Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 26, 2025

    7:17:58 PM

  • know the price of 24k 22k gold

    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਜਾਣੋ...

  • fssai warns  fake and deadly cheese is available in india

    FSSAI ਨੇ ਦਿੱਤੀ ਚਿਤਾਵਨੀ : ਭਾਰਤ 'ਚ ਮਿਲ ਰਿਹਾ...

  • asia cup dates announced  tournament to be played in uae

    Asia Cup ਦੀਆਂ ਤਰੀਕਾਂ ਦਾ ਐਲਾਨ, UAE 'ਚ ਖੇਡਿਆ...

  • sona comstar s shareholders approve the appointment of priya to the board

    ਸੋਨਾ ਕਾਮਸਟਾਰ ਦੇ ਸ਼ੇਅਰਧਾਰਕਾਂ ਨੇ ਸੰਜੇ ਕਪੂਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ 2025)

  • Edited By Inder Prajapati,
  • Updated: 16 Apr, 2025 05:19 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੧ ॥ 
ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ ਕੇ ਸਾਥ ਤਰੇ ॥ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥
ਬੁੱਧਵਾਰ, ੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੬ ਅਪ੍ਰੈਲ, ੨੦੨੫ (ਅੰਗ: ੬੩੬)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੧ ॥ 

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ । ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ । ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ । (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ । ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ । ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ । (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ । ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ । ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ- ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ । ਦੀ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ । ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦੈਵਤ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ । ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ।੬। ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ । (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ।੭। ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ- ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ । ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਹੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ।੮।੩।

English Translation:
SORATH, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord's Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord's Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 |||
Wednesday, 4th Vaisaakh (Samvat 557 Nanakshahi) 16th April 2025 (Ang: 636)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2025)
  • weather for punjab till july 27 28 29 and 30
    ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update
  • commissionerate police jalandhar
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਨਸ਼ਿਆ ਖ਼ਿਲਾਫ਼ ਮੁਹਿੰਮ ਜਾਰੀ: ਮਕਸਦ ਜਲੰਧਰ ਨੂੰ...
  • punjab who had come to visit mata in chintpurni temple
    ਚਿੰਤਪੂਰਨੀ ਮੰਦਰ 'ਚ ਦਰਸ਼ਨਾਂ ਲਈ ਆਏ ਪੰਜਾਬ ਦੇ ਸ਼ਰਧਾਲੂ ਦੀ ਮੌਤ
  • kulwant singh pca resign
    'ਆਪ' ਵਿਧਾਇਕ ਨੇ PCA ਤੋਂ ਦਿੱਤਾ ਅਸਤੀਫ਼ਾ! ਦੁਬਾਰਾ ਹੋਵੇਗੀ ਚੋਣ
  • punjab weather update
    ਪੰਜਾਬੀਆਂ ਨੂੰ ਫ਼ਿਰ ਸਤਾਉਣ ਲੱਗੀ ਹੁੰਮਸ ਭਰੀ ਗਰਮੀ! ਜਾਣੋ ਕਦੋਂ ਪਵੇਗਾ ਮੀਂਹ
  • 21 police officers honored
    “ਯੁੱਧ ਨਸ਼ਿਆਂ ਵਿਰੁੱਧ” ‘ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ 21 ਪੁਲਸ ਅਧਿਕਾਰੀਆਂ ਦਾ...
  • age limit for recruitment in group d increased punjab cabinet
    ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਲਏ ਗਏ ਵੱਡੇ ਫ਼ੈਸਲੇ, ਗਰੁੱਪ D 'ਚ ਭਰਤੀ...
  • a big explosion may happen in punjab politics bjp on alliance with akali dal
    ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! ਅਕਾਲੀ ਦਲ ਨਾਲ ਗਠਜੋੜ ’ਤੇ ਭਾਜਪਾ...
Trending
Ek Nazar
heavy rains in  western punjab

ਲਹਿੰਦੇ ਪੰਜਾਬ 'ਚ ਭਾਰੀ ਮੀਂਹ, ਹੁਣ ਤੱਕ 266 ਲੋਕਾਂ ਦੀ ਮੌਤ

3870 nasa employees resigned

ਨਾਸਾ ਦੇ 3,870 ਕਰਮਚਾਰੀਆਂ ਨੇ ਦਿੱਤਾ ਅਸਤੀਫ਼ਾ!

weather for punjab till july 27 28 29 and 30

ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update

flights bans over conflict zones with thailand

ਥਾਈਲੈਂਡ ਨਾਲ ਟਕਰਾਅ ਵਾਲੇ ਖੇਤਰਾਂ 'ਤੇ ਉਡਾਣਾਂ 'ਤੇ ਪਾਬੰਦੀ

after heavy rain red alert issued in china

ਭਾਰੀ ਬਾਰਿਸ਼ ਮਗਰੋਂ ਹੜ੍ਹ ਦਾ ਖਦਸਾ, ਰੈੱਡ ਅਲਰਟ ਜਾਰੀ

heathrow airport passengers

ਅੱਗ ਲੱਗਣ ਦੀ ਸੂਚਨਾ ਮਗਰੋਂ ਹੀਥਰੋ ਹਵਾਈ ਅੱਡਾ ਬੰਦ, ਇਮੀਗ੍ਰੇਸ਼ਨ ਕਤਾਰਾਂ 'ਚ ਫਸੇ...

children worldwide victims of exploitation and abuse

ਦੁਨੀਆ ਭਰ 'ਚ 12.5 ਮਿਲੀਅਨ ਬੱਚੇ ਸੋਸ਼ਣ ਅਤੇ ਦੁਰਵਿਵਹਾਰ ਦੇ ਸ਼ਿਕਾਰ

government offices will remain open even during holidays in punjab

ਪੰਜਾਬ 'ਚ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, 31 ਜੁਲਾਈ ਤੋਂ...

gareth ward australia

ਆਸਟ੍ਰੇਲੀਆ: ਸਿਆਸਤਦਾਨ ਗੈਰੇਥ ਵਾਰਡ ਜਬਰ ਜ਼ਿਨਾਹ ਦਾ ਦੋਸ਼ੀ

sri lanka visa free for 40 countries

40 ਦੇਸ਼ਾਂ ਲਈ visa free ਹੋਇਆ ਸ਼੍ਰੀਲੰਕਾ!

age limit for recruitment in group d increased punjab cabinet

ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਲਏ ਗਏ ਵੱਡੇ ਫ਼ੈਸਲੇ, ਗਰੁੱਪ D 'ਚ ਭਰਤੀ...

shooting at american university

ਅਮਰੀਕੀ ਯੂਨੀਵਰਸਿਟੀ 'ਚ ਗੋਲੀਬਾਰੀ, 1 ਦੀ ਮੌਤ, 1 ਜ਼ਖਮੀ

pm modi and keir starmer enjoyed indian tea

PM ਮੋਦੀ ਅਤੇ ਕੀਰ ਸਟਾਰਮਰ ਨੇ ਭਾਰਤੀ ਚਾਹ ਦਾ ਲਿਆ ਆਨੰਦ

children in gaza city

ਗਾਜ਼ਾ ਸ਼ਹਿਰ 'ਚ ਹਰ ਪੰਜ 'ਚੋਂ ਇੱਕ ਬੱਚਾ ਕੁਪੋਸ਼ਣ ਦਾ ਸ਼ਿਕਾਰ

emmanuel macron  statement

ਫਲਸਤੀਨ ਨੂੰ ਇੱਕ ਰਾਸ਼ਟਰ ਵਜੋਂ ਫਰਾਂਸ ਦੇਵੇਗਾ ਮਾਨਤਾ

instructions to close illegal cuts on national highways with immediate effect

ਪੰਜਾਬ 'ਚ ਨੈਸ਼ਨਲ ਹਾਈਵੇਅ ਤੇ ਮੁੱਖ ਸੜਕਾਂ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ

canada s prime minister slams israel

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਇਜ਼ਰਾਈਲ ਨੂੰ ਪਾਈ ਝਾੜ

important news for the congregation attending mata chintpurni mela

ਮਾਤਾ ਚਿੰਤਪੁਰਨੀ ਦੇ ਮੇਲਿਆਂ 'ਚ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ, ਜਾਰੀ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +