Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 07, 2025

    4:42:24 AM

  • indians targeted by right wing extremists in america

    ਅਮਰੀਕਾ ’ਚ ਦੱਖਣਪੰਥੀਆਂ ਦੇ ਨਿਸ਼ਾਨੇ ’ਤੇ ਭਾਰਤੀ,...

  • sajjan kumar petition allowed

    1984 ਸਿੱਖ ਵਿਰੋਧੀ ਦੰਗੇ ਮਾਮਲਾ: ਸੱਜਣ ਕੁਮਾਰ ਦੀ...

  • file itr before september 15

    15 ਸਤੰਬਰ ਤੋਂ ਪਹਿਲਾਂ ਫਾਈਲ ਕਰੋ ITR, ਨਹੀਂ ਤਾਂ...

  • 5 people drowned in river during ganesh immersion

    ਗਣੇਸ਼ ਵਿਸਰਜਨ ਦੌਰਾਨ 5 ਲੋਕ ਨਦੀ 'ਚ ਡੁੱਬੇ, 1 ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)

  • Edited By Inder Prajapati,
  • Updated: 14 Aug, 2025 05:37 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥

ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣੁ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੇਇ ॥ ਆਖਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੀਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥
ਵੀਰਵਾਰ, ੩੦ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੧੪ ਅਗਸਤ, ੨੦੨੫ (ਅੰਗ: ੯੩੧)

ਪੰਜਾਬੀ ਵਿਆਖਿਆ:
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥

(ਹੇ ਪਾਂਡੇ! ਗੁਰੂ ਦੇ ਸਨਮੁਖ ਹੋ ਕੇ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ, ਉਸ ਗੋਪਾਲ ਨਾਲ) ਰੁਸੇਵਾਂ ਹੀ ਨਾਹ ਕਰੀ ਰੱਖੋ, ਉਸ ਦਾ ਨਾਮ-ਅੰਮ੍ਰਿਤ ਪੀਉ । ਇਸ ਸੰਸਾਰ ਵਿਚ ਸਦਾ ਦਾ ਵਸੇਬਾ ਨਹੀਂ ਹੈ । ਰਾਜੇ ਹੋਣ, ਅਮੀਰ ਹੋਣ, ਚਾਹੇ ਕੰਗਾਲ ਹੋਣ, ਕੋਈ ਭੀ ਇਥੇ ਸਦਾ ਨਹੀਂ ਰਹਿ ਸਕਦਾ । ਜੋ ਜੰਮਿਆ ਹੈ ਉਸ ਨੇ ਮਰਨਾ ਹੈ, (ਇਹ ਨਿਯਮ) ਸਦਾ ਲਈ (ਅਟੱਲ) ਹੈ । ਇਥੇ ਸਦਾ ਟਿਕੇ ਰਹਿਣ ਲਈ ਤਰਲੇ ਕਰਨ ਨਾਲ ਭੀ ਕੋਈ ਸਦਾ ਟਿਕਿਆ ਰਹਿ ਨਹੀਂ ਸਕਦਾ, ਇਸ ਗੱਲ ਵਾਸਤੇ ਕਿਸੇ ਅੱਗੇ ਤਰਲੇ ਲੈਣੇ ਵਿਅਰਥ ਹਨ ।(ਹਾਂ, ਹੇ ਪਾਂਡੇ! ਗੁਰੂ ਦੀ ਸਰਨ ਆਓ) ਸਤਿਗੁਰੂ ਪਰਮਾਤਮਾ ਦੇ ਨਾਮ ਦੀ ਵਡਿਆਈ ਦਾ ਸ਼ਬਦ ਬਖ਼ਸ਼ਦਾ ਹੈ ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ, ਤੇ, ਸਤਿਗੁਰੂ ਪ੍ਰਭੂ-ਪਤੀ ਨਾਲ ਮਿਲਣ ਦੀ ਅਕਲ ਦੇਂਦਾ ਹੈ ।੧੧।(ਹੇ ਪਾਂਡੇ!) ਜੋ ਜੀਵ-ਇਸਤ੍ਰੀ ਗੁਰੂ ਦੀ ਸਰਨ ਆਉਂਦੀ ਹੈ ਉਸ ਨੂੰ ਦੁਨੀਆ ਵਾਲੀ ਕੋਈ ਚਿੰਤਾ ਪੋਹ ਨਹੀਂ ਸਕਦੀ, ਪ੍ਰੀਤਮ-ਪਤੀ (ਦੇ ਪ੍ਰੇਮ) ਵਿਚ ਰੰਗੀ ਹੋਈ ਦੇ ਮੂੰਹ ਉਤੇ ਲਾਲੀ ਭਖ ਆਉਂਦੀ ਹੈ । ਉਸ ਨੂੰ ਪ੍ਰਭੂ-ਪਤੀ ਪਿਆਰ ਤੇ ਚਾਉ ਨਾਲ ਸੱਦਦਾ ਹੈ (ਭਾਵ, ਆਪਣੀ ਯਾਦ ਦੀ ਖਿੱਚ ਬਖ਼ਸ਼ਦਾ ਹੈ), ਉਸ ਦੇ ਮਨ ਵਿਚ (ਸਤਿਗੁਰੂ ਦਾ) ਸ਼ਬਦ (ਆ ਵੱਸਦਾ ਹੈ, ਉਸ ਦੇ ਮਨ ਵਿਚ) ਆਨੰਦ (ਟਿਕਿਆ ਰਹਿੰਦਾ) ਹੈ । (ਗੁਰੂ ਦੀ ਸਰਨ ਪੈ ਕੇ) ਦੁਨੀਆ ਦੇ ਨੱਕ-ਨਮੂਜ ਦਾ ਸਦਾ ਧਿਆਨ ਰੱਖਣ ਵਾਲੀ (ਉਸ ਦੀ ਪਹਿਲੀ ਅਕਲ) ਮੁੱਕ ਜਾਂਦੀ ਹੈ, ਹੁਣ ਉਹ ਲੋਕ-ਲਾਜ ਦਾ ਘੁੰਡ ਲਾਹ ਕੇ ਤੁਰਦੀ ਹੈ; (ਜਿਸ ਮਾਇਆ ਨੇ ਉਸ ਨੂੰ ਪਤੀ-ਪ੍ਰਭੂ ਵਿਚ ਜੁੜਨ ਤੋਂ ਰੋਕਿਆ ਹੋਇਆ ਸੀ, ਉਸ) ਝੱਲੀ ਕਮਲੀ ਮਾਇਆ ਦਾ ਸਹਿਮ ਉਸ ਦੇ ਸਿਰ ਤੋਂ ਹਟ ਜਾਂਦਾ ਹੈ ।੧੨।(ਹੇ ਪਾਂਡੇ! ਪਰਮਾਤਮਾ ਦਾ) ਸ੍ਰੇਸ਼ਟ ਨਾਮ ਜਪ, ਸ੍ਰੇਸ਼ਟ ਨਾਮ ਹੀ ਅਸਲ ਖੱਟੀ-ਕਮਾਈ ਹੈ । ਜੀਭ ਦਾ ਚਸਕਾ, ਮਾਇਆ ਦਾ ਲਾਲਚ, ਅਹੰਕਾਰ, ਨਿੰਦਿਆ, ਖ਼ੁਸ਼ਾਮਦ, ਚੁਗ਼ਲੀ—ਇਹ ਹਰੇਕ ਕੰਮ ਮਾੜਾ ਹੈ। ਜੋ ਮਨੁੱਖ (ਪਰਮਾਤਮਾ ਦਾ ਸਿਮਰਨ ਛੱਡ ਕੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਲਬ ਲੋਭ ਆਦਿਕ ਕਰਦਾ ਹੈ) ਉਹ ਮੂਰਖ, ਮੂੜ੍ਹ, ਤੇ ਅੰਨ੍ਹਾ ਹੈ (ਭਾਵ, ਉਸ ਨੂੰ ਜੀਵਨ ਦਾ ਸਹੀ ਰਾਹ ਨਹੀਂ ਦਿੱਸਦਾ) ।ਜੀਵ ਜਗਤ ਵਿਚ ਕੁਝ ਖੱਟਣ ਦੀ ਖ਼ਾਤਰ ਆਉਂਦਾ ਹੈ, ਪਰ (ਮਾਇਆ ਦਾ) ਗੱਲਾ ਬਣ ਕੇ ਮੋਹ ਦੇ ਹੱਥੋਂ ਜੀਵਨ-ਖੇਡ ਹਾਰ ਕੇ ਜਾਂਦਾ ਹੈ । ਹੇ ਨਾਨਕ! ਜੋ ਮਨੁੱਖ ਸਰਧਾ ਨੂੰ ਰਾਸ-ਪੂੰਜੀ ਬਣਾਂਦਾ ਹੈ ਤੇ (ਇਸ ਪੂੰਜੀ ਦੀ ਰਾਹੀਂ) ਪਰਮਾਤਮਾ ਦਾ ਨਾਮ ਖੱਟਦਾ-ਕਮਾਂਦਾ ਹੈ, ਉਸ ਨੂੰ ਸਦਾ-ਥਿਰ ਪਾਤਿਸ਼ਾਹ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ ।੧੩।(ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ) ਉਹ (ਗੋਪਾਲ) ਆਪ ਹੀ ਸਭ ਜੀਵਾਂ ਵਿਚ ਮੌਜੂਦ ਹੈ, ਪਰ ਇਹ ਸੂਝ ਉਸ ਮਨੁੱਖ ਨੂੰ ਆਉਂਦੀ ਹੈ ਜਿਸ ਉਤੇ (ਗੋਪਾਲ ਆਪ) ਕਿਰਪਾ ਕਰਦਾ ਹੈ ।(ਗੋਪਾਲ ਦੀ) ਭਗਤੀ ਤੋਂ ਬਿਨਾ ਜਗਤ (ਮਾਇਆ ਪਿੱਛੇ) ਝੱਲਾ ਹੋ ਰਿਹਾ ਹੈ । ਜੀਵ (ਸੰਸਾਰ ਵਿਚ) ਜਨਮ ਲੈ ਕੇ (ਗੋਪਾਲ ਦੀ ਭਗਤੀ ਦੇ ਥਾਂ ਮਾਇਆ ਦੀ ਖ਼ਾਤਰ) ਖ਼ੁਆਰ ਹੁੰਦਾ ਹੈ, ਮਾਇਆ ਦੀ ਤ੍ਰਿਸ਼ਨਾ ਨੂੰ ਮਿਟਾਣ-ਜੋਗਾ ਨਹੀਂ ਹੁੰਦਾ ਤੇ ਆਤਮਕ ਮੌਤ ਦਾ ਰਾਹ ਫੜ ਲੈਂਦਾ ਹੈ । (ਜਗਤ ਦਾ ਝੱਲ-ਪੁਣਾ ਵੇਖੋ ਕਿ) ਜੇ ਬਹੁਤੀ ਮਾਇਆ ਕਿਸੇ ਚੰਦਰੇ ਮਨੁੱਖ ਦੇ ਘਰ ਵਿਚ ਹੋਵੇ ਤਾਂ ਉਸ ਦੀ ਮਾਇਆ ਨੂੰ ਵੇਖ ਕੇ (ਗਰੀਬ ਅਮੀਰ) ਦੋਵੇਂ (ਉਸ ਚੰਦਰੇ ਅੱਗੇ ਭੀ) ਲਿਫ਼ਦੇ ਹਨ, ਜੋ ਮਾਇਆ (ਪੱਲੋ) ਹੋਵੇ ਤਾਂ ਮੂਰਖ ਬੰਦਾ ਭੀ ਸਿਆਣਾ (ਮੰਨਿਆ ਜਾਂਦਾ) ਹੈ ।੧੪। (ਹੇ ਪਾਂਡੇ! ਉਸ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ) ਜੋ ਸਦਾ ਹੀ (ਬਹੁ-ਰੰਗੀ ਦੁਨੀਆ) ਪੈਦਾ ਕਰ ਕੇ ਆਪ ਨਿਰਵੈਰ ਰਹਿੰਦਾ ਹੈ, ਜੋ ਜਨਮ ਮਰਨ ਵਿਚ ਨਹੀਂ ਹੈ ਤੇ (ਜਿਸ ਦੇ ਅੰਦਰ ਜਗਤ ਦਾ ਕੋਈ) ਧੰਧਾ ਭਟਕਣਾ ਪੈਦਾ ਨਹੀਂ ਕਰਦਾ । ਉਹ ਗੋਪਾਲ ਆਪ ਹੀ (ਸ੍ਰਿਸ਼ਟੀ) ਪੈਦਾ ਕਰ ਕੇ ਆਪ ਹੀ ਸਾਰੇ ਜੀਵ ਬਣਾਂਦਾ ਹੈ, ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਉਹ ਗੋਪਾਲ ਆਪ ਹੀ ਆਪ ਹੈ (ਭਾਵ, ਉਸ ਗੋਪਾਲ ਦਾ ਹੀ ਸਰੂਪ ਹੈ) ।(ਹੇ ਪਾਂਡੇ!) ਜਗਤ ਭਟਕਣਾ ਵਿਚ (ਫਸਿਆ ਪਿਆ) ਹੈ, ਜਗਤ ਦਾ ਸਹਾਰਾ ਉਹ ਅਪਹੁੰਚ ਗੋਪਾਲ ਆਪ ਹੀ (ਜੀਵ ਨੂੰ ਇਸ ਭਟਕਣਾ ਵਿਚੋਂ ਕੱਢ ਕੇ) ਆਪਣੇ ਨਾਲ ਮਿਲਣ ਦੀ ਜਾਚ ਸਿਖਾਂਦਾ ਹੈ ।(ਹੇ ਪਾਂਡੇ!) ਉਸ ਸਦਾ- ਥਿਰ (ਗੋਪਾਲ ਦੀ ਯਾਦ) ਨੂੰ ਆਪਣਾ ਕਰਤੱਬ ਬਣਾ, ਤਦੋਂ ਹੀ ਸੁਖ ਮਿਲਦਾ ਹੈ । ਉਸ ਦੇ ਨਾਮ ਤੋਂ ਵਾਂਜੇ ਰਹਿ ਕੇ ਧੰਧਿਆਂ ਤੋਂ ਖ਼ਲਾਸੀ ਨਹੀਂ ਹੋ ਸਕਦੀ ।੧੫।

English Translation;
RAAMKALEE, FIRST MEHL, DAKHANEE, ONKAAR:
ONE UNIVERSAL CREATOR GOD. BY THE GRACE OF THE TRUE GURU:

Don't be angry-drink in the Ambrosial Nectar, you shall not remain in this world forever. The ruling kings and the paupers shall not remain; they come and go, throughout the four ages. Everyone says that they will remain, but none of them remain; unto whom should I offer my prayer? The One Shabad, the Name of the Lord, will never fail you; the Guru grants honor and understanding. || 11 || My shyness and hesitation have died and gone, and I walk with my face unveiled. The confusion and doubt from my crazy, insane mother-in-law has been removed from over my head. My Beloved has summoned me with joyful caresses; my mind is filled with the bliss of the Shabad. Imbued with the Love of my Beloved, I have become Gurmukh, and carefree. || 12 || Chant the jewel of the Naam, and earn the profit of the Lord. Greed, avarice, evil and egotism; slander, inuendo and gossip, the self-willed manmukh is blind, foolish and ignorant. For the sake of earning the profit of the Lord, the mortal comes into the world. But he becomes a mere slave laborer, and is mugged by the mugger, Maya. One who earns the profit of the Naam, with the capital of faith, O Nanak, is truly honored by the True Supreme King. || 13 || The world is ruined on the path of Death. No one has the power to erase Maya's influence. If wealth visits the home of the lowliest clown, seeing that wealth, all pay their respects to him. Even an idiot is thought of as clever, if he is rich. Without devotional worship, the world is insane. The One Lord is contained among all. He reveals Himself, unto those whom He blesses with His Grace. || 14 || Throughout the ages, the Lord is eternally established; He has no vengeance. He is not subject to birth and death; He is not entangled in worldly affairs. Whatever is seen, is the Lord Himself. Creating Himself, He establishes Himself in the heart. He Himself is unfathomable; He links people to their affairs. He is the Way of Yoga, the Life of the World. Living a righteous lifestyle, true peace is found. Without the Naam, the Name of the Lord, how can anyone find liberation? || 15 ||
Thursday, 30th Saawan (Samvat 557 Nanakshahi) 14th August 2025 (Ang: 931)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)
  • hukamnama sri darbar sahib  1 september 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
  • weather will change again in punjab department issues alert
    ਪੰਜਾਬ 'ਚ ਫਿਰ ਬਦਲੇਗਾ ਮੌਸਮ! ਵਿਭਾਗ ਵੱਲੋਂ Alert ਜਾਰੀ, ਇਨ੍ਹਾਂ ਜ਼ਿਲ੍ਹਿਆਂ...
  • shri sidh baba sodal mela begins in jalandhar
    ਮੀਂਹ 'ਚ ਵੀ ਸ਼ਰਧਾ ਨਹੀਂ ਹੋਈ ਘੱਟ, ਜਲੰਧਰ 'ਚ 'ਬਾਬਾ ਸੋਢਲ' ਦਾ ਮੇਲਾ ਸ਼ੁਰੂ,...
  • man in jail orders lawyer to be killed case registered
    ਜੇਲ੍ਹ 'ਚ ਬੈਠੇ ਵਿਅਕਤੀ ਨੇ ਵਕੀਲ ਨੂੰ ਜਾਨੋਂ ਮਾਰਨ ਦੀ ਦਿੱਤੀ ਸੁਪਾਰੀ, 2...
  • strict action against notorious drug smugglers continues
    ਬਦਨਾਮ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ
  • mla raman arora s problems will increase further
    MLA ਰਮਨ ਅਰੋੜਾ ਦੀਆਂ ਹੋਰ ਵਧਣਗੀਆਂ ਮੁਸ਼ਕਿਲਾਂ, ਹੈਰਾਨੀਜਨਕ ਕਈ ਮਾਮਲੇ ਆਉਣਗੇ...
  • shri sidh baba sodal mela history jalandhar
    ਬੇਹੱਦ ਖ਼ਾਸ ਮਹੱਤਵ ਰੱਖਦੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ, ਜਾਣੋ ਕੀ ਹੈ ਇਤਿਹਾਸ
  • mp charanjit channi active in chamkaur sahib missing from jalandhar
    MP ਚਰਨਜੀਤ ਚੰਨੀ ਸ੍ਰੀ ਚਮਕੌਰ ਸਾਹਿਬ ’ਚ ਐਕਟਿਵ, ਜਲੰਧਰ ’ਚੋਂ ਗਾਇਬ, ਜਨਤਾ ਦੀਆਂ...
  • new on weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Trending
Ek Nazar
ludhiana dc s big statement regarding the situation of sasrali colony

ਲੁਧਿਆਣਾ ’ਚ ਡਟੇ ਲੋਕ, ਬੰਨ੍ਹ ’ਤੇ ਆ ਗਈ ਵੱਡੀ ਅੱਪਡੇਟ, DC ਦੀ ਲੋਕਾਂ ਨੂੰ ਖ਼ਾਸ...

dc varjeet walia statement water release from bhakra dam

ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨੂੰ ਲੈ ਕੇ ਆਈ ਵੱਡੀ ਅਪਡੇਟ, DC ਨੇ...

shri sidh baba sodal mela begins in jalandhar

ਮੀਂਹ 'ਚ ਵੀ ਸ਼ਰਧਾ ਨਹੀਂ ਹੋਈ ਘੱਟ, ਜਲੰਧਰ 'ਚ 'ਬਾਬਾ ਸੋਢਲ' ਦਾ ਮੇਲਾ ਸ਼ੁਰੂ,...

do not make these mistakes while investing in sip

SIP 'ਚ ਨਿਵੇਸ਼ ਕਰਦੇ ਸਮੇਂ ਨਾ ਕਰੋ ਇਹ ਗਲਤੀਆਂ , ਨਹੀਂ ਤਾਂ ਘੱਟ ਜਾਵੇਗਾ ਰਿਟਰਨ

shri sidh baba sodal mela history jalandhar

ਬੇਹੱਦ ਖ਼ਾਸ ਮਹੱਤਵ ਰੱਖਦੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ, ਜਾਣੋ ਕੀ ਹੈ ਇਤਿਹਾਸ

punjab weather change

ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ Latest Update! ਵਿਭਾਗ ਵੱਲੋਂ ਕੀਤੀ ਗਈ ਵੱਡੀ...

holiday declared in punjab on saturday

ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਐਲਾਨੀ ਛੁੱਟੀ, ਬੰਦ ਰਹਿਣਗੇ ਦਫ਼ਤਰ

major incident in punjab boy working to strengthen dams shot at

ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ...

important announcement from dera beas amidst floods in punjab

ਪੰਜਾਬ 'ਚ ਹੜ੍ਹਾਂ ਵਿਚਾਲੇ ਡੇਰਾ ਬਿਆਸ ਦਾ ਅਹਿਮ ਐਲਾਨ, ਖੋਲ੍ਹੇ ਸਤਿਸੰਗ ਘਰਾਂ ਦੇ...

high alert in jalandhar sutlej river raises concern 64 villages in floods

ਜਲੰਧਰ 'ਚ High Alert! ਸਤਲੁਜ ਦਰਿਆ ਨੇ ਵਧਾਈ ਚਿੰਤਾ, ਹੜ੍ਹ ਦੀ ਲਪੇਟ 'ਚ 64...

terrible accident occurred on the bus stand flyover in jalandhar

ਜਲੰਧਰ ਵਿਖੇ ਬੱਸ ਸਟੈਂਡ ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਪਲਟੀ ਕਾਰ,...

bhakra dam is scary ropar dc orders to evacuate houses

ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ

big decision amid floods baba gurinder singh dhillon give satsang on 7 september

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਹੜ੍ਹਾਂ ਵਿਚਾਲੇ ਲਿਆ ਵੱਡਾ ਫ਼ੈਸਲਾ,...

unique wedding in punjab floods groom arrived wedding procession in a trolley

ਹੜ੍ਹਾਂ ਦੌਰਾਨ ਪੰਜਾਬ 'ਚ ਅਨੋਖਾ ਵਿਆਹ! ਲਾੜੇ ਨੂੰ ਵੇਖਦੇ ਰਹਿ ਗਏ ਲੋਕ

big news regarding the weather in punjab

ਪੰਜਾਬ ਦੇ ਮੌਮਮ ਨੂੰ ਲੈ ਕੇ ਵੱਡੀ ਖ਼ਬਰ, ਵਿਭਾਗ ਨੇ ਜਾਰੀ ਕੀਤੀ Latest Update

amidst floods in punjab meteorological department gave some relief news

ਪੰਜਾਬ 'ਚ ਹੜ੍ਹਾਂ ਵਿਚਾਲੇ ਮੌਸਮ ਵਿਭਾਗ ਨੇ ਦਿੱਤੀ ਰਾਹਤ ਭਰੀ ਖ਼ਬਰ, ਜਾਣੋ ਕਦੋ...

dc dr himanshu aggarwal big announcement for jalandhar residents amidst floods

ਪੰਜਾਬ 'ਚ ਹੜ੍ਹਾਂ ਦੀ ਮਾਰ ਵਿਚਾਲੇ ਜਲੰਧਰ ਵਾਸੀਆਂ ਲਈ DC ਨੇ ਜਾਰੀ ਕੀਤੀ ਸਖ਼ਤ...

arrested mla raman arora and atp sukhdev vashisht granted bail

ਵੱਡੀ ਖ਼ਬਰ: ਗ੍ਰਿਫ਼ਤਾਰ MLA ਰਮਨ ਅਰੋੜਾ ਤੇ ATP ਸੁਖਦੇਵ ਵਸ਼ਿਸ਼ਟ ਨੂੰ ਮਿਲੀ ਜ਼ਮਾਨਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • hukamnama sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2025)
    • today  s hukamnama from sri darbar sahib  25 august 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +