Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 12, 2025

    7:15:54 AM

  • rto action against cricketer akashdeep

    ਕ੍ਰਿਕਟਰ ਆਕਾਸ਼ਦੀਪ 'ਤੇ RTO ਦੀ ਕਾਰਵਾਈ, ਬਿਨਾਂ...

  • us declares bla a terrorist organization

    ਟਰੰਪ ਨੇ ਆਸਿਮ ਮੁਨੀਰ ਦੀ ਮੁਰਾਦ ਕੀਤੀ ਪੂਰੀ,...

  • van full of devotees going to temple falls into gorge

    ਵੱਡਾ ਹਾਦਸਾ: ਮੰਦਰ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਵੈਨ...

  • epfo  s new rules have increased the problems of employees

    EPFO ਦੇ ਨਵੇਂ ਨਿਯਮ ਨਾਲ ਕਰਮਚਾਰੀਆਂ ਦੀਆਂ ਮੁਸ਼ਕਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)

  • Edited By Inder Prajapati,
  • Updated: 12 Aug, 2025 05:14 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੧ ॥
ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹੁ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ॥ ॥ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵਹਾਣਿ ਨਵ ਧਨੁ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਨੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ ਮਹਲ ਬੁਲਾਇੜੀਏ ਭਗਤ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥
ਮੰਗਲਵਾਰ, ੨੮ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੧੨ ਅਗਸਤ, ੨੦੨੫ (ਅੰਗ: ੮੪੩)

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ ੧ ॥

ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉ ਬਣਿਆ ਰਹਿੰਦਾ ਹੈ । ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ । ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਹੀ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ । ਹੇ ਸਹੇਲੀਏ! (ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ । ਹੇ ਨਾਨਕ! (ਆਖ—ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਨ-ਜੋਗ ਨਹੀਂ ਸਮਝਦੀ ।੧। ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! (ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ, ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ । ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ । ਹੇ ਸਹੇਲੀਏ! (ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ । ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ—ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ।੨। ਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! (ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ । ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ । ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ । ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ), ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ ।੩। ਹੇ ਪ੍ਰਭੂ-ਦਰ ਤੇ ਪਹੁੰਚੀ ਹੋਈ ਜੀਵ-ਇਸਤ੍ਰੀਏ! (ਜਿਸ ਪ੍ਰਭੂ ਨੇ ਤੈਨੂੰ ਆਪਣੇ ਚਰਨਾਂ ਵਿਚ ਜੋੜਿਆ ਹੈ, ਉਹ) ਭਗਤੀ ਨਾਲ ਪਿਆਰ ਕਰਨ ਵਾਲਾ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮਤਿ ਉੱਤੇ ਤੁਰ ਕੇ (ਪ੍ਰਭੂ ਦੀ ਭਗਤੀ ਕਰਦੀ ਹੈ, ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, (ਉਹ ਦਾ ਮਨੁੱਖਾ) ਸਰੀਰ ਸਫਲ ਹੋ ਜਾਂਦਾ ਹੈ । (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਨੂੰ ਵੱਸ ਵਿਚ ਕਰ ਕੇ ਆਤਮਕ ਆਨੰਦ ਹਾਸਲ ਕਰਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ (ਜੀਵਨ ਵਿਚ) ਕਾਮਯਾਬ ਹੁੰਦੀ ਹੈ ਸਾਰੇ ਜਗਤ ਦੇ ਮਾਲਕ ਪ੍ਰਭੂ ਨਾਲ ਉਹ ਸਾਂਝ ਪਾ ਲੈਂਦੀ ਹੈ । (ਉਸ ਦਾ ਮਨ) ਕਿਸੇ ਭੀ ਹੋਰ ਪਾਸੇ ਵਲ ਡੋਲਦਾ ਨਹੀਂ, ਉਹ (ਹਰ ਵੇਲੇ) ਆਪਣੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਈ ਰੱਖਦੀ ਹੈ । ਹੇ ਪ੍ਰਭੂ! ਮੈਨੂੰ ਦੇ ਤੇਰਾ ਹੀ ਆਸਰਾ ਹੈ, ਤੂੰ (ਹੀ) ਮੇਰਾ ਖਸਮ ਹੈਂ, ਮੈਨੂੰ ਤੇਰਾ ਹੀ ਆਸਰਾ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ (ਸਦਾ ਲੀਨ ਰਹਿੰਦਾ ਹੈ) ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਮਨੁੱਖ ਆਪਣੇ ਅੰਦਰੋਂ ਮਾਇਆ ਦੇ ਮੋਹ ਦੀ) ਖਹ-ਖਹ ਮੁਕਾ ਲੈਂਦਾ ਹੈ ।੪।੨।

English Translation:
BILAAVAL, FIRST MEHL:

My mind is filled with such a great joy, I have blossomed forth in Truth. I am enticed by the love of my Husband Lord, the Eternal, Imperishable Lord God. The Lord is everlasting, the Master of masters. Whatever He wills, happens. O Great Giver, You are always kind and compassionate. You infuse life into all living beings. I have no other spiritual wisdom, meditation or worship; the Name of the Lord alone dwells deep within me. I know nothing about religious robes, pilgrimages or stubborn fanaticism; O Nanak, I hold tight to the Truth. || 1 || The night is beautiful, drenched with dew, and the day is delightful, when her Husband Lord wakes the sleeping soul-bride, in the home of the self. The young bride has awakened to the Word of the Shabad; she is pleasing to her Husband Lord. So renounce falsehood, fraud, love of duality and working for people. The Name of the Lord is my necklace, and I am anointed with the True Shabad. With his palms pressed together, Nanak begs for the gift of the True Name; please, bless me with Your Grace, through the pleasure of Your Will. || 2 || Awake, O bride of splendored eyes, and chant the Word of the Guru's Bani. Listen, and place your faith in the Unspoken Speech of the Lord. The Unspoken Speech, the state of Nirvaanaa - how rare is the Gurmukh who understands this. Merging in the Word of the Shabad, self-conceit is eradicated, and the three worlds are revealed to her understanding. Remaining detached, with infinity infusing, the true mind cherishes the virtues of the Lord. He is fully pervading and permeating all places; Nanak has enshrined Him within his heart. || 3 || The Lord is calling you to the Mansion of His Presence; O soul-bride, He is the Lover of His devotees. Following the Guru's Teachings, your mind shall be delighted, and your body shall be fulfilled. Conquer and subdue your mind, and love the Word of the Shabad; reform yourself, and realize the Lord of the three worlds. Her mind shall not waver or wander anywhere else, when she comes to know her Husband Lord. You are my only Support, You are my Lord and Master. You are my strength and anchor. She is forever truthful and pure, O Nanak; through the Word of the Guru's Shabad, conflicts are resolved. || 4 || 2 || Tuesday, 28th Saawan (Samvat 557 Nanakshahi) 12th August 2025 (Ang: 843)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)
  • hukamnama  sri darbar sahib  11 august 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
  • bike riding youths collide head on with minibus
    ਜਲੰਧਰ 'ਚ ਦਰਦਨਾਕ ਹਾਦਸਾ! ਬਾਈਕ ਸਵਾਰ ਨੌਜਵਾਨਾਂ ਦੀ ਮਿੰਨੀ ਬੱਸ ਨਾਲ ਸਿੱਧੀ ਟੱਕਰ
  • daljeet singh cheemastatement
    ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਕੀਤੀ...
  • flood in punjab dhussi dam breaks ndrf deployed
    ਪੰਜਾਬ 'ਚ ਹੜ੍ਹ! ਟੁੱਟਿਆ ਧੁੱਸੀ ਬੰਨ੍ਹ, NDRF ਤਾਇਨਾਤ
  • heart wrenching accident in jalandhar horrific collision between car and activa
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਕਾਰ ਤੇ ਐਕਟਿਵਾ ਦੀ ਭਿਆਨਕ ਟੱਕਰ, ਕਈ ਫੁੱਟ ਹਵਾ...
  • commissionerate police jalandhar arrests three member gang involved in robbery
    ਕਮਿਸ਼ਨਰੇਟ ਪੁਲਸ ਜਲੰਧਰ ਦੇ ਵੱਲੋਂ ਲੁੱਟਖੋਹਾਂ ਕਰਨ ਵਾਲੇ ਤਿੰਨ ਮੈਂਬਰੀ ਗਿਰੋਹ ਨੂੰ...
  • raids continue for accused in notorious club attack case
    ਈਸਟਵੁੱਡ ਦੇ ਮਾਲਕ ਦੇ ਬੇਟੇ ’ਤੇ ਕਾਤਲਾਨਾ ਹਮਲੇ ਦਾ ਮਾਮਲਾ, FIR ਦਰਜ ਹੋਣ ਮਗਰੋਂ...
  • latest on punjab weather for 4 days
    ਪੰਜਾਬ ਦੇ ਮੌਸਮ ਨੂੰ ਲੈ ਕੇ 4 ਦਿਨਾਂ ਦੀ Latest update, ਇਨ੍ਹਾਂ ਜ਼ਿਲ੍ਹਿਆਂ ਲਈ...
  • deadbody of a young man found in a train going from amritsar to dehradun
    ਚੱਲਦੀ ਟਰੇਨ 'ਚ ਨੌਜਵਾਨ ਨੂੰ ਇਸ ਹਾਲ 'ਚ ਵੇਖ ਲੋਕਾਂ ਦੇ ਉੱਡੇ ਹੋਸ਼
Trending
Ek Nazar
flood in punjab dhussi dam breaks ndrf deployed

ਪੰਜਾਬ 'ਚ ਹੜ੍ਹ! ਟੁੱਟਿਆ ਧੁੱਸੀ ਬੰਨ੍ਹ, NDRF ਤਾਇਨਾਤ

heart wrenching accident in jalandhar horrific collision between car and activa

ਜਲੰਧਰ 'ਚ ਰੂਹ ਕੰਬਾਊ ਹਾਦਸਾ! ਕਾਰ ਤੇ ਐਕਟਿਵਾ ਦੀ ਭਿਆਨਕ ਟੱਕਰ, ਕਈ ਫੁੱਟ ਹਵਾ...

latest on punjab weather for 4 days

ਪੰਜਾਬ ਦੇ ਮੌਸਮ ਨੂੰ ਲੈ ਕੇ 4 ਦਿਨਾਂ ਦੀ Latest update, ਇਨ੍ਹਾਂ ਜ਼ਿਲ੍ਹਿਆਂ ਲਈ...

gay couple sentenced to 80 lashes

ਸਮਲਿੰਗੀ ਜੋੜੇ ਨੂੰ ਜਨਤਕ ਤੌਰ 'ਤੇ 80-80 ਕੋੜੇ ਮਾਰਨ ਦੀ ਸਜ਼ਾ

instructions to extend holidays to schools

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀਆਂ ਵਧਾਉਣ ਦੇ ਨਿਰਦੇਸ਼ ਜਾਰੀ

landslide  floods in pok

ਹੜ੍ਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ ਨੌਂ ਲੋਕਾਂ ਦੀ ਮੌਤ

lions in india

ਭਾਰਤ 'ਚ ਸ਼ੇਰਾਂ ਦੀ ਗਿਣਤੀ ਹੋਈ 891

pro palestinian protest in london

ਲੰਡਨ 'ਚ ਫਲਸਤੀਨ ਪੱਖੀ ਵਿਰੋਧ ਪ੍ਰਦਰਸ਼ਨ ਜਾਰੀ, 532 ਗ੍ਰਿਫ਼ਤਾਰੀਆਂ ਦੀ ਪੁਸ਼ਟੀ

heavy rains expected in punjab 4 districts on yellow alert

ਪੰਜਾਬ ਦੇ ਮੌਸਮ ਦੀ ਜਾਣੋ Latest Update! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

torrential rains in japan

ਜਾਪਾਨ 'ਚ ਭਾਰੀ ਮੀਂਹ ਕਾਰਨ ਖਿਸਕੀ ਜ਼ਮੀਨ, ਕਈ ਲੋਕ ਲਾਪਤਾ (ਤਸਵੀਰਾਂ)

if you see these 8 symptoms in your feet rush to the doctor

ਪੈਰਾਂ 'ਚ ਦਿਖਣ ਇਹ 8 ਲੱਛਣ ਤਾਂ ਜਲਦੀ ਭੱਜੋ ਡਾਕਟਰ ਕੋਲ, ਨਜ਼ਰਅੰਦਾਜ਼ ਕਰਨਾ ਪੈ...

heavy rains to occur in punjab for 5 days big weather forecast

ਪੰਜਾਬ 'ਚ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

punjab under threat of floods

​​​​​​​ਹੜ੍ਹ ਦੇ ਖਤਰੇ 'ਚ ਪੰਜਾਬ, ਪੌਂਗ ਡੈਮ ਤੇ ਚੱਕੀ ਦਰਿਆ ਤੋਂ ਲਗਾਤਾਰ...

martyr harminder singh cremated with state honours

ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ 'ਤੇ ਸਿਹਰਾ ਬੰਨ੍ਹ...

hi tech checkpoints set up in punjab 71 entry exit points sealed

ਪੰਜਾਬ 'ਚ ਲੱਗੇ ਹਾਈਟੈੱਕ ਨਾਕੇ! ਵਧਾਈ ਗਈ ਸੁਰੱਖਿਆ, ਐਂਟਰੀ/ਐਗਜ਼ਿਟ ਪੁਆਇੰਟ ਕੀਤੇ...

electricity workers have announced a strike

ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ ! 11 ਤੋਂ 13 ਅਗਸਤ ਤੱਕ...

shots fired at famous punjabi youtuber s house

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ...

afghan foreign minister visit to pak cancelled

ਅਫਗਾਨ ਵਿਦੇਸ਼ ਮੰਤਰੀ ਦਾ ਪਾਕਿਸਤਾਨ ਦਾ ਯੋਜਨਾਬੱਧ ਦੌਰਾ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +