Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 09, 2025

    8:54:54 PM

  • blackout begins in tanda until further orders

    ਟਾਂਡਾ ਚ   ਅਗਲੇ  ਹੁਕਮਾਂ ਤੱਕ ਬਲੈਕ ਆਊਟ ਹੋਇਆ...

  • blackout in pathankot

    ਪਟਿਆਲਾ, ਪਠਾਨਕੋਟ, ਅੰਮ੍ਰਿਤਸਰ 'ਚ ਹੋ ਗਿਆ...

  • as evening fell the alarm bells started ringing

    ਸ਼ਾਮ ਪੈਂਦੇ ਹੀ ਵੱਜਣ ਲੱਗੇ ਖ਼ਤਰੇ ਦੇ ਘੁੱਗੂ,...

  • blackout in many areas of jammu city  sirens sounding

    ਜੰਮੂ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਲੈਕਆਊਟ, ਵੱਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2025)

  • Edited By Inder Prajapati,
  • Updated: 03 Mar, 2025 05:39 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥ ੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
ਸੋਮਵਾਰ, ੨੦ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੩ ਮਾਰਚ, ੨੦੨੫ (ਅੰਗ: ੭੦੪)

ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੇੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ - ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਕੇ ਹੈ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ॥੩॥ ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਮੈਂ ਬੇਨਤੀ ਕਰਦਾ ਹੈ - ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।੪। ਛੰਤ। ਹੇ ਭਾਈ! ਗੁਰੂ ਦੀ ਸੰਗਤ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।

English Translation:
JAITSREE, FIFTH MEHL, SECOND HOUSE, CHHANT:
ONE UNIVERSAL CREATOR GOD. BY THE GRACE OF THE TRUE GURU: SHALOK:

God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God's Name is lofty and exalted. This is Nanak's humble prayer, to bless the homeless with a home. || 2 || CHHANT: There is no other place at all - where else should I go? Twenty-four hours a day, with my palms pressed together, I meditate on God. Meditating forever on my God, I receive the fruits of my mind's desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord's Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord's Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy, He has accepted me His own. The Lord has hugged me in His embrace, and merged me with Himself, the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 |||
Monday, 20th Phalgun (Samvat 556 Nanakshahi) 3rd March, 2025 (Ang: 704)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2025)
  • blackout in many areas of jammu city  sirens sounding
    ਜੰਮੂ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਲੈਕਆਊਟ, ਵੱਜ ਰਿਹਾ ਸਾਇਰਨ
  • radha soami satsang dera beas made a big announcement
    ਭਾਰਤ-ਪਾਕਿ ਦੇ ਤਣਾਅ ਦਰਮਿਆਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਕੀਤਾ ਵੱਡਾ ਐਲਾਨ
  • big weather forecast for 13 districts in punjab storm and rain will come
    ਪੰਜਾਬ 'ਚ ਅਗਲੇ 5 ਦਿਨ ਭਾਰੀ! ਇਨ੍ਹਾਂ 13 ਜ਼ਿਲ੍ਹਿਆਂ ਲਈ ਹੋਈ ਵੱਡੀ ਭਵਿੱਖਬਾਣੀ,...
  • restrictions imposed in jalandhar for 10 days orders issued
    ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 10 ਦਿਨਾਂ ਲਈ ਲੱਗੀਆਂ ਵੱਡੀਆਂ ਪਾਬੰਦੀਆਂ,...
  • pinkoo tv completes 1 lakh subscribers
    Pinkoo TV ਨੇ ਪੂਰੇ ਕੀਤੇ 1 ਲੱਖ ਸਬਸਕ੍ਰਾਈਬਰ, ਬੱਚਿਆਂ ਲਈ ਬਣਿਆ ਮਨੋਰੰਜਨ ਦਾ...
  • new advisory issued in punjab
    ਸੰਭਾਵੀ ਖ਼ਤਰੇ ਨੂੰ ਦੇਖਦਿਆਂ ਪੰਜਾਬ ਵਿਚ ਜਾਰੀ ਹੋਈ ਨਵੀਂ ਐਡਵਾਈਜ਼ਰੀ
  • punjab health department issues strict instructions to medical officers
    ਪੰਜਾਬ 'ਚ ਸਿਹਤ ਵਿਭਾਗ ਵੱਲੋਂ ਮੈਡੀਕਲ ਅਫਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ, 24...
  • rogue partner travel agents opened a high profile restaurant by defrauding money
    ਠੱਗ ਪਾਰਟਨਰ ਟ੍ਰੈਵਲ ਏਜੰਟਾਂ ਨੇ ਪੈਸੇ ਠੱਗ ਕੇ ਖੋਲ੍ਹਿਆ ਇਕ ਹਾਈ ਪ੍ਰੋਫਾਈਲ...
Trending
Ek Nazar
air traffic affected in pakistan  flights cancelled

ਪਾਕਿਸਤਾਨ 'ਚ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਕਈ ਉਡਾਣਾਂ ਰੱਦ

nawaz sharif advises pak pm

ਭਾਰਤ ਨਾਲ ਵਧਿਆ ਤਣਾਅ, ਨਵਾਜ਼ ਸ਼ਰੀਫ ਨੇ ਪਾਕਿ PM ਨੂੰ ਦਿੱਤੀ ਇਹ ਸਲਾਹ

people deported from mexico return home

ਮੈਕਸੀਕੋ ਤੋਂ ਡਿਪੋਰਟ ਕੀਤੇ 315 ਲੋਕ ਪਰਤੇ ਵਾਪਸ

big weather forecast for 13 districts in punjab storm and rain will come

ਪੰਜਾਬ 'ਚ ਅਗਲੇ 5 ਦਿਨ ਭਾਰੀ! ਇਨ੍ਹਾਂ 13 ਜ਼ਿਲ੍ਹਿਆਂ ਲਈ ਹੋਈ ਵੱਡੀ ਭਵਿੱਖਬਾਣੀ,...

kim supervises ballistic missile test

ਉੱਤਰੀ ਕੋਰੀਆਈ ਨੇਤਾ ਕਿਮ ਨੇ ਬੈਲਿਸਟਿਕ ਮਿਜ਼ਾਈਲ ਪ੍ਰੀਖਣ ਦੀ ਕੀਤੀ ਨਿਗਰਾਨੀ

punjab health department issues strict instructions to medical officers

ਪੰਜਾਬ 'ਚ ਸਿਹਤ ਵਿਭਾਗ ਵੱਲੋਂ ਮੈਡੀਕਲ ਅਫਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ, 24...

leaders of 27 countries join putin in celebrating 80th victory day

80ਵੇਂ ਵਿਜੇ ਦਿਵਸ ਦਾ ਜਸ਼ਨ, ਪੁਤਿਨ ਨਾਲ 27 ਦੇਸ਼ਾਂ ਦੇ ਨੇਤਾ ਸ਼ਾਮਲ (ਤਸਵੀਰਾਂ)

radha soami satsang dera beas made a big announcement

ਭਾਰਤ-ਪਾਕਿ ਦੇ ਤਣਾਅ ਦਰਮਿਆਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਕੀਤਾ ਵੱਡਾ ਐਲਾਨ

demand for imran khan s release rises

ਭਾਰਤ ਨਾਲ ਜਾਰੀ ਤਣਾਅ ਵਿਚਕਾਰ ਇਮਰਾਨ ਖਾਨ ਦੀ ਰਿਹਾਈ ਦੀ ਉੱਠੀ ਮੰਗ

gunshots fired in kapurthala

ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਹਿਮੇ ਲੋਕ

green card indian man sentenced

ਗ੍ਰੀਨ ਕਾਰਡ ਲਈ ਵਿਆਹ ਦਾ ਝੂਠਾ ਦਾਅਵਾ ਕਰਨ ਵਾਲੇ ਭਾਰਤੀ ਵਿਅਕਤੀ ਨੂੰ ਕੈਦ ਦੀ ਸਜ਼ਾ

gujarati indian sentenced in medical fraud case

ਗੁਜਰਾਤੀ-ਭਾਰਤੀ ਨੂੰ ਮੈਡੀਕਲ ਧੋਖਾਧੜੀ ਮਾਮਲੇ 'ਚ ਸੁਣਾਈ ਗਈ ਸਜ਼ਾ

dr himanshu aggarwal truth about viral video related to jalandhar ct college

ਜਲੰਧਰ ਵਿਖੇ ਸੀ. ਟੀ. ਕਾਲਜ ਨਾਲ ਜੁੜੀ ਵਾਇਰਲ ਵੀਡੀਓ ਬਾਰੇ DC ਤੋਂ ਸੁਣੋ ਕੀ ਹੈ...

new government formed under mark carney

ਮਾਰਕ ਕਾਰਨੀ ਦੀ ਅਗਵਾਈ 'ਚ ਨਵੀਂ ਸਰਕਾਰ ਦਾ ਗਠਨ 12 ਮਈ ਨੂੰ

big action on transgender soldiers

ਟਰਾਂਸਜੈਂਡਰ ਸੈਨਿਕਾਂ 'ਤੇ Trump ਦੀ ਵੱਡੀ ਕਾਰਵਾਈ

ban on use of horns in jalandhar amid war situation

ਜੰਗ ਦੇ ਹਾਲਾਤ ਦਰਮਿਆਨ ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀ ਪਾਬੰਦੀ, ਰਾਤ 10 ਤੋਂ...

danger sirens will sound in kapurthala and phagwara blackout will remain

ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਅੱਜ ਵੱਜਣਗੇ ਖ਼ਤਰੇ ਦੇ ਘੁੱਗੂ, ਰਹੇਗਾ ਬਲੈਕਆਊਟ

the second bhandara to be held in dera beas is cancelled

ਡੇਰਾ ਬਿਆਸ 'ਚ ਹੋਣ ਵਾਲਾ ਦੂਜਾ ਭੰਡਾਰਾ ਰੱਦ, ਸੰਗਤ ਨੂੰ ਕੀਤੀ ਗਈ ਖ਼ਾਸ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +