Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 13, 2025

    1:27:47 PM

  • big news related to bathinda s jida blast case

    ਬਠਿੰਡਾ ਦੇ ਜੀਦਾ ਬਲਾਸਟ ਮਾਮਲੇ ਨਾਲ ਜੁੜੀ ਵੱਡੀ...

  • team india  s star cricketer is going to make a comeback

    ਟੀਮ ਇੰਡੀਆ ਦੇ ਸਟਾਰ ਕ੍ਰਿਕਟਰ ਦੀ ਹੋਣ ਜਾ ਰਹੀ ਹੈ...

  • bathroom  mobile  phillaur

    ਪੰਜਾਬ 'ਚ ਹੈਰਾਨੀਜਨਕ ਘਟਨਾ, ਬਾਥਰੂਮ 'ਚ ਫੋਨ ਲੈ...

  • petition against kangana ranaut revived in agra court

    ਮੁੜ ਵਧੀਆਂ ਕੰਗਨਾ ਰਣੌਤ ਦੀਆਂ ਮੁਸ਼ਕਲਾਂ ! ਕਿਸਾਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2024)

  • Edited By Inder Prajapati,
  • Updated: 24 Aug, 2024 05:56 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਆਸਾ ਮਹਲਾ 4 ॥
ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥1॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥2॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥3॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥4॥5॥12॥

ਸ਼ਨਿਚਰਵਾਰ, 9 ਭਾਦੋਂ  (ਸੰਮਤ 556 ਨਾਨਕਸ਼ਾਹੀ) 24 ਅਗਸਤ, 2024   (ਅੰਗ: 446)

ਆਸਾ ਮਹਲਾ 4 ॥
(ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ । ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ । ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ । ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ । ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ । (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ ।1।(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ, ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ । (ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ, ਅਸੀ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ ਅਸੀ ਉਹਨਾਂ ਦੇ ਹਰ ਵੇਲੇ ਪੈਰ ਧੋਂਦੇ ਹਾਂ । (ਹੇ ਭਾਈ!) ਜਿਨ੍ਹਾਂ ਨੂੰ ਪਰਮਾਤਮਾ ਪਿਆਰਾ ਲੱਗਾ, ਉਹਨਾਂ ਸਭ ਤੋਂ ਉੱਚਾ ਆਤਮਕ ਆਨੰਦ ਮਾਣਿਆ, ਉਹਨਾਂ ਦੇ ਮੂੰਹ ਉਤੇ ਚੰਗੇ ਭਾਗਾਂ ਦੀ ਸੁੰਦਰ ਮਣੀ ਚਮਕ ਪਈ । ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪਰਮਾਤਮਾ ਦੇ ਗੁਣਾਂ ਦਾ ਪਰਮਾਤਮਾ ਦੇ ਨਾਮ ਦਾ ਹਾਰ ਆਪਣੇ ਹਿਰਦੇ ਵਿਚ ਸਾਂਭਦਾ ਹੈ ਆਪਣੇ ਗਲ ਵਿਚ ਪਾਂਦਾ ਹੈ ਉਹ ਸਾਰੀ ਲੁਕਾਈ ਨੂੰ ਇਕ (ਪਿਆਰ-) ਨਿਗਾਹ ਨਾਲ ਇਕੋ ਜਿਹਾ ਸਮਝ ਕੇ ਵੇਖਦਾ ਹੈ, ਉਹ ਹਰ ਥਾਂ ਸਰਬ-ਵਿਆਪਕ ਪਰਮਾਤਮਾ ਨੂੰ ਵੱਸਦਾ ਪਛਾਣਦਾ ਹੈ । (ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ ।2।(ਹੇ ਭਾਈ!) ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ । ਉਹ ਮਨੁੱਖ ਜਿਉਂ ਜਿਉਂ ਪਰਮਾਤਮਾ ਦਾ ਨਾਮ ਆਰਾਧਦਾ ਹੈ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਹਿਰਦਾ) ਖਿੜ ਆਉਂਦਾ ਹੈ ਉਸ ਨੂੰ ਕਿਤੇ ਭੀ ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ । ਉਸ ਨੂੰ ਕਿਤੇ ਭੀ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਉਹ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਰਹਿੰਦਾ ਹੈ । ਜੇਹੜਾ ਮਨੁੱਖ ਇਹ ਨਾਮ-ਅੰਮ੍ਰਿਤ ਪੀਂਦਾ ਹੈ ਉਹੀ ਆਪਣੀ ਆਤਮਕ ਦਸ਼ਾ ਨੂੰ ਜਾਣਦਾ ਹੈ (ਬਿਆਨ ਨਹੀਂ ਕੀਤੀ ਜਾ ਸਕਦੀ) । ਉਹ ਮਨੁੱਖ ਹਰ ਵੇਲੇ ਪੂਰੇ ਗੁਰੂ ਦਾ ਧੰਨਵਾਦ ਕਰਦਾ ਹੈ ਕਿਉਂਕਿ ਗੁਰੂ ਦੀ ਰਾਹੀਂ ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ ਗੁਰੂ ਦੀ ਸੰਗਤਿ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਨਾਲ ਡੂੰਘੀ ਸਾਂਝ ਪਾਂਦਾ ਹੈ । ਉਹ ਮਨੁੱਖ ਸਦਾ ਹਰਿ-ਨਾਮ ਹੀ ਸਿਮਰਦਾ ਹੈ ਹਰਿ-ਨਾਮ ਹੀ ਆਰਾਧਦਾ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਨੂੰ ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗਦੀ । (ਹੇ ਭਾਈ!) ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ-ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ ।3।ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ । ਹੇ ਹਰੀ! ਅਸੀ (ਮਾਇਆ ਦੇ) ਮੋਹ ਦੇ ਚਿੱਕੜ ਵਿਚ ਫਸੇ ਹੋਏ ਹਾਂ, ਆਤਮਕ ਜੀਵਨ ਵਲੋਂ ਅਸੀ ਡਿੱਗਦੇ ਜਾ ਰਹੇ ਹਾਂ, ਹੇ ਪ੍ਰਭੂ! ਸਾਨੂੰ ਆਪਣੀ ਬਾਂਹ ਫੜਾ । (ਹੇ ਭਾਈ! ਜਿਸ ਮਨੁੱਖ ਨੂੰ) ਪ੍ਰਭੂ ਨੇ ਆਪਣੀ ਬਾਂਹ ਫੜਾ ਦਿੱਤੀ ਉਸ ਨੇ ਸ੍ਰੇਸ਼ਟ ਮਤਿ ਪ੍ਰਾਪਤ ਕਰ ਲਈ, ਉਹ ਮਨੁੱਖ ਗੁਰੂ ਦੀ ਸਰਨ ਜਾ ਪਿਆ, ਉਹ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਰਿ-ਨਾਮ ਸਿਮਰਨ ਲੱਗ ਪਿਆ, ਉਸ ਦੇ ਮੂੰਹ ਉਤੇ ਉਸ ਦੇ ਮੱਥੇ ਉੱਤੇ ਚੰਗਾ ਭਾਗ ਜਾਗ ਪਿਆ । ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ, ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ ।4।5।12।

AASAA, FOURTH MEHL:

One whose mind is pleased with the Kirtan of the Lord’s Praises, attains the supreme status; the Lord seems so sweet to her mind and body. She obtains the sublime essence of the Lord, Har, Har; through the Guru’s Teachings, she meditates on the Lord, and the destiny written on her forehead is fulfilled. By that high destiny written on her forehead, she chants the Name of the Lord, her Husband, and through the Name of the Lord, she sings the Lord’s Glorious Praises. the jewel of immense love sparkles on her forehead, and she is adorned with the Name of the Lord, Har, Har. Her light blends with the Supreme Light, and she obtains God; meeting the True Guru, her mind is satisfied. One whose mind is pleased with the Kirtan of the Lord’s Praises, attains the supreme status; the Lord seems sweet to her mind and body.  || 1 ||   Those who sing the Praises of the Lord, Har, Har, obtain the supreme status; they are the most exalted and acclaimed people. I bow at their feet; each and every moment, I wash the feet of those, unto whom the Lord seems sweet. The Lord seems sweet to them, and they obtain the supreme status; their faces are radiant and beautiful with good fortune. Under Guru’s Instruction, they sing the Lord’s Name, and wear the garland of the Lord’s Name around their necks; they keep the Lord’s Name in their throats. They look upon all with equality, and recognize the Supreme Soul, the Lord, pervading among all. Those who sing the Praises of the Lord, Har, Har, obtain the supreme status; they are the most exalted and acclaimed people.  || 2 ||   One whose mind is pleased with the Sat Sangat, the True Congregation, savors the sublime essence of the Lord; in the Sangat, is this essence of the Lord. He meditates in adoration upon the Lord, Har, Har, and through the Word of the Guru’s Shabad, he blossoms forth. He plants no other seed. There is no Nectar, other than the Lord’s Ambrosial Nectar. One who drinks it in, knows the way. Hail, hail to the Perfect Guru; through Him, God is found. Joining the Sangat, the Naam is understood. I serve the Naam, and I meditate on the Naam. Without the Naam, there is no other at all. One whose mind is pleased with the Sat Sangat, savors the sublime essence of the Lord; in the Sangat, is this essence of the Lord.  || 3 ||   O Lord God, shower Your Mercy upon me; I am just a stone. Please, carry me across, and lift me up with ease, through the Word of the Shabad. I am stuck in the swamp of emotional attachment, and I am sinking. O Lord God, please, take me by the arm. God took me by the arm, and I obtained the highest understanding; as His slave, I grasped the Guru’s feet. I chant and meditate in adoration upon the Name of the Lord, Har, Har, according to the good destiny written upon my forehead. The Lord has showered His Mercy upon servant Nanak, and the Name of the Lord, Har, Har, seems so sweet to his mind. O Lord God, shower Your Mercy upon me; I am just a stone. Please, carry me across, and lift me up with ease, through the Word of the Shabad.  || 4 || 5 || 12 ||

Saturday, 9th Bhaadon (Samvat 556 Nanakshahi) 24th August 2024   (Page:  446)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਨਵੰਬਰ 2025)
  • bathroom  mobile  phillaur
    ਪੰਜਾਬ 'ਚ ਹੈਰਾਨੀਜਨਕ ਘਟਨਾ, ਬਾਥਰੂਮ 'ਚ ਫੋਨ ਲੈ ਕੇ ਗਿਆ ਜਵਾਕ, ਫਿਰ ਹੋ ਗਿਆ...
  • 21 year old girl takes a scary step
    21 ਸਾਲਾ ਕੁੜੀ ਨੇ ਚੁੱਕਿਆ ਖੌਫਨਾਕ ਕਦਮ
  • 19 lakh rupees fraud in the name of sending to canada
    ਕੈਨੇਡਾ ਭੇਜਣ ਦੇ ਨਾਂ ’ਤੇ 19 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਸਣੇ 3 ’ਤੇ ਕੇਸ ਦਰਜ
  • vaishno devi vande bharat cancelled today
    ਅੰਮ੍ਰਿਤਸਰ ਸਪੈਸ਼ਲ 10, ਆਮਰਪਾਲੀ 4 ਘੰਟੇ ਲੇਟ, ਵੈਸ਼ਨੋ ਦੇਵੀ ਵੰਦੇ ਭਾਰਤ ਅੱਜ ਰੱਦ
  • high alert in punjab after delhi blast
    ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਫਗਵਾੜਾ ਤੇ ਕੈਂਟ ਰੇਲਵੇ ਸਟੇਸ਼ਨਾਂ...
  • punjab power cut
    6 ਤੋਂ 7 ਘੰਟੇ ਦਾ Power Cut! Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਰਹੇਗੀ...
  • elderly man dies due to accidental firing in jalandhar
    ਜਲੰਧਰ : 12 ਬੋਰ ਰਾਈਫਲ ਸਾਫ ਕਰਦਿਆਂ ਅਚਾਨਕ ਚੱਲੀ ਗੋਲੀ, ਬਜ਼ੁਰਗ ਦੀ ਮੌਤ
  • woman dies after being beaten to death  case registered against 5 people
    ਸਹੁਰਿਆਂ ਵੱਲੋਂ ਕੁੱਟਮਾਰ ਮਗਰੋਂ ਔਰਤ ਦੀ ਮੌਤ, 5 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ
Trending
Ek Nazar
major ban imposed in nawanshahr till january 10

ਨਵਾਂਸ਼ਹਿਰ ਜ਼ਿਲ੍ਹੇ 'ਚ 10 ਜਨਵਰੀ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

young man started this act on the train itself everyone was astonished

Viral ਹੋਣ ਦਾ ਕ੍ਰੇਜ਼! ਚੱਲਦੀ ਟ੍ਰੇਨ 'ਚ ਨੌਜਵਾਨ ਦੀ ਹਰਕਤ ਦੇਖ ਹੈਰਾਨ ਰਹਿ ਗਏ...

how to eat almonds in winter soaked roasted or dried

ਭਿਓਂ ਕੇ ਜਾਂ ਭੁੰਨ ਕੇ ਜਾਂ ਸੁੱਕੇ..., ਸਰਦੀਆਂ 'ਚ ਕਿਵੇਂ ਖਾਣੇ ਚਾਹੀਦੇ ਬਾਦਾਮ?...

india post launches dak seva 2 0 app for digital postal services

Post Office ਹੁਣ ਤੁਹਾਡੀ ਜੇਬ 'ਚ! ਇੰਡੀਆ ਪੋਸਟ ਨੇ ਲਾਂਚ ਕੀਤਾ 'Dak Sewa 2.0'...

youtuber who got a mother and daughter pregnant

ਜਮੈਕਾ: ਮਾਂ-ਧੀ ਨੂੰ ਇਕੱਠੇ ਪ੍ਰੇਗਨੈਂਟ ਕਰਨ ਵਾਲੇ Youtuber ਨੇ ਹੁਣ ਕੀਤਾ ਅਜਿਹਾ...

wife caught husband red handed inside salon in jalandhar

ਜਲੰਧਰ 'ਚ ਸੈਲੂਨ 'ਤੇ ਪੁੱਜੀ ਪਤਨੀ ਨੂੰ ਵੇਖ ਪਤੀ ਦੇ ਉੱਡੇ ਹੋਸ਼! ਅੰਦਰੋਂ ਸੈਲੂਨ...

terrible accident happened to a newly married couple on the highway

Punjab: ਨਵੀਂ ਵਿਆਹੀ ਜੋੜੀ ਨਾਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! ਵਰਨਾ ਕਾਰ...

wife had her own husband bitten by a dog

ਲਓ ਕਰ ਲੋ ਗੱਲ! Gold ਜਿਊਲਰੀ ਪਹਿਨਣ ਤੋਂ ਰੋਕਣ 'ਤੇ ਪਤੀ 'ਤੇ ਛੱਡ'ਤਾ ਕੁੱਤਾ...

cigarettes  alcohol  foods  lung cancer  health

ਸਿਗਰਟ ਤੇ ਸ਼ਰਾਬ ਨਾਲੋਂ ਜ਼ਿਆਦਾ ਖ਼ਤਰਨਾਕ ਹਨ ਇਹ ਫੂਡਜ਼, Lung Cancer ਦੀ ਸਭ ਤੋਂ...

actress shehnaaz gill

ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਕੈਨੇਡਾ ਥੀਏਟਰ 'ਚ ਪਏ ਧੱਕੇ ! ਲੋਕਾਂ...

bullet motorcycle riders be careful

ਪੰਜਾਬ: ਬੁਲਟ ਮੋਟਰਸਾਈਕਲ ਚਲਾਉਣ ਵਾਲੇ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ...

checking at half a dozen renowned hotels and resorts in amritsar

ਅੰਮ੍ਰਿਤਸਰ ਦੇ ਅੱਧਾ ਦਰਜਨ ਨਾਮਵਰ ਹੋਟਲਾਂ ਅਤੇ ਰਿਜ਼ੋਰਟਸ ’ਤੇ ਚੈਕਿੰਗ

punjab orders closure of liquor shops

ਪੰਜਾਬ ਦੇ ਇਸ ਜ਼ਿਲ੍ਹੇ 'ਚ 9, 10, 11 ਤੇ 14 ਤਰੀਖ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ...

restrictions imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਪਾਬੰਦੀਆਂ, 7 ਜਨਵਰੀ ਤੱਕ ਹੁਕਮ ਜਾਰੀ

the father along with his stepmother treated his son

ਮਤਰਾਈ ਮਾਂ ਨਾਲ ਮਿਲ ਕੇ ਪਿਓ ਨੇ ਆਪਣੇ ਹੀ ਪੁੱਤ ਨਾਲ ਕੀਤਾ ਅਜਿਹਾ ਸਲੂਕ, ਮਾਮਲਾ...

year 2026 107 days holidays schools closed

ਛੁੱਟੀਆਂ ਦੀ ਬਰਸਾਤ : ਛੱਤੀਸਗੜ੍ਹ 'ਚ ਸਾਲ 2026 'ਚ 107 ਦਿਨਾਂ ਦੀਆਂ ਹੋਣਗੀਆਂ...

a girl came to gurdaspur with her lover without thinking

ਬਿਨਾਂ ਸੋਚੇ-ਸਮਝੇ ਪ੍ਰੇਮੀ ਨਾਲ ਗੁਰਦਾਸਪੁਰ ਆਈ ਕੁੜੀ, ਬਾਅਦ 'ਚ ਮੁੰਡੇ ਨੇ ਉਹ...

shehnaaz gill will get her eggs frozen at the age of 31

31 ਦੀ ਉਮਰ 'ਚ 'ਐਗਸ ਫ੍ਰੀਜ਼' ਕਰਵਾਏਗੀ ਸ਼ਹਿਨਾਜ਼ ਗਿੱਲ ! ਮਾਂ ਬਣਨ ਨੂੰ ਲੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +