Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    3:10:56 AM

  • first images of tiger shroff emerge following an attack

    ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ...

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2024)

  • Edited By Inder Prajapati,
  • Updated: 02 Aug, 2024 05:26 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ 5 ॥ 
ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥1॥ ਮਃ 5 ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਇ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥2॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥8॥
ਸ਼ੁੱਕਰਵਾਰ, 18 ਸਾਵਣ (ਸੰਮਤ 556 ਨਾਨਕਸ਼ਾਹੀ) 2 ਅਗਸਤ, 2024   (ਅੰਗ: 961)

ਸਲੋਕ ਮਃ 5 ॥

ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।1।ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ । ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ । ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ । ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ । ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।2।(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ® ਜੀਵਨ ਵਾਲਾ ਬਣ ਗਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ ।ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ।8।

SHALOK,  FIFTH MEHL:

Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Guru’s Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves.  || 1 ||   FIFTH MEHL:  Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master.  || 2 ||   PAUREE:  One who has You as his Saving Grace — who can kill him? One who has You as his Saving Grace conquers the three worlds. One who has You on his side — his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God — unto whom is he subservient? One who is blessed with Your Kind Mercy is dedicated to Your worship.  || 8 ||

Friday, 18th Saawan (Samvat 556 Nanakshahi) 2nd August 2024    (Page: 961)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +