਂ) ਨਾਲ ਜੁੜੇ ਰਹਿੰਦੇ ਹਨ, ਉਹਨਾਂ ਦੇ ਦੁੱਖ ਦੂਰ ਜੋ ਜਾਂਦੇ ਹਨ, ਉਹਨਾਂ ਦੀ ਜਿੰਦ ਉਹਨਾਂ ਦਾ ਮਨ ਉਹਨਾਂ ਦਾ ਸਰੀਰ—ਸਾਰੇ ਹੀ (ਆਤਮਕ ਜੀਵਨ ਨਾਲ) ਹਰੇ ਹੋ ਜਾਂਦੇ ਹਨ । (ਗੁਰੂ ਦੀ ਸਰਨ ਪੈ ਕੇ) ਜੇਹੜੇ ਮਨੁੱਖ ਪ੍ਰਭੂ ਦਾ ਧਿਆਨ ਧਰਦੇ ਹਨ, ਉਹਨਾਂ ਦੇ ਮਨ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਗੁਰੂ ਪਰਮਾਤਮਾ ਨਾਲ ਉਹਨਾਂ ਦਾ ਮਿਲਾਪ ਕਰਾਣ ਲਈ) ਭਲਾ ਸੰਜੋਗ ਬਣਾ ਦੇਂਦਾ ਹੈ, ਚੰਗਾ ਮੁਹੂਰਤ ਕੱਢ ਦੇਂਦਾ ਹੈ । ਨਾਨਕ ਬੇਨਤੀ ਕਰਦਾ ਹੈ—ਜਿਨ੍ਹਾਂ ਵਡ-ਭਾਗੀਆਂ ਨੂੰ ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਵਿਚ ਸਾਰੇ ਆਨੰਦ ਬਣ ਜਾਂਦੇ ਹਨ, ਹੁਲਾਰਾ ਬਣਿਆ ਰਹਿੰਦਾ ਹੈ ।2। ਸਹੇਲੀਆਂ ਮਿਲ ਕੇ (ਮੈਨੂੰ) ਪੁੱਛਦੀਆਂ ਹਨ ਕਿ ਖਸਮ-ਪ੍ਰਭੂ ਦੀ ਕੋਈ ਨਿਸ਼ਾਨੀ ਦੱਸ । ਮੈਂ ਉਸ ਦੇ ਮਿਲਾਪ ਦੇ ਆਨੰਦ ਵਿਚ ਮਗਨ ਤਾਂ ਹਾਂ, ਉਸ ਦੇ ਪ੍ਰੇਮ ਨਾਲ ਮੇਰਾ ਹਿਰਦਾ ਭਰਿਆ ਹੋਇਆ ਭੀ ਹੈ, ਪਰ ਮੈਂ ਉਸ ਦੀ ਕੋਈ ਨਿਸ਼ਾਨੀ ਦੱਸਣਾ ਨਹੀਂ ਜਾਣਦੀ । (ਮੇਰੇ ਉਸ) ਕਰਤਾਰ ਦੇ ਗੁਣ ਡੂੰਘੇ ਹਨ ਗੁੱਝੇ ਹਨ ਬੇਅੰਤ ਹਨ, ਵੈਦ ਭੀ ਉਸ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦੇ, (ਉਸ ਦੇ ਸੇਵਕ) ਉਸ ਦੀ ਭਗਤੀ ਦੇ ਰੰਗ ਵਿਚ ਉਸਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਧਿਆਨ ਧਰ ਕੇ ਸਦਾ ਉਸ ਮਾਲਕ ਦੇ ਗੁਣ ਗਾਂਦੇ ਰਹਿੰਦੇ ਹਨ । ਨਾਨਕ ਬੇਨਤੀ ਕਰਦਾ ਹੈ—ਜੇਹੜੀ ਜੀਵ-ਇਸਤ®ੀ ਉਸ ਖਸਮ-ਪ੍ਰਭੂ ਦੇ ਪ੍ਰੇਮ ਦੇ ਰੰਗ ਵਿਚ ਰੰਗੀ ਜਾਂਦੀ ਹੈ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ, ਉਹ ਆਪਣੇ ਉਸ ਪ੍ਰਭੂ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ਜੋ ਸਾਰੇ ਗੁਣਾਂ ਦਾ ਮਾਲਕ ਹੈ ਜੋ ਸ੍ਰੇਸ਼ਟ ਗਿਆਨ ਵਾਲਾ ਹੈ ਜੋ ਸਭ ਵਿਚ ਵਿਆਪਕ ਹੈ ।3। ਹੇ ਭਾਈ! ਪਰਮਾਤਮਾ ਦੇ ਭਗਤ (ਹਰਿ-ਜਨ) ਜਦੋਂ ਪਰਮਾਤਮਾ ਦੇ ਸੁਖਦਾਈ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਗਾਣ ਲੱਗ ਪੈਂਦੇ ਹਨ ਤਾਂ (ਉਹਨਾਂ ਦੇ ਅੰਦਰ ਸ਼ੁਭ ਗੁਣ) ਮਿੱਤਰ ਵਧਦੇ ਫੁੱਲਦੇ ਹਨ, ਉਹਨਾਂ ਦੇ ਦੁੱਖ (ਤੇ ਕਾਮਾਦਿਕ) ਵੈਰੀ ਨੱਸ ਜਾਂਦੇ ਹਨ । ਆਤਮਕ ਅਡੋਲਤਾ ਦੇ ਸੁਖ ਉਹਨਾਂ ਦੇ ਅੰਤਰ ਮੌਲਦੇ ਹਨ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹ ਪ੍ਰਸੰਨ-ਚਿੱਤ ਰਹਿੰਦੇ ਹਨ, ਪਰ ਇਹ ਸਾਰੀ ਮੇਹਰ ਪ੍ਰਭੂ ਨੇ ਆਪ ਹੀ ਕੀਤੀ ਹੁੰਦੀ ਹੈ । (ਆਪਣੇ ਸੇਵਕਾਂ ਤੇ ਪ੍ਰਭੂ ਮੇਹਰ ਕਰਦਾ ਹੈ) ਉਹ ਸੇਵਕ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ (ਵਿਕਾਰਾਂ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦੇ ਹਨ, ਤੇ ਜਗਤ ਦੇ ਮਾਲਕ ਪ੍ਰਭੂ ਨੂੰ ਮਿਲ ਪੈਂਦੇ ਹਨ । ਹੇ ਭਾਈ! ਸੰਤ ਜਨਾਂ ਵਾਸਤੇ (ਜੀਵਨ ਦੇ ਇਹ) ਭਲੇ ਦਿਨ ਆਏ ਹੁੰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਾਰੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਚਰਨ ਪਰਸਦੇ ਰਹਿੰਦੇ ਹਨ । ਨਾਨਕ ਬੇਨਤੀ ਕਰਦਾ ਹੈ—ਪਰਮਾਤਮਾ ਦੇ ਸੇਵਕ ਮਾਲਕ-ਪ੍ਰਭੂ ਦੀ ਸਰਨ ਆ ਕੇ ਸਦਾ ਲਈ ਉਸ ਨਾਲ ਪ੍ਰੀਤਿ ਨਿਬਾਹੁੰਦੇ ਹਨ ।4।1।10।

AASAA,  FIFTH MEHL,  CHHANT,  SEVENTH HOUSE:

ONE UNIVERSAL CREATOR GOD.  BY THE GRACE OF THE TRUE GURU:

SHALOK:  It is the most sublime contemplation, to speak of the Lord of the Universe in the pure Saadh Sangat, the Company of the Holy. O Nanak, never the Naam, even for a moment; bless me with Your Grace, Lord God!  || 1 ||   CHHANT:  The night is wet with dew, and the stars twinkle in the heavens. The Saints remain wakeful; they are the Beloveds of my Lord. The Beloveds of the Lord remain ever wakeful, remembering the Naam, the Name of the Lord, day and night. In their hearts, they meditate on the lotus feet of God; they do not forget Him, even for an instant. They renounce their pride, emotional attachment and mental corruption, and burn away the pain of wickedness. Prays Nanak, the Saints, the beloved servants of the Lord, remain ever wakeful.  || 1 || My bed is adorned in splendor. My mind is filled with bliss, since I heard that God is coming. Meeting God, the Lord and Master, I have entered the realm of peace; I am filled with joy and delight. He is joined to me, in my very fiber; my sorrows have departed, and my body, mind and soul are all rejuvenated. I have obtained the fruits of my mind’s desires, meditating on God; the day of my wedding is auspicious. Prays Nanak, when I meet the Lord of excellence, I came to experience all pleasure and bliss.  || 2 ||   I meet with my companions and say, “Show me the insignia of my Husband Lord.” I am filled with the sublime essence of His Love, and I do not know how to say anything. The Glorious Virtues of the Creator are profound, mysterious and infinite; even the Vedas cannot find His limits. With loving devotion, I meditate on the Lord Master, and sing the Glorious Praises of the Lord forever. Filled with all virtues and spiritual wisdom, I have become pleasing to my God. Prays Nanak, imbued with the color of the Lord’s Love, I am imperceptibly absorbed into Him.  || 3 ||   When I began to sing the songs of rejoicing to the Lord, my friends became glad, and my troubles and enemies departed. My peace and happiness increased; I rejoiced in the Naam, the Name of the Lord, and God Himself blessed me with His mercy. I have grasped the Lord’s feet, and remaining ever wakeful, I have met the Lord, the Creator. The appointed day came, and I attained peace and poise; all treasures are in the feet of God. Prays Nanak, the Lord’s humble servants always seek the Sanctuary of the Lord and Master.  || 4 || 1 || 10 ||

Thursday, 10th Saawan (Samvat 556 Nanakshahi) 25th July 2024         (Page: 459)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • commissionerate police conducted a special caso operation at the bus stand
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਬੱਸ ਸਟੈਂਡ 'ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ...
  • the district magistrate has banned bathing in canals and rivers
    ਮੰਦਭਾਗੇ ਹਾਦਸੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਨਹਿਰਾਂ ਤੇ ਨਦੀਆਂ ’ਚ...
  • highway accident phillaur goraya
    ਫਿਲੌਰ-ਗੁਰਾਇਆ ਹਾਈਵੇਅ 'ਤੇ ਵੱਡਾ ਹਾਦਸਾ, ਤਿੰਨ ਲੋਕਾਂ ਦੀ ਮੌਤ, ਮੰਜ਼ਰ ਦੇਖ...
  • mystery revealed in kabaddi player  s death case
    ਕਬੱਡੀ ਖਿਡਾਰੀ ਦੀ ਮੌਤ ਦੇ ਮਾਮਲੇ 'ਚ ਖੁੱਲਿਆ ਭੇਤ
  • challan issued for school bus packed with children in jalandhar
    ਜਲੰਧਰ 'ਚ ਬੱਚਿਆਂ ਨਾਲ ਖਚਾਖਚ ਭਰੀ ਸਕੂਲ ਬੱਸ ਦਾ ਚਲਾਨ
  • young man upset
    ਸਾਲੀਆਂ ਤੋਂ ਦੁਖੀ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ
  • a major conspiracy of target killing in punjab has been foiled
    ਪੰਜਾਬ 'ਚ ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਨਾਕਾਮ, ਖ਼ਤਰਨਾਕ ਗੈਂਗ ਦਾ ਮੁੱਖ...
  • punjab weather update
    ਪੰਜਾਬ 'ਚ ਮੀਂਹ-ਹਨੇਰੀ ਨੂੰ ਲੈ ਕੇ ਵੱਡੀ ਅਪਡੇਟ! ਮੌਸਮ ਵਿਭਾਗ ਨੇ ਜਾਰੀ ਕੀਤਾ...
Trending
Ek Nazar
jassi sohal and jasmine akhtar perform at teej festival

ਮੈਲਬੌਰਨ 'ਚ ਤੀਆਂ ਦਾ ਮੇਲਾ, ਜੱਸੀ ਸੋਹਲ ਅਤੇ ਜੈਸਮੀਨ ਅਖ਼ਤਰ ਬੰਨ੍ਹਣਗੇ ਰੰਗ

brazilian president tells trump bluntly

'ਦੁਨੀਆ ਨੂੰ ਸਮਰਾਟ ਨਹੀਂ ਚਾਹੀਦਾ', ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਟਰੰਪ ਨੂੰ...

zardari appoints chief justices of four high courts

ਪਾਕਿਸਤਾਨ ਦੇ ਰਾਸ਼ਟਰਪਤੀ ਜ਼ਰਦਾਰੀ ਨੇ ਹਾਈ ਕੋਰਟਾਂ 'ਚ ਮੁੱਖ ਜੱਜ ਕੀਤੇ ਨਿਯੁਕਤ

kochi bazaar blaze fire

ਪਾਕਿਸਤਾਨ: ਕੋਚੀ ਬਾਜ਼ਾਰ 'ਚ ਲੱਗੀ ਅੱਗ, 4 ਦੀ ਮੌਤ, 3 ਜ਼ਖਮੀ

bridge collapsed due to flood in nepal

ਨੇਪਾਲ 'ਚ ਨਦੀ 'ਚ ਆਏ ਹੜ੍ਹ ਨਾਲ ਟੁੱਟਿਆ ਪੁਲ, ਵਾਹਨ ਰੁੜੇ ਤੇ ਕਈ ਲੋਕ ਲਾਪਤਾ

trump administration big step regarding syria

ਸੀਰੀਆ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਦਾ ਵੱਡਾ ਕਦਮ, ਕੀਤਾ ਇਹ ਐਲਾਨ

death toll rises in israeli attacks

ਇਜ਼ਰਾਈਲੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 1,100 ਹੋਈ

trump send more weapons to ukraine

ਟਰੰਪ ਦੇ ਬਦਲੇ ਸੁਰ, ਯੂਕ੍ਰੇਨ ਨੂੰ ਹੋਰ ਹਥਿਆਰ ਭੇਜਣ ਦਾ ਕੀਤਾ ਐਲਾਨ

shooting in usa

ਅਮਰੀਕਾ 'ਚ ਮੁੜ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ, 10 ਜ਼ਖਮੀ

home loot in jalandhar

ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ...

death penalties reach record high in saudi arabia

ਸਾਊਦੀ ਅਰਬ 'ਚ ਮੌਤ ਦੀ ਸਜ਼ਾ 'ਚ ਰਿਕਾਰਡ ਵਾਧਾ, ਅੰਕੜੇ ਆਏ ਸਾਹਮਣੇ

a big danger is looming in hoshiarpur of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾ ਰਿਹੈ ਵੱਡਾ ਖ਼ਤਰਾ! ਕਦੇ ਵੀ ਹੋ ਸਕਦੀ ਹੈ ਭਾਰੀ...

alarm bell for punjab a sudden big trouble has arisen for farmers

ਪੰਜਾਬ ਲਈ ਖ਼ਤਰੇ ਦੀ ਘੰਟੀ! ਉੱਡੀ ਕਿਸਾਨਾਂ ਦੀ ਨੀਂਦ, ਅਚਾਨਕ ਆ ਖੜ੍ਹੀ ਹੋਈ ਵੱਡੀ...

rain in punjab from july 7 to 11

ਪੰਜਾਬ 'ਚ 7 ਤੋਂ 11 ਜੁਲਾਈ ਤੱਕ ਵੱਡੀ ਚਿਤਾਵਨੀ, ਮੀਂਹ ਨਾਲ...

flood threat in punjab

ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ

woman feeds poisoned food to three relatives

ਔਰਤ ਨੇ ਸਾਬਕਾ ਪਤੀ ਦੇ ਤਿੰਨ ਰਿਸ਼ਤੇਦਾਰਾਂ ਨੂੰ ਖੁਆ 'ਤਾ ਜ਼ਹਿਰੀਲਾ ਖਾਣਾ, ਹੁਣ...

unique bribery scheme in brazil  3 ways to kiss

ਬ੍ਰਾਜ਼ੀਲ 'ਚ ਰਿਸ਼ਵਤਖੋਰੀ ਦਾ ਅਨੋਖਾ ਜੁਗਾੜ, ਕਿੱਸ ਕਰਨ ਦੇ ਵੀ 3 ਤਰੀਕੇ

major accident in punjab terrible collision between bus and car

ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 10 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +