Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 31, 2025

    7:00:46 AM

  • the earth trembled again with strong tremors of the earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਘਰਾਂ...

  • milk cheese pizza bread will no longer be taxed

    ਦੁੱਧ-ਪਨੀਰ-ਪੀਜ਼ਾ ਬਰੈੱਡ 'ਤੇ ਹੁਣ ਨਹੀਂ ਲੱਗੇਗਾ...

  • when the mind is restless i come sara ali khan

    'ਜਦੋਂ ਮਨ ਅਸ਼ਾਂਤ ਹੁੰਦਾ ਹੈ, ਤਾਂ ਆ ਜਾਂਦੀ ਹਾਂ'......

  • air marshal big revelation on operation sindoor

    '50 ਤੋਂ  ਵੀ ਘੱਟ ਹਥਿਆਰਾਂ...', ਆਪ੍ਰੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)

  • Edited By Inder Prajapati,
  • Updated: 10 Aug, 2025 05:19 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ੴ ਸਤਿਗੁਰ ਪ੍ਰਸਾਦਿ ॥
ਆਸਾ ਮਹਲਾ ੧ ਛੰਤੁ ਘਰੁ ੩ ॥

ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨੁ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ ਭਵਰਾ ਫੂਲ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੂ ਮੁਝੈ ਪੁਛਿਆ ਭਵਰੁ ਬੋਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥ ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥ ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥ ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕ ਪਾਇਆ ॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥ ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥ ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥ ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥ ਕੋਈ ਸਹਿਜ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥ ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥ ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥ ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥

ਐਤਵਾਰ, ੨੬ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੧੦ ਅਗਸਤ, ੨੦੨੫ (ਅੰਗ: ੪੩੮)
ਪੰਜਾਬੀ ਵਿਆਖਿਆ:
ੴ ਸਤਿਗੁਰ ਪ੍ਰਸਾਦਿ ॥
ਆਸਾ ਮਹਲਾ ੧ ਛੰਤ ਘਰੁ ੩ ॥

ਹੋ ਕਾਲੇ ਹਰਣ! (ਹੇ ਕਾਲੇ ਹਰਣ ਵਾਂਗ ਸੰਸਾਰ-ਬਨ ਵਿਚ ਬੇ-ਪਰਵਾਹ ਹੋ ਕੇ ਚੁੰਗੀਆਂ ਮਾਰਨ ਵਾਲੇ ਮਨ!) ਤੂੰ (ਮੇਰੀ ਗੱਲ) ਸੁਣ! ਤੂੰ ਇਸ (ਜਗਤ-) ਫੁਲਵਾੜੀ ਵਿਚ ਕਿਉਂ ਮਸਤ ਹੋ ਰਿਹਾ ਹੈਂ? (ਇਸ ਫੁਲਵਾੜੀ ਦਾ) ਫਲ ਜ਼ਹਰ ਹੈ, (ਭਾਵ, ਆਤਮਕ ਮੌਤ ਪੈਦਾ ਕਰਦਾ ਹੈ; ਇਹ ਥੋੜੇ ਦਿਨ ਹੀ ਸੁਆਦਲਾ ਲੱਗਦਾ ਹੈ, ਫਿਰ ਇਹ ਦੁਖਦਾਈ ਬਣ ਜਾਂਦਾ ਹੈ । ਜਿਸ ਵਿਚ ਤੂੰ ਇਤਨਾ ਮਸਤ ਹੈਂ ਇਹ ਆਖ਼ਰ ਦੁੱਖਦਾਈ ਹੋ ਜਾਂਦਾ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਬਹੁਤ ਦੁੱਖ ਦੇਂਦਾ ਹੈ । (ਉਂਝ ਹੈ ਭੀ ਇਹ ਥੋੜਾ ਸਮਾ ਰਹਿਣ ਵਾਲਾ) ਜਿਵੇਂ ਸਮੁੰਦਰ ਲਹਿਰਾਂ ਮਾਰਦਾ ਹੈ ਜਾਂ ਜਿਵੇਂ ਬਿਜਲੀ ਲਿਸ਼ਕ ਮਾਰਦੀ ਹੈ । ਪਰਮਾਤਮਾ (ਦੇ ਨਾਮ) ਤੋਂ ਬਿਨਾ ਹੋਰ ਕੋਈ (ਸਦਾ ਨਾਲ ਨਿਭਣ ਵਾਲਾ) ਰਾਖਾ ਨਹੀਂ (ਹੇ ਹਰਨ ਵਾਂਗ ਚੁੰਗੀਆਂ ਮਾਰਨ ਵਾਲੇ ਮਨ!) ਉਸ ਨੂੰ ਤੂੰ ਭੁਲਾਈ ਬੈਠਾ ਹੈ । ਨਾਨਕ ਆਖਦਾ ਹੈ—ਹੇ ਕਾਲੇ ਹਰਨ! ਹੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ (ਇਸ ਜਗਤ-ਫੁਲਵਾੜੀ ਵਿਚ ਮਸਤ ਹੋ ਕੇ) ਤੂੰ ਆਪਣੀ ਆਤਮਕ ਮੌਤ ਸਹੇੜ ਲਏਂਗਾ ।੧। ਹੇ (ਹਰੇਕ) ਫੁੱਲ ਉੱਤੇ ਉੱਡਣ ਵਾਲੇ ਭੌਰੇ (ਮਨ!) (ਫੁੱਲ ਫੁੱਲ ਦੀ ਸੁਗੰਧੀ ਲੈਂਦੇ ਫਿਰਨ ਵਿਚੋਂ) ਬੜਾ ਭਾਰੀ ਦੁੱਖ ਨਿਕਲਦਾ ਹੈ । ਮੈਂ ਆਪਣੇ ਗੁਰੂ ਪਾਸੋਂ ਪੁੱਛਿਆ ਹੈ ਜੇਹੜਾ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਵਿਚਾਰ-ਮੰਡਲ ਵਿਚ ਟਿਕਾਈ ਰੱਖਦਾ ਹੈ । (ਹੇ ਭੌਰੇ ਮਨ! ਤੇਰੀ ਇਹ ਹਾਲਤ) ਵਿਚਾਰ ਕੇ ਮੈਂ ਗੁਰੂ ਤੋਂ ਪੁੱਛਿਆ ਹੈ ਕਿ ਇਹ ਮਨ-ਭੌਰਾ ਤਾਂ ਵੇਲਾਂ ਫੁੱਲਾਂ ਉਤੇ (ਦੁਨੀਆ ਦੇ ਸੁੰਦਰ ਪਦਾਰਥਾਂ ਦੇ ਰਸਾਂ ਵਿਚ) ਮਸਤ ਹੋ ਰਿਹਾ ਹੈ (ਇਸ ਦਾ ਕੀਹ ਬਣੇਗਾ? ਮੈਨੂੰ ਗੁਰੂ ਨੇ ਮਤ ਦਿੱਤੀ ਹੈ ਕਿ) ਜਦੋਂ ਜ਼ਿੰਦਗੀ ਦੀ ਰਾਤ ਮੁੱਕ ਜਾਂਦੀ ਹੈ (ਜਦੋਂ ਦਿਨ ਚੜ੍ਹ ਪੈਂਦਾ ਹੈ) ਇਹ ਸਰੀਰ ਢਹ ਢੇਰੀ ਹੋ ਜਾਂਦਾ ਹੈ (ਵਿਕਾਰਾਂ ਵਿਚ ਫਸੇ ਰਹਿਣ ਕਰਕੇ ਜੀਵ ਇਉਂ ਦੁਖੀ ਹੁੰਦਾ ਹੈਂ ਜਿਵੇਂ) ਤੇਲ ਤਾਉੜੀ ਵਿਚ ਪਾ ਕੇ ਡਾਇਆ ਜਾਂਦਾ ਹੈ । ਹੇ (ਦੁਨੀਆ ਦੇ ਪਦਾਰਥਾਂ ਵਿਚ ਮਸਤ ਹੋਏ) ਭੂਤ! ਸਤਿਗੁਰੂ ਦੇ ਸ਼ਬਦ ਤੋਂ ਖੁੰਝ ਕੇ ਤੂੰ ਜਮਰਾਜ ਦੇ ਰਸਤੇ ਵਿਚ ਬੱਝਾ ਹੋਇਆ ਚੋਟਾਂ ਖਾਵੇਂਗਾ । ਨਾਨਕ ਆਖਦਾ ਹੈ—ਹੇ ਮੇਰੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ ਭੌਰੇ (ਵਾਂਗ ਫੁੱਲਾਂ ਦੇ ਮਸਤ ਹੋਏ ਮਨ!) ਆਤਮਕ ਮੌਤ ਸਹੇੜ ਲਏਂਗਾ ।੨। ਹੇ ਮੇਰੇ ਪਰਦੇਸੀ ਜੀਵਾਤਮਾ! ਤੂੰ ਕਿਉਂ (ਮਾਇਆ ਦੇ) ਜੰਜਾਲ ਵਿਚ ਫਸ ਰਿਹਾ ਹੈਂ? ਜੇ ਸਦਾ-ਥਿਰ ਰਹਿਣ ਵਾਲਾ ਮਾਲਕ ਤੇਰੇ ਮਨ ਵਿਚ ਵੱਸਦਾ ਹੋਵੇ ਤਾਂ ਤੂੰ (ਮਾਇਆ ਦੇ ਮੋਹ-ਰੂਪ) ਜਮ ਦੇ ਖਿਲਾਰੇ ਹੋਏ ਜਾਲ ਵਿਚ ਕਿਉਂ ਫਸੇਂ? (ਹੇ ਮੇਰੀ ਜਿੰਦੇ! ਵੇਖ) ਜਦੋਂ ਸ਼ਿਕਾਰੀ ਨੇ (ਪਾਣੀ ਵਿਚ) ਜਾਲ ਪਾਇਆ ਹੁੰਦਾ ਹੈ ਤੇ ਮੱਛੀ (ਭਿੱਤੀ ਦੇ ਲੱਬ ਵਿਚ ਫਸ ਕੇ ਜਾਲ ਵਿਚ ਫਸ ਜਾਂਦੀ ਹੈ ਤੇ ਪਾਣੀ ਤੋਂ) ਵਿਛੁੜ ਜਾਂਦੀ ਹੈ ਤਦੋਂ ਅੱਖਾਂ ਭਰ ਕੇ ਰੋਂਦੀ ਹੈ (ਇਸੇ ਤਰ੍ਹਾਂ ਜੀਵ ਨੂੰ) ਇਹ ਜਗਤ ਮਿੱਠਾ ਲੱਗਦਾ ਹੈ, ਮਾਇਆ ਦਾ ਮੋਹ ਮਿੱਠਾ ਲੱਗਦਾ ਹੈ, ਪਰ (ਫਸ ਕੇ) ਅੰਤ ਵੇਲੇ ਇਹ ਭੁਲੇਖਾ ਦੂਰ ਹੁੰਦਾ ਹੈ (ਜਦੋਂ ਜਿੰਦ ਦੁੱਖਾਂ ਦੇ ਮੂੰਹ ਆਉਂਦੀ ਹੈ ਤੇ ਮਾਇਕ ਪਦਾਰਥ ਭੀ ਸਾਥ ਛੱਡ ਜਾਂਦੇ ਹਨ) । ਹੇ ਮੇਰੀ ਜਿੰਦੇ! ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜ ਕੇ ਭਗਤੀ ਕਰ ਕੇ ਇਸ ਤਰ੍ਹਾਂ ਆਪਣੇ ਮਨ ਵਿਚੋਂ ਫ਼ਿਕਰ-ਅੰਦੇਸ਼ੇ ਦੂਰ ਕਰ ਲੈ । ਨਾਨਕ ਆਖਦਾ ਹੈ —ਹੇ ਮੇਰੇ ਪਰਦੇਸੀ ਜੀਊੜੇ! ਹੇ ਮੇਰੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ ।੩। ਨਦੀਆਂ ਤੋਂ ਵਿਛੁੜੇ ਹੋਏ ਵਹਣਾਂ ਦਾ (ਨਦੀਆਂ ਨਾਲ ਮੁੜ) ਮੇਲ ਭਾਗਾਂ ਨਾਲ ਹੀ ਹੁੰਦਾ ਹੈ (ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਨਾਲੋਂ ਵਿਛੁੜੇ ਜੀਵ ਮੁੜ ਭਾਗਾਂ ਨਾਲ ਹੀ ਮਿਲਦੇ ਹਨ) । ਜੇਹੜਾ ਕੋਈ ਵਿਰਲਾ ਮਨੁੱਖ ਪ੍ਰਭੂ-ਚਰਨਾਂ ਵਿਚ ਜੁੜਦਾ ਹੈ ਉਹ ਸਮਝ ਲੈਂਦਾ ਹੈ ਕਿ ਮਾਇਆ ਦਾ ਮੋਹ ਹੈ ਤਾਂ ਮਿੱਠਾ ਪਰ ਸਦਾ ਜ਼ਹਰ ਨਾਲ ਭਰਿਆ ਰਹਿੰਦਾ ਹੈ (ਤੇ ਜੀਵ ਨੂੰ ਆਤਮਕ ਮੌਤੇ ਮਾਰ ਦੇਂਦਾ ਹੈ) । ਅਜੇਹਾ ਕੋਈ ਵਿਰਲਾ ਬੰਦਾ ਜਿਸ ਨੇ ਆਪਣੇ ਗੁਰੂ ਨੂੰ ਚੇਤੇ ਰੱਖਿਆ ਹੈ ਆਤਮਕ ਅਡੋਲਤਾ ਵਿਚ ਟਿਕ ਕੇ ਇਸੇ ਅਸਲੀਅਤ ਨੂੰ ਸਮਝਦਾ ਹੈ ਤੇ ਪਰਮਾਤਮਾ ਨਾਲ ਸਾਂਝ ਪਾਂਦਾ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾ ਮਾਇਆ ਦੇ ਮੋਹ ਦੀ ਭਟਕਣਾ ਵਿਚ ਕੁਰਾਹੇ ਪੈ ਕੇ ਅਨੇਕਾਂ ਮੂਰਖ ਗ਼ਾਫ਼ਿਲ ਜੀਵ ਖ਼ੁਆਰ ਹੁੰਦੇ ਹਨ । ਜੇਹੜੇ ਬੰਦੇ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਪ੍ਰਭੂ ਦੀ ਭਗਤੀ ਨਹੀਂ ਕਰਦੇ, ਆਪਣੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਨੂੰ ਨਹੀਂ ਵਸਾਂਦੇ, ਉਹ ਆਖ਼ਰ ਢਾਹਾਂ ਮਾਰ ਮਾਰ ਕੇ ਰੋਂਦੇ ਹਨ । ਨਾਨਕ ਆਖਦਾ ਹੈ—ਸਦਾ-ਥਿਰ ਪ੍ਰਭੂ ਆਪਣੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੋੜ ਕੇ ਚਿਰਾਂ ਤੋਂ ਵਿਛੁੜੇ ਜੀਵਾਂ ਨੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ॥੪॥੧॥੫॥

English Translation:
ONE UNIVERSAL CREATOR GOD. BY THE GRACE OF THE TRUE GURU:
AASAA, FIRST MEHL, CHHANT, THIRD HOUSE:

Listen, O black deer: why are you so attached to the orchard of passion? The fruit of sin is sweet for only a few days, and then it grows hot and bitter. That fruit which intoxicated you has now become bitter and painful, without the Naam. It is temporary, like the waves on the sea, and the flash of lightning. Without the Lord, there is no other protector, but you have forgotten Him. Nanak speaks the Truth. Reflect upon it, O mind; you shall die, O black deer. || 1 || O bumble bee, you wander among the flowers, but terrible pain awaits you. I have asked my Guru for true understanding. I have asked my True Guru for understanding about the bumble bee, who is so involved with the flowers of the garden. When the sun rises, the body will fall, and it will be cooked in hot oil. You shall be bound and beaten on the road of Death, without the Word of the Shabad, O madman. Nanak speaks the Truth. Reflect upon it, O mind; you shall die, O bumble bee. || 2 || O my stranger soul, why do you fall into entanglements? The True Lord abides within your mind; why are you trapped by the noose of Death? The fish leaves the water with tearful eyes, when the fisherman casts his net. The love of Maya is sweet to the world, but in the end, this delusion is dispelled. So perform devotional worship, link your consciousness to the Lord, and dispel anxiety from your mind. Nanak speaks the Truth; focus your consciousness on the Lord, O my stranger soul. || 3 || The rivers and streams which separate may sometime be united again. In age after age, that which is sweet, is full of poison; how rare is the Yogi who understands this. That rare person who centers his consciousness on the True Guru, knows intuitively and realizes the Lord. Without the Naam, the Name of the Lord, the thoughtless fools wander in doubt, and are ruined. Those whose hearts are not touched by devotional worship and the Name of the True Lord, shall weep and wail loudly in the end. Nanak speaks the Truth; through the True Word of the Shabad, those long separated from the Lord, are united once again. || 4 || 1 || 5 ||
Sunday, 26th Saawan (Samvat 557 Nanakshahi) 10th August 2025 (Ang: 438)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
  • hukamnama sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2025)
  • today  s hukamnama from sri darbar sahib  25 august 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2025)
  • police jalandhar bids farewell to 6 police officers on retirement
    ਕਮਿਸ਼ਨਰੇਟ ਪੁਲਸ ਜਲੰਧਰ ਵਲੋਂ 6 ਪੁਲਸ ਅਧਿਕਾਰੀਆਂ ਨੂੰ ਸੇਵਾਮੁਕਤੀ 'ਤੇ ਦਿੱਤੀ...
  • commissionerate police jalandhar arrests 6 accused
    ਨਸ਼ਿਆਂ ਵਿਰੁੱਧ ਕਾਰਵਾਈ ਨਿਰੰਤਰ ਜਾਰੀ, ਕਮਿਸ਼ਨਰੇਟ ਪੁਲਸ ਜਲੰਧਰ ਵਲੋਂ 6 ਮੁਲਜ਼ਮ...
  • another big comes out amid floods 38 trains cancelled in punjab
    ਹੜ੍ਹਾਂ ਵਿਚਾਲੇ ਇਕ ਹੋਰ ਵੱਡੀ ਅਪਡੇਟ ਆਈ ਸਾਹਮਣੇ, ਪੰਜਾਬ 'ਚ 38 ਟਰੇਨਾਂ ਰੱਦ
  • heavy rains for 3 days in punjab big warning from the meteorological department
    ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ,...
  • diarrhea patients are increasing in jalandhar
    ਜਲੰਧਰ ਵਾਸੀਆਂ 'ਤੇ ਮੰਡਰਾਇਆ ਖ਼ਤਰਾ! ਇਸ ਬੀਮਾਰੀ ਦਾ ਵੱਧਣ ਲੱਗਾ ਪ੍ਰਕੋਪ, ਵਧ...
  • punjab mobile phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! Emergency ਹਾਲਾਤ 'ਚ...
  • latest on punjab weather
    ਪੰਜਾਬ ਦੇ ਮੌਸਮ ਦੀ Latest Update, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ!
  • members of shri laxmi narayan mandir sudhar sabha blessings shri vijay chopra ji
    ਸ਼੍ਰੀ ਲਕਸ਼ਮੀ ਨਾਰਾਇਣ ਮੰਦਿਰ ਸੁਧਾਰ ਸਭਾ ਦੇ ਮੈਂਬਰਾਂ ਨੇ ਸ਼੍ਰੀ ਵਿਜੇ ਚੋਪੜਾ ਜੀ...
Trending
Ek Nazar
latest on punjab weather

ਪੰਜਾਬ ਦੇ ਮੌਸਮ ਦੀ Latest Update, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ!

heavy rains for 3 days in punjab big warning from the meteorological department

ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ,...

alert for punjab water level in bhakra dam nears danger mark

ਪੰਜਾਬ ਵਾਸੀਆਂ ਲਈ Alert! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਭਾਖੜਾ ਡੈਮ 'ਚ ਪਾਣੀ,...

only two days to deposit property tax

ਪੰਜਾਬ: ਟੈਕਸ ਜਮ੍ਹਾਂ ਕਰਾਉਣ ਲਈ ਆਖਰੀ ਮੌਕਾ, ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ

dangerous weather conditions in punjab next 48 hours heavy rain alert

ਪੰਜਾਬ 'ਚ ਅਗਲੇ 48 ਘੰਟੇ ਖ਼ਤਰਨਾਕ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ Alert,...

cisf to take over security of bhakra dam from august 31

CISF ਸੰਭਾਲੇਗੀ 31 ਅਗਸਤ ਤੋਂ ਭਾਖੜਾ ਡੈਮ ਦੀ ਸੁਰੱਖਿਆ

water released from pong dam

ਖ਼ਤਰੇ ਦੇ ਨਿਸ਼ਾਨ ਨੂੰ ਟੱਪਿਆ ਪੌਂਗ ਡੈਮ ਦਾ ਪਾਣੀ! BBMB ਨੇ ਖੋਲ੍ਹ ਦਿੱਤੇ ਗੇਟ,...

big on punjab s weather

ਪੰਜਾਬ 'ਚ ਮੁੜ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

situation worsens in punjab due to floods ndrf and sdrf take charge

ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਨੇ ਸਾਂਭਿਆ ਮੋਰਚਾ, ਸਕੂਲ ਬੰਦ,...

there will be more heavy rain in punjab latest weather has arrived

ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ! ਮੌਸਮ ਦੀ ਆ ਗਈ ਤਾਜ਼ਾ ਅਪਡੇਟ, ਜਾਣੋ ਅਗਲੇ...

new orders issued amid holidays in punjab big announcement regarding board exam

ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ! Board Exam ਨੂੰ ਲੈ ਕੇ ਹੋਇਆ...

flood water reaches gurdwara sri kartarpur sahib

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਪਹੁੰਚਿਆ ਹੜ੍ਹ ਦਾ ਪਾਣੀ, ਸਾਰੇ ਧਾਰਮਿਕ...

water flow is increasing at gidderpindi bridge on sutlej river

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ ਗਿੱਦੜਪਿੰਡੀ ਪੁਲ 'ਤੇ ਪਾਣੀ ਦਾ...

important news for those registering in punjab

ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ!

major restrictions imposed in punjab amid destruction due to heavy rains

ਭਾਰੀ ਮੀਂਹ ਕਾਰਨ ਤਬਾਹੀ ਵਿਚਾਲੇ ਪੰਜਾਬ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ...

holiday declared on wednesday in nawanshahr district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ...

red alert for rain in punjab

ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update

hoshiarpur chintpurni national highway manguwal village washed away on one side

ਵੱਡੀ ਖ਼ਬਰ: ਰੁੜ ਗਿਆ ਪੰਜਾਬ ਦੇ ਮੇਨ ਹਾਈਵੇਅ ਦਾ ਇਕ ਹਿੱਸਾ, ਹਿਮਾਚਲ ਨਾਲ ਟੁੱਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18-08-2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +