Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    4:43:42 PM

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • sgpc takes a strong stand on live telecast of gurbani

    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ...

  • heavy rain  roof of house

    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2024)

  • Edited By Inder Prajapati,
  • Updated: 12 Sep, 2024 05:30 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ 5 ਘਰੁ 2 ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥1॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ  ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥2॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥3॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥4॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥5॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥6॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥7॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥8॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥1॥3॥
ਵੀਰਵਾਰ, 28 ਭਾਦੋਂ  (ਸੰਮਤ 556 ਨਾਨਕਸ਼ਾਹੀ) 12 ਸਤੰਬਰ, 2024  (ਅੰਗ: 641)

ਸੋਰਠਿ ਮਹਲਾ 5 ਘਰੁ 2 ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।1। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ®ਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ।2। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।3। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ®ੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।4। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।5। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ । ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।6। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।7। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ।8। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ।1।3।

SORAT’H, FIFTH MEHL, SECOND HOUSE, ASHTAPADEES:
ONE
UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism.  || 1 ||   O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect.  ||  Pause  ||   One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him.  || 2 ||   His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts.  || 3 ||   He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door.  || 4 ||   He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices.  || 5 ||   He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord.  || 6 ||   He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell.  || 7 ||   Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it.  || 8 ||   Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har.  ||  Second Pause  || 1 || 3 ||  

 Thursday, 28th Bhaadon (Samvat 556 Nanakshahi) 12th September 2024    (Page: 641)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +