Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    10:17:04 AM

  • bad news for those who don  t pay electricity bills in punjab

    ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ...

  • power outage in punjab till 5 pm today

    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ...

  • ashwani sharma statement

    ਜਦੋਂ ਪੁਲਸ ਹੀ ਸੁਰੱਖਿਅਤ ਨਹੀਂ ਤਾਂ ਆਮ ਨਾਗਰਿਕਾਂ...

  • tarn taran encounter sarpanch

    Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2025)

  • Edited By Inder Prajapati,
  • Updated: 12 Mar, 2025 05:51 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ 
ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੈ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤ ਮੂਰਤ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਬੁੱਧਵਾਰ, ੨੯ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੧੨ ਮਾਰਚ, ੨੦੨੫ (ਅੰਗ: ੬੮੫)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਹੈ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਦੇ ਦੀ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

English Translation:
DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru's Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru's Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||
Wednesday, 29th Phalgun (Samvat 556 Nanakshahi) 12th March, 2025 (Ang: 685)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਫਰਵਰੀ 2026)
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ...
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
Trending
Ek Nazar
police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +