Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    1:57:51 PM

  • bjp alert regarding flood threat in punjab

    ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਭਾਜਪਾ...

  • punjab bjp  appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • 300 years old sri guru granth sahib

    300 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ 2026)

  • Edited By Inder Prajapati,
  • Updated: 29 Mar, 2026 05:30 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੩ ਘਰੁ ੩ ॥

ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥

ਐਤਵਾਰ, ੧੬ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੬੮)

ਪੰਜਾਬੀ ਵਿਆਖਿਆ

ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ । ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ । ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ । ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ ।੧। ਹੇ ਭਾਈ! ਪਰਮਾਤਮਾ ਹੀ ਭਗਤਾਂ ਲਈ (ਉੱਚੀ) ਜਾਤਿ ਹੈ, ਪਰਮਾਤਮਾ ਹੀ ਉਹਨਾਂ ਦੀ ਇੱਜ਼ਤ ਹੈ । ਭਗਤ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ । ਭਗਤ (ਸਦਾ) ਹਰੀ ਦੀ ਭਗਤੀ ਕਰਦੇ ਹਨ, ਆਪਣੇ ਅੰਦਰੋਂ ਆਪਾ-ਭਾਵ (ਭੀ) ਦੂਰ ਕਰ ਲੈਂਦੇ ਹਨ, ਕਿਉਂਕਿ ਉਹਨਾਂ ਨੇ ਗੁਣਾਂ ਤੇ ਅਉਗਣਾਂ ਦੀ ਪਰਖ ਕਰ ਲਈ ਹੁੰਦੀ ਹੈ (ਉਹਨਾਂ ਨੂੰ ਪਤਾ ਹੁੰਦਾ ਹੈ ਕਿ ਹਉਮੈ ਅਉਗਣ ਹੈ) । ਜੇਹੜਾ ਮਨੁੱਖ ਗੁਣ ਤੇ ਅਉਗਣ ਦੀ ਪਰਖ ਕਰ ਲੈਂਦਾ ਹੈ, ਅਤੇ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰਹਿਣ ਕਰ ਕੇ ਪ੍ਰਭੂ ਦੀ ਭਗਤੀ ਪਿਆਰੀ ਲੱਗਦੀ ਹੈ । ਜੇਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ ਗ੍ਰਿਹਸਤ ਵਿਚ ਹੀ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦੇ ਹਨ । ਹੇ ਭਾਈ! ਜੇਹੜੇ ਮਨੁੱਖ ਸਦਾ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ । ਹੇ ਨਾਨਕ! ਇਹੋ ਜਿਹੇ ਭਗਤ ਹਰ ਵੇਲੇ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ ।੨। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਆਪਣੇ ਵਲੋਂ) ਪ੍ਰਭੂ ਦੀ ਭਗਤੀ ਕਰਦੇ ਹਨ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀ । ਉਹ ਮਨੁੱਖ ਹਉਮੈ ਵਿਚ, ਮਾਇਆ ਦੇ ਰੋਗ ਵਿਚ, ਫਸੇ ਰਹਿੰਦੇ ਹਨ, ਆਤਮਕ ਮੌਤ ਸਹੇੜ ਕੇ ਉਹ ਜਨਮਾਂ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਦੁੱਖ ਚੰਬੜਿਆ ਰਹਿੰਦਾ ਹੈ । ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਦੁਨੀਆ ਖ਼ੁਆਰ ਹੁੰਦੀ ਹੈ । ਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਭੀ ਅਸਲੀਅਤ ਨੂੰ ਨਹੀਂ ਸਮਝਦਾ । ਭਗਤੀ ਤੋਂ ਸੱਖਣਾ ਸਾਰਾ ਜਗਤ ਹੀ ਭਟਕਦਾ ਫਿਰਦਾ ਹੈ, ਤੇ, ਆਖ਼ਰ ਹੱਥ ਮਲਦਾ (ਦੁਨੀਆ ਤੋਂ) ਜਾਂਦਾ ਹੈ । ਹੇ ਨਾਨਕ! ਕੋ੍ਰੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ ਕਿ ਪਰਮਾਤਮਾ ਦਾ ਨਾਮ ਹੀ ਸਦਾ ਕਾਇਮ ਰਹਿਣ ਵਾਲਾ ਹੈ, ਨਾਮ ਵਿਚ ਜੁੜਿਆਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, ਅਤੇ, ਮਾਇਆ ਦੇ ਮੋਹ ਵਿਚ ਮਨੁੱਖ ਇੱਜ਼ਤ ਗਵਾ ਲੈਂਦਾ ਹੈ ।੩। ਪਰਮਾਤਮਾ ਦੇ ਗੁਣ ਸਦਾ ਗਾਂਦੇ ਰਹਿਣ ਕਰ ਕੇ ਭਗਤਾਂ ਦੇ ਹਿਰਦੇ-ਘਰ ਵਿਚ ਇਹ ਆਹਰ ਸਦਾ ਲਈ ਬਣਿਆ ਰਹਿੰਦਾ ਹੈ । ਭਗਤੀ ਦਾ ਖ਼ਜ਼ਾਨਾ ਪਰਮਾਤਮਾ ਨੇ ਆਪ ਹੀ ਆਪਣੇ ਭਗਤਾਂ ਨੂੰ ਦਿੱਤਾ ਹੋਇਆ ਹੈ, (ਇਸ ਦੀ ਬਰਕਤਿ ਨਾਲ ਉਹ) ਦੁਖਦਾਈ ਮੌਤ ਦੇ ਡਰ ਨੂੰ ਮਾਰ-ਮੁਕਾ ਕੇ (ਪਰਮਾਤਮਾ ਵਿਚ) ਲੀਨ ਰਹਿੰਦੇ ਹਨ । ਦੁਖਦਾਈ ਮੌਤ ਦੇ ਡਰ ਨੂੰ ਮੁਕਾ ਕੇ ਭਗਤ ਪਰਮਾਤਮਾ ਵਿਚ ਲੀਨ ਰਹਿੰਦੇ ਹਨ, ਪਰਮਾਤਮਾ ਦੇ ਮਨ ਵਿਚ ਪਿਆਰੇ ਲੱਗਦੇ ਹਨ, (ਪਰਮਾਤਮਾ ਪਾਸੋਂ ਭਗਤ) ਸਦਾ ਕਾਇਮ ਰਹਿਣ ਵਾਲਾ ਨਾਮ-ਖ਼ਜ਼ਾਨਾ ਪ੍ਰਾਪਤ ਕਰ ਲੈਂਦੇ ਹਨ । ਇਹ ਖ਼ਜ਼ਾਨਾ ਅਮੁੱਕ ਹੈ, ਕਦੇ ਨਹੀਂ ਮੁੱਕਦਾ । ਪਰਮਾਤਮਾ ਨੇ ਉਹਨਾਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕੇ ਹੋਇਆਂ ਨੂੰ ਇਹ ਖ਼ਜ਼ਾਨਾ ਦੇ ਦਿੱਤਾ । (ਇਸ ਖ਼ਜ਼ਾਨੇ ਦਾ ਸਦਕਾ) ਭਗਤ ਸਦਾ ਹੀ ਉੱਚੇ ਆਤਮਕ ਮੰਡਲ ਵਿਚ ਟਿਕੇ ਰਹਿੰਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ । ਹੇ ਨਾਨਕ! ਪਰਮਾਤਮਾ ਆਪ ਹੀ ਮੇਹਰ ਕਰ ਕੇ ਉਹਨਾਂ ਨੂੰ ਚਰਨਾਂ ਵਿਚ ਜੋੜੀ ਰੱਖਦਾ ਹੈ, ਹਰੇਕ ਜੁਗ ਵਿਚ ਉਹ ਸੋਭਾ ਖੱਟਦੇ ਹਨ ।੪।੧।੨।

English Translation

ONE UNIVERSAL CREATOR GOD. BY THE GRACE OF THE TRUE GURU:

RAAG SOOHEE, THIRD MEHL, THIRD HOUSE:

The Dear Lord protects His humble devotees; throughout the ages, He has protected them. Those devotees who become Gurmukh burn away their ego, through the Word of the Shabad. Those who burn away their ego through the Shabad, become pleasing to my Lord; their speech becomes True. They perform the Lord’s true devotional service, day and night, as the Guru has instructed them. The devotees’ lifestyle is true, and absolutely pure; the True Name is pleasing to their minds. O Nanak, the those devotees, who practice Truth, and only Truth, look beauteous in the Court of the True Lord. || 1 || The Lord is the social class and honor of His devotees; the Lord’s devotees merge in the Naam, the Name of the Lord. They worship the Lord in devotion, and eradicate self-conceit from within themselves; they understand merits and demerits. They understand merits and demerits, and chant the Lord’s Name; devotional worship is sweet to them. Night and day, they perform devotional worship, day and night, and in the home of the self, they remain detached. Imbued with devotion, their minds remain forever immaculate and pure; they see their Dear Lord always with them. O Nanak, those devotees are True in the Court of the Lord; night and day, they dwell upon the Naam. || 2 || The self-willed manmukhs practice devotional rituals without the True Guru, but without the True Guru, there is no devotion. They are afflicted with the diseases of egotism and Maya, and they suffer the pains of death and rebirth. The world suffers the pains of death and rebirth, and through the love of duality, it is ruined; without the Guru, the essence of reality is not known. Without devotional worship, everyone in the world is deluded and confused, and in the end, they depart with regrets. Among millions, there is scarcely one who realizes the Name of the True Lord. O Nanak, through the Naam, greatness is obtained; in the love of duality, all honor is lost. || 3 || In the home of the devotees, is the joy of true marriage; they chant the Glorious Praises of the Lord forever. He Himself blesses them with the treasure of devotion; conquering the thorny pain of death, they merge in the Lord. Conquering the thorny pain of death, they merge in the Lord; they are pleasing to the Lord’s Mind, and they obtain the true treasure of the Naam. This treasure is inexhaustible; it will never be exhausted. The Lord automatically blesses them with it. The humble servants of the Lord are exalted and elevated, forever on high; they are adorned with the Word of the Guru’s Shabad. O Nanak, He Himself forgives them, and merges them with Himself; throughout the ages, they are glorified. || 4 || 1 || 2 ||

Sunday, 16th Chayt (Samvat 558 Nanakshahi)

(Ang: 768)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਾਰਚ 2026)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +