Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    9:55:18 PM

  • 6 month pregnant woman killed for dowry

    ਦਾਜ ਦੀ ਬਲੀ ਚੜ੍ਹੀ 6 ਮਹੀਨੇ ਦੀ ਗਰਭਵਤੀ ਵਿਆਹੁਤਾ,...

  • delhi assembly summons punjab officers

    ਵੱਡੀ ਖਬਰ : ਦਿੱਲੀ ਵਿਧਾਨ ਸਭਾ ਕਮੇਟੀ ਵੱਲੋਂ ਪੰਜਾਬ...

  • big news for punjabis  test flight successful at halwara international airport

    ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਹਲਵਾਰਾ ਅੰਤਰਰਾਸ਼ਟਰੀ...

  • pseb  s big negligence  wrong map of india distributed in board exams

    PSEB ਦੀ ਵੱਡੀ ਲਾਪਰਵਾਹੀ! ਬੋਰਡ ਪ੍ਰੀਖਿਆਵਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਫਰਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਫਰਵਰੀ 2025)

  • Edited By Inder Prajapati,
  • Updated: 13 Feb, 2025 05:40 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ 
ੴ ਸਤਿਗੁਰ ਪ੍ਰਸਾਦਿ ॥

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਗੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੈ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨੁ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥
ਵੀਰਵਾਰ, ੨ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੧੩ ਫਰਵਰੀ, ੨੦੨੫ (ਅੰਗ: ੬੮੬)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ 
ੴ ਸਤਿਗੁਰ ਪ੍ਰਸਾਦਿ ॥

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧।ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨।ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਹੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੂਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪।ਹੇ ਭਾਈ! ਸਾਰੇ ਹੀ ਆਸਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫।ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੧।ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ I ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮।(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ ਦੂਜਾ ॥੧॥੩॥

English Translation:
DHANAASAREE, FIFTH MEHL, SIXTH HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, "O Dear Lord of the Universe, please, show me the way." || 1 || Pause || I have tried so many things to acquire the wealth of Maya, and to cherish it in my mind; I have passed my life constantly crying out, "Mine, mine!" Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord's Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord's Praises. By Guru's Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with me, He will break the bonds of Maya for me; my mind is imbued with the Word of the Guru's Shabad. I am in ecstasy, forever and ever, meeting the Fearless Lord, the Lord of the Universe. Falling at the Lord's Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 ||
Thursday, 2nd Phalgun (Samvat 556 Nanakshahi) 13th February, 2025 (Ang: 686)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਫਰਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਫਰਵਰੀ 2026)
  • power supply closed in many areas of punjab tomorrow long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ...
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • dr daljeet singh cheema
    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ...
  • pargat singh slams punjab police
    ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ...
  • portugal and poland visa
    ਪੁਰਤਗਾਲ ਤੇ ਪੋਲੈਂਡ ਨੇ ਖੋਲ੍ਹ'ਤੇ ਕਾਮਿਆਂ ਲਈ ਦਰਵਾਜ਼ੇ, ਚੰਗੀ ਤਨਖਾਹ ਤੇ ਛੇਤੀ...
  • charanjit channi on aap
    ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
  • pratap bajwa wrote a letter to the chief election commissioner
    ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ...
Trending
Ek Nazar
boy brutally beaten up on suspicion of pigeon theft

Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...

army busts terrorist hideout in jammu and kashmir

ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼,...

funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +